Add parallel Print Page Options

11 ਇਸ ਲਈ ਰਾਜੇ ਨੇ ਆਪਣੇ ਸਿਆਣਿਆਂ ਅਤੇ ਜਾਦੂਗਰਾਂ ਨੂੰ ਬੁਲਾਇਆ। ਇਨ੍ਹਾਂ ਬੰਦਿਆਂ ਨੇ ਵੀ ਆਪਣੀਆਂ ਚੁਸਤੀਆਂ ਵਰਤੀਆਂ ਅਤੇ ਹਾਰੂਨ ਵਰਗੀ ਗੱਲ ਕਰਨ ਵਿੱਚ ਕਾਮਯਾਬ ਹੋ ਗਏ। 12 ਉਨ੍ਹਾਂ ਨੇ ਆਪਣੀਆਂ ਸੋਟੀਆਂ ਧਰਤੀ ਤੇ ਸੁੱਟੀਆਂ ਅਤੇ ਉਨ੍ਹਾਂ ਦੀਆਂ ਸੋਟੀਆਂ ਸੱਪ ਬਣ ਗਈਆਂ। ਪਰ ਫ਼ੇਰ ਹਾਰੂਨ ਦੀ ਸੋਟੀ ਨੇ ਉਨ੍ਹਾਂ ਦੀਆਂ ਸੋਟੀਆਂ ਖਾ ਲਈਆਂ। 13 ਫ਼ਿਰਊਨ ਨੇ ਹਾਲੇ ਵੀ ਲੋਕਾਂ ਨੂੰ ਚੱਲੇ ਜਾਣ ਨਾ ਦਿੱਤਾ। ਇਹ ਓਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ ਕਿ ਵਾਪਰੇਗਾ। ਫ਼ਿਰਊਨ ਨੇ ਮੂਸਾ ਤੇ ਹਾਰੂਨ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ।

Read full chapter