Añadir traducción en paralelo Imprimir Opciones de la página

ਪਲੋਠਿਆਂ ਦੀ ਮੌਤ

11 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੇਰੇ ਕੋਲ ਫ਼ਿਰਊਨ ਅਤੇ ਮਿਸਰ ਉੱਪਰ ਲਿਆਉਣ ਲਈ ਇੱਕ ਹੋਰ ਸੰਕਟ ਹੈ। ਇਸਤੋਂ ਬਾਦ ਉਹ ਤੁਹਾਨੂੰ ਮਿਸਰ ਤੋਂ ਬਾਹਰ ਭੇਜ ਦੇਵੇਗਾ। ਅਸਲ ਵਿੱਚ ਉਹ ਤੁਹਾਨੂੰ ਇਹ ਦੇਸ਼ ਛੱਡਣ ਲਈ ਮਜ਼ਬੂਰ ਕਰੇਗਾ। ਤੁਹਾਨੂੰ ਚਾਹੀਦਾ ਹੈ ਕਿ ਇਸਰਾਏਲ ਦੇ ਲੋਕਾਂ ਨੂੰ ਇਹ ਸੰਦੇਸ਼ ਦੇਵੋ; ‘ਆਦਮੀਓ ਅਤੇ ਔਰਤੋਂ, ਤੁਹਾਨੂੰ ਚਾਹੀਦਾ ਹੈ ਕਿ ਆਪਣੇ ਗੁਆਂਢੀਆਂ ਪਾਸੋਂ ਸੋਨਾ ਚਾਂਦੀ ਦੀਆਂ ਬਣੀਆਂ ਚੀਜ਼ਾਂ ਮੰਗੋ। ਯਹੋਵਾਹ ਮਿਸਰੀਆਂ ਨੂੰ ਤੁਹਾਡੇ ਵੱਲ ਮਿਹਰਬਾਨ ਬਣਾ ਦੇਵੇਗਾ। ਮਿਸਰੀ, ਫ਼ਿਰਊਨ ਦੇ ਅਧਿਕਾਰੀ ਵੀ ਮੂਸਾ ਨੂੰ ਮਹਾਨ ਆਦਮੀ ਸਮਝਦੇ ਹਨ।’”

ਮੂਸਾ ਨੇ ਲੋਕਾਂ ਨੂੰ ਆਖਿਆ, “ਯਹੋਵਾਹ ਆਖਦਾ ਹੈ, ‘ਅੱਜ ਅੱਧੀ ਰਾਤ ਨੂੰ, ਮੈਂ ਮਿਸਰ ਵਿੱਚੋਂ ਲੰਘਾਂਗਾ, ਅਤੇ ਮਿਸਰ ਵਿੱਚ ਜਨਮਿਆ ਹਰ ਪਹਿਲੋਠਾ ਪੁੱਤ, ਮਿਸਰ ਦੇ ਹਾਕਮ, ਫ਼ਿਰਊਨ ਦੇ ਪਹਿਲੋਠੇ ਪੁੱਤਰ ਤੋਂ ਲੈ ਕੇ, ਅਨਾਜ ਪੀਹਣ ਵਾਲੀ ਗੁਲਾਮ ਔਰਤ ਦੇ ਪਹਿਲੋਠੇ ਪੁੱਤਰ ਤੱਕ, ਮਰ ਜਾਣਗੇ। ਮਿਸਰ ਵਿੱਚ ਪੈਣ ਵਾਲੇ ਵੈਣ ਇਨੇ ਭੈੜੇ ਹੋਣਗੇ ਕਿ ਪਹਿਲਾਂ ਕਦੇ ਨਹੀਂ ਪਏ ਹੋਣਗੇ। ਅਤੇ ਇਹ ਭਵਿੱਖ ਵਿੱਚ ਪੈਣ ਵਾਲੇ ਵੈਣਾਂ ਤੋਂ ਵੀ ਭੈੜੇ ਹੋਣਗੇ। ਪਰ ਇਸਰਾਏਲ ਦੇ ਲੋਕਾਂ ਵਿੱਚੋਂ ਕਿਸੇ ਨੂੰ ਵੀ ਕੋਈ ਨੁਕਸਾਨ ਨਹੀਂ ਹੋਵੇਗਾ-ਉਨ੍ਹਾਂ ਉੱਤੇ ਕੋਈ ਕੁੱਤਾ ਵੀ ਨਹੀਂ ਭੌਕੇਗਾ।’ ਇਸਰਾਏਲ ਦੇ ਕਿਸੇ ਬੰਦੇ ਜਾਂ ਉਨ੍ਹਾਂ ਦੇ ਕਿਸੇ ਜਾਨਵਰ ਦਾ ਕੋਈ ਨੁਕਸਾਨ ਨਹੀਂ ਹੋਵੇਗਾ। ਇਸ ਤਰ੍ਹਾਂ ਤੁਸੀਂ ਜਾਣ ਜਾਵੋਂਗੇ ਕਿ ਮੈਂ ਇਸਰਾਏਲ ਨਾਲ ਮਿਸਰ ਨਾਲੋਂ ਵੱਖਰਾ ਵਰਤਾਉ ਕੀਤਾ ਹੈ। ਤੇਰੇ ਇਹ ਸਾਰੇ ਗੁਲਾਮ (ਮਿਸਰੀ), ਥੱਲੇ ਝੁਕ ਕੇ ਮੇਰੀ ਉਪਾਸਨਾ ਕਰਨਗੇ। ਉਹ ਆਖਣਗੇ, ‘ਜਾ, ਅਤੇ ਆਪਣੇ ਸਾਰੇ ਲੋਕਾਂ ਨੂੰ ਆਪਣੇ ਨਾਲ ਲੈ ਜਾ।’ ਇਸਤੋਂ ਮਗਰੋਂ ਮੈਂ ਬਾਹਰ ਜਾਵਾਂਗਾ।” ਫ਼ੇਰ ਮੂਸਾ ਬਹੁਤ ਜ਼ਿਆਦਾ ਗੁੱਸੇ ਵਿੱਚ ਫ਼ਿਰਊਨ ਕੋਲੋਂ ਚੱਲਿਆ ਗਿਆ।

ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਨੇ ਤੇਰੀ ਗੱਲ ਨਹੀਂ ਸੁਣੀ। ਤਾਂ ਜੋ ਮੈਂ ਆਪਣੀ ਮਹਾਨ ਸ਼ਕਤੀ ਮਿਸਰ ਵਿੱਚ ਦਰਸ਼ਾ ਸੱਕਾਂ।” 10 ਇਹੀ ਕਾਰਣ ਹੈ ਕਿ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਸਾਹਮਣੇ ਇਹ ਸਾਰੇ ਮਹਾਨ ਕਰਿਸ਼ਮੇ ਕੀਤੇ। ਅਤੇ ਇਹੀ ਕਾਰਣ ਹੈ ਕਿ ਯਹੋਵਾਹ ਨੇ ਫ਼ਿਰਊਨ ਨੂੰ ਇੰਨਾ ਜ਼ਿੱਦੀ ਬਣਾਇਆ ਕਿ ਉਹ ਇਸਰਾਏਲ ਦੇ ਲੋਕਾਂ ਨੂੰ ਆਪਣਾ ਦੇਸ਼ ਛੱਡਣ ਨਹੀਂ ਸੀ ਦਿੰਦਾ।