Add parallel Print Page Options

ਉਸ ਨੂੰ ਭੇਡੂ ਦੇ ਨਾਲ ਅਨਾਜ ਦੀ ਭੇਟ ਦਾ ਇੱਕ ਇਫ਼ਾਹ ਜ਼ਰੂਰ ਦੇਣਾ ਚਾਹੀਦਾ ਹੈ। ਜਿੱਥੇ ਤੀਕ ਲੇਲਿਆਂ ਦੇ ਨਾਲ ਅਨਾਜ ਦੀਆਂ ਭੇਟਾਂ ਦੀ ਗੱਲ ਹੈ, ਹਾਕਮ ਜਿੰਨਾ ਚਾਹੇ ਦੇ ਸੱਕਦਾ ਹੈ। ਪਰ ਉਸ ਨੂੰ ਅਨਾਜ ਦੇ ਇੱਕ ਇਫ਼ਾਹ ਦੇ ਨਾਲ ਇੱਕ ਹੀਨ ਜੈਤੂਨ ਦਾ ਤੇਲ ਜ਼ਰੂਰ ਦੇਣਾ ਚਾਹੀਦਾ ਹੈ।

“ਨਵੇਂ ਚਂਦ ਦੇ ਦਿਨ ਉਸ ਨੂੰ ਇੱਕ ਦੋਸ਼ ਰਹਿਤ ਬਲਦ ਜ਼ਰੂਰ ਭੇਟ ਕਰਨਾ ਚਾਹੀਦਾ ਹੈ। ਉਹ ਛੇ ਦੋਸ਼ ਰਹਿਤ ਲੇਲੇ ਅਤੇ ਇੱਕ ਦੋਸ਼ ਰਹਿਤ ਭੇਡੂ ਵੀ ਭੇਟ ਕਰੇਗਾ। ਹਾਕਮ ਨੂੰ ਬਲਦ ਦੇ ਨਾਲ ਇੱਕ ਏਫ਼ਾ ਅਨਾਜ ਦੀ ਭੇਟ, ਅਤੇ ਦੁਂਬੇ ਦੇ ਨਾਲ ਇੱਕ ਏਫ਼ਾ ਦੀ ਭੇਟ ਜ਼ਰੂਰ ਚੜ੍ਹਾਉਣੀ ਚਾਹੀਦੀ ਹੈ। ਜਿੱਥੇ ਤੀਕ ਲੇਲਿਆਂ ਦੇ ਨਾਲ ਅਨਾਜ ਦੀ ਭੇਟ ਦੀ ਗੱਲ ਹੈ, ਹਾਕਮ ਜਿੰਨਾ ਚਾਹੇ ਦੇ ਸੱਕਦਾ ਹੈ। ਪਰ ਉਸ ਨੂੰ ਹਰ ਏਫ਼ਾ ਅਨਾਜ ਲਈ ਜੈਤੂਨ ਦੇ ਤੇਲ ਦਾ ਇੱਕ ਹੀਨ ਜ਼ਰੂਰ ਦੇਣਾ ਚਾਹੀਦਾ ਹੈ।

Read full chapter