Añadir traducción en paralelo Imprimir Opciones de la página

ਯਿਸੂ ਸਾਡਾ ਸਰਦਾਰ ਜਾਜਕ

ਜੋ ਕੁਝ ਅਸੀਂ ਆਖ ਰਹੇ ਹਾਂ ਉਸ ਵਿੱਚ ਨੁਕਤਾ ਇਹੇ ਹੈ; ਸਾਡੇ ਕੋਲ ਅਜਿਹਾ ਇੱਕ ਸਰਦਾਰ ਜਾਜਕ ਹੈ ਜਿਸ ਬਾਰੇ ਅਸੀਂ ਤੁਹਾਨੂੰ ਦੱਸ ਰਹੇ ਹਾਂ। ਉਹ ਸਰਦਾਰ ਜਾਜਕ ਹੁਣ ਸਵਰਗ ਵਿੱਚ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ। ਉਹ ਅੱਤ ਪਵਿੱਤਰ ਸਥਾਨ ਤੇ ਸੇਵਾ ਕਰ ਰਿਹਾ ਹੈ, ਅਸਲੀ ਉਪਾਸਨਾ ਦਾ ਸਥਾਨ, ਜਿਹੜਾ ਪਰਮੇਸ਼ੁਰ ਨੇ ਬਣਾਇਆ ਹੈ ਅਤੇ ਨਾ ਕਿ ਕਿਸੇ ਇਨਸਾਨ ਨੇ।

ਹਰ ਸਰਦਾਰ ਜਾਜਕ ਦੇ ਜ਼ਿੰਮੇ ਪਰਮੇਸ਼ੁਰ ਨੂੰ ਬਲੀ ਅਤੇ ਤੋਹਫ਼ੇ ਅਰਪਨ ਕਰਨ ਦਾ ਕਾਰਜ ਦਿੱਤਾ ਗਿਆ ਹੈ। ਇਸ ਲਈ ਸਾਡੇ ਉੱਚ ਜਾਜਕ ਨੇ ਵੀ ਪਰਮੇਸ਼ੁਰ ਨੂੰ ਕੁਝ ਅਰਪਣ ਕਰਨਾ ਸੀ। ਜੇ ਸਾਡਾ ਸਰਦਾਰ ਜਾਜਕ ਹੁਣ ਧਰਤੀ ਉੱਪਰ ਰਹਿ ਰਿਹਾ ਹੁੰਦਾ ਤਾਂ ਉਸ ਨੇ ਜਾਜਕ ਨਹੀਂ ਸੀ ਹੋਣਾ। ਅਜਿਹਾ ਮੈਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਇੱਥੇ ਪਹਿਲਾਂ ਹੀ ਜਾਜਕ ਹਨ ਜਿਹੜੇ ਸ਼ਰ੍ਹਾ ਅਨੁਸਾਰ ਪਰਮੇਸ਼ੁਰ ਨੂੰ ਤੋਹਫ਼ੇ ਭੇਂਟ ਕਰਦੇ ਹਨ। ਜਿਹੜਾ ਕਾਰਜ ਇਹ ਜਾਜਕ ਕਰਦੇ ਹਨ ਉਹ ਅਸਲ ਵਿੱਚ ਸਵਰਗੀ ਚੀਜ਼ਾਂ ਦੀ ਨਕਲ ਤੇ ਪ੍ਰਛਾਵਾਂ ਮਾਤਰ ਹਨ। ਇਹੀ ਕਾਰਣ ਹੈ ਕਿ ਜਦੋਂ ਮੂਸਾ ਪਵਿੱਤਰ ਖੈਮਾ ਉਸਾਰਨ ਲਈ ਤਿਆਰ ਸੀ ਤਾਂ ਪਰਮੇਸ਼ੁਰ ਨੇ ਉਸ ਨੂੰ ਚੇਤਾਵਨੀ ਦਿੱਤੀ ਸੀ। “ਤੈਨੂੰ ਸਭ ਕੁਝ ਧਿਆਨ ਨਾਲ ਉਸੇ ਨਮੂਨੇ ਤੇ ਬਨਾਉਣਾ ਚਾਹੀਦਾ ਜੋ ਮੈਂ ਤੈਨੂੰ ਪਰਬਤ ਉੱਤੇ ਦਰਸ਼ਾਇਆ ਸੀ।” [a] ਪਰ ਜਿਹੜਾ ਕਾਰਜ ਯਿਸੂ ਨੂੰ ਸੌਂਪਿਆ ਗਿਆ ਹੈ ਉਹ ਉਨ੍ਹਾਂ ਜਾਜਕਾਂ ਨੂੰ ਸੌਂਪੇ ਹੋਏ ਕਾਰਜ ਨਾਲੋਂ ਕਿਤੇ ਵਡੇਰਾ ਹੈ। ਇਸੇ ਤਰ੍ਹਾਂ ਹੀ, ਉਹ ਕਰਾਰ, ਜੋ ਯਿਸੂ ਪਰਮੇਸ਼ੁਰ ਵੱਲੋਂ ਲੋਕਾਂ ਲਈ ਲਿਆਇਆ ਪੁਰਾਣੇ, ਕਰਾਰ ਨਾਲੋਂ ਵੀ ਕਿਤੇ ਵਡੇਰਾ ਹੈ। ਅਤੇ ਇਹ ਨਵਾਂ ਕਰਾਰ ਬਿਹਤਰ ਚੀਜ਼ਾਂ ਦੇ ਵਾਇਦੇ ਉੱਤੇ ਸਥਾਪਿਤ ਕੀਤਾ ਗਿਆ ਹੈ।

ਜੇ ਪਹਿਲੇ ਕਰਾਰ ਵਿੱਚ ਕੋਈ ਗਲਤੀ ਨਾ ਹੁੰਦੀ ਤਾਂ ਦੂਸਰੇ ਕਰਾਰ ਦੀ ਲੋੜ ਹੀ ਨਹੀਂ ਸੀ ਪੈਣੀ। ਪਰ ਪਰਮੇਸ਼ੁਰ ਨੇ ਲੋਕਾਂ ਵਿੱਚ ਕੁਝ ਗਲਤੀਆਂ ਦੇਖੀਆਂ। ਪਰਮੇਸ਼ੁਰ ਨੇ ਆਖਿਆ,

“ਵਕਤ ਆ ਰਿਹਾ ਹੈ
    ਜਦੋਂ ਮੈਂ ਇਸਰਾਏਲ ਦੇ ਲੋਕਾਂ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਨਵਾਂ ਕਰਾਰ ਬਣਾਵਾਂਗਾ।
ਇਹ ਉਸ ਕਰਾਰ ਵਰਗਾ ਨਹੀਂ ਹੋਵੇਗਾ। ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ।
    ਇਹ ਕਰਾਰ ਉਹ ਸੀ ਜੋ ਮੈਂ ਉਨ੍ਹਾਂ ਨੂੰ ਹੱਥ ਫ਼ੜਕੇ ਮਿਸਰ ਤੋਂ ਬਾਹਰ ਲੈ ਜਾਣ ਵੇਲੇ ਕੀਤਾ ਸੀ।
ਉਨ੍ਹਾਂ ਲੋਕਾਂ ਨੇ ਉਹ ਕਰਾਰ ਨਿਭਾਉਣਾ ਜਾਰੀ ਨਹੀਂ ਰੱਖਿਆ ਜਿਹੜਾ ਮੈਂ ਉਨ੍ਹਾਂ ਨਾਲ ਕੀਤਾ ਸੀ
    ਅਤੇ ਪ੍ਰਭੂ ਆਖਦਾ ਹੈ ਕਿ ਇਸੇ ਲਈ ਮੈਂ ਉਨ੍ਹਾਂ ਵੱਲ ਆਪਣੀ ਪਿੱਠ ਭੁਆ ਲਈ।
10 ਇਹ ਨਵਾਂ ਕਰਾਰ ਹੈ ਜਿਹੜਾ ਮੈਂ ਇਜ਼ਰਾਏਲ ਦੇ ਲੋਕਾਂ ਨਾਲ ਕਰਾਂਗਾ।
    ਮੈਂ ਇਹ ਨਵਾਂ ਕਰਾਰ ਆਉਣ ਵਾਲੇ ਦਿਨਾਂ ਵਿੱਚ ਦੇਵਾਂਗਾ ਪ੍ਰਭੂ ਆਖਦਾ ਹੈ।
ਮੈਂ ਆਪਣੇ ਨੇਮ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ,
    ਅਤੇ ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਉੱਪਰ ਲਿਖ ਦਿਆਂਗਾ।
ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ
    ਅਤੇ ਉਹ ਮੇਰੇ ਲੋਕ ਹੋਣਗੇ।
11 ਫ਼ੇਰ ਕਦੇ ਵੀ ਕਿਸੇ ਵਿਅਕਤੀ ਨੂੰ ਆਪਣੇ ਭਰਾ ਜਾਂ ਹੋਰਾਂ ਲੋਕਾਂ ਨੂੰ ਪਰਮੇਸ਼ੁਰ ਬਾਰੇ ਸਿੱਖਾਉਣ ਦੀ ਲੋੜ ਨਹੀਂ ਪਵੇਗੀ।
ਤੇ ਨਾ ਹੀ ਕਿ ਪਰਮੇਸ਼ੁਰ ਨੂੰ ਜਾਣ ਬਾਰੇ ਦੱਸਣ ਦੀ ਲੋੜ ਹੋਵੇਗੀ। ਕਿਉਂਕਿ ਸਾਰੇ ਮਹਾਨ ਲੋਕ ਅਤੇ ਹੀਣੇ ਲੋਕ ਮੈਨੂੰ ਜਾਣ ਜਾਣਗੇ।
12 ਮੈਂ ਉਨ੍ਹਾਂ ਨੂੰ ਮੇਰੇ ਖਿਲਾਫ਼ ਕੀਤੀਆਂ ਬਦੀਆਂ ਮੁਆਫ਼ ਕਰ ਦਿਆਂਗਾ
    ਅਤੇ ਮੈਂ ਉਨ੍ਹਾਂ ਦੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।” (A)

13 ਪਰਮੇਸ਼ੁਰ ਨੇ ਇਸ ਨੂੰ ਨਵਾਂ ਕਰਾਰ ਆਖਿਆ, ਇਸ ਲਈ ਪਰਮੇਸ਼ੁਰ ਨੇ ਪਹਿਲੇ ਕਰਾਰ ਨੂੰ ਪੁਰਾਣਾ ਬਣਾ ਦਿੱਤਾ ਹੈ। ਅਤੇ ਜਿਹੜੀ ਚੀਜ਼ ਪੁਰਾਣੀ ਅਤੇ ਬੇਕਾਰ ਹੈ ਉਹ ਅਲੋਪ ਹੋਣ ਵਾਲੀ ਹੈ।