A A A A A
Bible Book List

ਕਹਾਉਤਾਂ 30 Punjabi Bible: Easy-to-Read Version (ERV-PA)

ਯਾਕਹ ਦੇ ਪੁੱਤਰ ਆਗੂਰ ਦੀਆਂ ਸਿਆਣਿਆਂ ਕਹਾਉਤਾਂ

30 ਇਹ ਸ਼ਬਦ ਅਗੂਰ ਯਾਕਹ ਦੇ ਪੁੱਤਰ ਦੇ ਹਨ, ਉਸ ਦਾ ਸੰਦੇਸ਼: ਮੈਂ ਪਰਮੇਸ਼ੁਰ ਨਹੀਂ ਹਾਂ। ਮੈਂ ਪਰਮੇਸ਼ੁਰ ਨਹੀਂ ਹਾਂ, ਕਿ ਮੈਂ ਇਸ ਨੂੰ ਸਮਝ ਸੱਕਣ ਦੇ ਸਮਰੱਥ ਹੋਵਾਂ।

ਮੈਂ ਆਦਮੀਆਂ ਵਿੱਚੋਂ ਸਭ ਤੋਂ ਬੇਵਕੂਫ਼ ਹਾਂ, ਅਤੇ ਮੈਨੂੰ ਕੋਈ ਮਨੁੱਖੀ ਗਿਆਨ ਵੀ ਨਹੀਂ ਹੈ। ਮੈਂ ਸਿਆਣਪ ਨਹੀਂ ਸਿੱਖੀ ਤਾਂ ਮੈਂ ਧਾਰਮਿਕ ਗਿਆਨ ਕਿੰਝ ਹਾਸਿਲ ਕਰ ਸੱਕਦਾ ਹਾਂ। ਕੌਣ ਅਕਾਸ਼ ਤਾਈਂ ਜਾਕੇ ਵਾਪਸ ਆਇਆ? ਕਿਸਨੇ ਹਵਾ ਨੂੰ ਆਪਣੇ ਹੱਥਾਂ ਵਿੱਚ ਇੱਕਤਰ ਕੀਤਾ? ਕਿਸ ਨੇ ਆਪਣੇ ਚੋਲੇ ਨਾਲ ਪਾਣੀ ਨੂੰ ਇੱਕਤਰ ਕੀਤਾ? ਕਿਸਨੇ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਸਥਾਪਿਤ ਕੀਤਾ? ਉਸ ਦਾ ਨਾਮ ਕੀ ਹੈ? ਉਸ ਦੇ ਪੁੱਤਰ ਦਾ ਨਾਮ ਕੀ ਹੈ? ਜੇਕਰ ਤੁਸੀਂ ਜਾਣਦੇ ਹੋ, ਮੈਨੂੰ ਦੱਸੋ!

ਹਰ ਸ਼ਬਦ ਜਿਹੜਾ ਪਰਮੇਸ਼ੁਰ ਉਚਾਰਦਾ ਹੈ ਦੋਸ਼ ਰਹਿਤ ਹੈ। ਪਰਮੇਸ਼ੁਰ ਉਨ੍ਹਾਂ ਲਈ ਸੁਰੱਖਿਅਤ ਟਿਕਾਣਾ ਹੈ ਜਿਹੜੇ ਉਸ ਕੋਲ ਜਾਂਦੇ ਹਨ। ਉਸ ਦੇ ਬਚਨਾਂ ਵਿੱਚ ਜੋੜਨ ਦੀ ਕੋਸ਼ਿਸ਼ ਨਾ ਕਰੋ ਨਹੀਂ ਤਾਂ ਪਰਮੇਸ਼ੁਰ ਤੁਹਾਨੂੰ ਸਜ਼ਾ ਦੇਵੇਗਾ ਅਤੇ ਤੁਸੀਂ ਝੂਠੇ ਹੋਣ ਵਜੋਂ ਦਰਸਾਏ ਜਾਵੋਂਗੇ।

ਯਹੋਵਾਹ, ਮੈਂ ਤੈਥੋਂ ਦੋ ਉਪਕਾਰਾਂ ਦੀ ਮੰਗ ਕਰਦਾ ਹਾਂ। ਕਿਰਪਾ ਕਰਕੇ ਮੇਰੇ ਮਰਨ ਤੋਂ ਪਹਿਲਾਂ, ਮੇਰੀ ਖਾਤਰ ਉਨ੍ਹਾਂ ਤੋਂ ਇਨਕਾਰ ਨਾ ਕਰੀਂ। ਝੂਠ ਨਾ ਬੋਲਣ ਵਿੱਚ ਮੇਰੀ ਸਹਾਇਤਾ ਕਰ ਅਤੇ ਮੈਨੂੰ ਨਾ ਬਹੁਤਾ ਅਮੀਰ ਬਣਾ ਅਤੇ ਨਾ ਬਹੁਤਾ ਗਰੀਬ ਸਿਰਫ਼ ਮੈਨੂੰ ਉਹ ਚੀਜ਼ਾਂ ਦੇ ਜਿਨ੍ਹਾਂ ਦੀ ਮੈਨੂੰ ਰੋਜ਼ਾਨਾ ਲੋੜ ਹੈ। ਮੈਂ ਬਹੁਤ ਜ਼ਿਆਦਾ ਅਮੀਰ ਹੋਕੇ ਤੈਨੂੰ ਭੁੱਲਣਾ ਨਹੀਂ ਚਾਹੁੰਦਾ ਅਤੇ ਇਹ ਪੁੱਛਣਾ ਨਹੀਂ ਚਾਹੁੰਦਾ, ਪਰਮੇਸ਼ੁਰ ਕੌਣ ਹੈ? ਨਾਹੀ ਇੰਨਾ ਗਰੀਬ ਹੋਣਾ ਚਾਹੁੰਦਾ ਕਿ ਮੈਨੂੰ ਚੋਰੀ ਕਰਨੀ ਪਵੇ ਅਤੇ ਮੇਰੇ ਪਰਮੇਸ਼ੁਰ ਦੇ ਨਾਮ ਲਈ ਸ਼ਰਮਸਾਰੀ ਲਿਆਵਾਂ।

10 ਇੱਕ ਨੌਕਰ ਦੀ ਉਸ ਦੇ ਸੁਆਮੀ ਕੋਲ ਅਲੋਚਨਾ ਨਾ ਕਰੋ ਨਹੀਂ ਤਾਂ ਸੁਆਮੀ ਤੁਹਾਨੂੰ ਸਰਾਪ ਦੇਵੇਗਾ ਅਤੇ ਤੁਹਾਨੂੰ ਇਸ ਦੀ ਅਦਾਇਗੀ ਕਰਨੀ ਪਵੇਗੀ।

11 ਅਜਿਹੇ ਲੋਕ ਹਨ ਜੋ ਆਪਣੇ ਪਿਉ ਨੂੰ ਗਾਲ੍ਹਾਂ ਕੱਢਦੇ ਹਨ ਅਤੇ ਆਪਣੀ ਮਾਤਾ ਨੂੰ ਧੰਨ ਨਹੀਂ ਆਖਦੇ।

12 ਕੁਝ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਆਪ ਨੂੰ ਪਵਿੱਤਰ ਸਮਝਦੇ ਹਨ ਪਰ ਜੋ ਆਪਣੀ ਹੀ ਗੰਦਗੀ ਤੋਂ ਸਾਫ਼ ਨਹੀਂ ਹੋਏ ਹੁੰਦੇ।

13 ਕੁਝ ਲੋਕ ਹੁੰਦੇ ਹਨ ਜਿਨ੍ਹਾਂ ਦੀਆਂ ਅੱਖਾਂ ਹਮੇਸ਼ਾ ਉੱਚੀਆਂ ਹੋਈਆਂ ਅਤੇ ਝਿੰਮਣੇ ਹੀ ਰਹਿੰਦੀਆਂ ਹਨ।

14 ਕਈਆਂ ਲੋਕਾਂ ਦੇ ਦੰਦ ਚਾਕੂ ਵਰਗੇ ਤਿੱਖੇ ਹੁੰਦੇ ਹਨ, ਕਈਆਂ ਦੇ ਬੁੱਟਾ ਵਿੱਚ ਤਲਵਾਰਾਂ ਜੜੀਆਂ ਹੁੰਦੀਆਂ ਹਨ, ਤਾਂ ਜੋ ਉਹ ਧਰਤੀ ਦੇ ਗਰੀਬਾਂ ਨੂੰ ਪਾੜ ਸੱਕਣ ਜਾਂ ਜ਼ਰੂਰਤਮੰਦਾਂ ਨੂੰ ਨਿਗਲ ਸੱਕਣ।

15 ਕੁਝ ਲੋਕ ਹਰ ਸੰਭਵ ਚੀਜ਼ ਲੈ ਲੈਣਾ ਚਾਹੁੰਦੇ ਹਨ। ਉਹ ਸਿਰਫ਼ ਇਹੀ ਆਖਦੇ ਹਨ, “ਮੈਨੂੰ ਦਿਓ, ਮੈਨੂੰ ਦਿਓ, ਮੈਨੂੰ ਦਿਓ।” ਤਿੰਨ ਚੀਜ਼ਾਂ ਹਨ ਜਿਹੜੀਆਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ — ਅਸਲ ਵਿੱਚ ਚਾਰ ਚੀਜ਼ਾਂ ਹਨ ਜਿਹੜੀਆਂ ਕਦੇ ਕਾਫ਼ੀ ਨਹੀਂ ਹੁੰਦੀਆਂ: 16 ਕਬਰ, ਬਾਂਝ ਕੁੱਖ, ਧਰਤੀ ਜਿਹੜੀ ਹਮੇਸ਼ਾ ਪਾਣੀ ਲਈ ਪਿਆਸੀ ਰਹਿੰਦੀ ਹੈ, ਅਤੇ ਗਰਮ ਅੱਗ ਜਿਹੜੀ ਕਦੇ ਨਹੀਂ ਆਖਦੀ “ਬਸ।”

17 ਕੋਈ ਬੰਦਾ ਜਿਹੜਾ ਆਪਣੇ ਪਿਤਾ ਦਾ ਮਜ਼ਾਕ ਉਡਾਉਂਦਾ ਹੈ ਜਾਂ ਆਪਣੀ ਮਾਤਾ ਦਾ ਕਹਿਣਾ ਮੰਨਣ ਤੋਂ ਇਨਕਾਰ ਕਰਦਾ ਹੈ ਉਸ ਨੂੰ ਸਜ਼ਾ ਮਿਲੇਗੀ। ਉਸ ਦੇ ਲਈ ਇਹ ਗੱਲ ਓਨੀ ਹੀ ਬੁਰੀ ਹੋਵੇਗੀ ਜਿੰਨੀ ਉਸ ਹਾਲਤ ਵਿੱਚ ਜਿਵੇਂ ਕਿ ਉਸ ਦੀਆਂ ਅੱਖਾਂ ਗਿਰਝਾਂ ਅਤੇ ਜੰਗਲੀ ਜਾਨਵਰਾਂ ਨੇ ਖਾ ਲਈਆਂ ਹੋਣ।

18 ਤਿੰਨ ਗੱਲਾਂ ਹਨ ਜਿਹੜੀਆਂ ਮੇਰੇ ਲਈ ਇੱਕ ਰਹੱਸ ਹਨ। ਅਤੇ ਚੌਥੀ ਗੱਲ ਜਿਹੜੀ ਮੈਂ ਕਦੇ ਵੀ ਨਹੀਂ ਸਮਝ ਸੱਕਿਆ। 19 ਇੱਕ ਬਾਜ਼ ਦੇ ਉੱਡਣ ਦਾ ਤਰੀਕਾ, ਇੱਕ ਚੱਟਾਨ ਉੱਤੇ ਸੱਪ ਦਾ ਘਿਸਰਨਾ, ਜਹਾਜ ਦਾ ਸਮੁੰਦਰ ਦੇ ਮੱਧ ਵਿੱਚ ਹੋਣਾ ਅਤੇ ਇੱਕ ਆਦਮੀ ਦਾ ਇੱਕ ਜਵਾਨ ਔਰਤ ਨਾਲ ਹੋਣਾ।

20 ਇੱਕ ਬਦਕਾਰ ਔਰਤ ਦਾ ਰਾਹ ਇਹ ਹੈ। ਉਹ ਖਾਂਦੀ ਹੈ ਅਤੇ ਮੂੰਹ ਪੂੰਝਕੇ ਆਖਦੀ ਹੈ: “ਮੈਂ ਕੁਝ ਵੀ ਗ਼ਲਤ ਨਹੀਂ ਕੀਤਾ!”

21 ਤਿੰਨ ਚੀਜ਼ਾਂ ਹਨ ਜਿਨ੍ਹਾਂ ਨਾਲ ਧਰਤੀ ਹਿੱਲ ਜਾਂਦੀ ਹੈ ਅਤੇ ਚੌਥੀ ਜਿਸ ਨੂੰ ਇਹ ਸਹਾਰ ਨਹੀਂ ਸੱਕਦੀ: 22 ਇੱਕ ਨੌਕਰ ਜੋ ਰਾਜਾ ਬਣੇ, ਅਤੇ ਇੱਕ ਮੂਰਖ ਜਿਸ ਕੋਲ ਖਾਣ ਲਈ ਕਾਫ਼ੀ ਹੋਵੇ, 23 ਇੱਕ ਵਿਆਹੀ ਹੋਈ ਔਰਤ ਜਿਸ ਨੂੰ ਉਸਦਾ ਪਤੀ ਪਿਆਰ ਨਹੀਂ ਕਰਦਾ ਅਤੇ ਇੱਕ ਨੋਕਰਾਣੀ ਜੋ ਆਪਣੀ ਮਾਲਕਣ ਦੀ ਜਗ੍ਹਾ ਲੈ ਲੈਂਦੀ ਹੈ।

24 ਧਰਤੀ ਉੱਤੇ ਇਹ ਚਾਰ ਚੀਜ਼ਾਂ ਸਭ ਤੋਂ ਛੋਟੀਆਂ ਹਨ, ਹਾਲੇ ਵੀ ਇਹ ਸਿਆਣਿਆਂ ਤੋਂ ਵੱਧ ਸਿਆਣੀਆਂ ਹਨ:

25 ਕੀੜੀਆਂ, ਜੋ ਕਿ ਤਕੜੀਆਂ ਨਹੀਂ ਹੁੰਦੀਆਂ, ਪਰ ਫਿਰ ਵੀ ਗਰਮੀਆਂ ਵਿੱਚ ਸਰਦੀਆਂ ਲਈ ਆਪਣਾ ਭੋਜਨ ਇੱਕਤਰ ਕਰਦੀਆਂ ਹਨ।

26 ਬਿੱਜੂ ਸ਼ਕਤੀਸ਼ਾਲੀ ਨਹੀਂ ਹੁੰਦੇ, ਪਰ ਉਹ ਆਪਣੇ ਘਰ ਚੱਟਾਨਾਂ ਵਿੱਚ ਬਣਾਉਂਦੇ ਹਨ।

27 ਟਿੱਡੀਆਂ ਦਾ ਕੋਈ ਰਾਜਾ ਨਹੀਂ ਹੁੰਦਾ ਪਰ ਫ਼ਿਰ ਵੀ ਉਹ ਸੰਗਠਨ ਵਿੱਚ ਉਡਦੀਆਂ ਹਨ।

28 ਕਿਰਲੀ ਜੋ ਕਿ ਇੱਕੋ ਹੱਥ ਨਾਲ ਫ਼ੜੀ ਜਾ ਸੱਕਦੀ ਹੈ, ਪਰ ਤਾਂ ਵੀ ਉਹ ਸ਼ਾਹੀ ਮਹਿਲਾਂ ਵਿੱਚ ਰਹਿੰਦੀਆਂ ਹਨ।

29 ਤਿੰਨ ਚੀਜ਼ਾਂ ਹਨ ਜਿਨਾਂ ਦੀ ਚਾਲ ਸੁੰਦਰ ਹੈ; ਅਸਲ ਵਿੱਚ ਚਾਰ ਜਿਹੜੀ ਸ਼ਾਹੀ ਚਾਲਾ ਚਲਦੀਆਂ ਹਨ।

30 ਇੱਕ ਸ਼ੇਰ ਜੋ ਕਿ ਸਭ ਤੋਂ ਤਾਕਤਵਰ ਜਾਨਵਰ ਹੁੰਦਾ ਹੈ ਅਤੇ ਕਿਸੇ ਤੋਂ ਵੀ ਨਹੀਂ ਡਰਦਾ।

31 ਹੰਕਾਰ ਨਾਲ ਤੁਰਦਾ ਕੁਕੜ,

ਇੱਕ ਬੱਕਰਾ,

ਅਤੇ ਆਪਣੇ ਲੋਕਾਂ ਦੀ ਅਗਵਾਈ ਕਰਦਾ ਹੋਇਆ ਰਾਜਾ।

32 ਜੇ ਤੁਸੀਂ ਮੂਰਖ ਹੁੰਦੇ ਅਤੇ ਆਪਣੇ-ਆਪ ਦੀ ਪ੍ਰਸੰਸਾ ਕਰਦੇ ਹੋ, ਜਾਂ ਕੋਈ ਮੰਦੀ ਯੋਜਨਾ ਬਣਾਉਂਦੇ ਹੋ ਤਾਂ ਆਪਣੇ ਹੀ ਮੂੰਹ ਤੇ ਚਪੇੜ ਮਾਰੋ।

33 ਰਿੜਕਿਆ ਹੋਇਆ ਦੁੱਧ ਮੱਖਣ ਦਿੰਦਾ, ਨੱਕ ਤੇ ਮੁੱਕੀ ਮਾਰਨ ਨਾਲ ਖੂਨ ਵਗਦਾ ਅਤੇ ਗੁੱਸੇ ਨੂੰ ਭੜਕਾਉਣ ਨਾਲ ਲੜਾਈ ਪੈਦਾ ਹੁੰਦੀ ਹੈ।

Punjabi Bible: Easy-to-Read Version (ERV-PA)

2010 by World Bible Translation Center

  Back

1 of 1

You'll get this book and many others when you join Bible Gateway Plus. Learn more

Viewing of
Cross references
Footnotes