Add parallel Print Page Options

28 ਯਹੋਵਾਹ ਦਾ ਆਤਮਾ ਇੱਕ ਮਹਾਂ ਨਦੀ ਵਰਗਾ ਹੈ। ਗਲ-ਗਲ ਤਾਂਈਁ ਚੜ੍ਹਦਾ ਹੋਇਆ। ਯਹੋਵਾਹ ਕੌਮਾਂ ਦਾ ਨਿਆਂ ਕਰੇਗਾ। ਇਹ ਉਨ੍ਹਾਂ ਨੂੰ ਇੱਕ ਬੇਕਾਰ ਝਾਨਣੀ ਰਾਹੀਂ ਜਾਂਚਣ ਵਾਂਗ ਹੋਵੇਗਾ। ਉਹ ਇੱਕ ਨੱਬ, ਕੌਮਾਂ ਦੇ ਜਬਾੜਿਆਂ ਵਿੱਚ ਪਾਵੇਗਾ, ਜੋ ਜਾਨਵਰਾਂ ਤੇ ਕਾਬੂ ਰੱਖਦੀ ਹੈ ਅਤੇ ਉਹ ਉਨ੍ਹਾਂ ਦੀ ਤਬਾਹੀ ਵੱਲ ਅਗਵਾਈ ਕਰੇਗਾ।

29 ਉਸ ਸਮੇਂ, ਤੁਸੀਂ ਖੁਸ਼ੀ ਦੇ ਗੀਤ ਗਾਓਗੇ। ਉਹ ਸਮਾਂ ਉਨ੍ਹਾਂ ਰਾਤਾਂ ਵਰਗਾ ਹੋਵੇਗਾ ਜਦੋਂ ਤੁਸੀਂ ਛੁੱਟੀ ਤੇ ਜਾਂਦੇ ਹੋ। ਯਹੋਵਾਹ ਦੇ ਪਰਬਤ ਵੱਲ ਤੁਰੇ ਜਾਂਦੇ ਤੁਸੀਂ ਬਹੁਤ ਪ੍ਰਸੰਨ ਹੋ। ਤੁਸੀਂ ਇਸਰਾਏਲ ਦੀ ਚੱਟਾਨ ਵੱਲ ਯਹੋਵਾਹ ਦੀ ਉਪਾਸਨਾ ਲਈ ਜਾਂਦੇ ਹੋਏ ਤੇ ਵੰਝਲੀ ਨੂੰ ਸੁਣਦੇ ਹੋਏ ਬਹੁਤ ਪ੍ਰਸੰਨ ਹੋ।

30 ਯਹੋਵਾਹ ਸਮੂਹ ਲੋਕਾਂ ਨੂੰ ਆਪਣੀ ਮਹਾਨ ਆਵਾਜ਼ ਸੁਣਾਵੇਗਾ। ਯਹੋਵਾਹ ਸਮੂਹ ਲੋਕਾਂ ਨੂੰ ਗੁੱਸੇ ਨਾਲ ਹੇਠਾਂ ਆਉਂਦਾ ਹੋਇਆ ਆਪਣਾ ਬਾਜ਼ੂ ਦਿਖਾਵੇਗਾ। ਉਹ ਬਾਜ਼ੂ ਉਸ ਮਹਾ ਅਗਨੀ ਵਰਗਾ ਹੋਵੇਗਾ ਜਿਹੜੀ ਸਭ ਕੁਝ ਸਾੜ ਦਿੰਦੀ ਹੈ। ਯਹੋਵਾਹ ਦੀ ਸ਼ਕਤੀ ਵਰੱਖਾ ਅਤੇ ਗੜਿਆਂ ਵਾਲੇ ਮਹਾ ਤੂਫ਼ਾਨ ਵਰਗੀ ਹੋਵੇਗੀ।

Read full chapter