Añadir traducción en paralelo Imprimir Opciones de la página

ਕੀ ਮਰਨਾ ਬਿਹਤਰ ਹੈ?

ਇੱਕ ਵਾਰ ਫੇਰ, ਮੈਂ ਦੇਖਿਆ ਕਿ ਬਹੁਤ ਸਾਰੇ ਲੋਕ ਸਤਾਏ ਹੋਏ ਹਨ। ਮੈਂ ਉਨ੍ਹਾਂ ਦੇ ਹੰਝੂ ਦੇਖੇ ਅਤੇ ਮੈਂ ਦੇਖਿਆ ਕਿ ਇੱਥੇ ਉਨ੍ਹਾਂ ਨੂੰ ਰਾਹਤ ਦੇਣ ਵਾਲਾ ਕੋਈ ਨਹੀਂ ਸੀ। ਮੈਂ ਦੇਖਿਆ ਕਿ ਜ਼ਾਲਮ ਲੋਕਾਂ ਕੋਲ ਸਾਰੀ ਤਾਕਤ ਸੀ ਅਤੇ ਕੋਈ ਵੀ ਉਨ੍ਹਾਂ ਲੋਕਾਂ ਨੂੰ ਸੱਕੂਨ ਦੇਣ ਵਾਲਾ ਨਹੀਂ ਸੀ, ਜੋ ਉਨ੍ਹਾਂ ਦੁਆਰਾ ਸਤਾਏ ਜਾਂਦੇ ਸਨ। ਮੈਂ ਫੈਸਲਾ ਕੀਤਾ ਕਿ ਉਹ ਲੋਕ ਵੱਧੀਆ ਹਨ ਜਿਹੜੇ ਮਰ ਚੁੱਕੇ ਹਨ ਉਨ੍ਹਾਂ ਨਾਲੋਂ ਜੋ ਕਿ ਅਜੇ ਜਿਉਂਦੇ ਹਨ। ਅਤੇ ਉਨ੍ਹਾਂ ਦੋਹਾਂ ਨਾਲੋਂ ਵੱਧੀਆ ਉਹ ਹੈ ਜੋ ਹਾਲੇ ਨਹੀਂ ਜਨਮਿਆ, ਅਤੇ ਜਿਸਨੇ ਉਨ੍ਹਾਂ ਸਾਰੀਆਂ ਬਦੀਆਂ ਦਾ ਅਨੁਭਵ ਨਹੀਂ ਕੀਤਾ ਜੋ ਇਸ ਦੁਨੀਆਂ ਵਿੱਚ ਵਾਪਰ ਰਹੀਆਂ ਹਨ।

ਇੰਨੀ ਸਖਤ ਮਿਹਨਤ ਕਿਉਂ?

ਫੇਰ ਮੈਂ ਸੋਚਿਆ, “ਲੋਕ ਇੰਨੀ ਸਖਤ ਮਿਹਨਤ ਕਿਉਂ ਕਰਦੇ ਹਨ?” ਮੈਂ ਦੇਖਿਆ ਕਿ ਲੋਕ ਸਫ਼ਲ ਹੋਣ ਅਤੇ ਹੋਰਾਂ ਨਾਲੋਂ ਬਿਹਤਰ ਹੋਣ ਦੀ ਕੋਸ਼ਿਸ਼ ਕਰਦੇ ਹਨ। ਕਿਉਂਕਿ ਉਹ ਈਰਖਾਲੂ ਹਨ। ਉਹ ਨਹੀਂ ਚਾਹੁੰਦੇ ਕਿ ਦੂਸਰੇ ਲੋਕਾਂ ਕੋਲ ਉਨ੍ਹਾਂ ਨਾਲੋਂ ਵੱਧੇਰੇ ਹੋਵੇ। ਇਹ ਵੀ ਅਰਬਹੀਣ ਹੈ ਅਤੇ ਇਹ ਹਵਾ ਨੂੰ ਫੜਨ ਦੀ ਕੋਸ਼ਿਸ਼ ਵਾਂਗ ਹੈ।

ਕੁਝ ਲੋਕ ਆਖਦੇ ਹਨ, “ਹੱਥ ਤੇ ਹੱਥ ਧਰਕੇ ਬੈਠੇ ਰਹਿਣਾ ਅਤੇ ਕੁਝ ਨਾ ਕਰਨਾ, ਮੂਰੱਖਤਾ ਹੈ। ਜੇ ਤੁਸੀਂ ਕੰਮ ਨਹੀਂ ਕਰੋਗੇ ਤਾਂ ਭੁੱਖੇ ਮਰੋਗੇ।” ਸ਼ਾਇਦ ਇਹ ਠੀਕ ਹੋਵੇ, ਪਰ ਮੈਂ ਆਖਦਾ ਹਾਂ ਕਿ ਮੁੱਠੀ ਭਰ ਹੋਣਾ ਅਤੇ ਕੁਝ ਆਰਾਮ ਕਰਨਾ ਵੱਧੀਆ ਹੈ, ਬਜਾਇ ਦੋਹਾਂ ਭਰਿਆਂ ਹੱਥਾਂ ਅਤੇ ਸਖਤ ਮਿਹਨਤ ਕਰਨ ਨਾਲੋਂ। ਇਹ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਹੈ।

ਫੇਰ ਮੈਂ ਇਸ ਦੁਨੀਆਂ ਵਿੱਚ ਇੱਕ ਹੋਰ ਅਰਬਹੀਣ ਚੀਜ਼ ਵੇਖੀ: ਹੋ ਸੱਕਦਾ ਹੈ ਕਿਸੇ ਬੰਦੇ ਦਾ ਪਰਿਵਾਰ ਵੀ ਨਾ ਹੋਵੇ। ਹੋ ਸੱਕਦਾ ਹੈ ਉਸ ਦਾ ਕੋਈ ਪੁੱਤਰ ਜਾਂ ਭਰਾ ਨਾ ਹੋਵੇ। ਪਰ ਉਹ ਸਖਤ ਮਿਹਨਤ ਕਰਨੀ ਨਹੀਂ ਛੱਡਦਾ। ਉਹ ਕਦੇ ਵੀ ਉਸ ਤੋਂ ਸੰਤੁਸ਼ਟ ਨਹੀਂ ਹੁੰਦਾ ਜੋ ਉਸ ਦੇ ਪਾਸ ਹੈ। ਅਤੇ ਇੰਨੀ ਸਖਤ ਮਿਹਨਤ ਕਰਦਾ ਹੈ ਕਿ ਉਹ ਕਦੇ ਵੀ ਰੁਕਦਾ ਨਹੀਂ ਅਤੇ ਆਪਣੇ-ਆਪ ਨੂੰ ਪੁੱਛਦਾ ਨਹੀਂ, “ਕਿਸ ਖਾਤਰ ਮੈਂ ਇੰਨੀ ਸਖਤ ਮਿਹਨਤ ਕਰ ਰਿਹਾ ਹਾਂ ਅਤੇ ਆਪਣੇ ਲਈ ਚੰਗੀਆਂ ਚੀਜ਼ਾਂ ਨੂੰ ਨਾਮਂਜ਼ੂਰ ਕਰ ਰਿਹਾ ਹਾਂ?” ਇਹ ਵੀ ਅਰਬਹੀਣ ਅਤੇ ਇੱਕ ਬਦ ਗੱਲ ਹੈ।

ਮਿੱਤਰ ਅਤੇ ਪਰਿਵਾਰ ਤਾਕਤ ਦਿੰਦੇ ਹਨ

ਇੱਕ ਬੰਦੇ ਨਾਲੋਂ ਦੋ ਬਿਹਤਰ ਹਨ। ਜਦੋਂ ਦੋ ਬੰਦੇ ਮਿਲ ਕੇ ਕੰਮ ਕਰਦੇ ਹਨ ਉਹ ਆਪਣੇ ਕੰਮ ਤੋਂ ਵੱਧੇਰੇ ਲਾਭ ਹਾਸਿਲ ਕਰਦੇ ਹਨ।

10 ਜੇ ਇੱਕ ਬੰਦਾ ਡਿਗਦਾ, ਦੂਸਰਾ ਬੰਦਾ ਉਸਦੀ ਸਹਾਇਤਾ ਕਰ ਸੱਕਦਾ, ਪਰ ਇੱਕ ਇੱਕਲੇ ਬੰਦੇ ਲਈ ਇਹ ਹੋਰ ਵੀ ਭੈੜਾ ਹੈ ਜੇਕਰ ਉਹ ਡਿੱਗ ਪੈਂਦਾ, ਕਿਉਂ ਜੋ ਓੱਥੇ ਉਸਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ ਹੁੰਦਾ।

11 ਜਦੋਂ ਦੋ ਬੰਦੇ ਇਕੱਠੇ ਸੌਁਦੇ ਹਨ ਉਹ ਨਿੱਘੇ ਰਹਿਣਗੇ। ਪਰ ਜੇਕਰ ਬੰਦਾ ਇੱਕਲਾ ਸੌਁਦਾ ਤਾਂ ਉਹ ਕਿਵੇਂ ਨਿੱਘਾ ਹੋਵੇਗਾ।

12 ਜੇਕਰ ਦੋਹਾਂ ਵਿੱਚੋਂ ਇੱਕ ਤੇ ਹਮਲਾ ਹੁੰਦਾ, ਦੋਵੇਂ ਇਕੱਠੇ ਆਪਣੇ-ਆਪ ਦਾ ਬਚਾਉ ਕਰਨਗੇ। ਅਤੇ ਤੀਸਰਾ ਤਂਦ ਹੋਰ ਵੀ ਮਜ਼ਬੂਤ ਹੁੰਦਾ ਅਤੇ ਇਹ ਜਲਦੀ ਹੀ ਨਹੀਂ ਟੁੱਟਦਾ।

ਲੋਕ, ਰਾਜਨੀਤੀ ਅਤੇ ਪ੍ਰਸਿੱਧੀ

13 ਇੱਕ ਗਰੀਬ ਪਰ ਸਿਆਣਾ ਮੁੰਡਾ, ਬੁੱਢੇ ਮੂਰਖ ਰਾਜੇ ਨਾਲੋਂ ਬਿਹਤਰ ਹੈ। ਜੋ ਹੋਰ ਵੱਧੇਰੇ ਚਿਤਾਵਨੀਆਂ ਨੂੰ ਨਹੀਂ ਕਬੂਲ ਸੱਕਦਾ। 14 ਕਿਉਂ ਕਿ ਉਹ ਰਾਜਾ ਬਣਨ ਲਈ ਕੈਦ ਵਿੱਚੋਂ ਬਾਹਰ ਆਇਆ, ਭਾਵੇਂ ਉਹ ਰਾਜ ਵਿੱਚ ਇੱਕ ਗਰੀਬ ਆਦਮੀ ਵਜੋਂ ਜਨਮਿਆ ਸੀ। 15 ਅਤੇ ਮੈਂ ਇਸ ਦੁਨੀਆਂ ਵਿੱਚ ਰਹਿੰਦੇ ਸਾਰਿਆਂ ਨੂੰ ਇਸ ਮੁੰਡੇ ਦਾ ਅਨੁਸਰਣ ਕਰਦਿਆਂ ਵੇਖਿਆ ਜੋ ਰਾਜੇ ਦੇ ਸਥਾਨ ਤੇ ਖੜ੍ਹਾ ਹੋਇਆ ਸੀ। 16 ਓੱਥੇ ਉਨ੍ਹਾਂ ਲੋਕਾਂ ਦਾ ਕੋਈ ਅੰਤ ਨਹੀਂ ਸੀ ਜਿਨ੍ਹਾਂ ਨੇ ਉਸ ਦਾ ਅਨੁਸਰਣ ਕੀਤਾ, ਪਰ ਫ਼ਿਰ ਉਹ ਜੋ ਉਸ ਤੋਂ ਮਗਰੋਂ ਆਉਣਗੇ ਉਸ ਨਾਲ ਖੁਸ਼ ਨਹੀਂ ਹੋਣਗੇ। ਇਹ ਵੀ ਅਰਬਹੀਣ ਹੈ ਅਤੇ ਹਵਾ ਨੂੰ ਫ਼ੜਨ ਦੀ ਕੋਸ਼ਿਸ਼ ਵਾਂਗ ਹੈ।