A A A A A
Bible Book List

ਉਤਪਤ 10 Punjabi Bible: Easy-to-Read Version (ERV-PA)

ਕੌਮਾਂ ਵੱਧਦੀਆਂ-ਫ਼ੁਲਦੀਆਂ ਹਨ

10 ਨੂਹ ਦੇ ਪੁੱਤਰ ਸਨ: ਸ਼ੇਮ, ਹਾਮ ਅਤੇ ਯਾਫ਼ਥ। ਹੜ੍ਹ ਤੋਂ ਮਗਰੋਂ ਇਨ੍ਹਾਂ ਤਿੰਨਾਂ ਆਦਮੀਆਂਂ ਨੇ ਬਹੁਤ ਸਾਰੇ ਪੁੱਤਰਾਂ ਨੂੰ ਜਨਮ ਦਿੱਤਾ। ਸ਼ੇਮ, ਹਾਮ ਅਤੇ ਯਾਫ਼ਥ ਦੇ ਪੁੱਤਰਾਂ ਦੀ ਸੂਚੀ ਇਹ ਹੈ।

ਯਾਫ਼ਥ ਦੇ ਉੱਤਰਾਧਿਕਾਰੀ

ਯਾਫ਼ਥ ਦੇ ਪੁੱਤਰ ਸਨ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮਸੱਕ ਅਤੇ ਤੀਰਾਸ।

ਗੋਮਰ ਦੇ ਪੁੱਤਰ ਸਨ: ਅਸ਼ਕਨਜ਼, ਰੀਫਤ ਅਤੇ ਤੋਂਗਰਮਾਹ।

ਯਾਵਾਨ ਦੇ ਪੁੱਤਰ ਸਨ: ਅਲੀਸ਼ਾਹ, ਤਰਸ਼ੀਸ, ਕਿੱਤੀਮ ਅਤੇ ਦੋਦਾਨੀਮ।

ਉਹ ਸਾਰੇ ਲੋਕ ਜਿਹੜੇ ਸਮੁੰਦਰੀ ਤਟ ਦੀ ਜ਼ਮੀਨ ਦੇ ਆਲੇ-ਦੁਆਲੇ ਰਹਿੰਦੇ ਹਨ ਉਹ ਯਾਫ਼ਥ ਦੇ ਇਨ੍ਹਾਂ ਪੁੱਤਰਾਂ ਦੇ ਉੱਤਰਾਧਿਕਾਰੀ ਹੀ ਹਨ। ਹਰ ਪੁੱਤਰ ਦੀ ਖੁਦ ਦੀ ਜ਼ਮੀਨ ਸੀ। ਹਰ ਪਰਿਵਾਰ ਵੱਧ ਕੇ ਅਲੱਗ ਕੌਮ ਬਣ ਗਿਆ। ਹਰੇਕ ਕੌਮ ਦੀ ਆਪਣੀ ਭਾਸ਼ਾ ਸੀ।

ਹਾਮ ਦੇ ਉੱਤਰਾਧਿਕਾਰੀ

ਹਾਮ ਦੇ ਪੁੱਤਰ ਸਨ: ਕੂਸ਼, ਮਿਸਰਇਮ, ਪੂਟ ਅਤੇ ਕਨਾਨ।

ਕੂਸ਼ ਦੇ ਪੁੱਤਰ ਸਨ: ਸਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ।

ਰਾਮਾਹ ਦੇ ਪੁੱਤਰ ਸਨ: ਸਬਾ ਅਤੇ ਦਦਾਨ।

ਕੂਸ਼ ਦਾ ਵੀ ਇੱਕ ਪੁੱਤਰ ਸੀ ਜਿਸਦਾ ਨਾਮ ਨਿਮਰੋਦ ਸੀ। ਨਿਮਰੋਦ ਤਾਕਤ ਵਿੱਚ ਪਲਿਆ ਅਤੇ ਧਰਤੀ ਤੇ ਇੱਕ ਮਹਾਨ ਯੋਧਾ ਬਣ ਗਿਆ। ਨਿਮਰੋਦ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਬਣਿਆ। ਇਸੇ ਲਈ ਲੋਕ ਤੁਲਨਾ ਕਰਕੇ ਆਖਦੇ ਹਨ, “ਨਿਮਰੋਦ ਵਾਂਗ, ਜੋ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਸੀ।”

10 ਨਿਮਰੋਦ ਦਾ ਰਾਜ ਬਾਬਲ, ਅਰਕ, ਅੱਕਦ ਅਤੇ ਕਲਨੇਹ ਵਿੱਚੋਂ ਸ਼ੁਰੂ ਹੋਇਆ, ਜੋ ਕਿ ਸ਼ਿਨਾਰ ਦੀ ਧਰਤੀ ਵਿੱਚ ਸਨ। 11 ਨਿਮਰੋਦ ਅਸ਼ੂਰ ਵਿੱਚ ਵੀ ਗਿਆ। ਅਸ਼ੂਰ ਵਿੱਚ ਨਿਮਰੋਦ ਨੇ ਨੀਨਵਾਹ, ਰਹੋਬੋਥਈਰ, ਕਾਲਹ ਅਤੇ 12 ਰਸਨ ਦੀ ਉਸਾਰੀ ਕੀਤੀ। (ਰਸਨ ਨੀਨਵਾਹ ਅਤੇ ਕਾਲਹ ਦੇ ਵਿੱਚਕਾਰ ਇੱਕ ਵੱਡਾ ਸ਼ਹਿਰ ਹੈ।)

13 ਮਿਸ਼ਰਇਮ (ਮਿਸਰ) ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ, 14 ਪਤਰੂਸੀ, ਕੁਸਲੂਹੀ ਅਤੇ ਕਫ਼ਤੋਂਰੀ ਦੇ ਲੋਕਾਂ ਦਾ ਪਿਤਾਮਾ ਸੀ। (ਫ਼ਿਲਸਤੀ ਲੋਕ ਕੁਸਲੂਹੀ ਤੋਂ ਆਏ ਸਨ।)

15 ਕਨਾਨ, ਸੀਦੋਨ ਦਾ ਪਿਤਾ ਸੀ। ਸੀਦੋਨ, ਕਨਾਨ ਦਾ ਪਹਿਲੋਠਾ ਪੁੱਤਰ ਸੀ। ਕਨਾਨ ਹਿੱਤੀ ਲੋਕਾਂ ਹੇਥ, ਜਿਨ੍ਹਾਂ ਦਾ ਦਾ ਪਿਤਾ ਸੀ। 16 ਅਤੇ ਕਨਾਨ ਯਬੂਸੀ ਲੋਕਾਂ, ਅਮੋਰੀ ਲੋਕਾਂ, ਗਿਰਗਾਸ਼ੀ ਲੋਕਾਂ, 17 ਹਿੱਵੀ ਲੋਕਾਂ, ਅਰਕੀ ਲੋਕਾਂ, ਸੀਨੀ ਲੋਕਾਂ, 18 ਅਰਵਾਦੀ ਲੋਕਾਂ, ਸਮਾਰੀ ਲੋਕਾਂ ਅਤੇ ਹਮਾਤੀ ਦੇ ਲੋਕਾਂ ਦਾ ਪਿਤਾਮਾ ਵੀ ਸੀ।

ਕਨਾਨ ਦੇ ਪਰਿਵਾਰ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਫ਼ੈਲ ਗਏ। 19 ਕਨਾਨ ਦੇ ਲੋਕਾਂ ਦੀ ਧਰਤੀ ਉੱਤਰ ਵਿੱਚ ਸੀਦੋਨ ਤੋਂ ਲੈ ਕੇ ਦੱਖਣ ਵੱਲ ਗਰਾਰ ਤੱਕ, ਪੱਛਮ ਵਿੱਚ ਅੱਜ਼ਹ ਤੋਂ ਲੈ ਕੇ, ਪੂਰਬ ਵੱਲ ਸਦੂਮ ਅਤੇ ਅਮੂਰਾਹ ਤੱਕ, ਅਦਮਾਹ ਅਤੇ ਸਬੋਈਮ ਤੋਂ ਲੈ ਕੇ ਲਾਸ਼ਾ ਤੱਕ ਸੀ।

20 ਇਹ ਸਮੂਹ ਲੋਕ ਹਾਮ ਦੇ ਉੱਤਰਾਧਿਕਾਰੀ ਸਨ। ਇਨ੍ਹਾਂ ਸਮੂਹ ਪਰਿਵਾਰਾਂ ਦੀਆਂ ਆਪਣੀਆਂ ਭਾਸ਼ਾਵਾਂ ਸਨ। ਉਹ ਵੱਖਰੀਆਂ-ਵੱਖਰੀਆਂ ਕੌਮਾਂ ਬਣ ਗਏ।

ਸ਼ੇਮ ਦੇ ਉੱਤਰਾਧਿਕਾਰੀ

21 ਸ਼ੇਮ ਯਾਫ਼ਥ ਦਾ ਵੱਡਾ ਭਰਾ ਸੀ। ਸ਼ੇਮ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਏਬਰ ਸੀ, ਸਮੂਹ ਇਬਰਾਨੀ ਲੋਕਾਂ ਦਾ ਪਿਤਾਮਾ। [a]

22 ਸ਼ੇਮ ਦੇ ਪੁੱਤਰ ਸਨ ਏਲਾਮ, ਅਸ਼ੂਰ, ਅਰਪਕਸ਼ਦ, ਲੂਦ ਅਤੇ ਅਰਾਮ।

23 ਅਰਾਮ ਦੇ ਪੁੱਤਰ ਸਨ ਊਸ, ਹੂਲ ਗਥਰ ਅਤੇ ਮਸ਼।

24 ਅਰਪਕਸ਼ਦ ਸ਼ਾਲਹ ਦਾ ਪਿਤਾ ਸੀ।

ਸ਼ਾਲਹ ਏਬਰ ਦਾ ਪਿਤਾ ਸੀ।

25 ਏਬਰ ਦੋ ਪੁੱਤਰਾਂ ਦਾ ਪਿਤਾ ਸੀ। ਇੱਕ ਪੁੱਤਰ ਦਾ ਨਾਮ ਪਲਗ ਸੀ। ਉਸ ਨੂੰ ਇਹ ਨਾਮ ਇਸ ਲਈ ਦਿੱਤਾ ਗਿਆ ਸੀ ਕਿਉਂਕਿ ਧਰਤੀ ਉਸ ਦੇ ਜੀਵਨ ਕਾਲ ਦੌਰਾਨ ਵੰਡੀ ਗਈ ਸੀ। ਦੂਸਰੇ ਪੁੱਤਰ ਦਾ ਨਾਮ ਸੀ ਯਾਕਟਾਨ।

26 ਯਾਕਟਾਨ ਅਲਮੋਦਾਦ, ਸ਼ਾਲਫ਼, ਹਸਰਮਾਵਤ, ਯਰਾਹ, 27 ਹਦੋਰਾਮ, ਊਜ਼ਾਲ, ਦਿਕਲਾਹ, 28 ਓਬਾਲ, ਅਬੀਮਾਏਲ, ਸ਼ਬਾ, 29 ਓਫ਼ਿਰ, ਹਵੀਲਾਹ ਅਤੇ ਯੋਬਾਬ ਦਾ ਪਿਤਾ ਸੀ। ਇਹ ਸਾਰੇ ਲੋਕ ਯਾਕਟਾਨ ਦੇ ਪੁੱਤਰ ਸਨ। 30 ਇਹ ਲੋਕ ਮੇਸ਼ਾ ਅਤੇ ਪੂਰਬ ਦੇ ਪਹਾੜੀ ਪ੍ਰਦੇਸ਼ [b] ਦੇ ਇਲਾਕੇ ਵਿੱਚ ਰਹਿੰਦੇ ਸਨ। ਮੇਸ਼ਾ ਸਫ਼ਾਰ ਦੇ ਦੇਸ਼ ਵੱਲ ਸੀ।

31 ਉਹ ਲੋਕ ਸ਼ੇਮ ਦੇ ਪਰਿਵਾਰ ਵਿੱਚੋਂ ਹਨ। ਉਨ੍ਹਾਂ ਦੀ ਵੰਡ ਪਰਿਵਾਰਾਂ, ਭਾਸ਼ਾਵਾਂ, ਦੇਸ਼ਾਂ ਅਤੇ ਕੌਮਾਂ ਅਨੁਸਾਰ ਕੀਤੀ ਗਈ ਹੈ। 32 ਇਹ ਨੂਹ ਦੇ ਪੁੱਤਰਾਂ ਦੇ ਪਰਿਵਾਰ ਹਨ। ਉਹ ਆਪਣੀਆਂ ਜਾਤਾਂ ਅਨੁਸਾਰ ਸ਼ਾਮਿਲ ਕੀਤੇ ਗਏ ਸਨ। ਉਨ੍ਹਾਂ ਤੋਂ ਕੌਮਾਂ ਹੜ੍ਹ ਤੋਂ ਬਾਦ ਸਾਰੀ ਧਰਤੀ ਉੱਤੇ ਫ਼ੈਲ ਗਈਆਂ।

Footnotes:

  1. ਉਤਪਤ 10:21 ਸ਼ੇਮ ਦੇ … ਲੋਕਾਂ ਦੇ ਪਿਤਾਮਾ ਮੂਲਅਰਥ, ਸ਼ੇਮ ਨੂੰ ਏਬਰ ਦੇ ਪੁੱਤਰਾਂ ਦਾ ਪਿਤਾ ਜਨਮਿਆ ਸੀ।
  2. ਉਤਪਤ 10:30 ਪੂਰਬ ਦੇ ਪਹਾੜੀ ਪ੍ਰਦੇਸ਼ ਆਮ ਤੌਰ ਤੇ ਇਸਦਾ ਅਰਥ ਹੈ ਤਿਗ੍ਰਿਸ ਅਤੇ ਫ਼ਰਾਤ ਨਦੀ ਵਿੱਚਲਾ ਖੇਤਰ ਪਰਸ਼ੀਅਨ ਗਲਫ਼ ਜਿਂਨੀ ਦੂਰ ਤਾਈਂ।
Punjabi Bible: Easy-to-Read Version (ERV-PA)

2010 by World Bible Translation Center

  Back

1 of 1

You'll get this book and many others when you join Bible Gateway Plus. Learn more

Viewing of
Cross references
Footnotes