A A A A A
Bible Book List

ਕਹਾਉਤਾਂ 8 Punjabi Bible: Easy-to-Read Version (ERV-PA)

ਸਿਆਣਪ, ਇੱਕ ਨੇਕ ਔਰਤ

ਕੀ ਸਿਆਣਪ ਆਵਾਜ਼ ਨਹੀਂ ਮਾਰਦੀ?
    ਕੀ ਸਮਝਦਾਰੀ ਆਪਣੀ ਆਵਾਜ਼ ਨਹੀਂ ਉੱਠਾਉਂਦੀ?
ਸਿਆਣਪ ਰਾਹ ਦੇ ਪਾਸੇ ਪਹਾੜੀ ਦੀ ਟੀਸੀ ਤੇ ਖਲੋਂਦੀ ਹੈ
    ਜਿੱਥੇ ਰਸਤੇ ਮਿਲਦੇ ਹਨ।
ਸ਼ਹਿਰ ਦੇ ਫ਼ਾਟਕਾਂ ਤੇ,
    ਖੁਲ੍ਹੇ ਦਰਵਾਜਿਆਂ ਤੇ ਉਹ ਰੋਂਦੀ ਹੈ।
ਮੈਂ ਤੁਸਾਂ ਲੋਕਾਂ ਨਾਲ ਗੱਲ ਕਰ ਰਹੀ ਹਾਂ,
    “ਤੁਹਾਡੇ ਵੱਲ ਇਨਸਾਨੋ, ਮੈਂ ਆਪਣੀ ਆਵਾਜ਼ ਉੱਠਾਉਂਦੀ ਹਾਂ।
ਤੁਸੀਂ ਭੌਲੇ, ਲੋਕੋ, ਸਮਝ ਸਿੱਖੋ
    ਅਤੇ ਤੁਸੀਂ ਮੂਰੱਖੋ, ਅਕਲਮੰਦੀ ਸਿੱਖੋ।
ਸੁਣੋ, ਜਿਹੜੀਆਂ ਗੱਲਾਂ ਮੈਂ ਤੁਹਾਨੂੰ ਸਿੱਖਾ ਰਹੀ ਹਾਂ ਉਚਿਤ ਹਨ।
    ਅਤੇ ਜੋ ਮੇਰੇ ਬੁਲ੍ਹ ਘੋਸ਼ਿਤ ਕਰਦੇ ਹਨ ਧਰਮੀ ਹੈ।
ਮੇਰੇ ਮੂੰਹ ਵਿੱਚੋਂ ਸਿਰਫ਼ ਸੱਚ ਨਿਕਲਦਾ ਹੈ
    ਕਿਉਂ ਕਿ ਮੇਰੇ ਬੁਲ੍ਹ ਬਦੀ ਨੂੰ ਨਫ਼ਰਤ ਕਰਦੇ ਹਨ।
ਆਖਦਾ ਹਾਂ ਮੈਂ ਜੋ ਗੱਲਾਂ ਸਹੀ ਨੇ।
    ਰਤਾ ਨਹੀਂ ਝੂਠ ਜਾਂ ਗ਼ਲਤ ਮੇਰੇ ਸ਼ਬਦਾਂ ਵਿੱਚ।
ਸਿੱਖੇ ਹੋਏ ਆਦਮੀ ਜਾਣਦੇ ਹਨ
    ਕਿ ਉਹ ਧਰਮੀ ਹਨ,
ਅਤੇ ਜੋ ਗਿਆਨ ਲੱਭ ਲੈਂਦੇ ਹਨ ਸਮਝ ਜਾਂਦੇ ਹਨ
    ਕਿ ਉਹ ਸਹੀ ਹਨ।
10 ਚਾਂਦੀ ਦੀ ਬਜਾਏ ਮੇਰਾ ਅਨੁਸ਼ਾਸ਼ਨ ਲਵੋ,
    ਸੋਨੇ ਦੀ ਬਜਾਏ ਸਮਝਦਾਰੀ ਨੂੰ ਚੁਣੋ।
11 ਬੁੱਧ ਮੋਤੀਆਂ ਨਾਲੋ ਵੀ ਵੱਧ ਉੱਤਮ ਹੈ।
    ਉਸ ਨਾਲ ਕਿਸੇ ਦੀ ਵੀ ਤੁਲਨਾ ਨਹੀਂ ਕੀਤੀ ਜਾ ਸੱਕਦੀ।

ਸਿਆਣਪ ਕੀ ਕਰਦੀ ਹੈ

12 “ਮੈਂ ਸਿਆਣਪ ਹਾਂ,
    ਮੈਂ ਗਿਆਨ ਦੇ ਨਾਲ ਰਹਿੰਦੀ ਹਾਂ
    ਅਤੇ ਮੈਂ ਓਥੋਂ ਲੱਭਦੀ ਹਾਂ ਜਿੱਥੇ ਸੂਝ ਵੱਸਦੀ ਹੈ।
13 ਯਹੋਵਾਹ ਤੋਂ ਡਰਨਾ ਬਦੀ ਨੂੰ ਨਫ਼ਰਤ ਕਰਨਾ ਹੈ,
    ਮੈਂ ਹੰਕਾਰ, ਆਕੜ, ਬਦ, ਵਿਹਾਰ,
    ਅਤੇ ਦੁਸ਼ਟ ਗੱਲਾਂ ਨੂੰ ਨਫ਼ਰਤ ਕਰਦੀ ਹਾਂ।
14 ਮੇਰੇ ਕੋਲ ਸਲਾਹ ਹੈ, ਮੇਰੇ ਕੋਲ ਗਿਆਨ,
    ਸਮਝਦਾਰੀ ਅਤੇ ਸ਼ਕਤੀ ਹੈ।
15 ਮੈਥੋਂ ਰਾਜੇ ਸ਼ਾਸਨ ਕਰਦੇ ਹਨ,
    ਸ਼ਾਸਕ ਹੁਕਮ ਬਣਾਉਂਦੇ ਹਨ ਜੋ ਨਿਆਂਈ ਹਨ।
16 ਮੇਰੇ ਦੁਆਰਾ ਸ਼ਹਿਜਾਦੇ, ਅਤੇ ਸੱਜਣ
    ਅਤੇ ਸਾਰੇ ਨਿਆਂਈ ਵੀ ਨਿਆਂਕਾਰ ਵੀ ਹਕੂਮਤ ਕਰਦੇ ਨੇ।
17 ਪਿਆਰ ਕਰਦੀ ਹਾਂ ਮੈਂ ਉਨ੍ਹਾਂ ਲੋਕਾਂ ਨੂੰ ਜੋ ਪਿਆਰ ਮੈਨੂੰ ਕਰਦੇ।
    ਤੇ ਜੋ ਲੋਕ ਕਰਨਗੇ ਕਠਨ ਘਾਲਣਾ, ਮੈਨੂੰ ਲੱਭਣ ਲਈ ਲੱਭ ਲੈਣਗੇ ਮੈਨੂੰ ਉਹ।
18 ਪਾਸ ਹੈ ਮੇਰੇ ਦੌਲਤ ਅਤੇ ਇੱਜ਼ਤ,
    ਮੈਂ ਦੌਲਤ ਅਤੇ ਧਰਮੀਅਤਾ ਦਿੰਦੀ ਹਾਂ ਜੋ ਸਦਾ ਰਹਿੰਦੀ ਹੈ।
19 ਮੇਰੇ ਫ਼ਲ ਖਾਲਸ ਸੋਨੇ ਨਾਲੋਂ ਬਿਹਤਰ ਹਨ,
    ਜੋ ਕੁਝ ਵੀ ਮੈਂ ਪੈਦਾ ਕਰਦੀ ਹਾਂ ਸ਼ੁੱਧ ਚਾਂਦੀ ਨਾਲੋਂ ਵੀ ਬਿਹਤਰ ਹੈ।
20 ਮੈਂ ਨਿਆਂ ਦੇ ਰਾਹਾਂ ਦੇ ਨਾਲ-ਨਾਲ
    ਧਰਮੀਅਤਾ ਦੇ ਰਾਹਾਂ ਤੇ ਚਲਦੀ ਹਾਂ।
21 ਦਿੰਦੀ ਹਾਂ ਮੈਂ ਦੌਲਤ ਉਨ੍ਹਾਂ ਲੋਕਾਂ ਨੂੰ ਜੋ ਕਰਨ ਪਿਆਰ ਮੈਨੂੰ
    ਅਤੇ ਭਰ ਦਿੰਦੀ ਹਾਂ ਮੈਂ ਗੋਦਾਮ ਉਨ੍ਹਾਂ ਦੇ।

22 “ਸਭ ਤੋਂ ਪਹਿਲੀ ਗੱਲ ਯਹੋਵਾਹ ਨੇ ਕੀਤੀ, ਉਸ ਨੇ ਮੈਨੂੰ ਜੀਵਨ ਦਿੱਤਾ,
    ਬਹੁਤ ਸਮਾਂ ਪਹਿਲਾਂ ਉਸ ਨੇ ਕੁਝ ਵੀ ਕਰਨ ਤੋਂ ਪਹਿਲਾਂ ਯਹੋਵਾਹ ਨੇ ਮੈਨੂੰ ਆਪਣੇ ਕੰਮ ਦੀ ਸ਼ੁਰੂਆਤ ਵੇਲੇ, ਆਪਣੇ ਪ੍ਰਾਚੀਨ ਸਮੇਂ ਦੇ ਕੰਮ ਤੋਂ ਪਹਿਲਾਂ ਮੈਨੂੰ ਬਣਾਇਆ।
23 ਮੈਂ ਲੰਘ ਚੁੱਕੀਆਂ ਉਮਰਾਂ ਵਿੱਚ ਬਹੁਤ ਪਹਿਲਾਂ,
    ਦੁਨੀਆਂ ਦੀ ਸਾਜਣਾ ਤੋਂ ਪਹਿਲਾਂ ਸਾਜੀ ਗਈ ਸੀ।
24 ਬਣਾਇਆ ਗਿਆ ਸੀ ਮੈਨੂੰ ਸਾਗਰਾਂ ਤੋਂ ਪਹਿਲੋ,
    ਬਣਾਇਆ ਗਿਆ ਸੀ ਮੈਨੂੰ ਪਾਣੀ ਤੋਂ ਪਹਿਲੋ।
25 ਮੈਂ ਪਰਬਤਾਂ ਨੂੰ ਇਨ੍ਹਾਂ ਦੀ ਜਗ੍ਹਾ ਸਥਾਪਿਤ ਕਰਨ ਤੋਂ ਪਹਿਲਾਂ ਬਣਾਈ ਗਈ ਸਾਂ, ਮੈਂ ਪਹਾੜੀਆਂ ਦੇ ਹੋਣ ਤੋਂ ਪਹਿਲਾਂ ਬਣਾਈ ਗਈ ਸੀ।
26     ਧਰਤੀ ਦੇ ਸਾਜੇ ਜਾਣ ਤੋਂ ਪਹਿਲਾਂ,
    ਜਾਂ ਇਸਦੇ ਖੇਤਾਂ ਜਾਂ ਜਦੋਂ ਕਿਤੇ ਵੀ ਇਸ ਦੁਨੀਆਂ ਵਿੱਚ ਕੋਈ ਧੂੜ ਸੀ।
27 ਹਾਜ਼ਰ ਸਾਂ ਮੈਂ,
    ਸਾਜਿਆ ਸੀ ਜਦੋਂ ਯਹੋਵਾਹ ਨੇ ਅਕਾਸ਼ਾਂ ਨੂੰ ਹਾਜ਼ਰ ਸਾਂ ਮੈਂ,
    ਜਦੋਂ ਯਹੋਵਾਹ ਨੇ, ਖਿੱਚੀ ਸੀ ਲੀਕ ਧਰਤੀ ਦੁਆਲੇ ਤੇ ਹੱਦ ਬੰਨ੍ਹ ਦਿੱਤੀ ਸੀ ਸਾਗਰ ਦੀ।
28 ਜੰਮੀ ਸਾਂ ਮੈਂ ਪਹਿਲਾਂ,
    ਫ਼ੇਰ ਯਹੋਵਾਹ ਨੇ ਰੱਖੇ ਸਨ ਬੱਦਲ ਆਕਾਸ਼ ਵਿੱਚ।
ਤੇ ਹਾਜ਼ਰ ਸਾਂ ਮੈਂ ਜਦੋਂ ਰੱਖਿਆ ਸੀ ਪਾਣੀ ਯਹੋਵਾਹ ਨੇ ਸਮੁੰਦਰ ਵਿੱਚ।
29 ਹਾਜ਼ਰ ਸਾਂ ਮੈਂ,
    ਜਦੋਂ ਯਹੋਵਾਹ ਨੇ ਹੱਦਾਂ ਬੰਨ੍ਹੀਆਂ ਸਨ ਸਮੁੰਦਰਾਂ ਦੇ ਪਾਣੀ ਦੀਆਂ ਤਾਕਿ ਉੱਠ ਨਾ ਸੱਕੇ ਪਾਣੀ ਉਚੇਰਾ ਓਸਤੋਂ ਉਤੇ ਜਿਸਦੀ ਇਜਾਜ਼ਤ ਦਿੱਤੀ ਹੈ ਯਹੋਵਾਹ ਨੇ।
ਹਾਜ਼ਰ ਸਾਂ ਮੈਂ ਉਦੋਂ,
    ਜਦੋਂ ਰੱਖੀਆਂ ਸਨ ਯਹੋਵਾਹ ਨੇ ਨੀਹਾਂ ਧਰਤੀ ਦੀਆਂ।
30 ਮੈਂ ਉਸ ਦੇ ਪਾਸੇ ਤੇ ਕਾਰੀਗਰ ਵਾਂਗ ਸਾਂ।
    ਮੈਂ ਹਰ ਰੋਜ਼ ਉਸਦਾ ਆਨੰਦ ਸੀ,
    ਮੈਂ ਹਰ ਸਮੇਂ ਉਸਦੀ ਹਜ਼ੂਰੀ ਵਿੱਚ ਆਨੰਦ ਮਾਣਿਆ।
31 ਮੈਂ ਉਸ ਦੀ ਦੁਨੀਆਂ ਵੇਖਣ ਲਈ ਖੁਸ਼ ਸਾਂ,
    ਅਤੇ ਮਨੁੱਖਤਾ ਨਾਲ ਪ੍ਰਸੰਨ ਸਾਂ।

32 “ਹੁਣ, ਬਚਿਓ, ਸੁਣੋ ਮੇਰੀ ਗੱਲ, ਕੰਨ ਧਰਕੇ!
ਪ੍ਰਸੰਨ ਹੋ ਸੱਕਦੇ ਹੋ ਤੁਸੀਂ ਵੀ
    ਜੇ ਤੁਸੀਂ ਚੱਲੋਂਗੇ ਮੇਰੇ ਰਾਹਾਂ ਉੱਤੇ!
33 ਮੇਰੀ ਸਿੱਖਿਆ ਨੂੰ ਸੁਣੋ ਅਤੇ ਸਿਆਣੇ ਬਣ ਜਾਓ,
    ਇਸਦੀ ਲਾਪਰਵਾਹੀ ਨਾ ਕਰੋ।
34 ਸੁਣਦਾ ਹੈ ਜੋ ਵੀ ਬੰਦਾ ਮੇਰੀ ਗੱਲ ਨੂੰ ਧੰਨ ਹੈ ਉਹ।
    ਨਿਗਰਾਨੀ ਕਰਦਾ ਹੈ ਜਿਹੜਾ ਹਰ ਦਿਨ ਮੇਰੇ ਦਰ ਉੱਤੇ।
    ਇੰਤਜ਼ਾਰ ਕਰਦਾ ਹੈ ਜਿਹੜਾ ਮੇਰੇ ਲਈ, ਮੇਰੇ ਦਰ ਉੱਤੇ।
35 ਲੱਭ ਲੈਂਦਾ ਹੈ ਜੋ ਵੀ ਬੰਦਾ ਮੈਨੂੰ, ਲੱਭ ਲੈਂਦਾ ਹੈ ਓਹ ਜ਼ਿੰਦਗੀ ਨੂੰ,
    ਹਾਸਿਲ ਕਰੇਗਾ ਮਿਹਰ ਉਹ ਯਹੋਵਾਹ ਪਾਸੋਂ!
36 ਪਰ ਜਿਹੜਾ ਵਿਅਕਤੀ ਮੈਨੂੰ ਲੱਭਣ ’ਚ ਨਾਕਾਮ ਹੋ ਜਾਂਦਾ ਹੈ,
    ਆਪਣੀ ਹੀ ਜ਼ਿੰਦਗੀ ਨੂੰ ਉਜਾੜ ਲੈਂਦਾ ਹੈ।
ਕੋਈ ਵੀ, ਜੋ ਮੈਨੂੰ ਨਫ਼ਰਤ ਕਰਦਾ ਮੌਤ ਨੂੰ ਪਿਆਰ ਕਰਦਾ।”

Punjabi Bible: Easy-to-Read Version (ERV-PA)

2010 by World Bible Translation Center

Proverbs 8 New International Version (NIV)

Wisdom’s Call

Does not wisdom call out?
    Does not understanding raise her voice?
At the highest point along the way,
    where the paths meet, she takes her stand;
beside the gate leading into the city,
    at the entrance, she cries aloud:
“To you, O people, I call out;
    I raise my voice to all mankind.
You who are simple, gain prudence;
    you who are foolish, set your hearts on it.[a]
Listen, for I have trustworthy things to say;
    I open my lips to speak what is right.
My mouth speaks what is true,
    for my lips detest wickedness.
All the words of my mouth are just;
    none of them is crooked or perverse.
To the discerning all of them are right;
    they are upright to those who have found knowledge.
10 Choose my instruction instead of silver,
    knowledge rather than choice gold,
11 for wisdom is more precious than rubies,
    and nothing you desire can compare with her.

12 “I, wisdom, dwell together with prudence;
    I possess knowledge and discretion.
13 To fear the Lord is to hate evil;
    I hate pride and arrogance,
    evil behavior and perverse speech.
14 Counsel and sound judgment are mine;
    I have insight, I have power.
15 By me kings reign
    and rulers issue decrees that are just;
16 by me princes govern,
    and nobles—all who rule on earth.[b]
17 I love those who love me,
    and those who seek me find me.
18 With me are riches and honor,
    enduring wealth and prosperity.
19 My fruit is better than fine gold;
    what I yield surpasses choice silver.
20 I walk in the way of righteousness,
    along the paths of justice,
21 bestowing a rich inheritance on those who love me
    and making their treasuries full.

22 “The Lord brought me forth as the first of his works,[c][d]
    before his deeds of old;
23 I was formed long ages ago,
    at the very beginning, when the world came to be.
24 When there were no watery depths, I was given birth,
    when there were no springs overflowing with water;
25 before the mountains were settled in place,
    before the hills, I was given birth,
26 before he made the world or its fields
    or any of the dust of the earth.
27 I was there when he set the heavens in place,
    when he marked out the horizon on the face of the deep,
28 when he established the clouds above
    and fixed securely the fountains of the deep,
29 when he gave the sea its boundary
    so the waters would not overstep his command,
and when he marked out the foundations of the earth.
30     Then I was constantly[e] at his side.
I was filled with delight day after day,
    rejoicing always in his presence,
31 rejoicing in his whole world
    and delighting in mankind.

32 “Now then, my children, listen to me;
    blessed are those who keep my ways.
33 Listen to my instruction and be wise;
    do not disregard it.
34 Blessed are those who listen to me,
    watching daily at my doors,
    waiting at my doorway.
35 For those who find me find life
    and receive favor from the Lord.
36 But those who fail to find me harm themselves;
    all who hate me love death.”

Footnotes:

  1. Proverbs 8:5 Septuagint; Hebrew foolish, instruct your minds
  2. Proverbs 8:16 Some Hebrew manuscripts and Septuagint; other Hebrew manuscripts all righteous rulers
  3. Proverbs 8:22 Or way; or dominion
  4. Proverbs 8:22 Or The Lord possessed me at the beginning of his work; or The Lord brought me forth at the beginning of his work
  5. Proverbs 8:30 Or was the artisan; or was a little child
New International Version (NIV)

Holy Bible, New International Version®, NIV® Copyright ©1973, 1978, 1984, 2011 by Biblica, Inc.® Used by permission. All rights reserved worldwide.

Viewing of
Cross references
Footnotes