Add parallel Print Page Options

11 ਤੁਹਾਨੂੰ ਲੋਕਾਂ ਨੂੰ, ਓਬੋਁ ਚੱਲੇ ਜਾਣਾ ਚਾਹੀਦਾ ਹੈ
    ਆਪਣੀ ਗੁਲਾਮੀ ਤੋਂ ਵੱਖ ਹੋ ਜਾਣਾ ਚਾਹੀਦਾ ਹੈ!
ਜਾਜਕੋ, ਤੁਸੀਂ ਚੁੱਕੀਆਂ ਹੋਈਆਂ ਨੇ ਉਹ ਵਸਤਾਂ ਜਿਹੜੀਆਂ ਉਪਾਸਨਾ ਲਈ ਵਰਤੀਆਂ ਜਾਂਦੀਆਂ ਨੇ।
    ਇਸ ਲਈ ਆਪਣੇ-ਆਪ ਨੂੰ ਸ਼ੁੱਧ ਬਣਾਓ।
    ਓਸ ਸ਼ੈਅ ਨੂੰ ਛੂਹੋ ਨਾ ਜਿਹੜੀ ਅਪਵਿੱਤਰ ਹੈ।

Read full chapter

ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਚੱਲਣਾ ਚਾਹੀਦਾ ਹੈ ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ। ਅਤੇ ਉਨ੍ਹਾਂ ਨੂੰ ਹਮੇਸ਼ਾ ਉਸੇ ਆਧਾਰ ਤੇ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਸ ਨੂੰ ਉਹ ਸਹੀ ਸਮਝਦੇ ਹਨ।

Read full chapter

ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੇ ਨਾਮ ਦਾ ਨਿਰਾਦਰ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਵੇ (ਉਨ੍ਹਾਂ ਦੇ ਪਰਮੇਸ਼ੁਰ ਦਾ ਭੋਜਨ) ਚੜ੍ਹਾਉਂਦੇ ਹਨ। ਇਸ ਲਈ ਉਨ੍ਹਾਂ ਨੂੰ ਪਵਿੱਤਰ ਹੋਣਾ ਚਾਹੀਦਾ ਹੈ।

Read full chapter

ਬਜ਼ੁਰਗ ਨੂੰ ਹਮੇਸ਼ਾ ਅਜਨਬੀਆਂ ਦਾ ਆਪਣੇ ਘਰ ਵਿੱਚ ਸਵਾਗਤ ਕਰਨ ਦਾ ਇੱਛੁਕ ਹੋਣਾ ਚਾਹੀਦਾ ਹੈ। ਉਸ ਨੂੰ ਚਾਹੀਦਾ ਹੈ ਕਿ ਚੰਗਿਆਈ ਨੂੰ ਪਿਆਰ ਕਰੇ। ਉਸ ਨੂੰ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਸਹੀ ਢੰਗ ਨਾਲ ਜਿਉਣ ਵਾਲਾ ਹੋਣਾ ਚਾਹੀਦਾ ਹੈ। ਉਸ ਨੂੰ ਪਵਿੱਤਰ ਹੋਣਾ ਚਾਹੀਦਾ ਹੈ। ਅਤੇ ਉਸ ਨੂੰ ਖੁਦ ਉੱਪਰ ਕਾਬੂ ਕਰਨ ਦੇ ਯੋਗ ਹੋਣਾ ਚਾਹੀਦਾ ਹੈ।

Read full chapter

19 ਯਹੂਦੀ ਮੇਰੇ ਵਿਰੁੱਧ ਘਾੜਤਾਂ ਘੜਦੇ ਰਹੇ, ਇਸ ਗੱਲ ਨੇ ਮੈਨੂੰ ਇੰਨਾ ਦੁੱਖੀ ਕੀਤਾ ਕਿ ਮੈਂ ਅਕਸਰ ਕੁਰਲਾਉਂਦਾ ਰਿਹਾ। ਪਰ ਤੁਸੀਂ ਜਾਣਦੇ ਹੋ ਕਿ ਮੈਂ ਹਮੇਸ਼ਾ ਤੋਂ ਪ੍ਰਭੂ ਦਾ ਸੇਵਕ ਰਿਹਾ ਹਾਂ, ਮੈਂ ਕਦੇ ਵੀ ਪਹਿਲਾਂ ਆਪਣੇ ਬਾਰੇ ਨਹੀਂ ਸੋਚਿਆ।

Read full chapter

ਪਰ ਅਸੀਂ ਇਸ ਤਰ੍ਹਾਂ ਨਾਲ ਇਹ ਦਰਸ਼ਾਉਂਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਸੇਵਕ ਹਾਂ; ਬਹੁਤ ਸਾਰੀਆਂ ਸਖਤ ਗੱਲਾਂ ਵਿੱਚ ਦੁੱਖ ਪ੍ਰਵਾਨ ਕਰਨ ਵਿੱਚ, ਮੁਸ਼ਕਿਲਾਂ ਅਤੇ ਸਮੱਸਿਆਵਾਂ ਵਿੱਚ।

Read full chapter

24 ਪ੍ਰਭੂ ਦੇ ਸੇਵਕ ਨੂੰ ਬਹਿਸ ਨਹੀਂ ਕਰਨੀ ਚਾਹੀਦੀ। ਉਸ ਨੂੰ ਹਰ ਕਿਸੇ ਨਾਲ ਨਿਮ੍ਰ ਹੋਣਾ ਚਾਹੀਦਾ ਹੈ। ਪ੍ਰਭੂ ਦੇ ਸੇਵਕ ਨੂੰ ਇੱਕ ਚੰਗਾ ਗੁਰੂ ਹੋਣਾ ਚਾਹੀਦਾ ਹੈ। ਉਸ ਨੂੰ ਸਬਰ ਵਾਲਾ ਹੋਣਾ ਚਾਹੀਦਾ ਹੈ।

Read full chapter

ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣਾ ਚਾਹੀਦਾ ਹੈ ਕਿ ਲੋਕ ਉਸ ਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸੱਕਣ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਨੂੰ ਇੱਜ਼ਤ ਦੇ ਸੱਕਣ। ਉਸ ਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ।

Read full chapter

ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸੱਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਨੂੰ ਪਿਆਕੜ ਨਹੀਂ ਹੋਣਾ ਚਾਹੀਦਾ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ।

Read full chapter

ਫ਼ੇਰ ਮੈਂ ਆਪਣੇ ਯਹੋਵਾਹ ਦੀ ਆਵਾਜ਼ ਸੁਣੀ। ਯਹੋਵਾਹ ਨੇ ਆਖਿਆ, “ਕਿਸਨੂੰ ਭੇਜ ਸੱਕਦੇ ਹਾਂ ਅਸੀਂ? ਸਾਡੇ ਲਈ ਕੌਣ ਜਾਵੇਗਾ?”

ਇਸ ਲਈ ਮੈਂ ਆਖਿਆ, “ਮੈਂ ਇੱਥੇ ਹਾਂ। ਮੈਨੂੰ ਭੇਜੋ!”

Read full chapter

ਤੁਹਾਨੂੰ ਪਰਮੇਸ਼ੁਰ ਦੇ ਇੱਜੜ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰੱਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।

Read full chapter

14 ਹੁਣ ਮੈਂ ਤੀਸਰੀ ਵਾਰ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਮੈਂ ਤੁਹਾਡੇ ਲਈ ਬੋਝ ਨਹੀਂ ਬਣਾਂਗਾ। ਮੈਨੂੰ ਤੁਹਾਡਾ ਆਪਣਾ ਕੁਝ ਵੀ ਨਹੀਂ ਚਾਹੀਦਾ। ਮੈਂ ਤਾਂ ਸਿਰਫ਼ ਤੁਹਾਨੂੰ ਚਾਹੁੰਦਾ ਹਾਂ, ਬੱਚਿਆਂ ਨੂੰ ਆਪਣੇ ਮਾਪਿਆਂ ਲਈ ਚੀਜ਼ਾਂ ਬਚਾਉਣ ਦੀ ਲੋੜ ਨਹੀਂ। ਜਦ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਲਈ ਬੱਚਤ ਕਰਨੀ ਚਾਹੀਦੀ ਹੈ।

Read full chapter

ਅਸੀਂ ਲੋਕਾਂ ਵੱਲੋਂ ਉਸਤਤਿ ਦੀ ਝਾਕ ਨਹੀਂ ਰੱਖਦੇ। ਅਸੀਂ ਤੁਹਾਡੇ ਵੱਲੋਂ ਜਾਂ ਕਿਸੇ ਹੋਰ ਵੱਲੋਂ ਉਸਤਤਿ ਦੀ ਝਾਕ ਨਹੀਂ ਰੱਖਦੇ।

Read full chapter

21 ਮੈਂ ਤੁਹਾਨੂੰ ਪਰਮੇਸ਼ੁਰ, ਯਿਸੂ ਮਸੀਹ ਅਤੇ ਚੁਣੇ ਹੋਏ ਦੂਤਾਂ ਦੇ ਸਨਮੁੱਖ, ਇਹ ਗੱਲਾਂ ਕਰਨ ਦਾ ਹੁਕਮ ਦਿੰਦਾ ਹਾਂ। ਪਰ ਸੱਚ ਜਾਨਣ ਤੋਂ ਪਹਿਲਾਂ ਲੋਕਾਂ ਬਾਰੇ ਨਿਰਨਾ ਨਾ ਕਰੋ। ਅਤੇ ਇਨ੍ਹਾਂ ਗੱਲਾਂ ਬਾਰੇ ਹਰੇਕ ਨਾਲ ਇੱਕੋ ਜਿਹਾ ਸਲੂਕ ਕਰੋ।

Read full chapter

ਅਸੀਂ ਮਸੀਹ ਦੇ ਰਸੂਲ ਹਾਂ। ਇਸ ਲਈ ਜਦੋਂ ਅਸੀਂ ਤੁਹਾਡੇ ਨਾਲ ਸਾਂ, ਤਾਂ ਤੁਹਾਡੇ ਵੱਲੋਂ ਕੀਤਾ ਹੋਇਆ ਕੰਮ ਪ੍ਰਾਪਤ ਕਰਨ ਲਈ ਅਸੀਂ ਆਪਣਾ ਹੱਕ ਵਰਤ ਲਿਆ ਹੁੰਦਾ। ਪਰ ਅਸੀਂ ਤੁਹਾਡੇ ਨਾਲ ਬਹੁਤ ਕੋਮਲ ਸਾਂ। [a] ਅਸੀਂ ਉਸ ਦਾਈ ਵਾਂਗ ਸਾਂ ਜੋ ਖੁਦ ਆਪਣੇ ਛੋਟੇ ਬੱਚਿਆਂ ਦਾ ਧਿਆਨ ਰੱਖਦੀ ਹੈ।

Read full chapter

Footnotes

  1. 1 ਥੱਸਲੁਨੀਕੀਆਂ ਨੂੰ 2:7 ਪਰ … ਕੋਮਲ ਸਾਂ ਕਈ ਯੂਨਾਨੀ ਨਕਲਾਂ ਵਿੱਚ ਲਿਖਿਆ ਹੈ: “ਪਰ ਅਸੀਂ ਬੱਚੇ ਬਣ ਜਾਂਦੇ ਹਾਂ।”

24 ਪਰ ਮੈਂ ਆਪਣੀ ਜਾਨ ਦੀ ਬਿਲਕੁਲ ਪਰਵਾਹ ਨਹੀਂ ਕਰਦਾ। ਸਭ ਤੋਂ ਜ਼ਰੂਰੀ ਚੀਜ਼ ਇਹ ਹੈ ਕਿ ਮੈਂ ਆਪਣਾ ਕੰਮ ਕਰਾਂ। ਮੈਂ ਉਹ ਕੰਮ ਪੂਰਾ ਕਰਨਾ ਚਾਹੁੰਦਾ ਹਾਂ ਜੋ ਪ੍ਰਭੂ ਯਿਸੂ ਨੇ ਮੈਨੂੰ ਕਰਨ ਲਈ ਸੌਂਪਿਆ ਹੈ। ਉਹ ਚਾਹੁੰਦਾ ਹੈ ਕਿ ਮੈਂ ਪਰਮੇਸ਼ੁਰ ਦੀ ਕਿਰਪਾ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਕਰਾਂ।

Read full chapter

20 ਜੋ ਮੈਂ ਸੱਚਮੁੱਚ ਚਾਹੁੰਦਾ ਹਾਂ ਅਤੇ ਆਸ ਰੱਖਦਾ ਹਾਂ ਕਿ ਮੈਂ ਆਜਿਹਾ ਕੁਝ ਵੀ ਨਹੀਂ ਕਰਾਂਗਾ ਜਿਸ ਤੇ ਮੈਂ ਸ਼ਰਮਿੰਦਗੀ ਮਹਿਸੂਸ ਕਰਾਂ। ਮੈਨੂੰ ਉਮੀਦ ਹੈ ਕਿ ਹੁਣ ਮੇਰੇ ਕੋਲ ਹਮੇਸ਼ਾ ਦੀ ਤਰ੍ਹਾਂ, ਆਪਣੇ ਜੀਵਨ ਵਿੱਚ ਮਸੀਹ ਦੀ ਮਹਿਮਾ ਵਿਖਾਉਣ ਲਈ ਹੌਂਸਲਾ ਹੈ, ਭਾਵੇਂ ਮੈਂ ਜੀਵਾਂ ਜਾ ਮਰਾਂ। 21 ਮੇਰੀ ਜ਼ਿੰਦਗੀ ਦੀ ਮਹੱਤਵਪੂਰਣ ਗੱਲ ਮਸੀਹ ਲਈ ਜਿਉਣਾ ਹੈ। “ਮੌਤ ਵੀ ਮੇਰੇ ਲਈ ਫ਼ਾਇਦੇਮੰਦ ਹੋਵੇਗੀ।” [a]

Read full chapter

Footnotes

  1. ਫ਼ਿਲਿੱਪੀਆਂ ਨੂੰ 1:21 “ਮੌਤ … ਹੋਵੇਗੀ” ਪੌਲੁਸ ਆਖਦਾ ਹੈ ਕਿ ਮੌਤ ਬਿਹਤਰ ਹੋਵੇਗੀ, ਕਿਉਂ ਕਿ ਮੌਤ ਉਸ ਨੂੰ ਮਸੀਹ ਦੇ ਹੋਰ ਨੇੜੇ ਲਿਆਵੇਗੀ।

ਮਸੀਹ ਯਿਸੂ ਦਾ ਵਫ਼ਾਦਾਰ ਸਿਪਾਹੀ

ਤਿਮੋਥਿਉਸ ਤੂੰ ਮੇਰੇ ਲਈ ਇੱਕ ਪੁੱਤਰ ਵਰਗਾ ਹੈਂ। ਉਸ ਵਿਸ਼ਵਾਸ ਵਿੱਚ ਮਜ਼ਬੂਤ ਰਹਿ ਜਿਹੜਾ ਸਾਨੂੰ ਮਸੀਹ ਯਿਸੂ ਵਿੱਚ ਹੈ।

Read full chapter

27 ਇਸ ਲਈ ਮੈਂ ਆਪਣੇ ਖੁਦ ਦੇ ਸਰੀਰ ਨੂੰ ਸੰਜ਼ਮ ਵਿੱਚ ਰੱਖਦਾ ਹਾਂ ਅਤੇ ਇਸ ਨੂੰ ਆਪਣਾ ਗੁਲਾਮ ਬਨਾਉਂਦਾ ਹਾਂ। ਮੈਂ ਇਸ ਤਰ੍ਹਾਂ ਇਸ ਲਈ ਕਰਦਾ ਹਾਂ ਤਾਂ ਜੋ ਲੋਕਾਂ ਵਿੱਚ ਪ੍ਰਚਾਰ ਕਰਨ ਤੋਂ ਬਾਦ ਮੈਂ ਖੁਦ ਪਰਮੇਸ਼ੁਰ ਵੱਲੋਂ ਨਾਮੰਜ਼ੂਰ ਨਾ ਕੀਤਾ ਜਾਵਾਂ।

Read full chapter

13 ਲੋਕਾਂ ਨੂੰ ਪੋਥੀ ਦਾ ਪਾਠ ਸੁਣਾਉਂਦੇ ਰਹੋ, ਉਨ੍ਹਾਂ ਨੂੰ ਮਜਬੂਤ ਬਣਾਉ, ਅਤੇ ਉਪਦੇਸ਼ ਦਿਉ। ਜਦੋਂ ਤੱਕ ਮੈਂ ਆਉਂਦਾ ਨਹੀਂ ਇਹ ਗੱਲਾਂ ਕਰੋ।

Read full chapter

ਪਰ ਤੁਹਾਨੂੰ ਹਮੇਸ਼ਾ ਆਪਣੇ ਆਪ ਉੱਤੇ ਕਾਬੂ ਰੱਖਣਾ ਚਾਹੀਦਾ ਹੈ। ਜਦੋਂ ਔਕੜਾਂ ਆਉਣ ਤਾਂ ਉਨ੍ਹਾਂ ਔਕੜਾਂ ਦਾ ਸਾਹਮਣਾ ਕਰੋ। ਖੁਸ਼ਖਬਰੀ ਫ਼ੈਲਾਉਣ ਦਾ ਕਾਰਜ ਕਰੋ। ਪਰਮੇਸ਼ੁਰ ਦੇ ਸੇਵਕਾਂ ਵਾਲੇ ਸਾਰੇ ਫ਼ਰਜ਼ ਨਿਭਾਓ।

Read full chapter

ਮਸੀਹ ਦਾ ਪਿਆਰ

14 ਇਸ ਲਈ ਮੈਂ ਪ੍ਰਾਰਥਨਾ ਵਿੱਚ ਪਿਤਾ ਅੱਗੇ ਝੁਕਦਾ ਹਾਂ।

Read full chapter

ਮੈਂ ਤੁਹਾਡੇ ਸਾਰਿਆਂ ਲਈ ਹਮੇਸ਼ਾ ਅਨੰਦ ਨਾਲ ਪ੍ਰਾਰਥਨਾ ਕਰਦਾ ਹਾਂ।

Read full chapter

ਉਸ ਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸ ਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ।

Read full chapter

ਅਤੇ ਮੈਂ ਜਾਣਦਾ ਹਾਂ ਕਿ ਮੇਰਾ ਤੁਹਾਡੇ ਸਾਰਿਆਂ ਲਈ ਇਉਂ, ਸੋਚਣਾ ਠੀਕ ਹੀ ਹੈ। ਤੁਹਾਡੀ ਮੇਰੇ ਦਿਲ ਵਿੱਚ ਇੱਕ ਖਾਸ ਜਗ਼੍ਹਾ ਹੈ। ਕਿਉਂਕਿ ਤੁਸੀਂ ਸਾਰੇ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਨੂੰ ਸਾਂਝਾ ਕਰਦੇ ਹੋ। ਤੁਸੀਂ ਉਦੋਂ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਸਾਂਝੀ ਕਰਦੇ ਹੋ ਜਦੋਂ ਮੈਂ ਕੈਦ ਵਿੱਚ ਹੁੰਦਾ ਹਾਂ, ਜਦੋਂ ਮੈਂ ਖੁਸ਼ਖਬਰੀ ਦੀ ਰੱਖਿਆ ਕਰ ਰਿਹਾ ਹੁੰਦਾ ਹਾਂ, ਅਤੇ ਜਦੋਂ ਮੈਂ ਖੁਸ਼ਖਬਰੀ ਦੇ ਸੱਚ ਨੂੰ ਸਾਬਤ ਕਰ ਰਿਹਾ ਹੁੰਦਾ ਹਾਂ।

Read full chapter