Add parallel Print Page Options

ਜਿਹੜੇ ਬੱਚੇ ਹੁਕਮ ਨਾ ਮੰਨਣ

18 “ਹੋ ਸੱਕਦਾ ਹੈ ਕਿਸੇ ਬੰਦੇ ਦਾ ਅਜਿਹਾ ਪੁੱਤਰ ਹੋਵੇ ਜਿਹੜਾ ਜ਼ਿੱਦੀ ਹੋਵੇ ਅਤੇ ਹੁਕਮ ਮੰਨਣ ਤੋਂ ਇਨਕਾਰ ਕਰੇ। ਇਹ ਪੁੱਤਰ ਆਪਣੇ ਮਾਤਾ-ਪਿਤਾ ਦੀ ਆਗਿਆ ਦਾ ਪਾਲਣ ਨਹੀਂ ਕਰਦਾ। ਉਹ ਆਪਣੇ ਪੁੱਤਰ ਨੂੰ ਸਜ਼ਾ ਦਿੰਦੇ ਹਨ ਪਰ ਉਹ ਫ਼ਿਰ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਦਾ। 19 ਉਸ ਦੇ ਮਾਤਾ-ਪਿਤਾ ਨੂੰ ਚਾਹੀਦਾ ਹੈ ਕਿ ਉਸ ਨੂੰ ਕਸਬੇ ਦੇ ਆਗੂਆਂ ਸਾਹਮਣੇ ਕਸਬੇ ਦੀ ਸਭਾ ਵਾਲੀ ਥਾਂ ਉੱਤੇ ਲੈ ਜਾਣ। 20 ਉਨ੍ਹਾਂ ਨੂੰ ਕਸਬੇ ਦੇ ਆਗੂਆਂ ਨੂੰ ਇਹ ਆਖਣਾ ਚਾਹੀਦਾ: ‘ਸਾਡਾ ਇੱਕ ਪੁੱਤਰ ਜ਼ਿੱਦੀ ਹੈ ਅਤੇ ਸਾਡਾ ਕਹਿਣਾ ਨਹੀਂ ਮੰਨਦਾ। ਅਸੀਂ ਉਸ ਨੂੰ ਜੋ ਵੀ ਕਰਨ ਨੂੰ ਆਖਦੇ ਹਾਂ ਉਹ ਨਹੀਂ ਕਰਦਾ। ਉਹ ਬਹੁਤ ਜ਼ਿਆਦਾ ਖਾਂਦਾ ਅਤੇ ਪੀਂਦਾ ਹੈ।’ 21 ਤਾਂ ਕਸਬੇ ਦੇ ਆਦਮੀਆਂ ਨੂੰ ਉਸ ਪੁੱਤਰ ਨੂੰ ਪੱਥਰ ਮਾਰ ਦੇਣਾ ਚਾਹੀਦਾ ਹੈ। ਅਜਿਹਾ ਕਰਕੇ ਤੁਸੀਂ ਆਪਣੇ ਵਿੱਚਕਾਰੋਂ ਬਦੀ ਨੂੰ ਦੂਰ ਕਰ ਦੇਵੋਂਗੇ। ਇਸਰਾਏਲ ਦੇ ਸਾਰੇ ਲੋਕ ਇਸ ਬਾਰੇ ਸੁਨਣਗੇ ਅਤੇ ਭੈਭੀਤ ਹੋ ਜਾਣਗੇ।

Read full chapter

16 “ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਇਹੋ ਜਿਹੀਆਂ ਗੱਲਾਂ ਕਰਦਾ ਹੈ ਜੋ ਇਹ ਦਰਸਾਂਉਂਦੀਆਂ ਹਨ ਕਿ ਉਹ ਆਪਣੇ ਮਾਂ-ਬਾਪ ਦੀ ਇਜੱਤ ਨਹੀਂ ਕਰਦਾ।’

“ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’

Read full chapter

ਪਰਮੇਸ਼ੁਰ ਨੇ ਫ਼ੁਰਮਾਇਆ ਹੈ ਕਿ, ‘ਤੁਸੀਂ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰੋ, [a] ਅਤੇ ਪਰਮੇਸ਼ੁਰ ਨੇ ਇਹ ਵੀ ਫ਼ੁਰਮਾਇਆ ਹੈ ਕਿ ਜਿਹੜਾ ਵੀ ਮਨੁੱਖ ਪਿਤਾ ਜਾਂ ਮਾਤਾ ਨੂੰ ਮੰਦਾ ਬੋਲੇ ਉਹ ਜਾਨੋ ਮਾਰਿਆ ਜਾਵੇ।’ [b]

Read full chapter

10 ਮੂਸਾ ਨੇ ਆਖਿਆ, ‘ਤੈਨੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ।’ [a] ਮੂਸਾ ਨੇ ਇਹ ਵੀ ਆਖਿਆ, ‘ਕੋਈ ਵੀ ਜੋ ਆਪਣੇ ਪਿਤਾ ਜਾਂ ਮਾਤਾ ਦੇ ਵਿਰੁੱਧ ਮੰਦਾ ਬੋਲਦਾ ਹੈ ਉਸ ਨੂੰ ਮਾਰਿਆ ਜਾਣਾ ਚਾਹੀਦਾ ਹੈ।’ [b]

Read full chapter

ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰੋ।

Read full chapter