Add parallel Print Page Options

ਯਹੋਵਾਹ ਨੇ ਅਬਰਾਮ ਨੂੰ ਦੀਦਾਰ ਦਿੱਤਾ। ਯਹੋਵਾਹ ਨੇ ਆਖਿਆ, “ਮੈਂ ਇਹ ਧਰਤੀ ਤੇਰੇ ਉੱਤਰਾਧਿਕਾਰੀ ਨੂੰ ਦੇਵਾਂਗਾ।”

ਯਹੋਵਾਹ ਨੇ ਉਸ ਥਾਂ ਉੱਤੇ ਅਬਰਾਮ ਨੂੰ ਦੀਦਾਰ ਦਿੱਤਾ। ਇਸ ਲਈ ਅਬਰਾਮ ਨੇ ਉੱਥੇ ਯਹੋਵਾਹ ਦੀ ਉਪਾਸਨਾ ਲਈ ਜਗਵੇਦੀ ਬਣਾਈ।

Read full chapter

ਇਕਰਾਰਨਾਮੇ ਦਾ ਸਬੂਤ ਸੁੰਨਤ

17 ਜਦੋਂ ਅਬਰਾਮ 99 ਵਰ੍ਹਿਆਂ ਦਾ ਹੋਇਆ ਤਾਂ ਯਹੋਵਾਹ ਨੇ ਉਸ ਨੂੰ ਦਰਸ਼ਨ ਦਿੱਤਾ। ਯਹੋਵਾਹ ਨੇ ਆਖਿਆ, “ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ [a] ਹਾਂ। ਮੇਰੇ ਲਈ ਇਹ ਗੱਲਾਂ ਕਰ: ਮੇਰਾ ਹੁਕਮ ਮੰਨ ਅਤੇ ਸਹੀ ਢੰਗ ਨਾਲ ਜਿਉਂ।

Read full chapter

Footnotes

  1. ਉਤਪਤ 17:1 ਸਰਬ-ਸ਼ਕਤੀਮਾਨ ਪਰਮੇਸ਼ੁਰ ਮੂਲਅਰਥ, “ਅਲ-ਸ਼ੱਦਾਈ।”

ਤਿੰਨ ਮਹਿਮਾਨ

18 ਬਾਦ ਵਿੱਚ, ਯਹੋਵਾਹ ਨੇ ਫ਼ੇਰ ਅਬਰਾਹਾਮ ਨੂੰ ਦਰਸ਼ਨ ਦਿੱਤਾ। ਅਬਰਾਹਾਮ ਮਮਰੇ ਦੇ ਬਲੂਤ ਦੇ ਰੁੱਖਾਂ ਨੇੜੇ ਰਹਿ ਰਿਹਾ ਸੀ। ਇੱਕ ਦਿਨ, ਸਖ਼ਤ ਗਰਮੀ ਵੇਲੇ, ਅਬਰਾਹਾਮ ਆਪਣੇ ਤੰਬੂ ਦੇ ਦਰਵਾਜ਼ੇ ਉੱਤੇ ਬੈਠਾ ਹੋਇਆ ਸੀ।

Read full chapter

ਇਸਤੀਫ਼ਾਨ ਨੇ ਜਵਾਬ ਦਿੱਤਾ, “ਹੇ ਮੇਰੇ ਯਹੂਦੀ ਪਿਤਰੋ ਅਤੇ ਭਰਾਵੋ ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦ ਉਹ ਮਸੋਪੋਤਾਮਿਯਾ ਵਿੱਚ ਸੀ, ਤਾਂ ਇੱਕ ਮਹਿਮਾਮਈ ਪਰਮੇਸ਼ੁਰ ਵਿਖਲਾਈ ਦਿੱਤਾ।

Read full chapter

ਯਹੋਵਾਹ ਨੇ ਇਸਹਾਕ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਮਿਸਰ ਵਿੱਚ ਨਾ ਜਾ। ਉਸੇ ਧਰਤੀ ਉੱਤੇ ਰਹਿ ਜਿਸ ਉੱਤੇ ਰਹਿਣ ਦਾ ਮੈਂ ਤੈਨੂੰ ਆਦੇਸ਼ ਦਿੱਤਾ ਸੀ।

Read full chapter

24 ਯਹੋਵਾਹ ਨੇ ਉਸ ਰਾਤ ਇਸਹਾਕ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਮੈਂ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਹਾਂ। ਭੈਭੀਤ ਨਾ ਹੋ। ਮੈਂ ਤੇਰੇ ਨਾਲ ਹਾਂ ਅਤੇ ਮੈਂ ਤੇਰੇ ਉੱਤੇ ਬਖਸ਼ਿਸ਼ ਕਰਾਂਗਾ। ਮੈਂ ਤੇਰੇ ਪਰਿਵਾਰ ਨੂੰ ਮਹਾਨ ਬਣਾ ਦਿਆਂਗਾ। ਮੈਂ ਅਜਿਹਾ ਆਪਣੇ ਨੌਕਰ ਅਬਰਾਹਾਮ ਸਦਕਾ ਕਰਾਂਗਾ।”

Read full chapter

ਯਾਕੂਬ ਬੈਤਏਲ ਵਿੱਚ

35 ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ, “ਬੈਤਏਲ ਸ਼ਹਿਰ ਚੱਲਾ ਜਾਹ। ਉੱਥੇ ਰਹਿ ਅਤੇ ਉਪਾਸਨਾ ਲਈ ਇੱਕ ਜਗਵੇਦੀ ਉਸਾਰ। ਏਲ ਨੂੰ ਯਾਦ ਕਰ, ਉਹ ਪਰਮੇਸ਼ੁਰ ਜਿਹੜਾ ਤੈਨੂੰ ਉਦੋਂ ਦਿਖਾਈ ਦਿੱਤਾ ਸੀ ਜਦੋਂ ਤੂੰ ਆਪਣੇ ਭਰਾ ਏਸਾਓ ਕੋਲੋਂ ਭੱਜ ਰਿਹਾ ਸੀ। ਉਸ ਪਰਮੇਸ਼ੁਰ ਦੀ ਉਪਾਸਨਾ ਲਈ ਉੱਥੇ ਜਗਵੇਦੀ ਉਸਾਰ।”

Read full chapter

ਯਾਕੂਬ ਨੇ ਉੱਥੇ ਇੱਕ ਜਗਵੇਦੀ ਉਸਾਰੀ। ਯਾਕੂਬ ਨੇ ਉਸ ਥਾਂ ਦਾ ਨਾਮ “ਏਲ ਬੈਤਏਲ” ਰੱਖਿਆ। ਯਾਕੂਬ ਨੇ ਇਹ ਨਾਮ ਇਸ ਲਈ ਚੁਣਿਆ ਕਿਉਂਕਿ ਇਹੀ ਉਹ ਥਾਂ ਸੀ ਜਿੱਥੇ ਉਸ ਨੂੰ ਪਰਮੇਸ਼ੁਰ ਉਸ ਵੇਲੇ ਦਿਖਾਈ ਦਿੱਤਾ ਸੀ ਜਦੋਂ ਉਹ ਆਪਣੇ ਭਰਾ ਕੋਲੋਂ ਭੱਜ ਰਿਹਾ ਸੀ।

Read full chapter

ਯਾਕੂਬ ਦਾ ਨਵਾਂ ਨਾਮ

ਜਦੋਂ ਯਾਕੂਬ ਪਦਨ ਆਰਾਮ ਤੋਂ ਵਾਪਸ ਆਇਆ ਤਾਂ ਇੱਕ ਵਾਰ ਫ਼ੇਰ ਉਸ ਨੂੰ ਪਰਮੇਸ਼ੁਰ ਦਿਖਾਈ ਦਿੱਤਾ। ਅਤੇ ਪਰਮੇਸ਼ੁਰ ਨੇ ਯਾਕੂਬ ਨੂੰ ਅਸੀਸ ਦਿੱਤੀ।

Read full chapter

ਫ਼ੇਰ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਕਨਾਨ ਦੀ ਧਰਤੀ ਉੱਤੇ ਲੂਜ਼ ਵਿਖੇ, ਸਰਬ-ਸ਼ਕਤੀਮਾਨ ਪਰਮੇਸ਼ੁਰ ਮੈਨੂੰ ਪ੍ਰਗਟਿਆ। ਪਰਮੇਸ਼ੁਰ ਨੇ ਮੈਨੂੰ ਉੱਥੇ ਅਸੀਸ ਦਿੱਤੀ ਸੀ।

Read full chapter

ਜਦੋਂ ਸੁਲੇਮਾਨ ਅਜੇ ਗਿਬਓਨ ਵਿੱਚ ਹੀ ਸੀ, ਰਾਤ ਦੇ ਵਕਤ ਯਹੋਵਾਹ ਸੁਲੇਮਾਨ ਨੂੰ ਇੱਕ ਸੁਪਨੇ ਵਿੱਚ ਪ੍ਰਗਟ ਹੋਇਆ ਅਤੇ ਆਖਿਆ, “ਜੋ ਤੂੰ ਚਾਹੇਂ ਮੰਗ ਲੈ ਅਤੇ ਮੈਂ ਤੈਨੂੰ ਦੇਵਾਂਗਾ।”

Read full chapter

ਫ਼ੇਰ ਯਹੋਵਾਹ ਸੁਲੇਮਾਨ ਅੱਗੇ ਫਿਰ ਤੋਂ ਪ੍ਰਗਟਿਆ ਜਿਵੇਂ ਕਿ ਉਸ ਨੇ ਗਿਬਿਓਨ ਵਿੱਚ ਕੀਤਾ ਸੀ।

Read full chapter

ਤਦ ਯਹੋਵਾਹ ਸੁਲੇਮਾਨ ਨਾਲ ਕ੍ਰੋਧਵਾਨ ਹੋਇਆ, ਕਿਉਂ ਜੋ ਉਸਦਾ ਮਨ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਤੋਂ ਫ਼ਿਰ ਗਿਆ, ਜਿਸ ਉਸ ਨੂੰ ਦੋ ਵਾਰ ਦਰਸ਼ਨ ਦਿੱਤੇ ਸਨ ਅਤੇ ਉਸ ਨੇ ਇਸ ਨੂੰ ਗੱਲ ਦਾ ਹੁਕਮ ਦਿੱਤਾ ਸੀ

Read full chapter

20 ਪਰ ਜਦੋਂ ਉਸ ਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸ ਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ।

Read full chapter

ਯਿਸੂ ਆਪਣੇ ਮਾਤਾ ਪਿਤਾ ਨਾਲ ਮਿਸਰ ਨੂੰ

13 ਜਦੋਂ ਜੋਤਸ਼ੀ ਦੂਰ ਚੱਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸੁਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉੱਠ! ਬਾਲਕ ਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਵਿੱਚ ਚੱਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲੱਭੇਗਾ।”

Read full chapter

ਯੂਸੁਫ਼ ਅਤੇ ਮਰਿਯਮ ਮਿਸਰ ਤੋਂ ਮੁੜੇ

19 ਹੇਰੋਦੇਸ ਦੇ ਮਰਨ ਤੋਂ ਬਾਅਦ, ਪ੍ਰਭੂ ਦਾ ਇੱਕ ਦੂਤ ਮਿਸਰ ਵਿੱਚ ਯੂਸੁਫ਼ ਦੇ ਸੁਪਨੇ ਵਿੱਚ ਪ੍ਰਗਟਿਆ।

Read full chapter

ਅਤੇ ਆਖਿਆ, “ਆਪਣੇ ਭਰਾ ਹਾਰੂਨ ਨੂੰ ਆਖ ਕਿ ਜਦੋਂ ਉਹ ਚਾਹੇ ਅੱਤ ਪਵਿੱਤਰ ਸਥਾਨ ਵਿੱਚ ਪਰਦੇ ਦੇ ਪਿੱਛੇ ਪਵਿੱਤਰ ਸੰਦੂਕ ਦੇ ਸਾਹਮਣੇ ਨਾ ਜਾਵੇ, ਨਹੀਂ ਤਾਂ ਉਹ ਮਾਰਿਆ ਜਾਵੇਗਾ। ਪਵਿੱਤਰ ਸੰਦੂਕ ਉਸ ਕਮਰੇ ਵਿੱਚ ਉਸ ਪਰਦੇ ਦੇ ਪਿੱਛੇ ਹੈ ਅਤੇ ਇਸ ਉੱਤੇ ਇੱਕ ਖਾਸ ਕੱਜਣ ਪਾਇਆ ਹੋਇਆ ਹੈ। ਜੇਕਰ ਹਾਰੂਨ ਉਸ ਕਮਰੇ ਅੰਦਰ ਜਾਵੇਗਾ, ਉਹ ਮਰ ਜਾਵੇਗਾ। ਕਿਉਂਕਿ ਮੈਂ ਉਸ ਖਾਸ ਕੱਜਣ ਉੱਤੇ ਇੱਕ ਬੱਦਲ ਵਿੱਚ ਪ੍ਰਗਟ ਹੁੰਦਾ ਹਾਂ।

Read full chapter

14 ਯਹੋਵਾਹ ਉਨ੍ਹਾਂ ਨੂੰ ਵਿਖਾਈ ਦੇਵੇਗਾ
    ਅਤੇ ਉਹ ਆਪਣੇ ਤੀਰ ਬਿਜਲੀ ਵਾਂਗ ਛੱਡੇਗਾ।
ਯਹੋਵਾਹ ਮੇਰਾ ਪ੍ਰਭੂ ਤੁਰ੍ਹੀ ਫ਼ੂਕੇਗਾ ਤਾਂ ਫ਼ੌਜਾਂ ਉਜਾੜ ਦੀ
    ਹਨੇਰੀ ਵਾਂਗ ਅਗਾਂਹ ਨੂੰ ਵੱਧਣਗੀਆਂ।

Read full chapter

16 ਯਹੋਵਾਹ ਨੇ ਇਹ ਵੀ ਆਖਿਆ, “ਜਾਹ ਅਤੇ ਲੋਕਾਂ ਦੇ ਬਜ਼ੁਰਗਾਂ ਨੂੰ ਇੱਕਸਾਥ ਇਕੱਠਿਆਂ ਕਰ ਅਤੇ ਉਨ੍ਹਾਂ ਨੂੰ ਦੱਸ, ‘ਯਾਹਵੇਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦਾ ਪਰਮੇਸ਼ੁਰ ਮੈਨੂੰ ਪ੍ਰਗਟ ਹੋਇਆ ਅਤੇ ਉਸ ਨੇ ਆਖਿਆ; ਮੈਂ ਤੁਹਾਡੇ ਅਤੇ ਉਨ੍ਹਾਂ ਗੱਲਾਂ ਵੱਲ ਧਿਆਨ ਦਿੱਤਾ ਹੈ ਜੋ ਤੁਹਾਡੇ ਨਾਲ ਮਿਸਰ ਵਿੱਚ ਵਾਪਰ ਰਹੀਆਂ ਹਨ।

Read full chapter

ਤਾਂ ਪਰਮੇਸ਼ੁਰ ਨੇ ਆਖਿਆ, “ਆਪਣੀ ਸੋਟੀ ਨੂੰ ਇਸੇ ਤਰ੍ਹਾਂ ਵਰਤੀਂ ਅਤੇ ਲੋਕ ਵਿਸ਼ਵਾਸ ਕਰ ਲੈਣਗੇ ਕਿ ਤੂੰ ਯਹੋਵਾਹ, ਆਪਣੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੂੰ ਦੇਖਿਆ ਹੈ।”

Read full chapter

ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਪ੍ਰਗਟ ਹੋਇਆ। ਉਨ੍ਹਾਂ ਨੇ ਮੈਨੂੰ ਅਲ ਸ਼ੱਦਾਈ ਬੁਲਾਇਆ, ਪਰ ਮੈਂ ਆਪਣੇ ਨਾਮ, ਯਾਹਵੇਹ ਤੋਂ ਉਨ੍ਹਾਂ ਨੂੰ ਜਾਣੂ ਨਹੀਂ ਕਰਵਾਇਆ।

Read full chapter

11 ਅਤੇ ਤੀਸਰੇ ਦਿਨ ਮੇਰੇ ਲਈ ਤਿਆਰ ਰਹਿਣ। ਤੀਸਰੇ ਦਿਨ ਮੈਂ, ਯਹੋਵਾਹ ਸੀਨਈ ਪਰਬਤ ਉੱਤੇ ਆਵਾਂਗਾ। ਅਤੇ ਸਾਰੇ ਲੋਕ ਮੈਨੂੰ ਦੇਖਣਗੇ।

Read full chapter

ਸੁੱਖ-ਸਾਂਦ ਦੀ ਭੇਟ ਲਈ ਇੱਕ ਬਲਦ ਤੇ ਭੇਡੂ ਲਵੋ। ਉਨ੍ਹਾਂ ਜਾਨਵਰਾਂ ਨੂੰ ਅਤੇ ਤੇਲ ਨਾਲ ਗੁਨ੍ਹੇ ਹੋਏ ਅਨਾਜ ਦੀ ਭੇਟ ਨੂੰ ਲਵੋ ਅਤੇ ਇਹ ਚੀਜ਼ਾਂ ਯਹੋਵਾਹ ਨੂੰ ਭੇਟ ਕਰੋ। ਕਿਉਂਕਿ ਅੱਜ ਯਹੋਵਾਹ ਤੁਹਾਡੇ ਸਾਹਮਣੇ ਆਵੇਗਾ।’”

Read full chapter

ਮੂਸਾ ਨੇ ਆਖਿਆ, “ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ। ਤਾਂ ਯਹੋਵਾਹ ਦਾ ਪਰਤਾਪ ਤੁਹਾਨੂੰ ਦਿਖਾਈ ਦੇਵੇਗਾ।”

Read full chapter

23 ਮੂਸਾ ਅਤੇ ਹਾਰੂਨ ਮੰਡਲੀ ਵਾਲੇ ਤੰਬੂ ਵਿੱਚ ਗਏ। ਉਹ ਬਾਹਰ ਨਿਕਲੇ ਅਤੇ ਲੋਕਾਂ ਨੂੰ ਅਸੀਸ ਦਿੱਤੀ। ਫ਼ੇਰ ਯਹੋਵਾਹ ਦਾ ਪਰਤਾਪ ਸਾਰੇ ਲੋਕਾਂ ਸਾਹਮਣੇ ਪ੍ਰਗਟ ਹੋਇਆ।

Read full chapter