Add parallel Print Page Options

ਮੇਰਾ ਕਹਿਣ ਦਾ ਭਾਵ ਹੈ ਕਿ ਤੁਸੀਂ ਨਿਹਚਾ ਰਾਹੀਂ ਪਰਮੇਸ਼ੁਰ ਦੀ ਕਿਰਪਾ ਦੁਆਰਾ ਬਚਾਏ ਗਏ ਹੋ। ਅਤੇ ਤੁਸੀਂ ਇਹ ਕਿਰਪਾ ਵਿਸ਼ਵਾਸ ਰਾਹੀਂ ਪ੍ਰਾਪਤ ਕੀਤੀ ਹੈ। ਤੁਸੀਂ ਆਪਣੇ ਆਪ ਨੂੰ ਨਹੀਂ ਬਚਾਇਆ ਇਹ ਤਾਂ ਪਰਮੇਸ਼ੁਰ ਵੱਲੋਂ ਦਿੱਤੀ ਦਾਤ ਸੀ। ਨਹੀਂ! ਤੁਸੀਂ ਆਪਣੇ ਉਨ੍ਹਾਂ ਕੰਮਾਂ ਰਾਹੀਂ ਨਹੀਂ ਬਚੇ ਜਿਹੜੇ ਤੁਸੀਂ ਕੀਤੇ ਹਨ। ਇਸ ਤਰੀਕੇ ਨਾਲ, ਕੋਈ ਵੀ ਵਿਅਕਤੀ ਘਮੰਡ ਨਹੀਂ ਕਰ ਸੱਕਦਾ ਕਿ ਉਸ ਨੇ ਖੁਦ ਨੂੰ ਬਚਾਇਆ।

Read full chapter

21 ਇਹ ਦਾਤ ਪਰਮੇਸ਼ੁਰ ਵੱਲੋਂ ਹੈ ਅਤੇ ਇਹ ਮੇਰੇ ਲਈ ਬਹੁਤ ਮਹੱਤਵਪੂਰਣ ਹੈ। ਕਿਉਂਕਿ ਜੇਕਰ ਨੇਮ ਹੀ ਸਾਨੂੰ ਧਰਮੀ ਬਣਾ ਸੱਕਦਾ ਹੁੰਦਾ, ਤਾਂ ਫ਼ੇਰ ਮਸੀਹ ਦੇ ਮਰਨ ਦਾ ਕੋਈ ਕਾਰਣ ਹੀ ਨਾ ਹੁੰਦਾ।

Read full chapter

ਸ਼ਰ੍ਹਾ ਸ਼ਕਤੀਹੀਣ ਸੀ ਕਿਉਂਕਿ ਸਾਡੇ ਪਾਪੀ ਸੁਭਾਵਾਂ ਨੇ ਇਸ ਨੂੰ ਕਮਜ਼ੋਰ ਬਣਾ ਦਿੱਤਾ। ਪਰ ਪਰਮੇਸ਼ੁਰ ਨੇ ਉਹ ਕੁਝ ਕੀਤਾ ਜੋ ਸ਼ਰ੍ਹਾ ਨਾ ਕਰ ਸੱਕੀ। ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਉਸੇ ਮਨੁੱਖੀ ਸਰੀਰ ਵਿੱਚ ਧਰਤੀ ਉੱਤੇ ਭੇਜਿਆ ਜਿਸ ਨੂੰ ਅਸੀਂ ਪਾਪ ਕਰਨ ਲਈ ਇਸਤੇਮਾਲ ਕਰਦੇ ਹਾਂ। ਪਰਮੇਸ਼ੁਰ ਨੇ ਉਸੇ ਮਨੁੱਖੀ ਸਰੀਰ ਨੂੰ ਪਾਪ ਦਾ ਭੁਗਤਾਨ ਕਰਨ ਲਈ ਚਢ਼ਾਵੇ ਦੇ ਤੌਰ ਤੇ ਇਸਤੇਮਾਲ ਕੀਤਾ। ਇਸ ਲਈ ਪਰਮੇਸ਼ੁਰ ਨੇ ਪਾਪ ਨੂੰ ਨਿੰਦਣ ਲਈ ਇਨਸਾਨੀ ਜੀਵਨ ਇਸਤੇਮਾਲ ਕੀਤਾ।

Read full chapter

16 ਇਸ ਲਈ ਪਰਮੇਸ਼ੁਰ ਦੀ ਚੋਣ ਉਸ ਤੇ ਨਿਰਭਰ ਨਹੀਂ ਕਰਦੀ, ਜੋ ਲੋਕਾਂ ਨੂੰ ਚਾਹੀਦਾ ਹੈ ਜਾਂ ਜੋ ਉਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਹ ਪਰਮੇਸ਼ੁਰ ਹੀ ਹੈ ਜੋ ਚੁਣਦਾ ਹੈ ਕਿ ਉਹ ਕਿਸ ਉੱਤੇ ਮਿਹਰ ਵਿਖਾਵੇਗਾ।

Read full chapter

ਜੇਕਰ ਪਰੇਮਸ਼ੁਰ ਆਪਣੇ ਮਨੁੱਖਾਂ ਨੂੰ ਆਪਣੀ ਕਿਰਪਾ ਕਰਕੇ ਚੁਣੇ, ਤਾਂ ਉਹ ਪਰਮੇਸ਼ੁਰ ਦੇ ਮਨੁੱਖ ਬਣ ਗਏ ਹਨ, ਨਾ ਕਿ ਆਪਣੀ ਕਰਨੀ ਕਾਰਣ। ਜੇਕਰ ਉਹ ਉਨ੍ਹਾਂ ਦੇ ਕੰਮਾਂ ਕਾਰਣ ਧਰਮੀ ਬਣਾਏ ਗਏ ਹਨ, ਫ਼ੇਰ ਪਰਮੇਸ਼ੁਰ ਦੀ ਦਯਾ ਦਾ ਤੋਹਫ਼ਾ ਹੋਰ ਵੱਧੇਰੇ ਤੋਹਫ਼ਾ ਨਾ ਹੁੰਦਾ।

Read full chapter

ਸੁਣੋ ਮੈਂ ਪੌਲੁਸ ਹਾਂ। ਮੈਂ ਤੁਹਾਨੂੰ ਦੱਸਦਾ ਹਾਂ ਜੇਕਰ ਤੁਸੀਂ ਨੇਮ ਵੱਲ ਵਾਪਸ ਜਾਵੋ ਅਤੇ ਸੁੰਨਤੀਏ ਹੋ ਜਾਵੋ ਤਾਂ ਮਸੀਹ ਦਾ ਤੁਹਾਡੇ ਲਈ ਹੋਰ ਵੱਧੇਰੇ ਕੋਈ ਨਫ਼ਾ ਨਹੀਂ।

Read full chapter

ਜੇ ਤੁਸੀਂ ਸ਼ਰ੍ਹਾ ਰਾਹੀਂ ਧਰਮੀ ਹੋਣ ਦੀ ਕੋਸ਼ਿਸ਼ ਕਰੋ, ਤਾਂ ਤੁਹਾਡਾ ਮਸੀਹ ਨਾਲ ਜੀਵਨ ਅੰਤ ਤੇ ਆ ਪੁਜਿਆ ਹੈ। ਤੁਸੀਂ ਪਰਮੇਸ਼ੁਰ ਦੀ ਕਿਰਪਾ ਤੋਂ ਡਿੱਗ ਚੁੱਕੇ ਹੋ।

Read full chapter

38-39 ਹੇ ਭਰਾਵੋ। ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਅਸੀਂ ਤੁਹਾਨੂੰ ਕੀ ਆਖ ਰਹੇ ਹਾਂ; ਇਸਦਾ ਮਤਲਬ ਹੈ ਆਪਣੇ ਪਾਪਾਂ ਦੀ ਮੁਆਫ਼ੀ ਤੁਸੀਂ ਉਸ ਰਾਹੀਂ ਪਾ ਸੱਕਦੇ ਹੋ। ਹਰ ਉਹ ਵਿਅਕਤੀ ਜਿਹੜਾ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਆਪਣੇ ਪਾਪਾਂ ਤੋਂ ਮੁਆਫ਼ ਹੈ ਅਤੇ ਉਸ ਨੂੰ ਉਸ ਸਭ ਕਾਸੇ ਤੋਂ ਵੀ ਮੁਕਤ ਕੀਤਾ ਗਿਆ ਹੈ ਜਿਸਤੋਂ ਮੂਸਾ ਦੀ ਸ਼ਰ੍ਹਾ ਤੁਹਾਨੂੰ ਮੁਕਤ ਨਹੀਂ ਕਰ ਸੱਕਦੀ।

Read full chapter

20 ਸ਼ਰ੍ਹਾ ਦੀ ਲੋੜ ਅਨੁਸਾਰ ਕੋਈ ਵੀ ਪਰਮੇਸ਼ੁਰ ਅੱਗੇ ਧਰਮੀ ਨਹੀਂ ਬਣਾਇਆ ਜਾ ਸੱਕਦਾ। ਸ਼ਰ੍ਹਾ ਸਿਰਫ਼ ਸਾਡੇ ਪਾਪਾਂ ਨੂੰ ਦਰਸ਼ਾ ਸੱਕਦੀ ਹੈ।

ਪਰਮੇਸ਼ੁਰ ਲੋਕਾਂ ਨੂੰ ਧਰਮੀ ਕਿਵੇਂ ਬਣਾਉਂਦਾ ਹੈ

21 ਪਰ ਪਰਮੇਸ਼ੁਰ ਕੋਲ ਬਿਨਾ ਸ਼ਰ੍ਹਾ ਦੇ ਵੀ ਲੋਕਾਂ ਨੂੰ ਧਰਮੀ ਬਨਾਉਣ ਦਾ ਢੰਗ ਹੈ। ਅਤੇ ਹੁਣ ਪਰਮੇਸ਼ੁਰ ਨੇ ਉਹ ਨਵਾਂ ਮਾਰਗ ਸਾਨੂੰ ਵਿਖਾਇਆ ਹੈ। ਸ਼ਰ੍ਹਾ ਅਤੇ ਨਬੀਆਂ ਨੇ ਸਾਨੂੰ ਇਸ ਨਵੇਂ ਰਾਹ ਬਾਰੇ ਕਿਹਾ ਵੀ ਹੈ। 22 ਪਰਮੇਸ਼ੁਰ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਪਰਮੇਸ਼ੁਰ ਨੇ ਇਹ ਉਨ੍ਹਾਂ ਸਭ ਲੋਕਾਂ ਲਈ ਕੀਤਾ ਹੈ ਜੋ ਯਿਸੂ ਮਸੀਹ ਵਿੱਚ ਨਿਹਚਾ ਰੱਖਦੇ ਹਨ। ਸਭ ਲੋਕ ਬਰਾਬਰ ਹਨ। 23 ਕਿਉਂਕਿ ਹਰੇਕ ਨੇ ਪਾਪ ਕੀਤਾ ਹੈ ਅਤੇ ਸਭ ਪਰਮੇਸ਼ੁਰ ਦੀ ਮਹਿਮਾ ਲਈ ਕਾਫ਼ੀ ਚੰਗੇ ਨਹੀਂ ਹਨ। 24 ਸੋ ਪਰਮੇਸ਼ੁਰ ਦੀ ਕਿਰਪਾ ਨਾਲ ਉਸ ਨਿਸਤਾਰੇ ਕਾਰਣ ਜੋ ਮਸੀਹ ਯਿਸੂ ਤੋਂ ਹੈ ਲੋਕ ਮੁਫ਼ਤ ਧਰਮੀ ਬਣਾਏ ਗਏ ਹਨ। 25 ਪਰਮੇਸ਼ੁਰ ਨੇ ਯਿਸੂ ਨੂੰ ਸੇਵਾ ਮਾਰਗ ਦੀ ਤਰ੍ਹਾ ਆਪਣੇ ਲਹੂ ਰਾਹੀਂ ਵਿਸ਼ਵਾਸ ਦੁਆਰਾ ਲੋਕਾਂ ਦੇ ਪਾਪ ਨੂੰ ਮੁਆਫ਼ੀ ਦਿੱਤੀ। ਉਸ ਨੇ ਅਜਿਹਾ ਇਹ ਵਿਖਾਉਣ ਲਈ ਕੀਤਾ ਕਿ ਉਹ ਹਮੇਸ਼ਾ ਉਹੀ ਕਾਰਜ ਕਰਦਾ ਹੈ ਜੋ ਨਿਆਂਈ ਹੈ। ਅਤੀਤ ਵਿੱਚ ਪਰਮੇਸ਼ੁਰ ਨਿਆਂਈ ਸੀ। ਉਦੋਂ ਉਹ ਦਿਯਾਲੂ ਸੀ, ਅਤੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਸਜ਼ਾ ਨਹੀਂ ਦਿੱਤੀ ਗਈ। 26 ਪਰਮੇਸ਼ੁਰ ਨੇ ਯਿਸੂ ਨੂੰ ਵਰਤਮਾਨ ਕਾਲ ਵਿੱਚ ਇਹ ਵਿਖਾਉਣ ਲਈ ਭੇਂਟ ਕੀਤਾ, ਕਿ ਉਹ ਧਰਮੀ ਹੈ। ਪਰਮੇਸ਼ੁਰ ਆਪਣੇ ਆਪ ਨੂੰ ਧਰਮੀ ਮੁਨਸਫ਼ ਵਾਂਗ ਦਰਸ਼ਾਉਂਦਾ ਹੈ ਅਤੇ ਉਸ ਵਾਂਗ ਵੀ ਜੋ ਯਿਸੂ ਵਿੱਚ ਨਿਹਚਾ ਰੱਖਣ ਵਾਲੇ ਕਿਸੇ ਨੂੰ ਵੀ, ਧਰਮੀ ਬਣਾਉਂਦਾ ਹੈ।

27 ਤਾਂ ਕੀ ਸਾਡੇ ਕੋਲ ਆਪਣੇ-ਆਪ ਬਾਰੇ ਸ਼ੇਖੀ ਮਾਰਨ ਦੀ ਕੋਈ ਵਜਹ ਹੈ? ਨਹੀਂ। ਇਹ ਕੀ ਹੈ ਜੋ ਸ੍ਵੈ-ਪ੍ਰਸੰਸਾ ਨੂੰ ਰੋਕਦਾ ਹੈ? ਇਹ ਵਿਸ਼ਵਾਸ ਦਾ ਰਸਤਾ ਹੈ ਜੋ ਰੋਕਦਾ ਹੈ ਨਾ ਕਿ ਸ਼ਰ੍ਹਾ ਦਾ ਪਿੱਛਾ ਕਰਨ ਦਾ ਰਸਤਾ? 28 ਕਿਉਂਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਵਿਅਕਤੀ ਨਿਹਚਾ ਰਾਹੀਂ ਧਰਮੀ ਬਣਾਇਆ ਜਾਂਦਾ ਹੈ, ਨਾ ਕਿ ਸ਼ਰ੍ਹਾ ਨੂੰ ਮੰਨਣ ਨਾਲ ਜੋ ਗੱਲਾਂ ਉਹ ਕਰਦਾ ਹੈ। 29 ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਪਰਮੇਸ਼ੁਰ ਨਹੀਂ, ਉਹ ਗੈਰ-ਯਹੂਦੀਆਂ ਦਾ ਵੀ ਪਰਮੇਸ਼ੁਰ ਹੈ। ਪਰਮੇਸ਼ੁਰ ਇੱਕ ਹੈ। 30 ਉਹ ਯਹੂਦੀਆਂ ਨੂੰ ਉਨ੍ਹਾਂ ਦੇ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਉਹ ਗੈਰ-ਯਹੂਦੀਆਂ ਨੂੰ ਵੀ ਉਨ੍ਹਾਂ ਦੀ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ।

Read full chapter

ਅਬਰਾਹਾਮ ਦਾ ਉਦਾਹਰਣ

ਤਾਂ ਅਸੀਂ ਅਬਰਾਹਾਮ ਬਾਰੇ ਕੀ ਆਖੀਏ ਜੋ ਸਾਡੇ ਲੋਕਾਂ ਦਾ ਪਿਤਾ ਹੈ? ਉਸ ਨੇ ਨਿਹਚਾ ਬਾਰੇ ਕੀ ਸਿੱਖਿਆ? ਜੇਕਰ ਅਬਰਾਹਾਮ ਅਪਣੇ ਕੰਮਾਂ ਕਾਰਣ ਧਰਮੀ ਬਣਾਇਆ ਗਿਆ ਸੀ, ਤਾਂ ਉਸ ਕੋਲ ਸ਼ੇਖੀ ਦਾ ਕਾਰਣ ਹੈ, ਪਰ ਉਹ ਪਰਮੇਸ਼ੁਰ ਅੱਗੇ ਸ਼ੇਖੀ ਨਾ ਮਾਰ ਸੱਕਿਆ। ਪੋਥੀ ਆਖਦੀ ਹੈ: “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਨੇ ਉਸਦੀ ਨਿਹਚਾ ਕਬੂਲ ਕੀਤੀ ਅਤੇ ਉਸ ਨੂੰ ਧਰਮੀ ਕਰਾਰ ਦਿੱਤਾ।” [a]

ਜਦੋਂ ਕੋਈ ਵਿਅਕਤੀ ਕੰਮ ਕਰਦਾ ਹੈ, ਤਾਂ ਉਸਦੀ ਤਨਖਾਹ ਉਸ ਨੂੰ ਤੋਹਫ਼ੇ ਵਾਂਗ ਨਹੀਂ ਸਗੋਂ ਜਿਵੇਂ ਕਿ ਉਸ ਨੇ ਮਜਦੂਰੀ ਕਮਾਈ, ਦਿੱਤੀ ਜਾਂਦੀ ਹੈ। ਪਰ ਜੇਕਰ ਇੱਕ ਵਿਅਕਤੀ ਧਰਮੀ ਬਣਨ ਵਾਸਤੇ ਕੋਈ ਕੰਮ ਨਹੀਂ ਕਰਦਾ, ਸਗੋਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹੈ,ਦੋ ਦੁਸ਼ਟ ਆਦਮੀ ਨੂੰ ਧਰਮੀ ਬਣਾਉਂਦਾ ਹੈ, ਫ਼ਿਰ ਪਰਮੇਸ਼ੁਰ ਉਸਦੀ ਨਿਹਚਾ ਨੂੰ ਕਬੂਲਦਾ ਹੈ ਅਤੇ ਉਸ ਨੂੰ ਧਰਮੀ ਬਣਾਉਂਦਾ ਹੈ। ਦਾਊਦ ਵੀ ਆਖਦਾ ਹੈ ਕਿ ਉਹ ਮਨੁੱਖ ਧੰਨ ਹੈ ਜਿਸ ਨੂੰ ਪਰਮੇਸ਼ੁਰ ਉਸ ਦੇ ਕੰਮਾਂ ਨੂੰ ਗਿਣਿਆ ਬਿਨਾ ਧਰਮੀ ਕਰਾਰ ਦਿੰਦਾ ਹੈ।

“ਧੰਨ ਹਨ ਉਹ ਲੋਕ ਜਿਨ੍ਹਾਂ ਦੀਆਂ ਦੁਸ਼ਟ ਕਰਨੀਆਂ ਮੁਆਫ਼ ਕੀਤੀਆਂ
    ਗਈਆਂ ਹਨ ਅਤੇ ਜਿਨ੍ਹਾਂ ਦੇ
    ਪਾਪ ਭੁਲਾਏ ਗਏ ਹਨ।

Read full chapter

31 ਅਤੇ ਇਸਰਾਏਲ ਦੇ ਲੋਕਾਂ ਨੇ ਆਪਣੇ ਆਪ ਨੂੰ ਧਰਮੀ ਬਨਾਉਣ ਲਈ ਸ਼ਰ੍ਹਾ ਨੂੰ ਕਬੂਲਿਆ, ਪਰ ਉਹ ਇਵੇਂ ਕਰਨ ਵਿੱਚ ਨਾਕਾਮਯਾਬ ਰਹੇ। 32 ਕਿਉਂ? ਕਿਉਂਕਿ ਉਹ ਆਪਣੇ ਕੰਮਾਂ ਰਾਹੀਂ ਧਰਮੀ ਬਣਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਨਾ ਕਿ ਨਿਹਚਾ ਰਾਹੀਂ। ਉਹ ਉਨ੍ਹਾਂ ਪੱਥਰਾਂ ਤੇ ਅੜਕੇ ਜਿਹੜੇ ਲੋਕਾਂ ਨੂੰ ਠੋਕਰ ਖੁਆਉਂਦੇ ਹਨ।

Read full chapter

ਪ੍ਰੇਮ ਹੀ ਸਰਵੋਤਮ ਦਾਤ ਹੈ

13 ਮੈਂ ਭਾਵੇਂ ਮਨੁੱਖਾਂ ਜਾਂ ਦੂਤਾਂ ਦੀਆਂ ਭਿੰਨ-ਭਿੰਨ ਭਾਸ਼ਾਵਾਂ ਬੋਲ ਸੱਕਦਾ ਹੋਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ, ਤਾਂ ਮੈਂ ਸਿਰਫ਼ ਗੂੰਜਣ ਵਾਲੀ ਘੰਟੀ ਜਾਂ ਇੱਕ ਉੱਚੀ-ਉੱਚੀ ਆਵਾਜ਼ ਕਰਨ ਵਾਲਾ ਛੈਣਾ ਹੀ ਹਾਂ। ਮੇਰੇ ਕੋਲ ਅਗੰਮ ਵਾਕ ਦੀ ਦਾਤ ਹੋ ਸੱਕਦੀ ਹੈ, ਮੈਂ ਪਰਮੇਸ਼ੁਰ ਦੇ ਸਾਰੇ ਭੇਤਾਂ ਤੇ ਹਰ ਚੀਜ਼ ਦੇ ਗਿਆਨ ਨੂੰ ਸਮਝਨ ਵਾਲਾ ਹੋ ਸੱਕਦਾ ਹਾਂ, ਅਤੇ ਮੇਰੇ ਕੋਲ ਬਹੁਤ ਵੱਡਾ ਵਿਸ਼ਵਾਸ ਵੀ ਹੋ ਸੱਕਦਾ ਜੋ ਪਰਬਤਾਂ ਨੂੰ ਖਿਸੱਕਾਉਣ ਯੋਗ ਹੋਵੇ। ਪਰ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਹੋਇਆ ਵੀ ਮੈਂ ਕੁਝ ਨਹੀਂ ਹਾਂ। ਮੈਂ ਭਾਵੇਂ ਆਪਣੀ ਹਰ ਸ਼ੈਅ ਲੋਕਾਂ ਦੇ ਭੋਜਨ ਲਈ ਦੇ ਦੇਵਾਂ। ਅਤੇ ਭਾਵੇਂ ਮੈਂ ਆਪਣਾ ਸਰੀਰ ਬਲੀ ਦੀ ਵਸਤੂ ਵਾਂਗ ਅੱਗ ਦੀ ਭੇਟ ਚੜ੍ਹਾ ਦੇਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਗੱਲਾਂ ਦਾ ਮੈਨੂੰ ਕੋਈ ਲਾਭ ਨਹੀਂ ਹੈ।

Read full chapter

16 ਅਸੀਂ ਜਾਣਦੇ ਹਾਂ ਕਿ ਕੋਈ ਵਿਅਕਤੀ ਸਿਰਫ਼ ਨੇਮ ਦਾ ਅਨੁਸਰਣ ਕਰਕੇ ਧਰਮੀ ਨਹੀਂ ਬਣ ਸੱਕਦਾ। ਇਹ ਯਿਸੂ ਮਸੀਹ ਵਿੱਚ ਵਿਸ਼ਵਾਸ ਹੀ ਹੈ ਜੋ ਕਿਸੇ ਵਿਅਕਤੀ ਨੂੰ ਧਰਮੀ ਬਣਾਉਂਦਾ ਹੈ। ਇਸ ਲਈ ਅਸੀਂ ਯਿਸੂ ਮਸੀਹ ਵਿੱਚ ਆਪਣਾ ਵਿਸ਼ਵਾਸ ਪਾਇਆ ਹੈ ਕਿਉਂਕਿ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣਾ ਚਾਹੁੰਦੇ ਹਾਂ। ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ ਕਿਉਂ ਜੋ ਅਸੀਂ ਮਸੀਹ ਉੱਤੇ ਵਿਸ਼ਵਾਸ ਕੀਤਾ ਨਾ ਕਿ ਇਸ ਲਈ ਕਿ ਅਸੀਂ ਨੇਮ ਉੱਤੇ ਚੱਲੇ। ਇਹ ਠੀਕ ਹੈ ਕਿ ਕੋਈ ਵੀ ਵਿਅਕਤੀ ਨੇਮ ਉੱਤੇ ਚੱਲ ਕੇ ਧਰਮੀ ਨਹੀਂ ਹੋ ਸੱਕਦਾ।

Read full chapter

10 ਪਰ ਜਿਹੜੇ ਲੋਕ ਧਰਮੀ ਬਨਣ ਲਈ ਨੇਮ ਉੱਤੇ ਨਿਰਭਰ ਕਰਦੇ ਹਨ ਉਹ ਸਰਾਪੇ ਹੋਏ ਹਨ। ਕਿਉਂ? ਕਿਉਂਕਿ ਪੋਥੀਆਂ ਆਖਦੀਆਂ ਹਨ, “ਇੱਕ ਵਿਅਕਤੀ ਨੂੰ ਉਹ ਸਭ ਕੁਝ ਕਰਨਾ ਚਾਹੀਦਾ ਹੈ ਜੋ ਨੇਮ ਵਿੱਚ ਲਿਖਿਆ ਹੋਇਆ ਹੈ। ਜੋ ਉਹ ਹਮੇਸ਼ਾ ਇਸਦਾ ਪਾਲਣ ਨਹੀਂ ਕਰਦਾ ਤਾਂ ਉਹ ਵਿਅਕਤੀ ਸਰਾਪਿਆ ਹੋਇਆ ਹੈ।” [a] 11 ਇਸੇ ਲਈ ਇਹ ਬਹੁਤ ਸਪੱਸ਼ਟ ਹੈ ਕਿ ਨੇਮ ਦੁਆਰਾ ਕੋਈ ਵੀ ਧਰਮੀ ਨਹੀਂ ਬਣਾਇਆ ਜਾ ਸੱਕਦਾ। ਪੋਥੀਆਂ ਆਖਦੀਆਂ ਹਨ, “ਜਿਹੜਾ ਵਿਅਕਤੀ ਪਰਮੇਸ਼ੁਰ ਨਾਲ ਉਸਦੀ ਨਿਹਚਾ ਕਾਰਣ ਧਰਮੀ ਹੈ ਉਹ ਸਦਾ ਜੀਵੇਗਾ।” [b]

12 ਨੇਮ ਵਿਸ਼ਵਾਸ ਦੀ ਵਰਤੋਂ ਨਹੀਂ ਕਰਦਾ ਇਹ ਵੱਖਰਾ ਢੰਗ ਅਪਨਾਉਂਦਾ ਹੈ। ਨੇਮ ਆਖਦਾ ਹੈ: ਜਿਹੜਾ, “ਵਿਅਕਤੀ ਨੇਮਾਂ ਦਾ ਅਨੁਸਰਣ ਕਰਕੇ ਜੀਵਨ ਪਾਉਣਾ ਚਾਹੁੰਦਾ ਹੈ ਉਸ ਨੂੰ ਉਹ ਸਭ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਨੇਮ ਆਖਦਾ ਹੈ।” [c]

Read full chapter

Footnotes

  1. ਗਲਾਤੀਆਂ ਨੂੰ 3:10 ਹਵਾਲਾ: ਬਿਵਸਥਾ 27:26
  2. ਗਲਾਤੀਆਂ ਨੂੰ 3:11 ਹਵਾਲਾ: ਹਬੱਕੂਕ 2:4
  3. ਗਲਾਤੀਆਂ ਨੂੰ 3:12 “ਵਿਅਕਤੀ ਨੇਮਾਂ … ਆਖਦਾ ਹੈ” ਦੇਖੋ ਲੇਵੀਆਂ 18:5

ਮੂਸਾ ਦੇ ਨੇਮ ਦਾ ਮੰਤਵ

21 ਕੀ ਇਸਦਾ ਇਹ ਅਰਥ ਹੈ ਕਿ ਨੇਮ ਪਰਮੇਸ਼ੁਰ ਦੇ ਵਾਇਦਿਆਂ ਦੇ ਬਰੱਖਿਲਾਫ਼ ਹੈ? ਨਹੀਂ। ਜੇਕਰ ਅਜਿਹੀ ਸ਼ਰ੍ਹਾ ਹੁੰਦੀ ਜਿਹੜੀ ਲੋਕਾਂ ਨੂੰ ਜੀਵਨ ਦੇ ਸੱਕਦੀ, ਫ਼ੇਰ ਅਸੀਂ ਬੇਸ਼ੱਕ ਉਸ ਸ਼ਰ੍ਹਾ ਦਾ ਅਨੁਸਰਣ ਕਰਕੇ ਧਰਮੀ ਬਣਾਏ ਜਾਂਦੇ।

Read full chapter

ਪਰ ਹੁਣ ਤੁਸੀਂ ਅਸਲੀ ਪਰਮੇਸ਼ੁਰ ਨੂੰ ਜਾਣਦੇ ਹੋ। ਇਹ ਸੱਚਮੁੱਚ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਜਾਣਦਾ ਹੈ। ਇਸ ਲਈ ਅਜਿਹਾ ਕਿਉਂ ਹੈ ਕਿ ਤੁਸੀਂ ਉਨ੍ਹਾਂ ਨਿਤਾਣੇ ਅਤੇ ਫ਼ਜ਼ੂਲ ਨੇਮਾਂ ਵੱਲ ਵਾਪਸ ਜਾਂਦੇ ਹੋ ਜਿਨ੍ਹਾਂ ਦਾ ਅਨੁਸਰਣ ਤੁਸੀਂ ਮੁੱਢ ਵਿੱਚ ਕੀਤਾ ਸੀ? ਕੀ ਤੁਸੀਂ ਹੁਣ ਫ਼ੇਰ ਉਨ੍ਹਾਂ ਚੀਜ਼ਾਂ ਦੇ ਗੁਲਾਮ ਬਣਨਾ ਚਾਹੁੰਦੇ ਹੋ? 10 ਤੁਸੀਂ ਹਾਲੇ ਵੀ ਖਾਸ ਦਿਨਾਂ, ਮਹੀਨਿਆਂ, ਰੁੱਤਾਂ ਅਤੇ ਸਾਲਾਂ ਨੂੰ ਮਹੱਤਤਾ ਦਿੰਦੇ ਹੋ। 11 ਮੈਂ ਤੁਹਾਥੋਂ ਇਸ ਲਈ ਡਰਦਾ ਹਾਂ। ਮੈਨੂੰ ਡਰ ਹੈ ਤੁਹਾਡੇ ਲਈ ਮੇਰਾ ਕਾਰਜ ਜ਼ਾਇਆ ਹੋ ਗਿਆ ਹੈ।

Read full chapter

ਜਦੋਂ ਕੋਈ ਵਿਅਕਤੀ ਮਸੀਹ ਯਿਸੂ ਵਿੱਚ ਹੈ, ਤਾਂ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਸਦੀ ਸੁੰਨਤ ਹੋਈ ਹੋਵੇ ਜਾਂ ਨਾ। ਅੱਤ ਮਹੱਤਵਪੂਰਣ ਗੱਲ ਤਾਂ ਵਿਸ਼ਵਾਸ ਦੀ ਹੈ ਜਿਹੜੀ ਪ੍ਰੇਮ ਰਾਹੀਂ ਕਾਰਜ ਕਰਦੀ ਹੈ।

Read full chapter

15 ਇਹ ਗੱਲ ਕੋਈ ਮਹੱਤਵ ਨਹੀਂ ਰੱਖਦੀ ਕਿ ਕਿਸੇ ਵਿਅਕਤੀ ਦੀ ਸੁੰਨਤ ਹੋਈ ਹੈ ਜਾਂ ਨਹੀਂ। ਮਹੱਤਵਪੂਰਣ ਗੱਲ ਪਰਮੇਸ਼ੁਰ ਦੇ ਬਣਾਏ ਨਵੇਂ ਲੋਕ ਬਣਨਾ ਹੈ।

Read full chapter

ਪਰ ਅਸੀਂ ਉਹ ਲੋਕ ਹਾਂ ਜਿਨ੍ਹਾਂ ਦੀ ਸੱਚੀ ਸੁੰਨਤ ਹੋਈ ਹੈ। ਅਸੀਂ ਪਰਮੇਸ਼ੁਰ ਦੀ ਉਪਾਸਨਾ ਉਸ ਦੇ ਆਤਮਾ ਰਾਹੀਂ ਕਰਦੇ ਹਾਂ ਅਤੇ ਆਪਣਾ ਵਿਸ਼ਵਾਸ ਆਪਣੇ ਖੁਦ ਵਿੱਚ ਰੱਖਣ ਦੀ ਬਜਾਏ ਮਸੀਹ ਯਿਸੂ ਵਿੱਚ ਰੱਖਦੇ ਹਾਂ। ਹਾਲਾਂ ਕਿ ਆਪਣਾ ਭਰੋਸਾ ਆਪਣੇ ਵਿੱਚ ਰੱਖ ਸੱਕਦਾ ਹਾਂ, ਪਰ ਮੈਂ ਅਜਿਹਾ ਨਹੀਂ ਕਰਦਾ। ਜੇਕਰ ਕੋਈ ਸੋਚਦਾ ਹੈ ਕਿ ਉਹ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖ ਸੱਕਦਾ ਹੈ, ਫ਼ੇਰ ਮੇਰੇ ਕੋਲ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖਣ ਲਈ ਵੱਧ ਕਾਰਣ ਹਨ। ਮੇਰੀ ਸੁੰਨਤ ਜੰਮਨ ਤੋਂ ਬਾਦ ਅੱਠਵੇਂ ਦਿਨ ਹੀ ਹੋ ਗਈ ਸੀ। ਮੈਂ ਬਿਨਯਾਮੀਨ ਦੇ ਵੰਸ਼ ਵਿੱਚੋਂ ਹਾਂ। ਮੈਂ ਇੱਕ ਯਹੂਦੀ ਹਾਂ ਅਤੇ ਮੇਰੇ ਮਾਪੇ ਯਹੂਦੀ ਸਨ। ਮੂਸਾ ਦੀ ਸ਼ਰ੍ਹਾ ਮੇਰੇ ਲਈ ਬਹੁਤ ਮਹੱਤਵਪੂਰਣ ਸੀ, ਇਸੇ ਲਈ ਮੈਂ ਇੱਕ ਫ਼ਰੀਸੀ ਬਣ ਗਿਆ। ਮੈਂ ਆਪਣੇ ਯਹੂਦੀ ਧਰਮ ਬਾਰੇ ਬੜਾ ਜੋਸ਼ੀਲਾ ਸੀ। ਇਸ ਲਈ ਮੈਂ ਕਲੀਸਿਯਾ ਨੂੰ ਦੰਡ ਦਿੱਤੇ। ਮੈਂ ਬੜੇ ਧਿਆਨ ਨਾਲ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕੀਤੀ ਅਤੇ ਕਿਸੇ ਨੂੰ ਵੀ ਮੇਰੇ ਸ਼ਰ੍ਹਾ ਨੂੰ ਮੰਨਣ ਦੇ ਢੰਗ ਵਿੱਚ ਕੋਈ ਦੋਸ਼ ਨਾ ਲੱਭਿਆ।

ਪਰ ਜੋ ਸਾਰੀਆਂ ਚੀਜ਼ਾਂ ਇੱਕ ਸਮੇਂ ਵਿੱਚ ਮੇਰੇ ਲਈ ਮਹੱਤਵਪੂਰਣ ਸਨ, ਅੱਜ ਮੈਂ ਉਨ੍ਹਾਂ ਚੀਜ਼ਾਂ ਨੂੰ ਮਸੀਹ ਦੇ ਕਾਰਣ ਵਿਅਰਥ ਕਰਾਰ ਦਿੰਦਾ ਹਾਂ। ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੀ ਉੱਤਮਤਾਈ ਦੇ ਕਾਰਣ ਅੱਜ ਤੱਕ ਸਭ ਕਾਸੇ ਨੂੰ ਹੀਣ ਸਮਝਦਾ ਹਾਂ। ਉਸੇ ਲਈ ਮੈਂ ਸਭ ਕਾਸੇ ਨੂੰ ਤਿਆਗ ਦਿੱਤਾ ਹੈ। ਅਤੇ ਮੈਂ ਸਭ ਕਾਸੇ ਨੂੰ ਕੂੜਾ ਹੀ ਸਮਝਣ ਲੱਗਾ ਹਾਂ ਤਾਂ ਕਿ ਮੈਂ ਮਸੀਹ ਨੂੰ ਪਾ ਸੱਕਾਂ। ਇਹ ਮੈਨੂੰ ਮਸੀਹ ਵਿੱਚ ਅਤੇ ਧਰਮੀ ਹੋਣ ਵਿੱਚ ਮਦਦ ਕਰਦਾ ਹੈ। ਇਹ ਧਾਰਮਿਕਤਾ ਸ਼ਰ੍ਹਾ ਦਾ ਅਨੁਸਰਣ ਕਰਨ ਤੋਂ ਨਹੀਂ ਆਉਂਦੀ, ਸਗੋਂ ਨਿਹਚਾ ਰਾਹੀਂ ਪਰਮੇਸ਼ੁਰ ਵੱਲੋਂ ਆਉਂਦੀ ਹੈ। ਪਰਮੇਸ਼ੁਰ ਮੈਨੂੰ ਮਸੀਹ ਵਿੱਚ ਮੇਰੇ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ।

Read full chapter

20 ਤੁਸੀਂ ਮਸੀਹ ਦੇ ਨਾਲ ਮਰੇ ਅਤੇ ਦੁਨੀਆਂ ਦੀਆਂ ਭ੍ਰਿਸ਼ਟ ਸ਼ਕਤੀਆਂ ਤੋਂ ਅਜ਼ਾਦ ਕਰ ਦਿੱਤੇ ਗਏ ਸੀ। ਇਸ ਲਈ ਤੁਸੀਂ ਇਸ ਤਰ੍ਹਾਂ ਦਾ ਵਿਹਾਰ ਕਿਉਂ ਕਰਦੇ ਹੋ ਜਿਵੇਂ ਤੁਸੀਂ ਇਸ ਦੁਨੀਆਂ ਦੇ ਹੋਵੋਂ ਅਤੇ ਇਨ੍ਹਾਂ ਨੇਮਾਂ ਦਾ ਅਨੁਸਰਣ ਕਰਦੇ ਹੋਵੋਂ। 21 “ਇਸ ਨੂੰ ਨਾ ਫ਼ੜੋ,” “ਇਸਦਾ ਸੁਆਦ ਨਾ ਵੇਖੋ,” “ਇਸ ਨੂੰ ਨਾ ਛੂਹੋ?” 22 ਇਹ ਸਾਰੇ ਨੇਮ ਉਨ੍ਹਾਂ ਗੱਲਾਂ ਬਾਰੇ ਹਨ। ਜੋ ਇੱਕ ਵਾਰ ਵਰਤੋਂ ਕਰਨ ਤੋਂ ਬਾਦ ਨਸ਼ਟ ਹੋ ਜਾਂਦੇ ਹਨ। ਇਹ ਉਹ ਹੁਕਮ ਅਤੇ ਉਪਦੇਸ਼ ਹਨ ਜਿਹੜੇ ਲੋਕਾਂ ਤੋਂ ਆਉਂਦੇ ਹਨ। 23 ਇਹ ਨੇਮ ਸੂਝਵਾਨ ਜਾਪਦੇ ਹਨ। ਪਰ ਇਹ ਨੇਮ ਮਾਨਵ-ਸਿਰਜਿਤ ਧਰਮ ਦਾ ਅੰਗ ਹਨ। ਉਹ ਲੋਕਾਂ ਅੱਗੇ ਨਿਮ੍ਰਤਾ ਦਾ ਦਿਖਾਵਾ ਕਰਦੇ ਹਨ ਅਤੇ ਉਨ੍ਹਾਂ ਤੋਂ ਆਪਣੇ ਸਰੀਰਾਂ ਨੂੰ ਦੰਡ ਦੁਵਾਉਂਦੇ ਹਨ। ਇਹ ਨੇਮ ਲੋਕਾਂ ਨੂੰ ਬਦੀਆਂ ਕਰਨ ਤੋਂ ਰੋਕਣ ਵਿੱਚ ਮਦਦ ਨਹੀਂ ਕਰਦੇ ਜੋ ਉਨ੍ਹਾਂ ਦੀਆਂ ਪਾਪੀ ਇੱਛਾਵਾਂ ਕਰਨੀਆਂ ਚਾਹੁੰਦੀਆਂ ਹਨ।

Read full chapter

ਪਰਮੇਸ਼ੁਰ ਨੇ ਸਾਨੂੰ ਬਚਾਇਆ ਅਤੇ ਸਾਨੂੰ ਆਪਣੇ ਪਵਿੱਤਰ ਲੋਕ ਬਣਾਇਆ। ਇਹ ਇਸ ਲਈ ਨਹੀਂ ਕਿ ਅਸੀਂ ਕੁਝ ਕੀਤਾ ਹੈ ਬਲਕਿ ਇਹ ਉਸ ਦੇ ਆਪਣੇ ਇਰਾਦੇ ਅਤੇ ਕਿਰਪਾ ਕਾਰਣ ਹੋਇਆ ਹੈ। ਇਹ ਕਿਰਪਾ ਸਾਨੂੰ ਦੁਨੀਆਂ ਦੇ ਮੁੱਢੋਂ ਮਸੀਹ ਯਿਸੂ ਰਾਹੀਂ ਪ੍ਰਦਾਨ ਕੀਤੀ ਗਈ ਹੈ।

Read full chapter

ਫ਼ੇਰ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਨੇ ਆਪਣੀ ਦਯਾ ਅਤੇ ਪ੍ਰੇਮ ਦਰਸ਼ਾਇਆ। ਉਸ ਨੇ ਆਪਣੀ ਮਿਹਰ ਕਾਰਣ ਸਾਡਾ ਛੁਟਕਾਰਾ ਕੀਤਾ, ਉਨ੍ਹਾਂ ਚੰਗੀਆਂ ਗੱਲਾਂ ਕਰਨ ਕਰਕੇ ਨਹੀਂ ਜਿਹੜੀਆਂ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣ ਲਈ ਕਰਦੇ ਸਾਂ। ਉਸ ਨੇ ਅਜਿਹਾ ਸਾਨੂੰ ਇੱਕ ਇਸ਼ਨਾਨ ਕਰਵਾ ਕੇ ਕੀਤਾ ਜਿਸਨੇ ਸਾਨੂੰ ਪਵਿੱਤਰ ਆਤਮਾ ਰਾਹੀਂ ਨਵਾਂ ਇਨਸਾਨ ਬਣਾਇਆ।

Read full chapter

ਅਸੀਂ ਲੋਕ, ਜਿਹੜੇ ਨਿਹਚਾ ਰੱਖਦੇ ਹਾਂ, ਪ੍ਰਵੇਸ਼ ਕਰਨ ਅਤੇ ਰੱਬੀ ਵਿਸ਼ਰਾਮ ਕਰਨ ਦੇ ਯੋਗ ਹਾਂ। ਉਵੇਂ ਹੀ ਜਿਵੇਂ ਪਰਮੇਸ਼ੁਰ ਨੇ ਆਖਿਆ,

“ਕ੍ਰੋਧ ਵਿੱਚ ਮੈਂ ਸੌਂਹ ਖਾਧੀ:
    ‘ਉਹ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਨਗੇ।’” (A)

ਹਾਲਾਂ ਕਿ ਪਰਮੇਸ਼ੁਰ ਦਾ ਕਾਰਜ ਉਦੋਂ ਹੀ ਸੰਪੂਰਣ ਹੋ ਚੁੱਕਿਆ ਸੀ, ਜਿਸ ਸਮੇਂ ਤੋਂ ਉਸ ਨੇ ਇਹ ਦੁਨੀਆਂ ਸਾਜੀ ਸੀ, ਉਸ ਨੇ ਇੰਝ ਆਖਿਆ। ਪੋਥੀਆਂ ਵਿੱਚ ਇੱਕ ਜਗ਼੍ਹਾ, ਪਰਮੇਸ਼ੁਰ ਨੇ ਹਫ਼ਤੇ ਦੇ ਸੱਤਵੇਂ ਦਿਨ ਬਾਰੇ ਇਹ ਬੋਲਿਆ ਸੀ; “ਪਰਮੇਸ਼ੁਰ ਨੇ ਆਪਣੇ ਸਾਰੇ ਕਾਰਜ ਪੂਰਨ ਕਰ ਦਿੱਤੇ ਅਤੇ ਸੱਤਵੇਂ ਦਿਨ ਉਸ ਨੇ ਅਰਾਮ ਕੀਤਾ।” [a] ਅਤੇ ਪੋਥੀਆਂ ਵਿੱਚ ਇੱਕ ਹੋਰ ਜਗ਼੍ਹਾ, ਪਰਮੇਸ਼ੁਰ ਨੇ ਇਹ ਵੀ ਆਖਿਆ, “ਉਹ ਲੋਕ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਨਹੀਂ ਵੜਨਗੇ।”

ਇਹ ਸੱਚ ਹੈ ਕਿ ਕੁਝ ਲੋਕ ਪਰਮੇਸ਼ੁਰ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਕਰਨਗੇ। ਪਰ ਉਹ ਲੋਕ ਜਿਨ੍ਹਾਂ ਨੇ ਸਭ ਤੋਂ ਪਹਿਲਾਂ ਮੁਕਤੀ ਦੇ ਮਾਰਗ ਬਾਰੇ ਸੁਣਿਆ ਪ੍ਰਵੇਸ਼ ਨਹੀਂ ਕੀਤਾ। ਉਨ੍ਹਾਂ ਨੇ ਇਸ ਲਈ ਪ੍ਰਵੇਸ਼ ਨਹੀਂ ਕੀਤਾ ਕਿਉਂ ਕਿ ਉਹ ਆਗਿਆਕਾਰੀ ਨਹੀਂ ਸਨ। ਇਸ ਲਈ ਪਰਮੇਸ਼ੁਰ ਨੇ ਇੱਕ ਹੋਰ ਖਾਸ ਦਿਨ ਦੀ ਵਿਉਂਤ ਬਣਾਈ। ਇਸ ਨੂੰ “ਅੱਜ ਦਾ ਦਿਨ” ਆਖਿਆ ਜਾਂਦਾ ਹੈ। ਪਰਮੇਸ਼ੁਰ ਨੇ ਇਸ ਦਿਨ ਬਾਰੇ ਲੰਬੇ ਸਮੇਂ ਬਾਅਦ, ਦਾਊਦ ਰਾਹੀਂ ਗੱਲ ਕੀਤੀ। ਪੋਥੀ ਦੇ ਇਸੇ ਹਿੱਸੇ ਵਿੱਚ ਜਿਸ ਨੂੰ ਅਸੀਂ ਪਹਿਲਾਂ ਵੀ ਵਰਤਿਆ ਹੈ:

“ਅੱਜ ਜੇਕਰ ਤੁਸੀਂ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ,
    ਤਾਂ ਅਤੀਤ ਦੀ ਤਰ੍ਹਾਂ ਜ਼ਿੱਦੀ ਨਾ ਬਣੋ।” (B)

ਅਸੀਂ ਜਾਣਦੇ ਹਾਂ ਕੀ ਯਹੋਸ਼ੂਆ ਨੇ ਪਰਮੇਸ਼ੁਰ ਦੇ ਵਾਇਦੇ ਅਨੁਸਾਰ ਲੋਕਾਂ ਦੀ ਵਿਸ਼ਰਾਮ ਵਿੱਚ ਅਗਵਾਈ ਨਹੀਂ ਸੀ ਕੀਤੀ। ਅਸੀਂ ਇਸ ਬਾਰੇ ਜਾਣਦੇ ਹਾਂ ਕਿਉਂਕਿ ਬਾਦ ਵਿੱਚ ਪਰਮੇਸ਼ੁਰ ਨੇ ਵਿਸ਼ਰਾਮ ਦੇ ਇੱਕ ਹੋਰ ਦਿਨ “ਅੱਜ ਦੇ ਦਿਨ” ਬਾਰੇ ਗੱਲ ਕੀਤੀ ਹੈ। ਇਸਤੋਂ ਪਤਾ ਚਲਦਾ ਕਿ ਪਰਮੇਸ਼ੁਰ ਦੇ ਲੋਕਾਂ ਲਈ ਵਿਸ਼ਰਾਮ ਦਾ ਸੱਤਵਾਂ ਦਿਨ ਹਾਲੇ ਵੀ ਆ ਰਿਹਾ ਹੈ। 10 ਪਰਮੇਸ਼ੁਰ ਨੇ ਆਪਣੇ ਕਾਰਜ ਮੁਕਾ ਲੈਣ ਤੋਂ ਬਾਦ ਵਿਸ਼ਰਾਮ ਕੀਤਾ। ਇਸ ਲਈ ਉਹ ਵਿਅਕਤੀ ਜਿਹੜਾ ਪ੍ਰਵੇਸ਼ ਕਰਦਾ ਅਤੇ ਰੱਬੀ ਵਿਸ਼ਰਾਮ ਪਾਉਂਦਾ ਹੈ, ਉਹ ਵਿਅਕਤੀ ਹੈ ਜਿਸਨੇ ਪਰਮੇਸ਼ੁਰ ਦੀ ਤਰ੍ਹਾਂ ਆਪਣਾ ਕਾਰਜ ਮੁਕਾ ਲਿਆ ਹੈ।

Read full chapter

ਇਸ ਲਈ ਸਾਨੂੰ ਮਸੀਹ ਬਾਰੇ ਮੁਢੱਲੇ ਪਾਠ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਉਨ੍ਹਾਂ ਗੱਲਾਂ ਵੱਲ ਵਾਪਸ ਨਹੀਂ ਜਾਣਾ ਚਾਹੀਦਾ ਜਿਨ੍ਹਾਂ ਨਾਲ ਅਸੀਂ ਸ਼ੁਰੂਆਤ ਕੀਤੀ ਸੀ। ਅਸੀਂ ਮਸੀਹ ਵਿੱਚ ਆਪਣੇ ਜੀਵਨ ਦੀ ਸ਼ੁਰੂਆਤ ਪਹਿਲਾਂ ਕੀਤੀਆਂ ਮੰਦੀਆਂ ਗੱਲਾਂ ਤੋਂ ਦੂਰ ਜਾਣ ਤੋਂ ਅਤੇ ਪਰਮੇਸ਼ੁਰ ਵਿੱਚ ਵਿਸ਼ਵਾਸ ਰਾਹੀਂ ਕੀਤੀ ਸੀ। ਉਸ ਸਮੇਂ, ਸਾਨੂੰ ਬਪਤਿਸਮੇ ਬਾਰੇ, ਲੋਕਾਂ ਉੱਤੇ ਹੱਥ ਰੱਖਣ ਦੇ ਖਾਸ ਵਿਖਾਵੇ ਬਾਰੇ, ਮੁਰਦਿਆਂ ਨੂੰ ਜਿਵਾਲੇ ਜਾਣ ਬਾਰੇ, ਅਤੇ ਸਦੀਵੀ ਨਿਆਂ ਬਾਰੇ ਸਿੱਖਾਇਆ ਗਿਆ ਸੀ। ਪਰ ਹੁਣ, ਸਾਨੂੰ ਅਗਾਹਾਂ ਹੋਰ ਵੱਧੇਰੇ ਪ੍ਰਪੱਕਤਾ ਦੇ ਉਪਦੇਸ਼ ਵੱਲ ਵੱਧਣਾ ਚਾਹੀਦਾ ਹੈ।

Read full chapter

10 ਹੋ ਸੱਕਦਾ ਹੈ ਭਾਵੇਂ ਕੋਈ ਵਿਅਕਤੀ ਪਰਮੇਸ਼ੁਰ ਦੇ ਸਾਰੇ ਨੇਮਾਂ ਦੇ ਹੁਕਮਾਂ ਦਾ ਅਨੁਸਰਣ ਕਰਦਾ ਹੋਵੇ। ਪਰ ਜੇ ਉਹ ਵਿਅਕਤੀ ਉਸ ਨੇਮ ਦੇ ਸਿਰਫ਼ ਇੱਕ ਆਦੇਸ਼ ਦਾ ਵੀ ਅਵੱਗਿਆਕਾਰੀ ਹੈ ਤਾਂ ਉਹ ਪੂਰੇ ਨੇਮ ਦੀ ਅਵੱਗਿਆ ਕਰਨ ਦਾ ਦੋਸ਼ੀ ਹੋਵੇਗਾ। 11 ਪਰਮੇਸ਼ੁਰ ਨੇ ਆਖਿਆ ਹੈ, “ਬਦਕਾਰੀ ਦਾ ਪਾਪ ਨਾ ਕਰੋ।” [a] ਉਸੇ ਪਰਮੇਸ਼ੁਰ ਨੇ ਇਹ ਵੀ ਆਖਿਆ, “ਕਿਸੇ ਨੂੰ ਨਾ ਮਾਰੋ।” [b] ਇਸੇ ਲਈ, ਜੇ ਤੁਸੀਂ ਵਿੱਭਚਾਰ ਦਾ ਗੁਨਾਹ ਨਾ ਕਰੋ, ਪਰ ਕਿਸੇ ਵਿਅਕਤੀ ਨੂੰ ਮਾਰ ਦਿਉਂ, ਫ਼ੇਰ ਤੁਸੀਂ ਪਰਮੇਸ਼ੁਰ ਦੇ ਪੂਰੇ ਨੇਮ ਦਾ ਉਲੰਘਣ ਕਰਨ ਦੇ ਦੋਸ਼ੀ ਹੋ।

Read full chapter