Añadir traducción en paralelo Imprimir Opciones de la página

ਸਿਆਣਪ ਅਤੇ ਮੂਰੱਖਤਾ

ਸਿਆਣਪ ਨੇ ਆਪਣਾ ਘਰ ਉਸਾਰਿਆ। ਉਸ ਨੇ ਇਸਦੇ ਸੱਤ ਥੰਮਾਂ [a] ਨੂੰ ਘੜਿਆ। ਉਸ ਨੇ ਆਪਣਾ ਮਾਸ ਤਿਆਰ ਕੀਤਾ, ਆਪਣੀ ਮੈਅ ਮਿਲਾਈ ਅਤੇ ਆਪਣਾ ਮੇਜ ਤਿਆਰ ਕੀਤਾ। ਉਸ ਨੇ ਆਪਣੇ ਨੌਕਰਾਂ ਨੂੰ ਬਾਹਰ ਭੇਜ ਦਿੱਤਾ ਅਤੇ ਸ਼ਹਿਰ ਦੀ ਪਹਾੜੀ ਤੋਂ ਪੁਕਾਰਦੀ ਹੈ: “ਸਿੱਧੇ-ਸਾਧੇ ਲੋਕ ਇੱਥੇ ਇਕੱਠੇ ਹੋ ਜਾਣ”, ਉਹ ਉਨ੍ਹਾਂ ਵੱਲ ਮੁਖਾਤਬ ਹੁੰਦੀ ਹੈ ਜਿੰਨ੍ਹਾਂ ਨੂੰ ਸਮਝ ਦੀ ਕਮੀ ਹੈ, “ਆਓ, ਤੇ ਮੇਰੀ ਸਿਆਣਪ ਦਾ ਭੋਜਨ ਛਕੋ। ਤੇ ਉਸ ਮੈਅ ਨੂੰ ਵੀ ਛਕੋ ਜੋ ਮੈਂ ਤਿਆਰ ਕੀਤੀ ਹੈ। ਆਪਣੇ ਮੂਰਖ ਦੋਸਤਾਂ ਨੂੰ ਪਿੱਛੇ ਛੱਡ ਦਿਓ, ਫ਼ੇਰ ਤੁਸੀਂ ਜਿਉਂਗੇ, ਮਿਹਨਤ ਨਾਲ ਸਮਝਦਾਰੀ ਦੇ ਰਾਹ ਤੇ ਚੱਲੋ।”

ਕੋਈ ਵੀ ਜੋ ਉਸ ਵਿਅਕਤੀ ਨੂੰ ਸੁਧਾਰਨ ਦੀ ਕੋਸ਼ਿਸ ਕਰਦਾ ਜੋ ਹੋਰਨਾਂ ਨੂੰ ਟਿੱਚਰ ਕਰਦਾ, ਬੇਇੱਜ਼ਤ ਹੁੰਦਾ ਹੈ। ਇੰਝ ਹੀ ਕੋਈ ਵੀ ਵਿਅਕਤੀ ਜਿਹੜਾ ਬੁਰੇ ਬੰਦੇ ਨੂੰ ਝਿੜਕਦਾ, ਉਹ ਸੱਟ ਖਾਂਦਾ ਹੈ। ਉਸ ਵਿਅਕਤੀ ਨੂੰ ਨਾ ਝਿੜਕੋ ਜੋ ਦੂਸਰਿਆਂ ਨੂੰ ਟਿੱਚਰ ਕਰਦਾ, ਕਿਉਂ ਜੋ ਉਹ ਤੁਹਾਨੂੰ ਨਫ਼ਰਤ ਕਰੇਗਾ, ਪਰ ਜੇਕਰ ਤੁਸੀਂ ਸਿਆਣੇ ਵਿਅਕਤੀ ਨੂੰ ਝਿੜਕੋਂਗੇ, ਉਹ ਤੁਹਾਨੂੰ ਪਿਆਰ ਕਰੇਗਾ। ਕਿਸੇ ਸਿਆਣੇ ਬੰਦੇ ਨੂੰ ਸਿੱਖਿਆ ਦੇਵੋ ਅਤੇ ਉਹ ਹੋਰ ਸਿਆਣਾ ਬਣ ਜਾਵੇਗਾ। ਜੇ ਤੁਸੀਂ ਕਿਸੇ ਸਿੱਖਿਆ ਪ੍ਰਾਪਤ ਬੰਦੇ ਨੂੰ ਸਿੱਖਿਆ ਦੇਵੋਂਗੇ, ਅਤੇ ਉਹ ਆਪਣਾ ਗਿਆਨ ਵੱਧਾਅ ਲਵੇਗਾ।

10 ਸਿਆਣਪ ਵੱਲ ਪਹਿਲਾ ਕਦਮ ਯਹੋਵਾਹ ਤੋਂ ਡਰਨਾ ਹੈ, ਪਵਿੱਤਰ ਲੋਕਾਂ ਨੂੰ ਜਾਨਣਾ ਗਿਆਨ ਨੂੰ ਹਾਸਿਲ ਕਰਨਾ ਹੈ। 11 ਮੇਰੇ ਕਾਰਣ, “ਸਿਆਣਪ ਆਖਦੀ ਹੈ”, ਤੁਹਾਡੀ ਜ਼ਿੰਦਗੀ ਦੇ ਦਿਨ ਅਤੇ ਸਾਲ ਵੱਧ ਜਾਣਗੇ। 12 ਜੇਕਰ ਤੁਸੀਂ ਸਿਆਣੇ ਹੋ, ਇਹ ਤੁਸੀਂ ਹੀ ਹੋ ਜੋ ਫ਼ਾਇਦੇ ’ਚ ਹੋਵੋਂਗੇ, ਅਤੇ ਜੇਕਰ ਤੁਸੀਂ ਮਜਾਕੀਏ ਹੋ, ਇਹ ਤੁਸੀਂ ਇੱਕਲੇ ਹੀ ਹੋਵੋਂਗੇ ਜੋ ਭੁਗਤੋਂਗੇ।

ਦੂਸਰੀ ਔਰਤ ਦੀ ਮੂਰੱਖਤਾ

13 ਔਰਤ ਦੀ ਮੂਰੱਖਤਾਈ ਸ਼ੋਰ-ਸਰਾਬੀ ਹੁੰਦੀ ਹੈ, ਉਹ ਨਾਵਾਕਫ਼ ਹੈ ਅਤੇ ਕੁਝ ਨਹੀਂ ਜਾਣਦੀ। 14 ਉਹ ਆਪਣੇ ਘਰ ਦੇ ਦਰਵਾਜ਼ੇ ਉੱਤੇ ਬੈਠੀ ਹੁੰਦੀ ਹੈ। ਉਹ ਸ਼ਹਿਰ ਦੀ ਪਹਾੜੀ ਉੱਤੇ ਕੁਰਸੀ ਤੇ ਬੈਠੀ ਹੁੰਦੀ ਹੈ। 15 ਉਹ ਉਨ੍ਹਾਂ ਨੂੰ ਆਵਾਜ਼ ਮਾਰਦੀ ਹੈ, ਜੋ ਸਿੱਧੇ ਰਾਹ ਤੇ ਜਾ ਰਹੇ ਹੁੰਦੇ ਹਨ। 16 ਆਮ ਲੋਕ, “ਇੱਥੇ ਇਕੱਠੇ ਹੋ ਜਾਣ, ਉਹ ਉਨ੍ਹਾਂ ਵੱਲ ਮੁਖਾਤਬ ਹੁੰਦੀ ਹੈ ਜਿਨ੍ਹਾਂ ਨੂੰ ਸਮਝ ਦੀ ਕਮੀ ਹੈ। 17 ਚੁਰਾਇਆ ਹੋਇਆ ਪਾਣੀ ਮਿੱਠਾ ਹੈ, ਚੁਰਾਈ ਹੋਈ ਰੋਟੀ ਸਵਾਦਿਸ਼ਟ ਹੈ।” 18 ਪਰ ਮੂਰਖ ਲੋਕ ਨਹੀਂ ਜਾਣਦੇ ਕਿ ਉਸਦਾ ਘਰ ਭੂਤਾਂ ਲਈ ਹੈ। ਅਤੇ ਉਸ ਦੇ ਮਹਿਮਾਨ ਕਬਰਾਂ ਵਿੱਚ ਲੇਟੇ ਹੋਏ ਹਨ।

Notas al pie

  1. ਕਹਾਉਤਾਂ 9:1 ਸੱਤ ਥੰਮਾਂ ਪ੍ਰਾਚੀਨ ਇਸਰਾਏਲ ਵਿੱਚ, ਬਹੁਤ ਸਾਰੇ ਘਰਾਂ ਵਿੱਚ ਚਾਰ ਕਮਰੇ ਜਿਨ੍ਹਾਂ ਵਿੱਚ ਛੱਤ ਨੂੰ ਸਹਾਰਾ ਦੇਣ ਲਈ ਸੱਤ ਥੰਮ ਹੁੰਦੇ ਸਨ। ਇਹ ਦਰਸਾਉਂਦਾ ਕਿ ਸਿਆਣਪ ਕੋਲ ਠੋਸ ਘਰ ਸੀ।