Menu
Bible Gateway Plus logo
Bible Gateway logo
account
One verse. Every morning. Get the free Verse of the Day email.
Bible Gateway Plus logo
Bible Gateway logo
Verse of the Day by email. Sign up free.
  • Read
    • Reading Plans
    • Advanced Search
    • Available Versions
    • Audio Bibles
  • Study
    • Scripture Engagement
    • More Resources
  • News
  • Explore
    • Newsletters
    • Devotionals
    • Bible Gateway App
    • Bible Audio App
    • Take a Tour
  • Store
    • Bibles
    • Deals
    • More
  • Bible Gateway Plus
ERV-PA
Version
Bible Books Bible Books
ERV-PA
Version
Read
Study
News
Explore
Store
Bible Gateway Plus
Light Mode Dark Mode
Font Size
Log In show menu
Previous Next
Print PrintSettingsSettingsShare ShareParallelParallelExpandExpandCollapse

ਉਤਪਤ 17  Punjabi Bible: Easy-to-Read Version

ਇਕਰਾਰਨਾਮੇ ਦਾ ਸਬੂਤ ਸੁੰਨਤ

17 ਜਦੋਂ ਅਬਰਾਮ 99 ਵਰ੍ਹਿਆਂ ਦਾ ਹੋਇਆ ਤਾਂ ਯਹੋਵਾਹ ਨੇ ਉਸ ਨੂੰ ਦਰਸ਼ਨ ਦਿੱਤਾ। ਯਹੋਵਾਹ ਨੇ ਆਖਿਆ, “ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ [a] ਹਾਂ। ਮੇਰੇ ਲਈ ਇਹ ਗੱਲਾਂ ਕਰ: ਮੇਰਾ ਹੁਕਮ ਮੰਨ ਅਤੇ ਸਹੀ ਢੰਗ ਨਾਲ ਜਿਉਂ। 2 ਜੇ ਤੂੰ ਅਜਿਹਾ ਕਰੇਂਗਾ, ਤਾਂ ਮੈਂ ਤੇਰੇ ਮੇਰੇ ਵਿੱਚਕਾਰ ਇੱਕ ਇਕਰਾਰਨਾਮਾ ਤਿਆਰ ਕਰਾਂਗਾ। ਮੈਂ ਤੇਰੇ ਲੋਕਾਂ ਨੂੰ ਮਹਾਨ ਕੌਮ ਬਨਾਉਣ ਦਾ ਇਕਰਾਰ ਦਿਆਂਗਾ।”

3 ਫ਼ੇਰ ਅਬਰਾਮ ਨੇ ਪਰਮੇਸ਼ੁਰ ਨੂੰ ਸਿਜਦਾ ਕੀਤਾ। ਪਰਮੇਸ਼ੁਰ ਨੇ ਉਸ ਨੂੰ ਆਖਿਆ, 4 “ਮੇਰੇ ਹਿੱਸੇ ਦਾ ਇਕਰਾਰਨਾਮਾ ਇਹ ਹੈ: ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾ ਦਿਆਂਗਾ। 5 ਮੈਂ ਤੇਰਾ ਨਾਮ ਬਦਲ ਦਿਆਂਗਾ। ਤੇਰਾ ਨਾਮ ਅਬਰਾਮ ਨਹੀਂ ਹੋਵੇਗਾ-ਤੇਰਾ ਨਾਮ ਅਬਰਾਹਾਮ ਹੋਵੇਗਾ। ਮੈਂ ਤੈਨੂੰ ਇਹ ਨਾਮ ਇਸ ਲਈ ਦੇਵਾਂਗਾ ਕਿਉਂਕਿ ਮੈਂ ਤੈਨੂੰ ਅਨੇਕਾਂ ਕੌਮਾਂ ਦਾ ਪਿਤਾ ਬਣਾ ਰਿਹਾ ਹਾਂ। 6 ਮੈਂ ਤੈਨੂੰ ਬਹੁਤ ਸਾਰੇ ਉੱਤਰਾਧਿਕਾਰੀ ਦਿਆਂਗਾ। ਨਵੀਆਂ ਕੌਮਾਂ ਅਤੇ ਰਾਜੇ ਤੇਰੇ ਤੋਂ ਪੈਦਾ ਹੋਣਗੇ। 7 ਮੈਂ ਆਪਣਾ ਇਕਰਾਰਨਾਮਾ ਮੇਰੇ ਅਤੇ ਤੇਰੇ ਅਤੇ ਤੇਰੇ ਉੱਤਰਾਧਿਕਾਰੀਆਂ ਵਿੱਚਕਾਰ ਹਮੇਸ਼ਾ ਲਈ ਸਦੀਵੀ ਇਕਰਾਰਨਾਮੇ ਵਜੋਂ ਸਥਾਪਿਤ ਕਰ ਰਿਹਾ ਹਾਂ। ਮੈਂ ਤੇਰਾ ਪਰਮੇਸ਼ੁਰ ਹੋਵਾਂਗਾ ਅਤੇ ਤੇਰੇ ਸਾਰੇ ਉੱਤਰਾਧਿਕਾਰੀਆਂ ਦਾ ਪਰਮੇਸ਼ੁਰ ਹੋਵਾਂਗਾ। 8 ਅਤੇ ਮੈਂ ਇਹ ਧਰਤੀ ਤੈਨੂੰ ਤੇ ਤੇਰੇ ਉੱਤਰਾਧਿਕਾਰੀਆਂ ਨੂੰ ਦੇਵਾਂਗਾ। ਮੈਂ ਤੁਹਾਨੂੰ ਇਹ ਧਰਤੀ ਦੇ ਦਿਆਂਗਾ ਜਿਸ ਵਿੱਚੋਂ ਤੂੰ ਲੰਘ ਰਿਹਾ ਹੈਂ-ਕਨਾਨ ਦੀ ਧਰਤੀ। ਮੈਂ ਇਹ ਧਰਤੀ ਤੁਹਾਨੂੰ ਸਦਾ ਲਈ ਦੇ ਦੇਵਾਂਗਾ। ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।”

9 ਅਤੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, “ਹੁਣ ਤੇਰੇ ਹਿੱਸੇ ਦਾ ਇਕਰਾਰਨਾਮਾ ਇਹ ਹੈ। ਤੂੰ ਅਤੇ ਤੇਰੇ ਉੱਤਰਾਧਿਕਾਰੀ ਮੇਰੇ ਇਕਰਾਰਨਾਮੇ ਨੂੰ ਮੰਨਣਗੇ। 10 ਇਕਰਾਰਨਾਮਾ ਇਹ ਹੈ ਜਿਹੜਾ ਤੁਸੀਂ ਮੰਨੋਂਗੇ। ਇਹ ਇਕਰਾਰਨਾਮਾ ਤੁਹਾਡੇ ਤੇ ਮੇਰੇ ਵਿੱਚਕਾਰ ਹੈ। ਇਹ ਤੁਹਾਡੇ ਸਾਰੇ ਉੱਤਰਾਧਿਕਾਰੀਆਂ ਲਈ ਹੈ: ਜਿਹੜਾ ਵੀ ਮੁੰਡਾ ਜੰਮੇ ਉਸਦੀ ਸੁੰਨਤ ਕਰਨੀ ਜ਼ਰੂਰੀ ਹੈ। 11 ਤੁਸੀਂ ਇਹ ਦਰਸ਼ਾਉਣ ਲਈ ਮਾਸ ਨੂੰ ਕੱਟੋਂਗੇ ਕਿ ਤੁਸੀਂ ਮੇਰੇ ਤੇ ਤੁਹਾਡੇ ਦਰਮਿਆਨ ਹੋਏ ਇਕਰਾਰਨਾਮੇ ਉੱਤੇ ਚੱਲਦੇ ਹੋਂ। 12 ਜਦੋਂ ਪੁੱਤਰ ਅੱਠਾਂ ਦਿਨਾਂ ਦਾ ਹੋਵੇ, ਤੁਸੀਂ ਉਸਦੀ ਸੁੰਨਤ ਕਰ ਦੇਣੀ। ਕੋਈ ਵੀ ਮੁੰਡਾ ਜੋ ਤੁਹਾਡੇ ਘਰੇ ਜਨਮਿਆ ਜਾਂ ਭਾਵੇਂ ਕਿਸੇ ਵੀ ਵਿਦੇਸ਼ੀ ਗੁਲਾਮ ਦੇ ਘਰੇ ਜਿਸ ਨੂੰ ਤੁਸੀਂ ਖਰੀਦਿਆ ਹੋਵੇ ਜੋ ਤੁਹਾਡੇ ਨਾਲ ਸੰਬੰਧਿਤ ਨਹੀਂ ਹਨ, ਉਸਦੀ ਸੁੰਨਤ ਹੋਣੀ ਚਾਹੀਦੀ ਹੈ। 13 ਇਸ ਲਈ ਤੁਹਾਡੇ ਉੱਤਰਾਧਿਕਾਰੀਆਂ ਦਰਮਿਆਨ ਹਰ ਮੁੰਡੇ ਦੀ ਸੁੰਨਤ ਹੋਵੇਗੀ। ਜੋ ਵੀ ਮੁੰਡਾ ਤੁਹਾਡੇ ਪਰਿਵਾਰ ਵਿੱਚ ਜੰਮੇ ਜਾਂ ਗੁਲਾਮ ਵਜੋਂ ਖਰੀਦਿਆ ਜਾਵੇ, ਉਸਦੀ ਸੁੰਨਤ ਹੋਣੀ ਚਾਹੀਦੀ ਹੈ। ਇਸ ਤਰ੍ਹਾਂ, ਮੇਰਾ ਇਕਰਾਰਨਾਮਾ ਸਦੀਵੀ ਇਕਰਾਰਨਾਮੇ ਵਜੋਂ ਤੁਹਾਡੇ ਸਰੀਰਾਂ ਉੱਤੇ ਨਿਸ਼ਾਨਿਆਂ ਜਾਵੇਗਾ। 14 ਅਬਰਾਹਾਮ, ਤੇਰੇ ਤੇ ਮੇਰੇ ਦਰਮਿਆਨ ਇਕਰਾਰਨਾਮਾ ਇਹ ਹੈ: ਕੋਈ ਵੀ ਆਦਮੀ ਜਿਸਦੀ ਸੁੰਨਤ ਨਾ ਹੋਈ ਹੋਵੇ ਉਸ ਨੂੰ ਆਪਣੇ ਲੋਕਾਂ ਵਿੱਚੋਂ ਛੇਕ ਦੇਣਾ ਚਾਹੀਦਾ ਹੈ। ਕਿਉਂਕਿ ਉਸ ਬੰਦੇ ਨੇ ਮੇਰਾ ਇਕਰਾਰਨਾਮਾ ਤੋੜਿਆ ਹੈ।”

ਇਸਹਾਕ-ਇਕਰਾਰ ਕੀਤਾ ਹੋਇਆ ਪੁੱਤਰ

15 ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, “ਮੈਂ ਤੇਰੀ ਪਤਨੀ ਸਾਰਈ ਨੂੰ ਨਵਾਂ ਨਾਮ ਦਿਆਂਗਾ। ਉਸਦਾ ਨਾਮ ਸਾਰਾਹ ਹੋਵੇਗਾ। 16 ਮੈਂ ਉਸ ਨੂੰ ਅਸੀਸ ਦੇਵਾਂਗਾ। ਮੈਂ ਉਸ ਨੂੰ ਇੱਕ ਪੁੱਤਰ ਦੇਵਾਂਗਾ ਅਤੇ ਤੂੰ ਉਸਦਾ ਪਿਤਾ ਹੋਵੇਂਗਾ। ਉਹ ਅਨੇਕਾਂ ਨਵੀਆਂ ਕੌਮਾਂ ਦੀ ਮਾਤਾ ਹੋਵੇਗੀ। ਉਸ ਤੋਂ ਕੌਮਾਂ ਦੇ ਰਾਜੇ ਪੈਦਾ ਹੋਣਗੇ।”

17 ਅਬਰਾਹਾਮ ਨੇ ਧਰਤੀ ਤੇ ਝੁਕ ਕੇ ਸਿਜਦਾ ਕੀਤਾ ਇਹ ਦਰਸਾਉਣ ਲਈ ਕਿ ਉਹ ਪਰਮੇਸ਼ੁਰ ਦਾ ਆਦਰ ਕਰਦਾ ਸੀ। ਪਰ ਉਹ ਹੱਸ ਪਿਆ ਅਤੇ ਮਨ ਵਿੱਚ ਸੋਚਿਆ, “ਮੈਂ 100 ਵਰ੍ਹਿਆਂ ਦਾ ਹੋ ਗਿਆ ਹਾਂ। ਮੈਂ ਪੁੱਤਰ ਪੈਦਾ ਨਹੀਂ ਕਰ ਸੱਕਦਾ। ਅਤੇ ਸਾਰਾਹ 90 ਵਰ੍ਹਿਆਂ ਦੀ ਹੈ। ਉਹ ਬੱਚਾ ਪੈਦਾ ਨਹੀਂ ਕਰ ਸੱਕਦੀ।”

18 ਫ਼ੇਰ ਅਬਰਾਹਾਮ ਨੇ ਪਰਮੇਸ਼ੁਰ ਨੂੰ ਆਖਿਆ, “ਕੀ ਤੂੰ ਇਸਮਾਏਲ ਰਾਹੀਂ ਆਪਣਾ ਇਕਰਾਰ ਜਾਰੀ ਨਹੀਂ ਰੱਖ ਸੱਕਦਾ।”

19 ਪਰਮੇਸ਼ੁਰ ਨੇ ਆਖਿਆ, “ਨਹੀਂ! ਮੈਂ ਆਖਿਆ ਸੀ ਕਿ ਤੇਰੀ ਪਤਨੀ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ। ਤੂੰ ਉਸਦਾ ਨਾਮ ਇਸਹਾਕ ਰੱਖੀਂ। ਮੈਂ ਉਸ ਨਾਲ ਇਕਰਾਰਨਾਮਾ ਕਰਾਂਗਾ। ਉਹ ਇਕਰਾਰਨਾਮਾ ਅਜਿਹਾ ਇਕਰਾਰਨਾਮਾ ਹੋਵੇਗਾ ਜਿਹੜਾ ਉਸ ਦੇ ਉੱਤਰਾਧਿਕਾਰੀਆਂ ਨਾਲ ਸਦਾ ਜਾਰੀ ਰਹੇਗਾ।

20 “ਤੂੰ ਇਸਮਾਏਲ ਦਾ ਜ਼ਿਕਰ ਕੀਤਾ ਸੀ। ਅਤੇ ਮੈਂ ਸੁਣ ਲਿਆ ਹੈ। ਮੈਂ ਉਸ ਨੂੰ ਅਸੀਸ ਦੇਵਾਂਗਾ। ਉਸ ਦੇ ਬਹੁਤ ਸਾਰੇ ਬੱਚੇ ਹੋਣਗੇ। ਉਹ ਬਾਰ੍ਹਾਂ ਮਹਾਨ ਆਗੂਆਂ ਦਾ ਪਿਤਾ ਹੋਵੇਗਾ। ਉਸਦਾ ਪਰਿਵਾਰ ਇੱਕ ਮਹਾਨ ਕੌਮ ਬਣ ਜਾਵੇਗਾ। 21 ਪਰ ਮੈਂ ਆਪਣਾ ਇਕਰਾਰਨਾਮਾ ਇਸਹਾਕ ਨਾਲ ਕਰਾਂਗਾ। ਇਸਹਾਕ ਉਹ ਪੁੱਤਰ ਹੋਵੇਗਾ ਜਿਸ ਨੂੰ ਸਾਰਾਹ ਜਨਮ ਦੇਵੇਗੀ। ਇਸ ਪੁੱਤਰ ਦਾ ਜਨਮ ਅਗਲੇ ਸਾਲ ਇਸੇ ਸਮੇਂ ਹੋਵੇਗਾ।”

22 ਜਦੋਂ ਪਰਮੇਸ਼ੁਰ ਅਬਰਾਹਾਮ ਨਾਲ ਗੱਲ ਕਰ ਹਟਿਆ ਤਾਂ ਪਰਮੇਸ਼ੁਰ ਉੱਪਰ ਅਕਾਸ਼ ਵਿੱਚ ਚੱਲਿਆ ਗਿਆ। 23 ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ ਸੀ ਕਿ ਉਹ ਆਪਣੇ ਪਰਿਵਾਰ ਦੇ ਸਾਰੇ ਆਦਮੀਆਂ ਅਤੇ ਮੁੰਡਿਆਂ ਦੀ ਸੁੰਨਤ ਕਰ ਦੇਵੇ। ਇਸ ਲਈ ਅਬਰਾਹਾਮ ਨੇ ਇਸਮਾਏਲ ਅਤੇ ਆਪਣੇ ਘਰ ਵਿੱਚ ਜਨਮੇ ਸਾਰੇ ਗੁਲਾਮਾਂ ਨੂੰ ਇਕੱਠਿਆਂ ਕਰ ਲਿਆ। ਅਬਰਾਹਾਮ ਨੇ ਉਨ੍ਹਾਂ ਗੁਲਾਮਾਂ ਨੂੰ ਵੀ ਇਕੱਠਾ ਕਰ ਲਿਆ ਜਿਨ੍ਹਾਂ ਨੂੰ ਪੈਸੇ ਨਾਲ ਖਰੀਦਿਆ ਗਿਆ ਸੀ। ਅਬਰਾਹਾਮ ਦੇ ਘਰ ਦੇ ਹਰੇਕ ਆਦਮੀ ਅਤੇ ਮੁੰਡੇ ਨੂੰ ਇਕੱਠਿਆਂ ਕਰ ਲਿਆ ਗਿਆ ਅਤੇ ਉਨ੍ਹਾਂ ਸਾਰਿਆਂ ਦੀ ਸੁੰਨਤ ਕਰ ਦਿੱਤੀ ਜਿਵੇਂ ਕਿ ਪਰਮੇਸ਼ੁਰ ਨੇ ਆਖਿਆ ਸੀ।

24 ਅਬਰਾਹਾਮ 99 ਸਾਲਾਂ ਦਾ ਸੀ ਜਦੋਂ ਉਸਦੀ ਸੁੰਨਤ ਕੀਤੀ ਗਈ। 25 ਅਤੇ ਉਸਦਾ ਪੁੱਤਰ, ਇਸਮਾਏਲ 13 ਵਰ੍ਹਿਆਂ ਦਾ ਸੀ ਜਦੋਂ ਉਸਦੀ ਸੁੰਨਤ ਕੀਤੀ ਗਈ। 26 ਅਬਰਾਹਾਮ ਅਤੇ ਉਸ ਦੇ ਪੁੱਤਰ ਇਸਮਾਏਲ ਦੀ ਉਸ ਇੱਕੋ ਦਿਨ ਸੁੰਨਤ ਕੀਤੀ ਗਈ। 27 ਅਤੇ ਓਸੇ ਦਿਨ ਹੀ ਅਬਰਾਹਾਮ ਦੇ ਘਰ ਦੇ ਸਾਰੇ ਆਦਮੀਆਂ ਦੀ ਸੁੰਨਤ ਕੀਤੀ ਗਈ। ਉਸ ਦੇ ਘਰ ਜੰਮੇ ਸਾਰੇ ਗੁਲਾਮਾਂ ਅਤੇ ਖਰੀਦੇ ਹੋਏ ਸਾਰੇ ਗੁਲਾਮਾਂ ਦੀ ਸੁੰਨਤ ਕੀਤੀ ਗਈ।

Footnotes

  1. ਉਤਪਤ 17:1 ਸਰਬ-ਸ਼ਕਤੀਮਾਨ ਪਰਮੇਸ਼ੁਰ ਮੂਲਅਰਥ, “ਅਲ-ਸ਼ੱਦਾਈ।”
Next
ਉਤਪਤ 16
ਉਤਪਤ 18
Next
dropdown
Punjabi Bible: Easy-to-Read Version (ERV-PA)

2010 by Bible League International

Bible Gateway Plus logo
Bible Gateway logo

Font Size

Font Size

Dark Mode

Light Mode Dark Mode

About

  • About
  • Learn About the Bible
  • Statement of Faith
  • Mobile App
  • Store
  • Blog
  • Newsroom
  • Support Us

Help

  • FAQs
  • Tutorials
  • Use Bible Gateway on Your Site
  • Advertise with us
  • Contact us
  • Privacy policy
  • California Privacy Rights
  • Do Not Sell My Personal Information
  • Site: Terms of use
  • Widget: Terms of use

Our Network

  • FaithGateway
  • StudyGateway
  • ChurchSource
  • HarperCollins Christian Publishing
  • Grupo Nelson
  • Editorial Vida
  • Thomas Nelson
  • WestBow Press
  • Zondervan
  • MasterLectures

Social

  • Facebook
  • Instagram
  • Pinterest
  • TikTok
  • X
  • YouTube

Preferences

  • Versión en español
  • Preferences
  • Classic Bible Gateway
Sign Up for Bible Gateway: News & Knowledge
Get weekly Bible news, info, reflections, and deals in your inbox.

By submitting your email address, you understand that you will receive email communications from Bible Gateway, operated by HarperCollins Christian Publishing, 501 Nelson Pl, Nashville, TN 37214 USA, including commercial communications and messages from partners of Bible Gateway. You may unsubscribe from Bible Gateway’s emails at any time. If you have any questions, please review our Privacy Policy or email us at privacy@biblegateway.com.

Preferences

  • Versión en español
  • Preferences
  • Classic Bible Gateway