Add parallel Print Page Options

15 ਫ਼ੇਰ ਉਹ ਬੰਦਾ ਉਸ ਰੁੱਖ ਦਾ ਇਸਤੇਮਾਲ ਆਪਣੀ ਅੱਗ ਬਾਲਣ ਲਈ ਕਰਦਾ ਹੈ। ਉਹ ਬੰਦਾ ਰੁੱਖਾਂ ਨੂੰ ਛੋਟੇ-ਛੋਟੇ ਲਕੜੀ ਦੇ ਟੋਟਿਆਂ ਵਿੱਚ ਵੰਡ ਦਿੰਦਾ ਹੈ। ਅਤੇ ਉਹ ਉਸ ਲੱਕੜ ਨੂੰ ਭੋਜਨ ਪਕਾਉਣ ਲਈ ਅਤੇ ਆਪਣੇ-ਆਪ ਨੂੰ ਨਿੱਘਾ ਰੱਖਣ ਲਈ ਵਰਤਦਾ ਹੈ। ਬੰਦਾ ਬੋੜੀ ਜਿਹੀ ਲੱਕੜ ਨਾਲ ਅੱਗ ਜਲਾਉਂਦਾ ਹੈ ਅਤੇ ਆਪਣੀ ਰੋਟੀ ਸੇਕਦਾ ਹੈ। ਪਰ ਉਹ ਬੰਦਾ ਉਸ ਲੱਕੜ ਦੇ ਇੱਕ ਹਿੱਸੇ ਨੂੰ ਦੇਵਤਾ ਬਨਾਉਣ ਲਈ ਵੀ ਵਰਤਦਾ ਹੈ-ਅਤੇ ਬੰਦਾ ਉਸ ਦੇਵਤੇ ਦੀ ਉਪਾਸਨਾ ਵੀ ਕਰਦਾ ਹੈ! ਉਹ ਦੇਵਤਾ ਇੱਕ ਮੂਰਤੀ ਹੈ ਜਿਸ ਨੂੰ ਬੰਦੇ ਨੇ ਬਣਾਇਆ ਸੀ-ਪਰ ਬੰਦਾ ਮੂਰਤੀ ਅੱਗੇ ਸਿਜਦਾ ਕਰਦਾ ਹੈ! 16 ਬੰਦਾ ਅੱਧੀ ਲਕੜੀ ਨੂੰ ਅੱਗ ਵਿੱਚ ਬਾਲਦਾ ਹੈ। ਬੰਦਾ ਅੱਗ ਦੀ ਵਰਤੋਂ ਆਪਣੇ ਲਈ ਮਾਸ ਪਕਾਉਣ ਲਈ ਕਰਦਾ ਹੈ ਅਤੇ ਉਹ ਉਸ ਮਾਸ ਨੂੰ ਰੱਜ ਕੇ ਖਾਂਦਾ ਹੈ। ਬੰਦਾ ਲੱਕੜ ਬਾਲ ਕੇ ਆਪਣੇ-ਆਪ ਨੂੰ ਨਿੱਘਾ ਰੱਖਦਾ ਹੈ। ਬੰਦਾ ਆਖਦਾ ਹੈ, “ਠੀਕ ਹੈ! ਹੁਣ ਮੈਂ ਨਿੱਘਾ ਹੋ ਗਿਆ ਹਾਂ। ਮੈਂ ਦੇਖ ਸੱਕਦਾ ਹਾਂ ਕਿਉਂਕਿ ਅੱਗ ਵਿੱਚੋਂ ਰੌਸ਼ਨੀ ਨਿਕਲ ਰਹੀ ਹੈ!” 17 ਪਰ ਬੋੜੀ ਜਿਹੀ ਲੱਕੜ ਬਚੀ ਰਹਿ ਗਈ ਹੈ ਇਸ ਲਈ ਉਹ ਬੰਦਾ ਉਸ ਲੱਕੜ ਵਿੱਚੋਂ ਮੂਰਤੀ ਬਣਾਉਂਦਾ ਹੈ ਅਤੇ ਉਸ ਨੂੰ ਆਪਣਾ ਦੇਵਤਾ ਬੁਲਾਉਂਦਾ ਹੈ। ਉਹ ਇਸ ਦੇਵਤੇ ਅੱਗੇ ਸਿਜਦਾ ਕਰਦਾ ਹੈ ਅਤੇ ਆਖਦਾ ਹੈ, “ਤੂੰ ਮੇਰਾ ਦੇਵਤਾ ਹੈਂ, ਮੇਰੀ ਰੱਖਿਆ ਕਰ!”

Read full chapter