A A A A A
Bible Book List

ਇਬਰਾਨੀਆਂ ਨੂੰ 9 Punjabi Bible: Easy-to-Read Version (ERV-PA)

ਪੁਰਾਣੇ ਕਰਾਰ ਵਿੱਚ ਨਿਹਚਾ

ਪਹਿਲੇ ਕਰਾਰ ਵਿੱਚ, ਉੱਥੇ ਉਪਾਸਨਾ ਵਾਸਤੇ ਅਸੂਲ ਅਤੇ ਆਦਮੀਆਂ ਦੁਆਰਾ ਬਣਾਇਆ ਉਪਾਸਨਾ ਸਥਾਨ ਸੀ। ਇਹ ਸਥਾਨ ਇੱਕ ਤੰਬੂ ਦੇ ਅੰਦਰ ਸੀ। ਤੰਬੂ ਵਿੱਚਲੇ ਅਗਲੇ ਹਿੱਸੇ ਨੂੰ ਪਵਿੱਤਰ ਸਥਾਨ ਆਖਿਆ ਜਾਂਦਾ ਸੀ। ਪਵਿੱਤਰ ਸਥਾਨ ਵਿੱਚ ਇੱਕ ਸ਼ਮਾਂਦਾਨ ਅਤੇ ਮੇਜ਼ ਸੀ ਜਿਸ ਉੱਪਰ ਪਰਮੇਸ਼ੁਰ ਨੂੰ ਚੜ੍ਹਾਈ ਖਾਸ ਰੋਟੀ ਸੀ। ਦੂਸਰੇ ਪਰਦੇ ਪਿੱਛੇ ਇੱਕ ਕਮਰਾ ਸੀ ਜਿਸ ਨੂੰ ਸਭ ਤੋਂ ਪਵਿੱਤਰ ਸਥਾਨ ਆਖਿਆ ਜਾਂਦਾ ਸੀ। ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਸੁਨਿਹਰੀ ਵੇਦੀ ਸੀ ਜਿਸ ਉੱਪਰ ਧੂਪ ਧੁਖਾਈ ਜਾਂਦੀ ਸੀ। ਅਤੇ ਉੱਥੇ ਇੱਕ ਨੇਮ ਦਾ ਸੰਦੂਕ ਵੀ ਸੀ ਜਿਸ ਵਿੱਚ ਪੁਰਾਣਾ ਕਰਾਰ ਰੱਖਿਆ ਹੋਇਆ ਸੀ। ਸੰਦੂਕ ਸੋਨੇ ਨਾਲ ਮੜ੍ਹਿਆ ਹੋਇਆ ਸੀ। ਸੰਦੂਕ ਵਿੱਚ, ਉੱਥੇ ਇੱਕ ਸੁਨਿਹਰੀ ਮਰਤਬਾਨ ਵਿੱਚ ਮੰਨ ਸੀ ਅਤੇ ਹਾਰੂਨ ਦੀ ਸੋਟੀ, ਉਹ ਸੋਟੀ ਜਿਸ ਉੱਪਰ ਪਹਿਲਾਂ ਪੱਤੇ ਉੱਗੇ ਹੋਏ ਸਨ। ਬਕਸੇ ਵਿੱਚ ਚਪਟੇ ਪੱਥਰ ਵੀ ਸਨ ਜਿਨ੍ਹਾਂ ਉੱਪਰ ਪੁਰਾਣੇ ਕਰਾਰ ਦੇ ਦਸ ਆਦੇਸ਼ ਉਕਰੇ ਹੋਏ ਸਨ। ਬਕਸੇ ਉੱਪਰ ਦੋ ਕਰੂਬੀ ਫ਼ਰਿਸ਼ਤਿਆਂ ਦੀਆਂ ਮੂਰਤਾਂ ਸਨ ਜੋ ਪਰਮੇਸ਼ੁਰ ਦੀ ਮਹਿਮਾ ਦਰਸ਼ਾਉਂਦੀਆਂ ਸਨ। ਉਨ੍ਹਾਂ ਦੂਤਾਂ ਦੀਆਂ ਮੂਰਤਾਂ ਬਕਸੇ ਦੇ ਮਿਹਰ-ਸਥਾਨ ਦੇ ਉੱਪਰ ਸਨ। ਪਰ ਹੁਣ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਸਭ ਕੁਝ ਨਹੀਂ ਆਖ ਸੱਕਦੇ।

ਤੰਬੂ ਵਿੱਚਲੀ ਸਾਰੀ ਸਮਾਗਰੀ ਉਸੇ ਤਰ੍ਹਾਂ ਸੀ ਜਿਵੇਂ ਮੈਂ ਬਿਆਨ ਕੀਤੀ ਹੈ। ਫ਼ੇਰ ਜਾਜਕ ਹਰ ਰੋਜ਼ ਆਪਣੀ ਉਪਾਸਨਾ ਲਈ ਪਹਿਲੇ ਕਮਰੇ ਵਿੱਚ ਜਾਂਦੇ ਸਨ। ਪਰ ਦੂਸਰੇ ਕਮਰੇ ਵਿੱਚ ਸਿਰਫ਼ ਸਰਦਾਰ ਜਾਜਕ ਹੀ ਜਾ ਸੱਕਦਾ ਸੀ। ਅਤੇ ਸਰਦਾਰ ਜਾਜਕ ਉਸ ਦੂਸਰੇ ਕਮਰੇ ਵਿੱਚ ਸਾਲ ਵਿੱਚ ਸਿਰਫ਼ ਇੱਕ ਵਾਰੀ ਜਾਂਦਾ ਸੀ। ਅਤੇ ਸਰਦਾਰ ਜਾਜਕ ਆਪਣੇ ਨਾਲ ਲਹੂ ਲਿਆਏ ਬਿਨਾ ਦਾਖਲ ਨਹੀਂ ਸੀ ਹੋ ਸੱਕਦਾ। ਜਾਜਕ ਉਹ ਲਹੂ ਪਰਮੇਸ਼ੁਰ ਨੂੰ ਆਪਣੇ ਅਤੇ ਲੋਕਾਂ ਦੇ ਪਾਪਾਂ ਲਈ ਅਰਪਨ ਕਰਦਾ ਸੀ। ਇਹ ਪਾਪ ਉਹ ਸਨ ਜਿਹੜੇ ਲੋਕਾਂ ਨੇ ਇਹ ਨਾ ਜਾਣਦੇ ਹੋਏ ਕੀਤੇ ਕਿ ਉਹ ਪਾਪ ਕਰ ਰਹੇ ਸਨ।

ਪਵਿੱਤਰ ਆਤਮਾ ਸਾਨੂੰ ਇਨ੍ਹਾਂ ਦੋਹਾਂ ਕਮਰਿਆਂ ਰਾਹੀਂ ਸਿੱਖਾਉਂਦਾ ਹੈ ਕਿ ਉਦੋਂ ਅੱਤ ਪਵਿੱਤਰ ਸਥਾਨ ਦਾ ਰਾਹ ਨਹੀਂ ਖੁਲ੍ਹਾ ਸੀ ਜਦੋਂ ਤੱਕ ਅਜੇ ਪਹਿਲਾ ਕਮਰਾ ਸਥਿਰ ਸੀ। ਇਹ ਸਾਡੇ ਲਈ ਅੱਜ ਇੱਕ ਉਦਾਹਰਣ ਹੈ। ਇਹ ਸਾਡੇ ਲਈ ਸਪੱਸ਼ਟ ਹੈ ਕਿ ਪਰਮੇਸ਼ੁਰ ਨੂੰ ਭੇਂਟ ਕੀਤੇ ਚੜ੍ਹਾਵੇ ਅਤੇ ਬਲੀਆਂ ਉਸ ਵਿਅਕਤੀ ਨੂੰ ਪੂਰੀ ਤਰ੍ਹਾਂ ਸਾਫ਼ ਨਾ ਕਰ ਸੱਕੇ, ਜਿਹੜਾ ਉਪਾਸਨਾ ਕਰਦਾ ਹੈ। ਉਹ ਬਲੀਆਂ ਉਸ ਵਿਅਕਤੀ ਨੂੰ ਦਿਲ ਵਿੱਚ ਸੰਪੂਰਣ ਨਹੀਂ ਬਣਾ ਸੱਕਦੀਆਂ ਸਨ। 10 ਇਹ ਚੜ੍ਹਾਵੇ ਅਤੇ ਬਲੀਆਂ, ਖਾਣ ਅਤੇ ਪੀਣ ਵਾਲੇ ਪਦਾਰੱਥਾਂ ਅਤੇ ਵਿਸ਼ੇਸ਼ ਸਫ਼ਾਈਆਂ, ਨਾਲ ਹੀ ਸੰਬੰਧਿਤ ਸਨ। ਇਹ ਚੀਜ਼ਾਂ ਕੇਵਲ ਸਰੀਰ ਨਾਲ ਸੰਬੰਧਿਤ ਅਸੂਲ ਸਨ, ਪਰ ਦਿਲ ਨਾਲ ਸੰਬੰਧਿਤ ਨਹੀਂ ਸਨ। ਪਰਮੇਸ਼ੁਰ ਨੇ ਇਹ ਅਨੁਸ਼ਾਸਨ ਉਦੋਂ ਤੱਕ ਗ੍ਰੈਹਣ ਕਰਨ ਲਈ ਦਿੱਤੇ ਜਦੋਂ ਤੱਕ ਕਿ ਪਰਮੇਸ਼ੁਰ ਦਾ ਨਵਾਂ ਆਦੇਸ਼ ਨਹੀਂ ਆਇਆ।

ਨਵੇਂ ਕਰਾਰ ਦੇ ਅਧੀਨ ਅਨੁਸਰਣ ਕਰੋ

11 ਪਰ ਹੁਣ ਮਸੀਹ ਸਰਦਾਰ ਜਾਜਕ ਵਾਂਗ ਆਇਆ ਹੈ। ਉਹ ਉਨ੍ਹਾਂ ਸਾਰੀਆਂ ਚੰਗੀਆਂ ਚੀਜ਼ਾਂ ਦਾ ਸਰਦਾਰ ਜਾਜਕ ਹੈ ਜਿਹੜੀਆਂ ਹੁਣ ਸਾਡੇ ਕੋਲ ਹਨ। ਪਰ ਮਸੀਹ ਕਿਸੇ ਤੰਬੂ ਵਿੱਚ ਉਸ ਤਰ੍ਹਾਂ ਸੇਵਾ ਨਹੀਂ ਕਰਦਾ ਜਿਸ ਤਰ੍ਹਾਂ ਉਨ੍ਹਾਂ ਦੂਸਰੇ ਜਾਜਕਾਂ ਨੇ ਸੇਵਾ ਕੀਤੀ। ਮਸੀਹ ਉਸ ਤੰਬੂ ਨਾਲੋਂ ਬਿਹਤਰ ਸਥਾਨ ਤੇ ਸੇਵਾ ਕਰਦਾ ਹੈ। ਇਹ ਜ਼ਿਆਦਾ ਸੰਪੂਰਣ ਹੈ। ਅਤੇ ਇਹ ਸਥਾਨ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੈ। ਇਹ ਇਸ ਦੁਨੀਆਂ ਦਾ ਨਹੀਂ ਹੈ। 12 ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਕੇਵਲ ਇੱਕ ਵਾਰੀ ਦਾਖਲ ਹੋਇਆ ਸੀ ਜਿਹੜਾ ਅੰਤ ਸਮੇਂ ਤੀਕ ਕਾਫ਼ੀ ਸੀ। ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਆਪਣੇ ਆਵਦੇ ਲਹੂ ਨਾਲ ਦਾਖਿਲ ਹੋਇਆ ਸੀ। ਬੱਕਰਿਆਂ ਤੇ ਜਾਂ ਵਹਿੜਕਿਆਂ ਦਾ ਲਹੂ ਲੈ ਕੇ ਨਹੀਂ। ਮਸੀਹ ਕੇਵਲ ਇੱਕ ਹੀ ਵਾਰ ਦਾਖਲ ਹੋਇਆ ਅਤੇ ਸਾਡੇ ਲਈ ਅਮਰ ਆਜ਼ਾਦੀ ਲਿਆਇਆ।

13 ਬੱਕਰੀਆਂ ਅਤੇ ਬਲਦਾਂ ਦਾ ਲਹੂ ਅਤੇ ਵੱਛੇ ਦੀ ਰਾਖ ਉਨ੍ਹਾਂ ਲੋਕਾਂ ਉੱਪਰ ਛਿੜਕੀ ਗਈ ਸੀ ਜੋ ਸਾਫ਼ ਨਹੀਂ ਸਨ ਅਤੇ ਉਪਾਸਨਾ ਸਥਾਨ ਵਿੱਚ ਦਾਖਲ ਨਹੀਂ ਹੋ ਸੱਕਦੇ ਸਨ। ਉਸ ਲਹੂ ਅਤੇ ਉਸ ਰਾਖ ਨੇ ਉਨ੍ਹਾਂ ਨੂੰ ਫ਼ੇਰ ਪਵਿੱਤਰ ਬਣਾ ਦਿੱਤਾ ਪਰ ਸਿਰਫ਼ ਉਨ੍ਹਾਂ ਦੇ ਸਰੀਰਾਂ ਨੂੰ। 14 ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵੱਧ ਕਰ ਸੱਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮਾ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਵੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁੱਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸੱਕੀਏ।

15 ਇਸ ਲਈ ਮਸੀਹ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇੱਕ ਨਵਾਂ ਕਰਾਰ ਲੈ ਕੇ ਆਉਂਦਾ ਹੈ। ਮਸੀਹ ਇਹ ਨਵਾਂ ਕਰਾਰ ਇਸ ਲਈ ਲੈ ਕੇ ਆਉਂਦਾ ਹੈ ਤਾਂ ਜੋ ਉਹ ਲੋਕ ਜਿਹੜੇ ਪਰਮੇਸ਼ੁਰ ਵੱਲੋਂ ਬੁਲਾਏ ਗਏ ਹਨ ਉਹ ਚੀਜ਼ਾਂ ਹਾਸਲ ਕਰ ਸੱਕਣ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਹੈ। ਪਰਮੇਸ਼ੁਰ ਦੇ ਲੋਕ ਉਹ ਚੀਜ਼ਾਂ ਹਮੇਸ਼ਾ ਲਈ ਹਾਸਲ ਕਰ ਸੱਕਦੇ ਹਨ। ਉਹ ਇਹ ਚੀਜ਼ਾਂ ਇਸ ਲਈ ਪ੍ਰਾਪਤ ਕਰ ਸੱਕਦੇ ਹਨ ਕਿਉਂਕਿ ਮਸੀਹ ਉਨ੍ਹਾਂ ਪਾਪਾਂ ਦਾ ਭੁਗਤਾਨ ਕਰਨ ਲਈ ਮਰਿਆ ਜੋ ਲੋਕਾਂ ਨੇ ਪਹਿਲੇ ਕਰਾਰ ਦੇ ਅਧੀਨ ਕੀਤੇ ਸਨ। ਮਸੀਹ ਲੋਕਾਂ ਨੂੰ ਉਨ੍ਹਾਂ ਪਾਪਾਂ ਤੋਂ ਮੁਕਤ ਕਰਾਉਣ ਲਈ ਮਰਿਆ।

16 ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਇੱਕ ਵਸੀਅਤ ਛੱਡ ਜਾਂਦਾ ਹੈ। ਪਰ ਲੋਕਾਂ ਨੂੰ ਇਹ ਗੱਲ ਸਾਬਤ ਕਰਨੀ ਪੈਂਦੀ ਹੈ ਕਿ ਉਸ ਵਸੀਅਤ ਨੂੰ ਲਿਖਣ ਵਾਲਾ ਮਰ ਚੁੱਕਿਆ ਹੈ। 17 ਜਿਸ ਵਿਅਕਤੀ ਨੇ ਵਸੀਅਤ ਲਿਖੀ ਜਿੰਨਾ ਚਿਰ ਜਿਉਂਦਾ ਹੈ ਓਨਾ ਚਿਰ ਤੱਕ ਉਸ ਵਸੀਅਤ ਦਾ ਕੋਈ ਅਰਥ ਨਹੀਂ। ਵਸੀਅਤ ਨੂੰ ਕੇਵਲ ਉਦੋਂ ਹੀ ਇਸਤੇਮਾਲ ਕੀਤਾ ਜਾ ਸੱਕਦਾ ਹੈ ਜਦੋਂ ਉਹ ਵਿਅਕਤੀ ਮਰ ਜਾਂਦਾ ਹੈ। 18 ਪਹਿਲਾ ਕਰਾਰ ਪਰਮੇਸ਼ੁਰ ਅਤੇ ਉਸ ਦੇ ਲੋਕਾਂ ਵਿੱਚਕਾਰ ਬਾਰੇ ਵੀ ਇਵੇਂ ਹੀ ਹੈ। ਨੇਮ ਨੂੰ ਅਸਰ ਵਿੱਚ ਆਉਣ ਲਈ ਲਹੂ ਭੇਂਟ ਕੀਤਾ ਜਾਣਾ ਚਾਹੀਦਾ ਸੀ। 19 ਪਹਿਲਾਂ, ਮੂਸਾ ਨੇ ਸਾਰੇ ਲੋਕਾਂ ਨੂੰ ਸ਼ਰ੍ਹਾ ਦਾ ਹਰ ਇੱਕ ਹੁਕਮ ਦੱਸਿਆ। ਫ਼ੇਰ ਉਸ ਨੇ ਵੱਛਿਆਂ ਅਤੇ ਬੱਕਰੀਆਂ ਦਾ ਲਹੂ ਲਿਆ ਅਤੇ ਇਸ ਨੂੰ ਪਾਣੀ ਨਾਲ ਮਿਸ਼੍ਰਿਤ ਕੀਤਾ, ਫ਼ੇਰ ਲਾਲ ਉੱਨ ਅਤੇ ਇੱਕ ਜ਼ੂਫ਼ੇ ਦੇ ਪੌਦੇ ਦੀ ਟਹਿਣੀ ਨਾਲ, ਅਤੇ ਉਸ ਨੇ ਲਹੂ ਨਾਲ ਮਿਸ਼੍ਰਿਤ ਪਾਣੀ ਨੂੰ ਸ਼ਰ੍ਹਾ ਦੀ ਪੁਸਤਕ ਅਤੇ ਸਾਰੇ ਲੋਕਾਂ ਉੱਤੋਂ ਦੀ ਛਿੜਕਿਆ। 20 ਫ਼ੇਰ ਮੂਸਾ ਨੇ ਆਖਿਆ, “ਇਹ ਉਹ ਲਹੂ ਹੈ ਜਿਹੜਾ ਕਰਾਰ ਨੂੰ ਸਹੀ ਬਣਾਉਂਦਾ ਹੈ। ਉਸ ਕਰਾਰ ਨੂੰ ਜਿਸਦਾ ਪਰਮੇਸ਼ੁਰ ਨੇ ਤੁਹਾਨੂੰ ਪਾਲਣ ਕਰਨ ਦਾ ਆਦੇਸ਼ ਦਿੱਤਾ।” [a] 21 ਇਸੇ ਤਰ੍ਹਾਂ ਮੂਸਾ ਨੇ ਪਵਿੱਤਰ ਤੰਬੂ ਉੱਪਰ ਲਹੂ ਦਾ ਛਿੱਟਾ ਦਿੱਤਾ ਉਸ ਨੇ ਪੂਜਾ ਦੀ ਹਰ ਸਮਗਰੀ ਉੱਪਰ ਖੂਨ ਦਾ ਛਿੱਟਾ ਦਿੱਤਾ। 22 ਸ਼ਰ੍ਹਾ ਆਖਦੀ ਹੈ ਕਿ ਤਕਰੀਬਨ ਸਭ ਚੀਜ਼ਾਂ ਨੂੰ ਲਹੂ ਰਾਹੀਂ ਪਵਿੱਤਰ ਬਣਾਇਆ ਜਾਣਾ ਚਾਹੀਦਾ ਹੈ। ਅਤੇ ਪਾਪਾਂ ਨੂੰ ਲਹੂ ਤੋਂ ਬਿਨਾ ਮਾਫ਼ ਨਹੀਂ ਕੀਤਾ ਜਾ ਸੱਕਦਾ।

ਮਸੀਹ ਦਾ ਬਲੀਦਾਨ ਪਾਪਾਂ ਨੂੰ ਦੂਰ ਕਰਦਾ

23 ਇਹ ਚੀਜ਼ਾਂ ਅਸਲੀ ਸਵਰਗੀ ਚੀਜ਼ਾਂ ਦੀ ਨਕਲ ਹਨ। ਇਨ੍ਹਾਂ ਚੀਜ਼ਾਂ ਨੂੰ ਡੰਗਰਾਂ ਦੀਆਂ ਬਲੀਆਂ ਨਾਲ ਸ਼ੁੱਧ ਬਨਾਉਣਾ ਜਰੂਰੀ ਸੀ। ਪਰ ਸਵਰਗ ਦੀਆਂ ਅਸਲੀ ਚੀਜ਼ਾਂ ਵਾਸਤੇ ਬਹੁਤ ਬਿਹਤਰ ਬਲੀਆਂ ਲੋੜੀਂਦੀਆਂ ਹਨ। 24 ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਗਿਆ। ਪਰ ਮਸੀਹ ਉਸ ਅੱਤ ਪਵਿੱਤਰ ਸਥਾਨ ਵਿੱਚ ਨਹੀਂ ਗਿਆ ਜਿਹੜਾ ਮਨੁੱਖਾਂ ਦਾ ਬਣਾਇਆ ਹੋਇਆ ਸੀ। ਉਹ ਅੱਤ ਪਵਿੱਤਰ ਸਥਾਨ ਸੱਚੇ ਅੱਤ ਪਵਿੱਤਰ ਅਸਥਾਨ ਦੀ ਨਕਲ ਹੈ। ਮਸੀਹ ਸਵਰਗ ਵਿੱਚ ਗਿਆ। ਮਸੀਹ ਹੁਣ ਉੱਥੇ ਪਰਮੇਸ਼ੁਰ ਦੇ ਨਾਲ ਸਾਡੀ ਸਹਾਇਤਾ ਲਈ ਹੈ।

25 ਸਰਦਾਰ ਜਾਜਕ ਸਭ ਤੋਂ ਪਵਿੱਤਰ ਸਥਾਨ ਵਿੱਚ ਸਾਲ ਵਿੱਚ ਇੱਕ ਵਾਰੀ ਦਾਖਲ ਹੁੰਦਾ ਹੈ ਉਹ ਅਰਪਣ ਕਰਨ ਲਈ ਆਪਣੇ ਨਾਲ ਲਹੂ ਲੈਂਦਾ ਹੈ। ਪਰ ਉਹ ਆਪਣਾ ਲਹੂ ਅਰਪਣ ਨਹੀਂ ਕਰਦਾ ਜਿਹਾ ਕਿ ਮਸੀਹ ਨੇ ਕੀਤਾ ਸੀ। ਮਸੀਹ ਸਵਰਗ ਵਿੱਚ ਗਿਆ ਪਰ ਉਸ ਉੱਚ-ਜਾਜਕ ਵਾਂਗ ਜਿਹੜਾ ਬਾਰ-ਬਾਰ ਲਹੂ ਅਰਪਨ ਕਰਦਾ ਹੈ ਆਪਣੇ ਆਪ ਨੂੰ ਬਾਰ-ਬਾਰ ਅਰਪਣ ਕਰਨ ਲਈ ਨਹੀਂ। 26 ਜੇ ਮਸੀਹ ਨੂੰ ਆਪਣੇ ਆਪ ਨੂੰ ਵਾਰ-ਵਾਰ ਭੇਂਟ ਕਰਨਾ ਪੈਂਦਾ, ਤਾਂ ਉਸ ਨੂੰ ਇਸ ਦੁਨੀਆਂ ਦੀ ਸਾਜਨਾ ਤੋਂ ਲੈ ਕੇ ਹੁਣ ਤੱਕ ਬਹੁਤ ਵਾਰੀ ਦੁੱਖ ਝੱਲਣੇ ਪੈਣੇ ਸੀ। ਪਰ ਮਸੀਹ ਨੇ ਆਪਣੇ ਆਪ ਨੂੰ ਕੇਵਲ ਇੱਕੋ ਹੀ ਵਾਰੀ ਭੇਂਟ ਕਰ ਦਿੱਤਾ। ਅਤੇ ਉਹ “ਇੱਕੋ ਵਾਰੀ” ਸਾਰੇ ਸਮਿਆਂ ਲਈ ਕਾਫ਼ੀ ਹੈ। ਮਸੀਹ ਉਦੋਂ ਆਇਆ ਜਦੋਂ ਦੁਨੀਆਂ ਅੰਤ ਦੇ ਨਜ਼ਦੀਕ ਸੀ। ਮਸੀਹ ਆਪਣੇ ਆਪ ਦੀ ਬਲੀ ਦੇ ਕੇ ਸਾਰੇ ਪਾਪਾਂ ਨੂੰ ਲੈ ਲੈਣ ਲਈ ਆਇਆ।

27 ਹਰ ਵਿਅਕਤੀ ਨੇ ਇੱਕ ਹੀ ਵਾਰ ਮਰਨਾ ਹੁੰਦਾ ਹੈ। ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਪਰੱਖਿਆ ਜਾਂਦਾ ਹੈ। 28 ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹੜੇ ਉਸਦੀ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।

Punjabi Bible: Easy-to-Read Version (ERV-PA)

2010 by World Bible Translation Center

  Back

1 of 1

You'll get this book and many others when you join Bible Gateway Plus. Learn more

Viewing of
Cross references
Footnotes