Add parallel Print Page Options

ਹੋਸ਼ੇਆ ਦੁਆਰਾ ਯਹੋਵਾਹ ਪਰਮੇਸ਼ੁਰ ਦਾ ਸੰਦੇਸ਼

ਬੇਰੀ ਦੇ ਪੁੱਤਰ ਹੋਸ਼ੇਆ ਨੂੰ ਯਹੋਵਾਹ ਵੱਲੋਂ ਯਹੂਦਾਹ ਦੇ ਪਾਤਸ਼ਾਹਾਂ ਉਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਇੱਕ ਸੰਦੇਸ਼ ਆਇਆ ਅਤੇ ਇਹ ਇਸਰਾਏਲ ਦੇ ਪਾਤਸ਼ਾਹ, ਯੋਆਸ਼ ਦੇ ਪੁੱਤਰ ਯਰਾਬੁਆਮ ਦੇ ਸ਼ਾਸਨ ਦੌਰਾਨ ਸੀ।

ਯਹੋਵਾਹ ਨੇ ਆਪਣੇ ਪਹਿਲੇ ਸੰਦੇਸ਼ ਵਿੱਚ ਹੋਸ਼ੇਆ ਨੂੰ ਇਹ ਆਖਿਆ, “ਜਾ ਅਤੇ ਜਾਕੇ ਇੱਕ ਵੇਸ਼ਵਾ ਨਾਲ ਵਿਆਹ ਕਰਵਾ ਜਿਸਦੇ ਬੱਚੇ ਵੀ ਇਸ ਚੋ ਪੈਦਾ ਹੋਏ ਹੋਣ ਕਿਉਂ ਕਿ ਇਸ ਦੇਸ ਦੇ ਮਨੁੱਖਾਂ ਨੇ ਯਹੋਵਾਹ ਨਾਲ ਵੇਸਵਾਵਾਂ ਵਰਗਾ ਹੀ ਸਲੂਕ ਕੀਤਾ ਹੈ, ਉਨ੍ਹਾਂ ਨੇ ਯਹੋਵਾਹ ਨਾਲ ਬੇਵਫ਼ਾਈ ਕੀਤੀ ਹੈ।”

ਯਿਜ਼ਰੇਲ ਦਾ ਜਨਮ

ਤਾਂ ਹੋਸ਼ੇਆ ਨੇ ਦਿਬਲਾਇਮ ਦੀ ਧੀ ਗੋਮਰ ਨੂੰ ਵਿਆਹ ਲਿਆ। ਗੋਮਰ ਗਰਭਵਤੀ ਹੋਈ ਅਤੇ ਉਸ ਨੇ ਹੋਸ਼ੇਆ ਲਈ ਇੱਕ ਪੁੱਤਰ ਜਨਮਿਆ।

Read full chapter