Add parallel Print Page Options

ਦੋ ਤਰ੍ਹਾਂ ਦਾ ਫ਼ਲ(A)

43 “ਇੱਕ ਚੰਗਾ ਰੁੱਖ ਮਾੜਾ ਫ਼ਲ ਨਹੀਂ ਦਿੰਦਾ ਅਤੇ ਨਾ ਹੀ ਮਾੜਾ ਰੁੱਖ ਵੱਧੀਆ ਫ਼ਲ ਦਿੰਦਾ ਹੈ। 44 ਹਰ ਰੁੱਖ ਆਪਣੇ ਫ਼ਲ ਤੋਂ ਜਾਣਿਆ ਜਾਂਦਾ ਹੈ। ਲੋਕ ਕੰਡਿਆਲੀਆਂ ਥੋਰਾਂ ਤੋਂ ਅੰਜੀਰ ਨਹੀਂ ਤੋੜਦੇ ਅਤੇ ਨਾ ਹੀ ਝਾੜੀਆਂ ਤੋਂ ਉਨ੍ਹਾਂ ਨੂੰ ਅੰਗੂਰ ਮਿਲ ਸੱਕਦੇ ਹਨ।

Read full chapter

25 ਜਦੋਂ ਸਮਾਂ ਆਵੇਗਾ, ਘਰ ਦਾ ਮਾਲਕ ਦਰਵਾਜਾ ਬੰਦ ਕਰ ਦੇਵੇਗਾ ਅਤੇ ਇਸ ਨੂੰ ਤਾਲਾ ਲਾ ਦੇਵੇਗਾ, ਫ਼ੇਰ ਤੁਸੀਂ ਬਾਹਰ ਖੜ੍ਹੇ ਹੋਕੇ ਦਰਵਾਜਾ ਖੜਕਾਉਂਗੇ। ਤੁਸੀਂ ਆਖ ਸੱਕਦੇ ਹੋ, ‘ਸ਼੍ਰੀ ਮਾਨ, ਸਾਡੇ ਲਈ ਦਰਵਾਜ਼ਾ ਖੋਲ੍ਹੋ!’ ਪਰ ਮਾਲਕ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ’, ਜਾਂ ‘ਤੁਸੀਂ ਕਿੱਥੋਂ ਆਏ ਹੋ।’ 26 ਫ਼ਿਰ ਤੁਸੀਂ ਜਵਾਬ ਦੇਵੋਂਗੇ, ‘ਅਸੀਂ ਤੇਰੇ ਨਾਲ ਖਾਧਾ-ਪੀਤਾ, ਤੂੰ ਸਾਡੇ ਨਗਰਾਂ ਵਿੱਚ ਥਾਂ-ਥਾਂ ਉਪਦੇਸ਼ ਦਿੱਤਾ।’ 27 ਤਾਂ ਉਹ ਬੋਲੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਕਿ ਤੁਸੀਂ ਕਿੱਥੋਂ ਆਏ ਹੋ? ਮੇਰੇ ਕੋਲੋਂ ਦੂਰ ਚੱਲੇ ਜਾਵੋ। ਤੁਸੀਂ ਸਾਰੇ ਬਦਕਾਰ ਹੋ।’

Read full chapter