Add parallel Print Page Options

ਪਰ ਅਬਰਾਮ ਨੇ ਆਖਿਆ, “ਯਹੋਵਾਹ ਪਰਮੇਸ਼ੁਰ, ਇੱਥੇ ਕੋਈ ਵੀ ਅਜਿਹੀ ਸ਼ੈਅ ਨਹੀਂ ਜਿਹੜੀ ਮੈਨੂੰ ਦੇ ਸੱਕੇ ਅਤੇ ਜਿਹੜੀ ਮੈਨੂੰ ਖੁਸ਼ੀ ਦੇ ਸੱਕੇ। ਕਿਉਂਕਿ ਮੇਰਾ ਕੋਈ ਪੁੱਤਰ ਨਹੀਂ। ਇਸ ਲਈ ਮੇਰਾ ਦਮਿਸੱਕ ਵਾਲਾ ਗੁਲਾਮ, ਅਲੀਅਜ਼ਰ ਮੇਰੀ ਮੌਤ ਤੋਂ ਬਾਦ ਮੇਰੀਆਂ ਸਾਰੀਆਂ ਚੀਜ਼ਾਂ ਦਾ ਵਾਰਿਸ ਹੋਵੇਗਾ।” ਅਬਰਾਮ ਨੇ ਆਖਿਆ, “ਤੂੰ ਮੈਨੂੰ ਪੁੱਤਰ ਨਹੀਂ ਦਿੱਤਾ। ਇਸ ਲਈ ਮੇਰੇ ਘਰ ਵਿੱਚ ਪੈਦਾ ਹੋਣ ਵਾਲਾ ਗੁਲਾਮ ਹੀ ਮੇਰੀ ਹਰ ਸ਼ੈਅ ਦਾ ਵਾਰਿਸ ਹੋਵੇਗਾ।”

ਫ਼ੇਰ ਯਹੋਵਾਹ ਨੇ ਅਬਰਾਮ ਨਾਲ ਗੱਲ ਕੀਤੀ। ਪਰਮੇਸ਼ੁਰ ਨੇ ਆਖਿਆ। “ਉਹ ਗੁਲਾਮ ਤੇਰੀਆਂ ਚੀਜ਼ਾਂ ਦਾ ਵਾਰਿਸ ਨਹੀਂ ਹੋਵੇਗਾ। ਤੇਰੇ ਘਰ ਪੁੱਤਰ ਹੋਵੇਗਾ ਅਤੇ ਤੇਰਾ ਪੁੱਤਰ ਤੇਰੀਆਂ ਸਾਰੀਆਂ ਚੀਜ਼ਾਂ ਦਾ ਵਾਰਿਸ ਹੋਵੇਗਾ।”

Read full chapter