Add parallel Print Page Options

ਹੋਸ਼ੇਆ ਦਾ ਗੋਮਰ ਨੂੰ ਗੁਲਾਮੀ ਤੋਂ ਖਰੀਦਣਾ

ਤਾਂ ਯਹੋਵਾਹ ਨੇ ਮੈਨੂੰ ਮੁੜ ਆਖਿਆ, “ਗੋਮਰ ਦੇ ਕਈ ਪ੍ਰੇਮੀ ਹਨ ਪਰ ਤੂੰ ਉਸ ਨੂੰ ਪਿਆਰ ਕਰਦਾ ਰਹਿ, ਕਿਉਂ ਕਿ ਯਹੋਵਾਹ ਵੀ ਇਸਰਾਏਲ ਦੇ ਲੋਕਾਂ ਨੂੰ ਪਿਆਰ ਕਰਨਾ ਜਾਰੀ ਰੱਖਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ ਅਤੇ ਉਹ ਸੌਗੀ ਵਾਲੇ ਕੇਕ [a] ਖਾਣੇ ਪਸੰਦ ਕਰਦੇ ਹਨ।”

ਇਸ ਲਈ ਮੈਂ ਗੋਮਰ ਨੂੰ ਚਾਂਦੀ ਦੇ 9 ਓਁਸ ਅਤੇ ਜੌਆਂ ਦੇ ਨੌ ਬੁਸ਼ਲ ਦੇ ਕੇ ਮੁੱਲ ਖਰੀਦ ਲਿਆ। ਫ਼ਿਰ ਮੈਂ ਉਸ ਨੂੰ ਕਿਹਾ, “ਤੂੰ ਹੁਣ ਬਹੁਤ ਦੇਰ ਮੇਰੇ ਨਾਲ ਰਹੇਂਗੀ ਅਤੇ ਇੱਕ ਵੇਸਵਾ ਵਾਂਗ ਦਿਖਾਵਾ ਨਹੀਂ ਕਰੇਗੀ। ਹੁਣ ਤੂੰ ਹੋਰਾਂ ਮਰਦਾਂ ਦੇ ਨਾਲ (ਨਿਜੀ) ਨਾ ਰਹੇਂਗੀ, ਅਤੇ ਮੈਂ ਤੇਰਾ ਪਤੀ ਹੋਵਾਂਗਾ।”

ਇਸੇ ਤਰ੍ਹਾਂ ਹੀ, ਇਸਰਾਏਲੀ ਵੀ ਬਹੁਤ ਚਿਰ ਕਿਸੇ ਰਾਜੇ ਜਾਂ ਆਗੂ, ਅਤੇ ਬਲੀਆਂ ਜਾਂ ਕਿਸੇ ਯਾਦਗਾਰੀ ਪੱਥਰ ਤੋਂ ਬਿਨਾ ਰਹਿਣਗੇ। ਉਹ ਬਿਨਾ ਏਫ਼ੋਦ ਜਾਂ ਘਰੇਲੂ ਦੇਵਤੇ ਦੇ ਰਹਿਣਗੇ। ਇਸ ਉਪਰੰਤ, ਇਸਰਾਏਲੀ ਪਰਤਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਦਾਊਦ ਆਪਣੇ ਰਾਜੇ ਨੂੰ ਭਾਲਣਗੇ। ਅੰਤਮ ਦਿਨਾਂ ’ਚ, ਉਹ ਭੈ ਨਾਲ ਯਹੋਵਾਹ ਅਤੇ ਉਸ ਦੀ ਚੰਗਿਆਈ ਕੋਲ ਵਾਪਸ ਆ ਜਾਣਗੇ।

Footnotes

  1. ਹੋਸ਼ੇਆ 3:1 ਸੌਗੀ ਵਾਲੇ ਕੇਕ ਅਜਿਹਾ ਭੋਜਨ ਸੰਭਾਵਿਤ ਹੈ ਕਿ ਉਨ੍ਹਾਂ ਦਾਅਵਤਾਂ ਵਿੱਚ ਵਰਤਿਆ ਜਾਂਦਾ ਸੀ ਜਿੱਬੇ ਝੂਠੇ ਦੇਵਤਿਆਂ ਦਾ ਆਦਰ ਹੁਂਦਾ ਸੀ।