A A A A A
Bible Book List

ਜ਼ਬੂਰ 6Punjabi Bible: Easy-to-Read Version (ERV-PA)

ਨਿਰਦੇਸ਼ਕ ਲਈ। ਸੇਮਿਨਿਥ [a] ਨਾਲ ਵਜਾਏ ਜਾਣ ਵਾਲੇ ਤਾਰਾਂ ਵਾਲੇ ਸਾਜ਼ਾਂ ਨਾਲ। ਦਾਊਦ ਦਾ ਇੱਕ ਗੀਤ।

ਯਹੋਵਾਹ, ਮੈਨੂੰ ਗੁੱਸੇ ਨਾਲ ਠੀਕ ਨਾ ਕਰੋ।
    ਗੁਸੇ ਨਾ ਹੋਵੋ, ਮੈਨੂੰ ਸਜ਼ਾ ਨਾ ਦੇਵੋ ਅਤੇ ਮੈਨੂੰ ਧੀਰਜ ਨਾਲ ਠੀਕ ਕਰੋ।
ਯਹੋਵਾਹ, ਮੇਰੇ ਉੱਤੇ ਦਯਾ ਕਰੋ,
    ਮੈਂ ਬਿਮਾਰ ਤੇ ਕਮਜ਼ੋਰ ਹਾਂ।
ਮੈਨੂੰ ਤੰਦਰੁਸਤੀ ਬਖਸ਼ੋ!
    ਮੇਰੀ ਹੱਡੀਆਂ ਬਲਹੀਣ ਹੋ ਗਈਆਂ ਹਨ।
    ਮੇਰਾ ਸਾਰਾ ਸ਼ਰੀਰ ਕੰਬ ਰਿਹਾ ਹੈ।
ਯਹੋਵਾਹ, ਮੈਨੂੰ ਚੰਗਾ ਕਰਨ ਲਈ ਤੁਸੀਂ ਕਿੰਨਾ ਸਮਾਂ ਲਵੋਂਗੇ?
ਯਹੋਵਾਹ ਕਿਰਪਾ ਕਰਕੇ ਜਾਉ, ਅਤੇ ਮੈਨੂੰ ਸਵਸਥ ਬਣਾਉ!
    ਤੁਸੀਂ ਬਹੁਤ ਕ੍ਰਿਪਾਲੂ ਹੋ, ਇਸ ਲਈ ਮੇਰੀ ਰੱਖਿਆ ਕਰੋ।
ਮੁਰਦੇ ਆਪਣੀਆਂ ਕਬਰਾਂ ਵਿੱਚ ਤੁਹਾਨੂੰ ਯਾਦ ਨਹੀਂ ਕਰਦੇ।
    ਅਤੇ ਜਿਹੜੇ ਲੋਕ ਮ੍ਰਿਤੂ ਲੋਕ ਵਿੱਚ ਹਨ, ਤੇਰੀ ਉਸਤਤਿ ਨਹੀਂ ਕਰਦੇ।

ਯਹੋਵਾਹ, ਮੈਂ ਸਾਰੀ ਰਾਤ ਤੁਹਾਨੂੰ ਪ੍ਰਾਰਥਨਾ ਕੀਤੀ
    ਅਤੇ ਮੇਰੇ ਹੰਝੂਆਂ ਨਾਲ ਮੇਰਾ ਬਿਸਤਰਾ ਭਿੱਜ ਗਿਆ ਹੈ।
ਮੇਰੇ ਹੰਝੂ ਬਿਸਤਰੇ ਵਿੱਚੋਂ ਚੋਅ ਰਹੇ ਹਨ।
    ਮੈਂ ਤੇਰੇ ਅੱਗੇ ਰੋ ਰਿਹਾ ਸਾਂ ਅਤੇ ਇਸ ਲਈ ਮੈਂ ਕਮਜ਼ੋਰ ਹੋ ਗਿਆ।
ਮੇਰੇ ਦੁਸ਼ਮਣਾਂ ਨੇ ਮੈਨੂੰ ਬਹੁਤ ਦੁੱਖ ਦਿੱਤੇ ਹਨ।
ਇਸੇ ਗੱਲੋਂ ਮੈਂ ਬਹੁਤ ਦੁੱਖੀ ਤੇ ਉਦਾਸ ਹਾਂ।
    ਕਿਉਂਕਿ ਮੈਂ ਆਪਣੇ ਦੁੱਖਾਂ ਕਾਰਣ ਰੋ ਰਿਹਾ ਸੀ ਮੇਰੀਆਂ ਅੱਖਾਂ ਧੁੰਦਲੀਆਂ ਤੇ ਕਮਜ਼ੋਰ ਹੋ ਗਈਆਂ ਹਨ।

ਤੁਸੀਂ ਬਦ ਲੋਕੋ, ਦੂਰ ਚੱਲੇ ਜਾਉ।
    ਕਿਉਂਕਿ ਯਹੋਵਾਹ ਨੇ ਮੇਰੀਆਂ ਚੀਕਾਂ ਸੁਣ ਲਈਆਂ ਹਨ।
ਯਹੋਵਾਹ ਨੇ ਮੇਰੀ ਪ੍ਰਾਰਥਨਾ ਸੁਣ ਲਈ ਹੈ
ਅਤੇ ਸੁਣਨ ਤੋਂ ਬਾਅਦ ਯਹੋਵਾਹ ਨੇ ਸੁਣਕੇ ਮੇਰੀ ਪ੍ਰਾਰਥਨਾ ਕਬੂਲ ਕਰ ਲਈ ਹੈ।

10 ਮੇਰੇ ਸਾਰੇ ਦੁਸ਼ਮਣ ਦੁੱਖੀ ਤੇ ਨਾਉੱਮੀਦ ਹੋਣਗੇ।
    ਨਿਸ਼ਚਿਤ ਹੀ ਅਚਾਨਕ ਕੁਝ ਵਾਪਰੇਗਾ, ਅਤੇ ਉਹ ਸਾਰੇ ਲੋਕ ਸ਼ਰਮਸਾਰ ਹੋਕੇ ਮੁੜ ਜਾਣਗੇ।

Footnotes:

  1. ਜ਼ਬੂਰ 6:1 ਸੇਮਿਨਿਥ ਇਹ ਇੱਕ ਖਾਸ ਸਾਜ਼, ਖਾਸ ਤਰੀਕੇ ਨਾਲ ਇੱਕ ਸਾਜ਼ ਨੂੰ ਵਜਾਉਣਾ, ਜਾਂ ਉਨ੍ਹਾਂ ਵਿੱਚੋਂ ਇੱਕ ਸਜ਼ੂਹ ਵੀ ਹੋ ਸੱਕਦਾ ਹੈ ਜਿਨ੍ਹਾਂ ਨੇ ਮੰਦਰ ਦੀਆਂ ਸਭਾਵਾਂ ਵਿੱਚ ਰਬਾਬ ਵਜਾਏ ਸਨ। 1 ਇਤਹਾਸ 15:21
Punjabi Bible: Easy-to-Read Version (ERV-PA)

2010 by World Bible Translation Center

  Back

1 of 1

You'll get this book and many others when you join Bible Gateway Plus. Learn more

Viewing of
Cross references
Footnotes