Add parallel Print Page Options

ਇਸਦੀ ਜਗ਼੍ਹਾ, ਧਰਤੀ ਵਿੱਚੋਂ ਇੱਕ ਧੁੰਦ [a] ਆਈ ਅਤੇ ਜ਼ਮੀਨ ਨੂੰ ਗਿੱਲਾ ਕੀਤਾ। ਫ਼ੇਰ ਯਹੋਵਾਹ ਪਰਮੇਸ਼ੁਰ ਨੇ ਧਰਤੀ ਤੋਂ ਮਿੱਟੀ ਲਈ ਅਤੇ ਆਦਮ ਨੂੰ ਸਾਜਿਆ। ਯਹੋਵਾਹ ਨੇ ਆਦਮ ਦੇ ਨੱਕ ਵਿੱਚ ਜੀਵਨ ਦਾ ਸਾਹ ਫ਼ੂਕਿਆ, ਅਤੇ ਆਦਮ ਜਿਉਂਦਾ ਜੀਵ ਬਣ ਗਿਆ। ਫ਼ੇਰ ਯਹੋਵਾਹ ਪਰਮੇਸ਼ੁਰ ਨੇ ਪੂਰਬ ਵਿੱਚ ਅਦਨ ਨਾਮ ਦੇ ਇੱਕ ਸਥਾਨ ਉੱਤੇ ਇੱਕ ਬਾਗ਼ ਲਾਇਆ। ਯਹੋਵਾਹ ਪਰਮੇਸ਼ੁਰ ਨੇ ਆਪਣੇ ਦੁਆਰਾ ਸਾਜੇ ਹੋਏ ਆਦਮ ਨੂੰ ਉਸ ਬਾਗ਼ ਵਿੱਚ ਰੱਖ ਦਿੱਤਾ।

Read full chapter

Footnotes

  1. ਉਤਪਤ 2:6 ਧੁੰਦ ਜਾਂ, “ਪਾਣੀ।”