Añadir traducción en paralelo Imprimir Opciones de la página

ਮਾਰਦਕਈ ਦਾ ਸਂਮਾਨ

10 ਅਹਸ਼ਵੇਰੋਸ਼ ਪਾਤਸ਼ਾਹ ਨੇ ਲੋਕਾਂ ਉੱਤੇ ਕਰ ਲਾ ਦਿੱਤਾ। ਰਾਜ ਦੇ ਸਾਰੇ ਲੋਕਾਂ ਨੂੰ ਭਾਵੇਂ ਉਹ ਸਮੁੰਦਰ ਦੇ ਟਾਪੂਆਂ ਤੇ ਰਹਿੰਦੇ ਹੋਣ, ਦੂਰ-ਦੁਰਾਡੇ ਵੱਸਦੇ ਲੋਕਾਂ ਉੱਪਰ ਵੀ ਪਾਤਸ਼ਾਹ ਨੇ ਵਸੂਲ ਲਗਾ ਦਿੱਤਾ। ਪਾਤਸ਼ਾਹ ਅਹਸ਼ਵੇਰੋਸ਼ ਦੀਆਂ ਸਾਰੀਆਂ ਕਰਨੀਆਂ ਪਰਸੀਆਂ ਅਤੇ ਮਾਦੀ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ। ਅਤੇ ਮਾਰਦਕਈ ਦੀਆਂ ਕਰਨੀਆਂ ਅਤੇ ਕਿਵੇਂ ਰਾਜੇ ਨੇ ਉਸ ਨੂੰ ਤਰਕੀ ਦਿੱਤੀ ਦਾ ਵਿਵਰਣ ਉਨ੍ਹਾਂ ਪੋਥੀਆਂ ਵਿੱਚ ਲਿਖਿਆ ਗਿਆ। ਯਹੂਦੀ ਮਾਰਦਕਈ ਅਹਸ਼ਵੇਰੋਸ਼ ਪਾਤਸ਼ਾਹ ਤੋਂ ਦੂਜੇ ਰੁਤਬੇ ਉੱਤੇ ਸੀ ਅਤੇ ਯਹੂਦੀਆਂ ਵਿੱਚ ਮਹੱਤਵਪੂਰਣ ਹਸਤੀ ਸੀ ਅਤੇ ਉਸ ਦੇ ਯਹੂਦੀ ਸਾਥੀਆਂ ਨੇ ਉਸ ਨੂੰ ਆਦਰ-ਮਾਣ ਦੇ ਕੇ ਰੱਖਿਆ। ਉਹ ਉਸ ਦੀ ਇੱਜ਼ਤ ਅਤੇ ਉਸਤਤ ਇਸ ਲਈ ਕਰਦੇ ਸਨ ਕਿਉਂ ਕਿ ਉਸ ਨੇ ਆਪਣੇ ਲੋਕਾਂ ਦੀ ਭਲਾਈ ਲਈ ਬਹੁਤ ਕੰਮ ਕੀਤੇ ਅਤੇ ਜੋ ਸਾਰੇ ਯਹੂਦੀਆਂ ਲਈ ਸ਼ਾਂਤੀ ਲਿਆਇਆਂ।