Añadir traducción en paralelo Imprimir Opciones de la página

ਪਰਧਾਨ ਜਾਜਕ

ਦੂਤ ਨੇ ਮੈਨੂੰ ਯਹੋਸ਼ੁਆ ਪਰਧਾਨ ਜਾਜਕ ਦਾ ਇੱਕ ਦਰਸ਼ਨ ਵਿਖਾਇਆ। ਉਹ ਦੂਤ ਯਹੋਵਾਹ ਦੇ ਸਾਹਮਣੇ ਖਲੋਤਾ ਹੋਇਆ ਸੀ ਅਤੇ ਸ਼ਤਾਨ ਯਹੋਸ਼ੁਆ ਦੇ ਸੱਜੇ ਪਾਸੇ ਖਲੋਤਾ ਸੀ। ਸ਼ਤਾਨ ਉੱਥੇ ਯਹੋਸ਼ੁਆ ਉੱਤੇ ਬਦ ਕਰਨੀਆਂ ਦਾ ਇਲਜ਼ਾਮ ਲਾਉਣ ਲਈ ਖਲੋਤਾ ਹੋਇਆ ਸੀ। ਫ਼ਿਰ ਯਹੋਵਾਹ ਦੇ ਦੂਤ ਨੇ ਸ਼ਤਾਨ ਨੂੰ ਆਖਿਆ, “ਸ਼ਤਾਨ ਯਹੋਵਾਹ ਤੈਨੂੰ ਝਿੜਕਦਾ ਹੈ ਯਹੋਵਾਹ ਤੈਨੂੰ ਝਿੜਕਦਾ ਹੈ ਅਤੇ ਆਖਦਾ ਕਿ ਤੂੰ ਗ਼ਲਤ ਹੈਂ। ਯਹੋਵਾਹ ਨੇ ਯਰੂਸ਼ਲਮ ਨੂੰ ਆਪਣੇ ਖਾਸ ਸ਼ਹਿਰ ਵਜੋਂ ਚੁਣਿਆ। ਉਸ ਨੇ ਉਸ ਸ਼ਹਿਰ ਨੂੰ ਬਚਾਇਆ-ਇਹ ਅੱਗ ਚੋ ਬਾਹਰ ਕੱਢੀ ਬਲਦੀ ਲੱਕੜ ਵਾਂਗ ਸੀ।”

ਯਹੋਸ਼ੁਆ ਦੂਤ ਦੇ ਸਾਹਮਣੇ ਖੜ੍ਹਾ ਸੀ ਅਤੇ ਯਹੋਸ਼ੁਆ ਨੇ ਮੈਲਾ ਜਿਹਾ ਚੋਲਾ ਪਾਇਆ ਹੋਇਆ ਸੀ। ਫ਼ਿਰ ਦੂਤ ਨੇ ਬਾਕੀ ਖੜ੍ਹੇ ਦੂਤਾਂ ਨੂੰ ਆਖਿਆ, “ਯਹੋਸ਼ੁਆ ਦਾ ਮੈਲਾ ਚੋਲਾ ਲਾਹ ਲਓ।” ਤਦ ਦੂਤ ਨੇ ਯਹੋਸ਼ੁਆ ਨੂੰ ਕਿਹਾ, “ਹੁਣ ਮੈਂ ਤੇਰੀ ਪੁਰਾਣੀ ਸ਼ਰਮਿੰਦਗੀ ਲਾਹ ਲਈ ਹੈ ਅਤੇ ਉਸ ਬਦਲੇ ਤੈਨੂੰ ਨਵਾਂ ਚੋਲਾ ਦੇ ਰਿਹਾ ਹਾਂ।”

ਫ਼ਿਰ ਮੈਂ ਆਖਿਆ, “ਇਸ ਦੇ ਸਿਰ ਉੱਪਰ ਸਾਫ਼ ਅਮਾਮਾ ਰੱਖ।” ਤਾਂ ਉਨ੍ਹਾਂ ਨੇ ਉਸ ਦੇ ਸਿਰ ਤੇ ਸਾਫ਼ ਪਗੜੀ ਧਰੀ ਤੇ ਯਹੋਵਾਹ ਦੇ ਦੂਤ ਦੇ ਸਾਹਮਣੇ ਉਸ ਨੂੰ ਨਵਾਂ ਚੋਲਾ ਪੁਵਾਇਆ। ਫ਼ਿਰ ਯਹੋਵਾਹ ਦੇ ਦੂਤ ਨੇ ਯਹੋਸ਼ੂਆ ਨੂੰ ਇਹ ਗੱਲਾਂ ਆਖੀਆਂ:

ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ:
“ਜਿਵੇਂ ਮੈਂ ਤੈਨੂੰ ਕਹਾਂ ਉਸੇ ਤਰ੍ਹਾਂ ਹੀ ਰਹਿ
    ਅਤੇ ਤੈਨੂੰ ਦਿੱਤੇ ਹੋਏ ਮੇਰੇ ਫ਼ਰਜਾਂ ਨੂੰ ਕਰ,
ਫ਼ੇਰ ਤੂੰ ਮੇਰੇ ਮੰਦਰ ਦਾ ਮੁਖੀਆ ਹੋਵੇਂਗਾ ਤੂੰ ਇਸਦੇ ਵਿਹੜੇ ਦੀ ਰਾਖੀ ਕਰੇਂਗਾ
    ਅਤੇ ਤੈਨੂੰ ਮੰਦਰ ਵਿੱਚ ਕਿਸੇ ਵੀ ਥਾਂ ਤੇ ਜਾਣ ਦਾ ਹੱਕ ਹੋਵੇਗਾ।
ਬਿਲਕੁਲ ਜਿਵੇਂ ਇਨ੍ਹਾਂ ਦੂਤਾਂ ਕੋਲ
    ਯਹੋਵਾਹ ਦੇ ਅੱਗੇ ਆਉਣ ਦਾ ਹੱਕ ਹੈ। [a]
ਹੇ ਪਰਧਾਨ ਜਾਜਕ ਯਹੋਸ਼ੁਆ
    ਅਤੇ ਤੇਰੇ ਨਾਲ ਬੈਠੇ ਤੇਰੇ ਸਂਗੀ ਜਾਜਕ
ਮੇਰੀ ਗੱਲ ਸੁਣੋ ਉਹ ਉਦਾਹਰਣ ਹਨ ਕਿ ਉਦੋਂ ਕੀ ਵਾਪਰੇਗਾ ਜਦੋਂ ਮੈਂ ਆਪਣੇ ਖਾਸ ਸੇਵਕ ਨੂੰ ਲਿਆਵਾਂਗਾ।
    ਉਹ ਆਦਮੀ ‘ਟਹਿਣੀ’ ਸਦਵਾਉਂਦਾ ਹੈ।
ਵੇਖ, ਮੈਂ ਯਹੋਸ਼ੁਆ ਅੱਗੇ ਇੱਕ ਖਾਸ ਪੱਥਰ ਰੱਖਿਆ ਹੈ।
    ਉਸ ਪੱਥਰ ਦੇ ਸੱਤ ਪਾਸੇ ਹਨ ਤੇ
ਮੈਂ ਉਸ ਪੱਥਰ ਉੱਪਰ ਖਾਸ ਸੰਦੇਸ਼ ਉਕਰਾਂਗਾ ਜੋ ਇਹ ਦਰਸਾਵੇਗਾ ਕਿ
    ਮੈਂ ਇੱਕ ਹੀ ਦਿਨ ਵਿੱਚ ਮੈਂ ਇਸ ਧਰਤੀ ਤੋਂ ਦੋਸ਼ ਹਟਾ ਦੇਵਾਂਗਾ।”

10 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ,
“ਉਸ ਵਕਤ ਲੋਕ ਆਪਣੇ ਮਿੱਤਰਾਂ
    ਅਤੇ ਪੜੋਸੀਆਂ ਨਾਲ ਬੈਠ ਗੱਲਾਂ ਕਰਣਗੇ
ਉਹ ਇੱਕ ਦੂਜੇ ਨੂੰ ਆਪਣੇ ਅੰਜੀਰਾਂ
    ਅਤੇ ਅੰਗੂਰਾਂ ਦੇ ਦਰੱਖਤਾਂ ਹੇਠ ਬੈਠਣ ਦਾ ਸੱਦਾ ਦੇਣਗੇ।”

Notas al pie

  1. ਜ਼ਕਰਯਾਹ 3:7 ਜਿਵੇਁ ਡਡਡ ਦਾ ਹਕੱ ਹੈ ਮੂਲਅਰਬ: ਮੈਁ ਇੱਬੇ ਖੜ੍ਹੇ ਇਨ੍ਹਾਂ ਫ਼ਰਿਸ਼ਤਿਆਂ ਦਰਮਿਆਨ ਤੈਨੂੰ ਪਹੁਂਚ ਦੇਵਾਂਗਾ।