Add parallel Print Page Options

14 ਅਵਾਰਾ ਬਿੱਲੀਆਂ ਓੱਥੇ ਲੂੰਬੜੀਆਂ ਨਾਲ ਰਹਿਣਗੀਆਂ। ਅਤੇ ਜੰਗਲੀ ਬੱਕਰੀਆਂ ਆਪਣੇ ਮਿੱਤਰਾਂ ਨੂੰ ਉੱਥੇ ਸੱਦ ਲੈਣਗੀਆਂ। ਉੱਥੇ ਰਾਤ ਦੇ ਜਾਨਵਰ ਅਰਾਮ ਕਰਨ ਲਈ ਥਾਂ ਲੱਭਣਗੇ। 15 ਸੱਪ ਓੱਥੇ ਆਪਣੀਆਂ ਖੁੱਡਾਂ ਬਣਾ ਲੈਣਗੇ। ਓੱਥੇ ਸਪਣੀਆਂ ਅੰਡੇ ਦੇਣਗੀਆਂ। ਅੰਡੇ ਪੱਕ ਜਾਣਗੇ ਅਤੇ ਉਨ੍ਹਾਂ ਵਿੱਚੋਂ ਸਪੋਲੀੇ ਨਿਕਲ ਕੇ ਹਨੇਰੀਆਂ ਥਾਵਾਂ ਉੱਤੇ ਘੁੰਮਣਗੇ। ਮੁਰਦਿਆਂ ਨੂੰ ਖਾਣ ਵਾਲੇ ਪੰਛੀ ਓੱਥੇ ਇਸ ਤਰ੍ਹਾਂ ਇਕੱਠੇ ਹੋ ਜਾਣਗੇ ਜਿਵੇਂ ਔਰਤਾਂ ਆਪਣੀਆਂ ਸਹੇਲੀਆਂ ਦੇ ਘਰੀਁ ਜਾਂਦੀਆਂ ਹਨ।

16 ਯਹੋਵਾਹ ਦੀ ਪੱਤ੍ਰੀ ਵੱਲ ਦੇਖੋ। ਪੜ੍ਹੋ ਉੱਥੇ ਕੀ ਲਿਖਿਆ ਹੋਇਆ ਹੈ। ਕੁਝ ਵੀ ਮਿਟਿਆ ਹੋਇਆ ਨਹੀਂ ਹੈ। ਉਸ ਪੱਤ੍ਰੀ ਵਿੱਚ ਇਹ ਲਿਖਿਆ ਹੈ ਕਿ ਉਹ ਜਾਨਵਰ ਸਾਰੇ ਇਕੱਠੇ ਹੋ ਜਾਣਗੇ। ਪਰਮੇਸ਼ੁਰ ਨੇ ਆਖਿਆ ਸੀ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਕਰੇਗਾ। ਇਸ ਲਈ ਪਰਮੇਸ਼ੁਰ ਦਾ ਆਤਮਾ ਉਨ੍ਹਾਂ ਨੂੰ ਇਕੱਠਿਆਂ ਕਰੇਗਾ।

Read full chapter