Menu
Bible Gateway Plus logo
Bible Gateway logo
account
A new Bible Gateway experience is here. Spot something unexpected? Tell us what needs a closer look.
Bible Gateway Plus logo
Bible Gateway logo
Finding your way around? Take the tour.
  • Read
    • Reading Plans
    • Advanced Search
    • Available Versions
    • Audio Bibles
  • Study
    • Scripture Engagement
    • More Resources
  • News
  • Explore
    • Newsletters
    • Devotionals
    • Bible Gateway App
    • Bible Audio App
    • Take a Tour
  • Store
    • Bibles
    • Deals
    • More
  • Bible Gateway Plus
ERV-PA
Version
Bible Books Bible Books
ERV-PA
Version
Read
Study
News
Explore
Store
Bible Gateway Plus
Light Mode Dark Mode
Font Size
Log In show menu
Previous Next
Print PrintSettingsSettingsShare ShareParallelParallelExpandExpandCollapse

ਇਬਰਾਨੀਆਂ ਨੂੰ 12  Punjabi Bible: Easy-to-Read Version

ਸਾਨੂੰ ਯਿਸੂ ਦੀ ਮਿਸਾਲ ਤੇ ਚੱਲਣਾ ਚਾਹੀਦਾ

12 ਸਾਡੇ ਆਲੇ-ਦੁਆਲੇ ਬਹੁਤ ਸਾਰੇ ਨਿਹਚਾਵਾਨ ਲੋਕ ਹਨ। ਉਨ੍ਹਾਂ ਦੀਆਂ ਜ਼ਿੰਦਗੀਆਂ ਸਾਨੂੰ ਦਸੱਦੀਆਂ ਹਨ ਕਿ ਨਿਹਚਾ ਦਾ ਕੀ ਅਰਥ ਹੈ। ਇਸ ਲਈ ਸਾਨੂੰ ਉਨ੍ਹਾਂ ਵਰਗਾ ਹੋਣਾ ਚਾਹੀਦਾ ਹੈ। ਸਾਨੂੰ ਵੀ ਉਹ ਦੌੜ ਲਾਉਣੀ ਚਾਹੀਦੀ ਹੈ ਜਿਹੜੀ ਸਾਡੇ ਸਾਹਮਣੇ ਹੈ ਅਤੇ ਕਦੇ ਵੀ ਕੋਸ਼ਿਸ਼ ਕਰਨੀ ਨਹੀਂ ਛੱਡਣੀ ਚਾਹੀਦੀ। ਸਾਨੂੰ ਆਪਣੇ ਜੀਵਨ ਵਿੱਚੋਂ ਉਹ ਹਰ ਚੀਜ਼ ਜਿਹੜੀ ਸਾਨੂੰ ਰੋਕਦੀ ਹੋਵੇ ਦੂਰ ਕਰ ਦੇਣੀ ਚਾਹੀਦੀ ਹੈ। ਸਾਨੂੰ ਉਸ ਪਾਪ ਨੂੰ ਵੀ ਦੂਰ ਸੁੱਟ ਦੇਣਾ ਚਾਹੀਦਾ ਹੈ ਜਿਹੜਾ ਸਾਨੂੰ ਆਸਾਨੀ ਨਾਲ ਫ਼ੜ ਲੈਂਦਾ ਹੈ। 2 ਸਾਨੂੰ ਸਦਾ ਯਿਸੂ ਦੀ ਮਿਸਾਲ ਉੱਤੇ ਚੱਲਣਾ ਚਾਹੀਦਾ ਹੈ। ਯਿਸੂ ਸਾਡੀ ਨਿਹਚਾ ਦਾ ਆਗੂ ਹੈ ਅਤੇ ਉਹੀ ਹੈ ਜੋ ਇਸ ਨੂੰ ਸੰਪੂਰਣ ਕਰਦਾ ਹੈ। ਉਸ ਨੇ ਸਲੀਬ ਉੱਤੇ ਮੌਤ ਦਾ ਸਾਹਮਣਾ ਕੀਤਾ। ਪਰ ਯਿਸੂ ਨੇ ਸਲੀਬ ਦੀ ਬੇਇੱਜ਼ਤੀ ਨੂੰ ਇਸ ਤਰ੍ਹਾਂ ਝੱਲਿਆ ਜਿਵੇਂ ਕਿ ਇਹ ਕੁਝ ਵੀ ਨਹੀਂ ਸੀ। ਉਸ ਨੇ ਅਜਿਹਾ ਉਸ ਹੁਲਾਸ ਲਈ ਕੀਤਾ ਜਿਹੜਾ ਪਰਮੇਸ਼ੁਰ ਨੇ ਉਸ ਦੇ ਸਾਹਮਣੇ ਰੱਖਿਆ ਸੀ। ਅਤੇ ਹੁਣ ਉਹ ਪਰਮੇਸ਼ੁਰ ਦੇ ਤਖਤ ਦੇ ਸੱਜੇ ਪਾਸੇ ਬੈਠਾ ਹੈ। 3 ਯਿਸੂ ਬਾਰੇ ਸੋਚੋ। ਜਦੋਂ ਗੁਨਾਹਗਾਰ ਲੋਕ ਉਸ ਦੇ ਖਿਲਾਫ਼ ਮੰਦੀਆਂ ਗੱਲਾਂ ਕਰ ਰਹੇ ਸਨ ਉਹ ਸਾਬਰ ਸੀ। ਉਸ ਬਾਰੇ ਸੋਚੋ ਤਾਂ ਜੋ ਤੁਸੀਂ ਵੀ ਸਬਰ ਵਾਲੇ ਬਣੋ ਅਤੇ ਕੋਸ਼ਿਸ਼ ਕਰਨੋ ਨਾ ਹਟੋ।

ਪਰਮੇਸ਼ੁਰ ਇੱਕ ਪਿਤਾ ਵਾਂਗ ਹੈ

4 ਤੁਸੀਂ ਪਾਪ ਦੇ ਵਿਰੁੱਧ ਸੰਘਰਸ਼ ਕਰ ਰਹੇ ਹੋ, ਪਰ ਤੁਹਾਡੇ ਸੰਘਰਸ਼ ਅਜੇ ਤੁਹਾਡੇ ਮਾਰੇ ਜਾਣ ਦਾ ਕਾਰਣ ਨਹੀਂ ਬਣੇ। 5 ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ, ਅਤੇ ਉਹ ਤੁਹਾਨੂੰ ਸੱਕੂਨ ਪਹੁੰਚਾਣ ਵਾਲੇ ਸ਼ਬਦ ਬੋਲ ਰਿਹਾ ਹੈ। ਤੁਸੀਂ ਉਨ੍ਹਾਂ ਸ਼ਬਦਾਂ ਨੂੰ ਭੁੱਲ ਚੁੱਕੇ ਹੋ:

“ਮੇਰੇ ਪੁੱਤਰ, ਜਦੋਂ ਪਰਮੇਸ਼ੁਰ ਤੈਨੂੰ ਅਨੁਸ਼ਾਸਿਤ ਕਰਦਾ ਹੈ, ਤਾਂ ਇਸ ਨੂੰ ਤੁੱਛ ਨਾ ਜਾਣੀ।
    ਅਤੇ ਕੋਸ਼ਿਸ਼ ਕਰਨੀ ਛੱਡੀ ਨਾ, ਪ੍ਰਭੂ ਤੈਨੂੰ ਸੌਂਪਦਾ ਹੈ।
6 ਪ੍ਰਭੂ ਉਸ ਨੂੰ ਸਹੀ ਕਰਦਾ ਜਿਸ ਨੂੰ ਉਹ ਪਿਆਰ ਕਰਦਾ ਹੈ,
    ਅਤੇ ਉਹ ਹਰ ਉਸ ਵਿਅਕਤੀ ਨੂੰ ਸਜ਼ਾ ਦਿੰਦਾ ਹੈ ਜਿਸ ਨੂੰ ਉਹ ਆਪਣੇ ਪੁੱਤਰ ਦੀ ਤਰ੍ਹਾਂ ਕਬੂਲਦਾ ਹੈ।” (A)

7 ਇਸ ਲਈ ਦੁੱਖਾਂ ਨੂੰ ਇੰਝ ਝੱਲੋ ਜਿਵੇਂ ਕਿ ਇਹ ਅਨੁਸ਼ਾਸਨ ਹੋਣ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਵਰਗਾ ਵਿਹਾਰ ਕਰ ਰਿਹਾ ਹੈ। ਕੀ ਅਜਿਹੇ ਕੋਈ ਬੱਚੇ ਹਨ ਪਿਉਵਾਂ ਦੁਆਰਾ ਅਨੁਸ਼ਾਸਿਤ ਨਹੀਂ ਕੀਤੇ ਗਏ। 8 ਸਾਰੇ ਬੱਚਿਆਂ ਨੂੰ ਅਨੁਸ਼ਾਸਿਤ ਕੀਤਾ ਜਾਂਦਾ ਹੈ। ਇਸ ਲਈ ਜੇਕਰ ਤੁਸੀਂ ਕਦੇ ਵੀ ਅਨੁਸ਼ਾਸਿਤ ਕੀਤੇ ਗਏ, ਫ਼ੇਰ ਤੁਸੀਂ ਸੱਚੇ ਬੱਚੇ ਨਹੀਂ ਹੋ, ਇਸ ਦੀ ਜਗ਼੍ਹਾ, ਤੁਸੀਂ ਨਜਾਇਜ਼ ਬੱਚੇ ਹੋ। 9 ਹਾਲਾਂ ਕਿ ਧਰਤੀ ਉੱਪਰ ਸਾਡੇ ਸਾਰਿਆਂ ਦੇ ਪਿਤਾ ਸਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ। ਅਸੀਂ ਅਜੇ ਵੀ ਉਨ੍ਹਾਂ ਦਾ ਆਦਰ ਕੀਤਾ। ਇਸ ਲਈ ਸਾਡੇ ਲਈ ਆਤਮਿਆਂ ਦੇ ਪਿਤਾ ਦੁਆਰਾ ਦਿੱਤੇ ਅਨੁਸ਼ਾਸਨ ਨੂੰ ਪ੍ਰਾਪਤ ਕਰਨਾ ਬਹੁਤ ਮਹੱਤਵਪੂਰਣ ਹੈ। ਜੇ ਅਸੀਂ ਅਜਿਹਾ ਕਰਾਂਗੇ ਤਾਂ ਸਾਡੇ ਕੋਲ ਜੀਵਨ ਹੋਵੇਗਾ। 10 ਸਾਡੇ ਧਰਤੀ ਉੱਪਰਲੇ ਪਿਉਵਾਂ ਨੇ ਸਾਨੂੰ ਥੋੜੇ ਸਮੇਂ ਲਈ ਅਨੁਸ਼ਾਸਿਤ ਕੀਤਾ। ਉਨ੍ਹਾਂ ਨੇ ਸਾਨੂੰ ਉਸੇ ਢੰਗ ਵਿੱਚ ਅਨੁਸ਼ਾਸਿਤ ਕੀਤਾ ਜਿਹੜਾ ਉਨ੍ਹਾਂ ਨੇ ਸਭ ਤੋਂ ਉੱਤਮ ਸਮਝਿਆ। ਪਰ ਪਰਮੇਸ਼ੁਰ ਸਾਡੀ ਸਹਾਇਤਾ ਕਰਨ ਲਈ ਸਾਨੂੰ ਸਜ਼ਾ ਦਿੰਦਾ ਹੈ, ਤਾਂ ਜੋ ਅਸੀਂ ਉਸੇ ਵਾਂਗ ਪਵਿੱਤਰ ਬਣ ਸੱਕੀਏ। 11 ਜਦੋਂ ਅਸੀਂ ਅਨੁਸ਼ਾਸਿਤ ਹੁੰਦੇ ਹਾਂ, ਇਹ ਸਾਡੇ ਲਈ ਪ੍ਰਸ਼ੰਸਾ ਨਹੀਂ ਲਿਆਉਂਦਾ, ਜਦਕਿ ਇਹ ਦਰਦ ਲਿਆਉਂਦਾ ਹੈ। ਪਰ ਬਾਦ ਵਿੱਚ, ਜਦੋਂ ਅਸੀਂ ਉਸ ਅਨੁਸ਼ਾਸਨ ਤੋਂ ਕੁਝ ਸਿੱਖ ਲੈਂਦੇ ਹਾਂ, ਅਸੀਂ ਸ਼ੁਰੂਆਤ ਤੋਂ ਸਹੀ ਢੰਗ ਵਿੱਚ ਜਿਉਣ ਲਈ ਸ਼ਾਂਤੀ ਪ੍ਰਾਪਤ ਕਰਦੇ ਹਾਂ।

ਆਪਣੇ ਜੀਵਨ ਢੰਗ ਬਾਰੇ ਸਾਵੱਧਾਨ ਰਹੋ

12 ਤੁਸੀਂ ਕਮਜ਼ੋਰ ਹੋ ਚੁੱਕੇ ਹੋ। ਇਸ ਲਈ ਆਪਣੇ ਆਪ ਨੂੰ ਇੱਕ ਵਾਰ ਫ਼ੇਰ ਮਜ਼ਬੂਤ ਬਣਾਓ। 13 ਠੀਕ ਤਰੀਕੇ ਨਾਲ ਤੁਰੋ ਤਾਂ ਜੋ ਤੁਸੀਂ ਮੁਕਤੀ ਪ੍ਰਾਪਤ ਕਰ ਸੱਕੋ ਅਤੇ ਤੁਹਾਡੀਆਂ ਕਮਜ਼ੋਰੀਆਂ ਤੁਹਾਨੂੰ ਗੁਆਚਣ ਨਹੀਂ ਦੇਣਗੀਆਂ।

14 ਸਮੂਹ ਲੋਕਾਂ ਨਾਲ ਸ਼ਾਂਤੀ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਅਤੇ ਪਾਪ ਤੋਂ ਮੁਕਤ ਜੀਵਨ ਜਿਉਣ ਦੀ ਕੋਸ਼ਿਸ਼ ਕਰੋ। ਜੇ ਕਿਸੇ ਵਿਅਕਤੀ ਦਾ ਜੀਵਨ ਪਵਿੱਤਰ ਨਹੀਂ ਹੈ, ਉਹ ਕਦੀ ਵੀ ਪ੍ਰਭੂ ਨੂੰ ਨਹੀਂ ਵੇਖੇਗਾ। 15 ਸਾਵੱਧਾਨ ਰਹੋ ਕਿ ਕੋਈ ਵੀ ਵਿਅਕਤੀ ਪਰਮੇਸ਼ੁਰ ਦੀ ਕਿਰਪਾ ਹਾਸਲ ਕਰਨ ਵਿੱਚ ਅਸਫ਼ਲ ਨਾ ਹੋਵੇ। ਸਾਵੱਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਕੌੜੀ ਬੂਟੀ ਵਰਗਾ ਨਾ ਬਣ ਜਾਵੇ। ਅਜਿਹਾ ਵਿਅਕਤੀ ਤੁਹਾਡੇ ਸਾਰੇ ਸਮੂਹ ਨੂੰ ਗੰਦਾ ਕਰ ਸੱਕਦਾ ਹੈ। 16 ਸਾਵੱਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਜਿਨਸੀ ਪਾਪ ਨਾ ਕਰੇ। ਸਾਵੱਧਾਨ ਰਹੋ ਕਿ ਕੋਈ ਵੀ ਏਸਾਉ ਵਰਗਾ ਨਹੀਂ ਜਿਸਨੇ ਕਦੇ ਵੀ ਪਰਮੇਸ਼ੁਰ ਬਾਰੇ ਨਹੀਂ ਸੋਚਿਆ। ਏਸਾਉ ਜੇਠਾ ਪੁੱਤਰ ਸੀ ਅਤੇ ਉਹ ਉਸ ਸਾਰੇ ਕਾਸੇ ਦਾ ਉੱਤਰਾਧਿਕਾਰੀ ਹੋਣ ਵਾਲਾ ਸੀ, ਜੋ ਉਸ ਦੇ ਪਿਤਾ ਦਾ ਸੀ। ਪਰ ਏਸਾਉ ਨੇ ਇਹ ਸਭ ਕੁਝ ਸਿਰਫ਼ ਇੱਕ ਡੰਗ ਭੋਜਨ ਦੀ ਖਾਤਿਰ ਵੇਚ ਦਿੱਤਾ। 17 ਯਾਦ ਕਰੋ ਕਿ ਇਹ ਕਰਨ ਤੋਂ ਬਾਦ ਏਸਾਉ ਨੇ ਚਾਹਿਆ ਕਿ ਉਹ ਆਪਣੇ ਪਿਤਾ ਦੀ ਅਸੀਸ ਲਵੇ। ਏਸਾਉ ਇਹ ਅਸੀਸ ਇੰਨੀ ਤੀਬਰਤਾ ਨਾਲ ਚਾਹੁੰਦਾ ਸੀ ਕਿ ਉਹ ਰੋ ਪਿਆ। ਪਰ ਉਸ ਦੇ ਪਿਤਾ ਨੇ ਉਸ ਨੂੰ ਅਸੀਸ ਦੇਣ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਏਸਾਉ ਦੇ ਕੋਲ ਕੋਈ ਅਜਿਹਾ ਤਰੀਕਾ ਨਹੀਂ ਸੀ ਜਿਸ ਨਾਲ ਉਹ ਆਪਣੇ ਕੀਤੇ ਨੂੰ ਤਬਦੀਲ ਕਰ ਸੱਕਦਾ।

18 ਤੁਸੀਂ ਇੱਕ ਨਵੀਂ ਥਾਂ ਤੇ ਆਏ ਹੋ। ਇਹ ਸਥਾਨ ਉਸ ਪਹਾੜ ਵਰਗੀ ਨਹੀਂ ਜਿੱਥੇ ਇਜ਼੍ਰਾਏਲ ਦੇ ਲੋਕ ਆਏ ਸਨ। ਤੁਸੀਂ ਉਸ ਪਹਾੜ ਤੇ ਨਹੀਂ ਆਏ ਹੋ ਜਿਸ ਨੂੰ ਤੁਸੀਂ ਛੂਹ ਸੱਕਦੇ ਹੋ ਅਤੇ ਉਸਤੇ ਜਿਹੜਾ ਅੱਗ ਨਾਲ ਬਲ ਰਿਹਾ ਹੈ। ਤੁਸੀਂ ਉਸ ਸਥਾਨ ਤੇ ਨਹੀਂ ਆਏ ਹੋ ਜਿੱਥੇ ਅੰਧਕਾਰ, ਉਦਾਸੀ ਅਤੇ ਤੁਫ਼ਾਨ ਹਨ। 19 ਉੱਥੇ ਕੋਈ ਤੁਰ੍ਹੀ ਦੀ ਅਵਾਜ਼ ਨਹੀਂ ਹੈ ਅਤੇ ਨਾ ਹੀ ਕੋਈ ਸ਼ਬਦ ਉਚਾਰਨ ਵਾਲੀ ਅਵਾਜ਼ ਹੈ ਜਿਵੇਂ ਉਨ੍ਹਾਂ ਲੋਕਾਂ ਨੇ ਸੁਣੀ ਸੀ। ਜਦੋਂ ਉਨ੍ਹਾਂ ਲੋਕਾਂ ਨੇ ਉਹ ਅਵਾਜ਼ ਸੁਣੀ, ਉਨ੍ਹਾਂ ਨੇ ਫ਼ੇਰ ਕਦੀ ਵੀ ਹੋਰ ਅਜਿਹਾ ਸ਼ਬਦ ਨਾ ਸੁਨਣ ਦੀ ਬੇਨਤੀ ਕੀਤੀ। 20 ਉਹ ਇਸ ਆਦੇਸ਼ ਨੂੰ ਸੁਣਨਾ ਬਰਦਾਸ਼ਤ ਨਾ ਕਰ ਸੱਕੇ; “ਜੇ ਕੋਈ ਵੀ ਚੀਜ਼, ਇੱਕ ਜਾਨਵਰ ਵੀ, ਇਸ ਪਹਾੜ ਨੂੰ ਛੂੰਹਦਾ ਹੈ ਇਹ ਪੱਥਰਾਂ ਨਾਲ ਮਾਰਿਆ ਜਾਣਾ ਚਾਹੀਦਾ।” [a] 21 ਜਿਹੜੀਆਂ ਗੱਲਾਂ ਉਨ੍ਹਾਂ ਲੋਕਾਂ ਨੇ ਦੇਖੀਆਂ ਇੰਨੀਆਂ ਭਿਆਨਕ ਸਨ ਕਿ ਮੂਸਾ ਨੇ ਆਖਿਆ ਸੀ, “ਮੈਂ ਡਰ ਨਾਲ ਕੰਬ ਰਿਹਾ ਹਾਂ।” [b]

22 ਪਰ ਤੁਸੀਂ ਇਸ ਤਰ੍ਹਾਂ ਦੇ ਸਥਾਨ ਤੇ ਨਹੀਂ ਆਏ ਹੋ। ਜਿਸ ਨਵੇਂ ਥਾਂ ਤੇ ਤੁਸੀਂ ਆਏ ਹੋ ਉਹ ਸੀਯੋਨ ਪਹਾੜ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਆਏ ਹੋ, ਜੋ ਕਿ ਸਵਰਗੀ ਯਰੂਸ਼ਲਮ ਹੈ। ਤੁਸੀਂ ਹੁਲਾਸ ਨਾਲ ਭਰੇ ਹਜ਼ਾਰਾਂ ਦੂਤਾਂ ਦੇ ਇਕੱਠ ਦੀ ਜਗ਼੍ਹਾ ਤੇ ਆਏ ਹੋ। 23 ਤੁਸੀਂ ਪਰਮੇਸ਼ੁਰ ਦੇ ਪਹਿਲਾਂ ਜਨਮੇ ਪੁੱਤਰਾਂ ਦੀ ਸਭਾ ਵਿੱਚ ਆਏ ਹੋ। ਉਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ। ਤੁਸੀਂ ਪਰਮੇਸ਼ੁਰ ਵੱਲ ਆਏ ਹੋ ਜਿਹੜਾ ਸਮੂਹ ਲੋਕਾਂ ਦਾ ਨਿਆਂ ਪਾਲਕ ਹੈ। ਅਤੇ ਤੁਸੀਂ ਉਨ੍ਹਾਂ ਚੰਗੇ ਲੋਕਾਂ ਦੇ ਆਤਮਿਆਂ ਕੋਲ ਆਏ ਹੋ ਜਿਨ੍ਹਾਂ ਨੂੰ ਸੰਪੂਰਣ ਬਣਾ ਦਿੱਤਾ ਗਿਆ ਹੈ। 24 ਤੁਸੀਂ ਯਿਸੂ ਕੋਲ ਆਏ ਹੋ। ਜੋ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਲੈ ਕੇ ਆਇਆ ਹੈ। ਤੁਸੀਂ ਉਸ ਛਿੜਕੇ ਹੋਏ ਲਹੂ ਕੋਲ ਆਏ ਹੋ ਜਿਹੜਾ ਸਾਨੂੰ ਹਾਬਲ ਦੇ ਲਹੂ ਨਾਲੋਂ ਬਿਹਤਰ ਗੱਲਾਂ ਬਾਰੇ ਦੱਸਦਾ ਹੈ।

25 ਸਾਵੱਧਾਨ ਰਹੋ ਅਤੇ ਜਦੋਂ ਪਰਮੇਸ਼ੁਰ ਬੋਲਦਾ ਹੋਵੇ ਤਾਂ ਸੁਣਨ ਤੋਂ ਇਨਕਾਰ ਨਾ ਕਰੋ। ਉਨ੍ਹਾਂ ਲੋਕਾਂ ਨੇ ਉਸ ਨੂੰ ਉਦੋਂ ਸੁਣਨਾ ਛੱਡ ਦਿੱਤਾ ਜਦੋਂ ਉਸ ਨੇ ਉਨ੍ਹਾਂ ਨੂੰ ਧਰਤੀ ਉੱਪਰ ਚਿਤਾਵਨੀ ਦਿੱਤੀ ਸੀ। ਅਤੇ ਉਹ ਲੋਕ ਨਹੀਂ ਬਚ ਸੱਕੇ। ਹੁਣ ਪਰਮੇਸ਼ੁਰ ਸਵਰਗ ਵਿੱਚੋਂ ਗੱਲ ਬੋਲ ਰਿਹਾ ਹੈ। ਇਸ ਲਈ ਹੁਣ ਇਹ ਉਨ੍ਹਾਂ ਲੋਕਾਂ ਲਈ ਹੋਰ ਮਾੜੀ ਹੋਵੇਗੀ ਜਿਹੜੇ ਉਸ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। 26 ਜਿਸ ਸਮੇਂ ਉਹ ਬੋਲਿਆ, ਉਸਦੀ ਆਵਾਜ਼ ਨੇ ਧਰਤੀ ਹਿਲਾ ਦਿੱਤੀ। ਪਰ ਹੁਣ ਉਸ ਨੇ ਵਾਇਦਾ ਕੀਤਾ ਹੈ, “ਇੱਕ ਵਾਰ ਫ਼ੇਰ ਮੈਂ ਧਰਤੀ ਨੂੰ ਹਿਲਾ ਦਿਆਂਗਾ। ਪਰ ਮੈਂ ਸਵਰਗ ਨੂੰ ਵੀ ਹਿਲਾ ਦਿਆਂਗਾ।” [c] 27 ਇਹ ਬਚਨ ਕਿ “ਇੱਕ ਵਾਰੀ ਫ਼ੇਰ” ਸਾਨੂੰ ਸਾਫ਼ ਦਰਸ਼ਾਉਂਦੇ ਹਨ ਕਿ ਹਰ ਚੀਜ਼ ਜਿਹੜੀ ਬਣਾਈ ਗਈ ਸੀ ਤਬਾਹ ਹੋ ਜਾਵੇਗੀ। ਇਹ ਚੀਜ਼ਾਂ ਹਨ ਜਿਹੜੀਆਂ ਹਿਲਾਈਆਂ ਜਾ ਸੱਕਦੀਆਂ ਹਨ। ਅਤੇ ਸਿਰਫ਼ ਉਹੀ ਚੀਜ਼ਾਂ ਜੋ ਹਿਲਾਈਆਂ ਨਹੀਂ ਜਾ ਸੱਕਦੀਆਂ, ਸਦੀਵੀ ਰਹਿਣਗੀਆਂ।

28 ਸਾਨੂੰ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿਉਂਕਿ ਸਾਡੇ ਕੋਲ ਨਾ ਹਿੱਲਣ ਵਾਲੀ ਬਾਦਸ਼ਾਹਤ ਹੈ। ਸਾਨੂੰ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਅਤੇ ਉਸ ਢੰਗ ਨਾਲ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ ਜੋ ਉਸ ਨੂੰ ਪ੍ਰਸੰਨ ਕਰਦਾ ਹੈ। ਸਾਨੂੰ ਸ਼ਰਧਾ ਅਤੇ ਡਰ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ। 29 ਕਿਉਂਕਿ ਸਾਡਾ ਪਰਮੇਸ਼ੁਰ ਉਸ ਅੱਗ ਵਰਗਾ ਹੈ ਜਿਹੜੀ ਤਬਾਹ ਕਰ ਸੱਕਦੀ ਹੈ।

Footnotes

  1. ਇਬਰਾਨੀਆਂ ਨੂੰ 12:20 ਹਵਾਲਾ: ਕੂਚ 19:12-13
  2. ਇਬਰਾਨੀਆਂ ਨੂੰ 12:21 ਹਵਾਲਾ: ਬਿਵਸਥਾ ਸਾਰ 9:19
  3. ਇਬਰਾਨੀਆਂ ਨੂੰ 12:26 ਹਵਾਲਾ: ਹੱਜਈ 2:6

Cross references

  1. ਇਬਰਾਨੀਆਂ ਨੂੰ 12:6 : ਕਹਾਉਤਾਂ 3:11-12
Next
ਇਬਰਾਨੀਆਂ ਨੂੰ 11
ਇਬਰਾਨੀਆਂ ਨੂੰ 13
Next
dropdown
Punjabi Bible: Easy-to-Read Version (ERV-PA)

2010 by Bible League International

Bible Gateway Plus logo
Bible Gateway logo

Font Size

Font Size

Dark Mode

Light Mode Dark Mode

About

  • About
  • Learn About the Bible
  • Statement of Faith
  • Mobile App
  • Store
  • Blog
  • Newsroom
  • Support Us

Help

  • FAQs
  • Tutorials
  • Use Bible Gateway on Your Site
  • Advertise with us
  • Contact us
  • Privacy policy
  • California Privacy Rights
  • Do Not Sell My Personal Information
  • Site: Terms of use
  • Widget: Terms of use

Our Network

  • FaithGateway
  • StudyGateway
  • ChurchSource
  • HarperCollins Christian Publishing
  • Grupo Nelson
  • Editorial Vida
  • Thomas Nelson
  • WestBow Press
  • Zondervan
  • MasterLectures

Social

  • Facebook
  • Instagram
  • Pinterest
  • TikTok
  • X
  • YouTube

Preferences

  • Versión en español
  • Preferences
  • Classic Bible Gateway
Sign Up for Bible Gateway: News & Knowledge
Get weekly Bible news, info, reflections, and deals in your inbox.

By submitting your email address, you understand that you will receive email communications from Bible Gateway, operated by HarperCollins Christian Publishing, 501 Nelson Pl, Nashville, TN 37214 USA, including commercial communications and messages from partners of Bible Gateway. You may unsubscribe from Bible Gateway’s emails at any time. If you have any questions, please review our Privacy Policy or email us at privacy@biblegateway.com.

Preferences

  • Versión en español
  • Preferences
  • Classic Bible Gateway