Add parallel Print Page Options

22 ਪਤਨੀਓ, ਆਪਣੇ ਪਤੀਆਂ ਦੇ ਅਧਿਕਾਰਾਂ ਹੇਠਾਂ ਉਵੇਂ ਹੀ ਰਹੋ ਜਿਵੇਂ ਕਿ ਤੁਸੀਂ ਪ੍ਰਭੂ ਦੇ ਅਧਿਕਾਰ ਹੇਠਾਂ ਹੋ। 23 ਪਤੀ ਪਤਨੀ ਦਾ ਮੁਖੀਆ ਹੈ, ਜਿਵੇਂ ਕਿ ਮਸੀਹ ਕਲੀਸਿਯਾ ਦਾ ਮੁਖੀਆ ਹੈ। ਕਲੀਸਿਯਾ ਮਸੀਹ ਦਾ ਸਰੀਰ ਹੈ। ਮਸੀਹ ਸਰੀਰ ਦਾ ਰੱਖਿਅਕ ਹੈ। 24 ਕਲੀਸਿਯਾ ਮਸੀਹ ਦੇ ਅਧਿਕਾਰ ਹੇਠਾਂ ਹੈ। ਇਸ ਲਈ ਪਤਨੀਓ ਤੁਹਾਡੇ ਬਾਰੇ ਵੀ ਇਵੇਂ ਹੀ ਹੈ। ਤੁਹਾਨੂੰ ਹਰ ਗੱਲ ਵਿੱਚ ਆਪਣੇ ਪਤੀਆਂ ਦੇ ਅਧਿਕਾਰ ਹੇਠਾਂ ਹੋਣਾ ਚਾਹੀਦਾ ਹੈ।

25 ਪਤੀਓ, ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ। 26 ਉਹ ਕਲੀਸਿਯਾ ਨੂੰ ਆਪਣੀ ਸੇਵਾ ਵਾਸਤੇ ਸ਼ੁੱਧ ਬਨਾਉਣ ਲਈ ਮਰਿਆ ਸੀ। ਪਰ ਪਹਿਲਾਂ ਮਸੀਹ ਨੇ ਕਲੀਸਿਯਾ ਨੂੰ ਖੁਸ਼ਖਬਰੀ ਰਾਹੀਂ ਪਾਣੀ ਨਾਲ ਧੋਕੇ ਸਾਫ਼ ਕੀਤਾ। 27 ਮਸੀਹ ਮਰਿਆ ਤਾਂ ਜੋ ਉਹ ਕਲੀਸਿਯਾ ਨੂੰ ਆਪਣੇ ਆਪ ਲਈ ਇੱਕ ਵਹੁਟੀ ਵਾਂਗ ਮਹਿਮਾ ਨਾਲ ਸਮਰਪਿਤ ਕਰ ਸੱਕੇ ਜੋ ਮਹਿਮਾ (ਸੁੰਦਰਤਾ) ਨਾਲ ਭਰਪੂਰ ਹੈ। ਉਹ ਮਰਿਆ ਤਾਂ ਜੋ ਕਲੀਸਿਯਾ ਪਵਿੱਤਰ ਅਤੇ ਦੋਸ਼ ਰਹਿਤ ਹੋ ਸੱਕੇ ਅਤੇ ਬਦੀ ਤੋਂ ਬਿਨਾ ਹੋ ਸੱਕੇ ਜਾਂ ਪਾਪ ਜਾਂ ਹੋਰ ਕਿਸੇ ਵੀ ਗੱਲ ਤੋਂ ਜੋ ਗਲਤ ਹੈ।

28 ਅਤੇ ਪਤੀਆਂ ਨੂੰ ਆਪਣੀਆਂ ਪਤਨੀਆਂ ਨੂੰ ਇਸੇ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ। ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਪਿਆਰ ਕਰਦਾ ਹੈ ਉਹ ਆਪਣੇ ਆਪ ਨੂੰ ਪਿਆਰ ਕਰਦਾ ਹੈ। 29 ਕਿਉਂ ਕਿ ਕਦੇ ਵੀ ਕਿਸੇ ਨੇ ਆਪਣੇ ਖੁਦ ਦੇ ਸਰੀਰ ਨੂੰ ਨਫ਼ਰਤ ਨਹੀਂ ਕੀਤੀ। ਹਰ ਕੋਈ ਆਪਣੇ ਸਰੀਰ ਦਾ ਪੋਸ਼ਣ ਕਰਦਾ ਹੈ ਅਤੇ ਇਸਦਾ ਚੰਗਾ ਖਿਆਲ ਰੱਖਦਾ ਹੈ। ਅਤੇ ਇਹੀ ਗੱਲ ਹੈ ਜਿਹੜੀ ਮਸੀਹ ਨੇ ਕਲੀਸਿਯਾ ਲਈ ਕੀਤੀ, 30 ਕਿਉਂ ਕਿ ਅਸੀਂ ਉਸ ਦੇ ਸਰੀਰ ਦੇ ਅੰਗ ਹਾਂ। 31 ਪੋਥੀਆਂ ਆਖਦੀਆਂ ਹਨ, “ਇਸ ਲਈ ਆਦਮੀ ਆਪਣੇ ਮਾਤਾ ਪਿਤਾ ਨੂੰ ਛੱਡ ਦੇਵੇਗਾ ਅਤੇ ਆਪਣੀ ਪਤਨੀ ਨਾਲ ਮਿਲ ਜਾਏਗਾ। ਇਸੇ ਤਰ੍ਹਾਂ, ਉਹ ਦੋਵੇਂ ਇੱਕ ਬਣ ਜਾਣਗੇ।” [a] 32 ਇਹ ਗੁਪਤ ਸੱਚ ਬਹੁਤ ਮਹੱਤਵਪੂਰਣ ਹੈ। ਮੈਂ ਮਸੀਹ ਅਤੇ ਕਲੀਸਿਯਾ ਬਾਰੇ ਗੱਲ ਕਰ ਰਿਹਾ ਹਾਂ। 33 ਪਰ ਇਹ ਤੁਹਾਡੇ ਵਿੱਚੋਂ ਹਰ ਇੱਕ ਉੱਤੇ ਲਾਗੂ ਹੁੰਦਾ ਹੈ; ਤੁਹਾਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ ਅਤੇ ਇੱਕ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ।

Read full chapter