Add parallel Print Page Options

25 ਮੈਂ ਜਾਣਦਾ ਹਾਂ ਕਿ ਮੇਰਾ ਬਚਾਉ ਕਰਨ ਵਾਲਾ ਕੋਈ ਹੈ।
    ਮੈਂ ਜਾਣਦਾ ਹਾਂ ਕਿ ਉਹ ਜੀਵਨ ਹੈ।
    ਅਤੇ ਅਖੀਰ ਵਿੱਚ ਉਹ ਇੱਥੇ ਧਰਤੀ ਉੱਤੇ ਖਲੋਵੇਗਾ ਅਤੇ ਮੇਰਾ ਬਚਾਉ ਕਰੇਗਾ।
26 ਜਦੋਂ ਮੈਂ ਸ਼ਰੀਰ ਛੱਡ ਦਿਆਂਗਾ ਅਤੇ ਮੇਰੀ ਚਮੜੀ ਨਸ਼ਟ ਹੋ ਜਾਵੇਗੀ ਮੈਂ ਜਾਣਦਾ ਹਾਂ
    ਕਿ ਫ਼ਿਰ ਵੀ ਮੈਂ ਪਰਮੇਸ਼ੁਰ ਨੂੰ ਤੱਕਾਂਗਾ।
27 ਮੈਂ ਖੁਦ ਆਪਣੀਆਂ ਅੱਖਾਂ ਨਾਲ ਪਰਮੇਸ਼ੁਰ ਨੂੰ ਵੇਖਾਂਗਾ।
    ਮੈਂ ਖੁਦ, ਕੋਈ ਹੋਰ ਪਰਮੇਸ਼ੁਰ ਨੂੰ ਨਹੀਂ ਵੇਖੇਗਾ।
    ਅਤੇ ਮੈਂ ਤੁਹਾਨੂੰ ਦੱਸ ਨਹੀਂ ਸੱਕਦਾ ਕਿ ਮੈਂ ਇਸ ਨਾਲ ਕਿੰਨਾ ਉਤੇਜਿਤ ਮਹਿਸੂਸ ਕਰਦਾ ਹਾਂ।

Read full chapter

19 ਕਿਉਂ ਜੋ ਇਨਸਾਨਾਂ ਅਤੇ ਜਾਨਵਰਾਂ ਦਾ ਨਸੀਬ ਬਿਲਕੁਲ ਇੱਕੋ ਜਿਹਾ ਹੈ। ਇੱਕ ਬਿਲਕੁਲ ਦੂਸਰੇ ਵਾਂਗ ਹੀ ਮਰਦਾ ਅਤੇ ਦੋਹਾਂ ਲਈ ਇੱਕੋ ਜਿਹਾ ਆਤਮਾ ਹੈ। ਇੱਕ ਇਨਸਾਨ ਨੂੰ ਜਾਨਵਰ ਉੱਤੇ ਕੋਈ ਫ਼ਾਇਦਾ ਨਹੀਂ, ਉਹ ਦੋਵੇਂ ਅਰਬਹੀਣ ਹਨ। 20 ਕੀ ਦੋਵੇਂ ਇੱਕੋ ਬਾਵੇਂ ਨਹੀਂ ਜਾਣਗੇ? ਦੋਵੇਂ ਧੂੜ ਤੋਂ ਬਣੇ ਹਨ, ਅਤੇ ਉਹ ਧੂੜ ਵਿੱਚ ਵਾਪਸ ਚੱਲੇ ਜਾਣਗੇ।

Read full chapter

ਕਿਉਂਕਿ ਮਸੀਹ ਨੇ ਸ਼ਰ੍ਹਾ ਦਾ ਅੰਤ ਕਰ ਦਿੱਤਾ ਤਾਂ ਜੋ ਕੋਈ ਵੀ ਵਿਅਕਤੀ, ਜਿਹੜਾ ਉਸ ਵਿੱਚ ਨਿਹਚਾ ਰੱਖਦਾ ਹੈ, ਧਰਮੀ ਬਣਾਇਆ ਜਾਵੇਗਾ।

Read full chapter

46 “ਤਦ ਉਹ ਬੁਰੇ ਲੋਕ ਸਦੀਵੀ ਸਜ਼ਾ ਪਾਉਣਗੇ ਪਰ ਚੰਗੇ ਲੋਕ ਸਦੀਪਕ ਜੀਵਨ ਪਾਉਣਗੇ।”

Read full chapter

23 ਤੁਹਾਡੇ ਪਾਪਾਂ ਦੀ ਮਜ਼ਦੂਰੀ ਮੌਤ ਹੈ। ਪਰ ਪਰਮੇਸ਼ੁਰ ਆਪਣੇ ਮਨੁੱਖਾਂ ਨੂੰ, ਮਸੀਹ ਯਿਸੂ, ਸਾਡੇ ਪ੍ਰਭੂ, ਵਿੱਚ ਮੁਫ਼ਤ ਦਾਤ ਦੀ ਤਰ੍ਹਾਂ, ਸਦੀਪਕ ਜੀਵਨ ਦਿੰਦਾ ਹੈ।

Read full chapter

ਪਰਮੇਸ਼ੁਰ ਦਾ ਏਲੀਯਾਹ ਨੂੰ ਸੁਰਗਾਂ ’ਚ ਲੈ ਜਾਣਾ

11 ਏਲੀਯਾਹ ਅਤੇ ਅਲੀਸ਼ਾ ਦੋਨੋ ਇਕੱਠੇ ਚੱਲਦੇ ਗੱਲਾਂ ਕਰ ਰਹੇ ਸਨ। ਅਚਾਨਕ ਕੁਝ ਘੋੜੇ ਅਤੇ ਰੱਥ ਆਏ ਅਤੇ ਏਲੀਯਾਹ ਨੂੰ ਅਲੀਸ਼ਾ ਤੋਂ ਅਲੱਗ ਕਰ ਗਏ। ਉਹ ਘੋੜੇ ਅਤੇ ਰੱਥ ਅੱਗ ਵਾਂਗ ਸਨ। ਤਦ ਏਲੀਯਾਹ ਇਸ ਵਾਵਰੋਲੇ ਵਿੱਚ ਅਕਾਸ਼ ਨੂੰ ਉੱਠਾਇਆ ਗਿਆ।

Read full chapter

50 ਤੇਰਾ ਦੇਹਾਂਤ ਉਸ ਪਰਬਤ ਉੱਤੇ ਹੋਵੇਗਾ। ਤੂੰ ਜਾਕੇ ਆਪਣੇ ਲੋਕਾਂ ਵਿੱਚ ਸ਼ਾਮਿਲ ਹੋ ਜਾਵੇਂਗਾ, ਜਿਵੇਂ ਤੇਰਾ ਭਰਾ ਹਾਰੂਨ ਹੋਰ ਪਰਬਤ ਉੱਤੇ ਮਰਿਆ ਸੀ।

Read full chapter

ਫ਼ੇਰ ਅਬਰਾਹਾਮ ਕਮਜ਼ੋਰ ਹੋ ਗਿਆ ਅਤੇ ਮਰ ਗਿਆ। ਉਸ ਨੇ ਲੰਬੀ ਅਤੇ ਸੰਤੁਸ਼ਟ ਜ਼ਿੰਦਗੀ ਭੋਗੀ ਸੀ। ਉਸਦਾ ਦੇਹਾਂਤ ਹੋ ਗਿਆ ਅਤੇ ਉਸ ਨੂੰ ਆਪਣੇ ਲੋਕਾਂ ਕੋਲ ਲਿਆਂਦਾ ਗਿਆ।

Read full chapter

18 ਮਸੀਹ ਨੇ ਵੀ ਦੁੱਖ ਝੱਲਿਆ
    ਅਤੇ ਸਿਰਫ਼ ਇੱਕ ਹੀ ਵਾਰ ਪਾਪਾਂ ਲਈ ਮਰਿਆ।
ਉਸ ਨੇ ਪਾਪ ਨਹੀਂ ਕੀਤਾ
    ਪਰ ਉਹ ਉਨ੍ਹਾਂ ਸਾਰੇ ਲੋਕਾਂ ਲਈ ਮਰਿਆ। ਜਿਨ੍ਹਾਂ ਨੇ ਪਾਪ ਨਹੀਂ ਕੀਤਾ।
    ਉਸ ਨੇ ਅਜਿਹਾ ਸਾਨੂੰ ਸਾਰਿਆਂ ਨੂੰ ਪਰਮੇਸ਼ੁਰ ਦੇ ਨਜ਼ਦੀਕ ਲਿਆਉਣ ਲਈ ਕੀਤਾ।
ਉਸਦਾ ਸਰੀਰ ਮਰ ਗਿਆ
    ਪਰ ਉਹ ਆਪਣੇ ਆਤਮਾ ਵਿੱਚ ਜਿਉਂਦਾ ਰਿਹਾ।

19 ਫ਼ੇਰ ਆਤਮਾ ਵਿੱਚ, ਉਹ ਗਿਆ ਅਤੇ ਕੈਦ ਵਿੱਚਲੇ ਆਤਮਿਆਂ ਨੂੰ ਪ੍ਰਚਾਰ ਕੀਤਾ। 20 ਇਹ ਆਤਮੇ ਉਹੀ ਹਨ ਜਿਨ੍ਹਾਂ ਨੇ ਨੂਹ ਦੇ ਵੇਲੇ ਪਰਮੇਸ਼ੁਰ ਦਾ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਨੂਹ ਕਿਸ਼ਤੀ ਬਣਾ ਰਿਹਾ ਸੀ। ਪਰਮੇਸ਼ੁਰ ਉਨ੍ਹਾਂ ਦਾ ਸਬਰ ਨਾਲ ਇੰਤਜ਼ਾਰ ਕਰ ਰਿਹਾ ਸੀ। ਸਿਰਫ਼ ਥੋੜੇ ਜਿਹੇ ਲੋਕ ਜਿਹੜੇ ਗਿਣਤੀ ਵਿੱਚ ਕੁਲ ਅੱਠ ਸਨ ਪਾਣੀ ਵਿੱਚੋਂ ਕਿਸ਼ਤੀ ਰਾਹੀਂ ਬਚਾਏ ਜਾ ਸੱਕੇ।

Read full chapter