ਉਤਪਤ 21:27-33
Punjabi Bible: Easy-to-Read Version
27 ਇਸ ਲਈ ਅਬਰਾਹਾਮ ਅਤੇ ਅਬੀਮਲਕ ਨੇ ਇੱਕ ਇਕਰਾਰਨਾਮਾ ਕੀਤਾ। ਅਬਰਾਹਾਮ ਨੇ ਅਬੀਮਲਕ ਨੂੰ ਕੁਝ ਭੇਡਾਂ ਅਤੇ ਪਸ਼ੂ ਇਕਰਾਰਨਾਮੇ ਦੇ ਸਬੂਤ ਵਜੋਂ ਦਿੱਤੇ। 28 ਅਬਰਾਹਾਮ ਨੇ ਸੱਤ ਲੇਲੀਆਂ ਵੀ ਅਬੀਮਲਕ ਦੇ ਸਾਹਮਣੇ ਰੱਖ ਦਿੱਤੀਆਂ।
29 ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, “ਤੂੰ ਇਨ੍ਹਾਂ ਸੱਤ ਲੇਲੀਆਂ ਨੂੰ ਇੱਕਲਿਆਂ ਕਿਉਂ ਰੱਖ ਦਿੱਤਾ ਹੈ?”
30 ਅਬਰਾਹਾਮ ਨੇ ਜਵਾਬ ਦਿੱਤਾ, “ਜਦੋਂ ਤੂੰ ਇਨ੍ਹਾਂ ਲੇਲੀਆਂ ਨੂੰ ਮੇਰੇ ਵੱਲੋਂ ਪ੍ਰਵਾਨ ਕਰ ਲਵੇਂਗਾ ਤਾਂ ਇਹ ਇਸ ਗੱਲ ਦਾ ਸਬੂਤ ਹੋਵੇਗਾ ਕਿ ਮੈਂ ਇਹ ਖੂਹ ਪੁੱਟਿਆ ਸੀ।”
31 ਇਸ ਲਈ ਇਸਤੋਂ ਮਗਰੋਂ ਖੂਹ ਨੂੰ ਬਏਰਸ਼ਬਾ ਆਖਿਆ ਜਾਣ ਲੱਗਾ। ਉਸ ਨੇ ਇਸ ਖੂਹ ਨੂੰ ਇਹ ਨਾਲ ਇਸ ਵਾਸਤੇ ਦਿੱਤਾ ਕਿਉਂਕਿ ਇਹੀ ਉਹ ਥਾਂ ਸੀ ਜਿੱਥੇ ਉਨ੍ਹਾਂ ਨੇ ਇੱਕ ਦੂਜੇ ਨਾਲ ਇਕਰਾਰ ਕੀਤਾ ਸੀ।
32 ਇਸ ਤਰ੍ਹਾਂ ਅਬਰਾਹਾਮ ਅਤੇ ਅਬੀਮਲਕ ਨੇ ਬਏਰਸਬਾ ਵਿਖੇ ਇੱਕ ਇਕਰਾਰਨਾਮਾ ਕੀਤਾ। ਫ਼ੇਰ ਅਬੀਮਲਕ ਅਤੇ ਉਸਦਾ ਫ਼ੌਜੀ ਕਮਾਂਡਰ ਫ਼ਲਿਸਤੀਆਂ ਦੇ ਦੇਸ਼ ਨੂੰ ਚੱਲੇ ਗਏ।
33 ਅਬਰਾਹਾਮ ਨੇ ਬਏਰਸਬਾ ਵਿਖੇ ਇੱਕ ਖਾਸ ਰੁੱਖ ਲਾਇਆ। ਉਸ ਥਾਂ ਉੱਤੇ, ਅਬਰਾਹਾਮ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਉਸ ਪਰਮੇਸ਼ੁਰ ਅੱਗੇ ਜਿਹੜਾ ਸਦਾ ਜਿਉਂਦਾ ਹੈ।
Read full chapter2010 by Bible League International