Añadir traducción en paralelo Imprimir Opciones de la página

ਭੂਮਿਕਾ

ਮੈਂ ਬੂਜ਼ੀ ਦਾ ਪੁੱਤਰ ਜਾਜਕ ਹਿਜ਼ਕੀਏਲ ਹਾਂ। ਮੈਨੂੰ ਬਾਬਲ ਵਿੱਚ ਕਬਾਰ ਨਹਿਰ ਲਾਗੇ ਦੇਸ ਨਿਕਾਲਾ ਮਿਲਿਆ ਸੀ। ਜਦੋਂ ਆਸਮਾਨ ਫ਼ਟ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਨ ਵੇਖੇ। ਇਹ ਗੱਲ ਤੇਰਵੇਂ ਵਰ੍ਹੇ ਦੇ ਚੌਬੇ ਮਹੀਨੇ ਦੇ ਪੰਜਵੇਂ ਦਿਨ ਦੀ ਹੈ। ਰਾਜੇ ਯਹੋਯਾਕੀਨ ਦੇ ਦੇਸ਼ ਵਿੱਚੋਂ ਦੇਸ ਨਿਕਾਲੇ ਦੇ ਪੰਜਵੇਂ ਵਰ੍ਹੇ ਵਿੱਚ ਮਹੀਨੇ ਦੇ ਪੰਜਵੇਂ ਦਿਨ ਹਿਜ਼ਕੀਏਲ ਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਬਾਵੇਂ ਯਹੋਵਾਹ ਦੀ ਸ਼ਕਤੀ ਉਸ ਉੱਤੇ ਆਈ।

ਯਹੋਵਾਹ ਦਾ ਰਬ-ਪਰਮੇਸ਼ੁਰ ਦਾ ਤਖਤ

ਮੈਂ (ਹਿਜ਼ਕੀਏਲ) ਉੱਤਰ ਵੱਲੋਂ ਇੱਕ ਵੱਡਾ ਤੂਫ਼ਾਨ ਆਉਂਦਿਆਂ ਦੇਖਿਆ। ਇੱਕ ਤੇਜ਼ ਹਵਾ ਵਾਲਾ ਇੱਕ ਵੱਡਾ ਬੱਦਲ ਸੀ, ਅਤੇ ਇਸ ਵਿੱਚੋਂ ਅੱਗ ਚਮਕ ਰਹੀ ਸੀ। ਇਸਦੇ ਸਾਰੇ ਪਾਸੇ ਰੌਸ਼ਨੀ ਲਿਸ਼ਕ ਰਹੀ ਸੀ ਅਤੇ ਇਸਦੇ ਅੰਦਰੋਂ ਕੁਝ ਗਰਮ ਧਾਤ ਜਿਹਾ ਅੱਗ ਵਿੱਚ ਭਖ ਰਿਹਾ ਸੀ। ਬਦ੍ਦਲ ਦੇ ਅੰਦਰ, ਚਾਰ ਜਾਨਵਰ ਸਨ ਜਿਹੜੇ ਬੰਦਿਆਂ ਵਰਗੇ ਦਿਖਾਈ ਦਿੰਦੇ ਸਨ। ਪਰ ਹਰੇਕ ਜਾਨਵਰ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ। ਉਨ੍ਹਾਂ ਦੀਆਂ ਲੱਤਾਂ ਸਿੱਧੀਆਂ ਸਨ। ਉਨ੍ਹਾਂ ਦੇ ਪੈਰ ਗਾਂ ਦੇ ਪੈਰਾਂ ਵਰਗੇ ਦਿਖਾਈ ਦਿੰਦੇ ਸਨ। ਅਤੇ ਉਹ ਲਿਸ਼ਕਾਏ ਹੋਏ ਪਿੱਤਲ ਵਾਂਗ ਚਮਕਦੇ ਸਨ। ਉਨ੍ਹਾਂ ਦੇ ਖੰਭਾਂ ਹੇਠਾਂ ਮਨੁੱਖੀ ਬਾਹਾਂ ਸਨ। ਓੱਥੇ ਚਾਰ ਜਾਨਵਰ ਸਨ। ਅਤੇ ਹਰ ਜਾਨਵਰ ਦੇ ਚਾਰ ਮੂੰਹ ਅਤੇ ਚਾਰ ਖੰਭ ਸਨ। ਖੰਭ ਇੱਕ ਦੂਸਰੇ ਨਾਲ ਛੁੰਹਦੇ ਸਨ। ਹਿਲਣ ਸਮੇਂ ਜਾਨਵਰ ਮੁੜਦੇ ਨਹੀਂ ਸਨ। ਉਹ ਉਸ ਦਿਸ਼ਾ ਵੱਲ ਤੁਰੇ ਜਿੱਧਰ ਉਹ ਤੱਕ ਰਹੇ ਸਨ।

10 ਹਰ ਜਾਨਵਰ ਦੇ ਚਾਰ ਮੂੰਹ ਸਨ। ਉਨ੍ਹਾਂ ਦੇ ਅੱਗੇ ਮਨੁੱਖ ਦਾ ਚਿਹਰਾ ਸੀ। ਸੱਜੇ ਪਾਸੇ ਸ਼ੇਰ ਦਾ ਚਿਹਰਾ ਸੀ। ਖੱਬੇ ਪਾਸੇ ਬਲਦ ਦਾ ਚਿਹਰਾ ਸੀ ਅਤੇ ਪਿੱਛਲਾ ਪਾਸਾਂ ਬਾਜ਼ ਦਾ ਚਿਹਰਾ ਸੀ। 11 ਜਾਨਵਰਾਂ ਦੇ ਖੰਭ ਉਨ੍ਹਾਂ ਦੇ ਉੱਪਰ ਵੱਲ ਫ਼ੈਲੇ ਹੋਏ ਹਨ। ਆਪਣੇ ਦੋ ਖੰਭਾਂ ਨਾਲ ਹਰ ਜਾਨਵਰ ਆਪਣੇ ਨੇੜੇ ਦੇ ਜਾਨਵਰਾਂ ਨੂੰ ਛੁਹੰਦਾ ਸੀ ਅਤੇ ਆਪਣੇ ਦੂਸਰੇ ਦੋ ਖੰਭਾਂ ਨਾਲ ਉਹ ਆਪਣੇ ਸ਼ਰੀਰ ਨੂੰ ਢੱਕਦਾ ਸੀ। 12 ਹਰ ਜਾਨਵਰ ਆਪਣੀ ਤੱਕਣ ਵਾਲੀ ਦਿਸ਼ਾ ਵੱਲ ਤੁਰਿਆ। ਉਹ ਉੱਥੇ ਹੀ ਗਏ ਜਿੱਥੇ ਹਵਾ ਉਨ੍ਹਾਂ ਨੂੰ ਲੈ ਗਈ। ਪਰ ਉਹ ਹਿਲਣ ਸਮੇਂ ਮੁੜੇ ਨਹੀਂ। 13 ਜਾਨਵਰ ਇੰਝ ਦਿਖਾਈ ਦਿੰਦੇ ਸਨ।

ਜਾਨਵਰਾਂ ਦੇ ਵਿੱਚਕਾਰਲੀ ਜਗ੍ਹਾ ਜਿਹੜੀ ਅੱਗ ਦੇ ਮਘਦੇ ਕੋਲਿਆਂ ਵਾਂਗ ਦਿਖਾਈ ਦਿੰਦੀ ਸੀ ਅੱਗ ਜਾਨਵਰਾਂ ਦੇ ਦਰਮਿਆਨ ਫ਼ਿਰਦੀਆਂ ਹੋਈਆਂ ਛੋਟੀਆਂ ਮਸਾਲਾਂ ਵਾਂਗ ਸੀ। ਅੱਗ ਤੇਜ਼ ਚਮਕ ਵਾਲੀ ਸੀ ਅਤੇ ਇਸ ਵਿੱਚੋਂ ਬਿਜਲੀ ਲਿਸ਼ਕ ਰਹੀ ਸੀ! 14 ਜਾਨਵਰ ਅੱਗੇ ਪਿੱਛੇ ਦੌੜਦੇ ਸਨ-ਬਿਜਲੀ ਦੀ ਤੇਜ਼ੀ ਨਾਲ!

15-16 ਮੈਂ ਉਨ੍ਹਾਂ ਜਾਨਵਰਾਂ ਵੱਲ ਦੇਖ ਰਿਹਾ ਸਾਂ ਜਦੋਂ ਮੇਰਾ ਚਾਰ ਪਹੀਆਂ ਵੱਲ ਧਿਆਨ ਗਿਆ ਜਿਹੜੇ ਧਰਤੀ ਨੂੰ ਛੂਹਂਦੇ ਸਨ। ਹਰ ਜਾਨਵਰ ਦੇ ਇੱਕ ਪਹੀਆ ਲੱਗਿਆ ਹੋਇਆ ਸੀ। ਸਾਰੇ ਪਹੀਏ ਇੱਕੋ ਜਿਹੇ ਦਿਖਾਈ ਦਿੰਦੇ ਸਨ। ਪਹੀਏ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਉਹ ਕਿਸੇ ਸਾਫ਼ ਪੀਲੇ ਜਵਾਹਰ ਨਾਲ ਬਣਾਏ ਗਏ ਹੋਣ। ਉਹ ਇਸ ਤਰ੍ਹਾਂ ਦਿਖਾਈ ਦਿੰਦੇ ਸਨ ਜਿਵੇਂ ਪਹੀਏ ਅੰਦਰ ਇੱਕ ਹੋਰ ਪਹੀਆ ਹੋਵੇ। 17 ਪਹੀਏ ਹਰ ਦਿਸ਼ਾ ਵੱਲ ਹਿੱਲ ਸੱਕਦੇ ਸਨ। ਪਰ ਚੱਲਣ ਸਮੇਂ, ਜਾਨਵਰ ਮੁੜਦੇ ਨਹੀਂ ਸਨ!

18 ਪਹੀਆਂ ਦੇ ਚੱਕੇ ਲੰਮੇ ਅਤੇ ਡਰਾਉਣੇ ਸਨ। ਚਹੁਂਆਂ ਪਹੀਆਂ ਦੇ ਚੱਕੇ ਲੰਮੇ ਅਤੇ ਭੈਭੀਤ ਕਰਨ ਵਾਲੇ ਸਨ! ਚਹੁਂਆਂ ਚਕਿਆਂ ਦੇ ਸਾਰੇ ਪਾਸੇ ਅੱਖਾਂ ਸਨ।

19 ਪਹੀਏ ਹਮੇਸ਼ਾ ਜਾਨਵਰਾਂ ਨਾਲ ਹੀ ਹਿਲਦੇ ਸਨ। ਜੇ ਜਾਨਵਰ ਹਵਾ ਵਿੱਚ ਉੱਚੇ ਜਾਂਦੇ ਪਹੀਏ ਵੀ ਉਨ੍ਹਾਂ ਦੇ ਨਾਲ ਜਾਂਦੇ ਸਨ। 20 ਉਹ ਉਧਰ ਹੀ ਜਾਂਦੇ ਸਨ ਜਿੱਧਰ ਹਵਾ ਉਨ੍ਹਾਂ ਨੂੰ ਲੈ ਜਾਂਦੀ ਸੀ, ਅਤੇ ਪਹੀਏ ਵੀ ਨਾਲ ਹੀ ਜਾਂਦੇ ਸਨ। ਕਿਉਂ ਕਿ ਜਾਨਵਰਾਂ ਦੀ ਹਵਾ ਪਹੀਆਂ ਅੰਦਰ ਸੀ। 21 ਇਸ ਲਈ ਜੇ ਜਾਨਵਰ ਹਿਲਦੇ ਸਨ ਤਾਂ ਪਹੀਏ ਵੀ ਹਿਲਦੇ ਸਨ। ਜੇ ਜਾਨਵਰ ਖਲੋ ਜਾਂਦੇ ਸਨ ਤਾਂ ਪਹੀਏ ਵੀ ਰੁਕ ਜਾਂਦੇ ਸਨ। ਜੇ ਪਹੀਏ ਹਵਾ ਵਿੱਚ ਉੱਚੇ ਜਾਂਦੇ, ਤਾਂ ਜਾਨਵਰ ਵੀ ਉਨ੍ਹਾਂ ਦੇ ਨਾਲ ਜਾਂਦੇ ਸਨ। ਕਿਉਂ ਕਿ ਪਹੀਆਂ ਅੰਦਰ ਹਵਾ ਸੀ।

22 ਜਾਨਵਰਾਂ ਦੇ ਸਿਰਾਂ ਉੱਪਰ ਬੜੀ ਅਜੀਬ ਚੀਜ਼ ਸੀ। ਇਹ ਇਸ ਤਰ੍ਹਾਂ ਸੀ ਜਿਵੇਂ ਕੋਈ ਪਿਆਲਾ ਮੂਧਾ ਕੀਤਾ ਗਿਆ ਹੋਵੇ। ਅਤੇ ਪਿਆਲਾ ਬਲੌਰ ਵਾਂਗ ਪਾਰਦਰਸ਼ੀ ਸੀ। 23 ਇਸ ਪਿਆਲੇ ਹੇਠਾਂ ਹਰ ਜਾਨਵਰ ਦੇ ਖੰਭ ਆਪਣੇ ਨਾਲ ਲਗਦੇ ਜਾਨਵਰਾਂ ਤੀਕ ਪਹੁੰਚਦੇ ਸਨ। ਦੋ ਖੰਭ ਇੱਕ ਪਾਸੇ ਵੱਲ ਫ਼ੈਲੇ ਹੋਏ ਸਨ ਅਤੇ ਦੋ ਖੰਭ ਦੂਸਰੇ ਪਾਸੇ ਵੱਲ, ਇਸਦੇ ਸ਼ਰੀਰ ਨੂੰ ਕੱਜਦੇ ਹੋਏ।

24 ਫ਼ੇਰ ਮੈਂ ਖੰਭਾਂ ਦੀ ਸਰਸਰਾਹਟ ਸੁਣੀ। ਹਰ ਵਾਰੀ ਜਦੋਂ ਉਹ ਜਾਨਵਰ ਹਿਲਦੇ ਸਨ, ਉਨ੍ਹਾਂ ਦੇ ਖੰਭ ਬਹੁਤ ਉੱਚੀ ਆਵਾਜ਼ ਕਰਦੇ ਸਨ। ਉਹ ਪਾਣੀ ਦੇ ਹੜ੍ਹ ਵਰਗੀ ਆਵਾਜ਼ ਕਰਦੇ ਸਨ। ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਵਾਂਗ ਸ਼ੋਰੀਲੇ ਸਨ। ਉਹ ਇੱਕ ਫ਼ੌਜ ਵਾਂਗ ਜਾਂ ਲੋਕਾਂ ਦੀ ਭੀੜ ਵਾਂਗ ਸ਼ੋਰੀਲੇ ਸਨ ਅਤੇ ਜਦੋਂ ਉਹ ਜਾਨਵਰ ਹਿਲਣੋ ਹਟ ਜਾਂਦੇ ਸਨ, ਉਹ ਆਪਣੇ ਖੰਭਾਂ ਨੂੰ ਆਪਣੇ ਪਾਸਿਆਂ ਤੇ ਸੁੱਟ ਲੈਂਦੇ ਸਨ।

25 ਜਾਨਵਰਾਂ ਨੇ ਹਿਲਣਾ ਬੰਦ ਕਰ ਦਿੱਤਾ ਅਤੇ ਆਪਣੇ ਖੰਭ ਹੇਠਾਂ ਕਰ ਲੇ। ਅਤੇ ਇੱਕ ਹੋਰ ਉੱਚੀ ਆਵਾਜ਼ ਆਈ। ਇਹ ਆਵਾਜ਼ ਉਨ੍ਹਾਂ ਦੇ ਸਿਰ ਉਤਲੇ ਪਿਆਲੇ ਤੋਂ ਉੱਠੀ। 26 ਉਸ ਪਿਆਲੇ ਦੇ ਸਿਖਰ ਉੱਤੇ ਇੱਕ ਚੀਜ਼ ਸੀ ਜਿਹੜੀ ਤਖਤ ਵਰਗੀ ਦਿਖਾਈ ਦਿੰਦੀ ਸੀ। ਇਹ ਨੀਲਮ ਦੇ ਪੱਥਰ ਵਰਗੀ ਨੀਲੀ ਸੀ। ਅਤੇ ਕੋਈ ਚੀਜ਼ ਸੀ ਜਿਹੜੀ ਉਸ ਤਖਤ ਉੱਤੇ ਬੈਠੇ ਬੰਦੇ ਵਰਗੀ ਦਿਖਾਈ ਦਿੰਦੀ ਸੀ! 27 ਮੈਂ ਉਸਤੇ ਉਸਦੀ ਕਮਰ ਤੋਂ ਉਤਾਂਹ ਵੱਲ ਦੇਖਿਆ। ਉਹ ਗਰਮ ਧਾਤ ਵਾਂਗ ਦਿਖਾਈ ਦਿੰਦਾ ਸੀ। ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਉਸ ਦੇ ਸਾਰੀ ਪਾਸੀਁ ਅੱਗ ਹੋਵੇ! ਅਤੇ ਮੈਂ ਉਸ ਵੱਲ ਕਮਰ ਤੋਂ ਹੇਠਾਂ ਦੇਖਿਆ। ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਉਸ ਦੇ ਆਲੇ-ਦੁਆਲੇ ਅੱਗ ਦੀ ਚਮਕ ਹੋਵੇ। 28 ਉਸ ਦੇ ਆਲੇ-ਦੁਆਲੇ ਚਮਕਦੀ ਅੱਗ ਬੱਦਲ ਵਿੱਚਲੀ ਸਤਰੰਗੀ ਪੀਂਘ ਵਰਗੀ ਸੀ। ਇਹ ਯਹੋਵਾਹ ਦਾ ਪਰਤਾਪ ਸੀ। ਜਿਵੇਂ ਹੀ ਮੈਂ ਇਸ ਨੂੰ ਦੇਖਿਆ, ਮੈਂ ਧਰਤੀ ਤੇ ਡਿੱਗ ਪਿਆ। ਮੈਂ ਧਰਤੀ ਵੱਲ ਆਪਣਾ ਮੂੰਹ ਕਰਕੇ ਝੁਕ ਗਿਆ। ਫ਼ੇਰ ਮੈਂ ਆਪਣੇ ਨਾਲ ਗੱਲ ਕਰਦੀ ਇੱਕ ਆਵਾਜ਼ ਸੁਣੀ।