A A A A A
Bible Book List

ਜ਼ਬੂਰ 8Punjabi Bible: Easy-to-Read Version (ERV-PA)

ਨਿਰਦੇਸ਼ਕ ਲਈ: ਗਿੱਟੀਥ ਦੇ ਸਾਜ਼ ਨਾਲ [a]। ਦਾਊਦ ਦਾ ਇੱਕ ਗੀਤ।

ਯਹੋਵਾਹ ਸਾਡੇ ਮਾਲਕ, ਸਾਰੀ ਧਰਤੀ ਵਿੱਚ ਤੇਰਾ ਨਾਂ ਵੱਧੇਰੇ ਅਦਭੁਤ ਹੈ।
    ਤੇਰੇ ਨਾਮ ਨੂੰ ਸਵਰਗ ਵਿੱਚ ਹਰ ਥਾਂ ਉਸਤਤਿ ਮਿਲਦੀ ਹੈ।

ਬੱਚੇ ਤੇ ਨਿਆਣੇ ਤੇਰੀਆਂ ਉਸਤਤਾਂ ਦੇ ਗੀਤ ਗਾਉਂਦੇ ਹਨ।
    ਤੂੰ ਉਨ੍ਹਾਂ ਨੂੰ ਇਹ ਗੀਤ ਆਪਣੇ ਸਾਰੇ ਦੁਸ਼ਮਣਾਂ ਦੇ ਮੂੰਹ ਬੰਦ ਕਰਨ ਲਈ ਦਿੱਤੇ ਹਨ।

ਯਹੋਵਾਹ, ਮੈਂ ਉਸ ਸਵਰਗ ਵੱਲ ਵੇਖਦਾ ਹਾਂ, ਜਿਹੜਾ ਤੂੰ ਆਪਣੇ ਖੁਦ ਦੇ ਹੱਥੀਂ ਸਾਜਿਆ ਹੈ।
    ਜਦ ਮੈਂ ਤੇਰੇ ਸਾਜੇ ਚੰਨ ਤੇ ਤਾਰਿਆਂ ਨੂੰ ਵੇਖਦਾ ਹਾਂ, ਮੈਂ ਅਚੰਭਿਤ ਹੁੰਦਾ ਹਾਂ;
“ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ?
    ਤੁਸੀਂ ਉਨ੍ਹਾਂ ਨੂੰ ਯਾਦ ਚੇਤੇ ਕਿਉਂ ਰੱਖਦੇ ਹੋ?
ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ?
    ਤੁਸੀਂ ਉਨ੍ਹਾਂ ਵੱਲ ਧਿਆਨ ਕਿਉਂ ਦਿੰਦੇ ਹੋਂ?”

ਪਰ ਲੋਕੀਂ ਤੇਰੇ ਲਈ ਮਹੱਤਵਪੂਰਣ ਹਨ।
ਤੁਸੀਂ ਲੋਕਾਂ ਨੂੰ ਦੇਵਤਿਆਂ ਤੋਂ ਬੱਸ ਥੋੜਾ ਜਿਹਾ ਹੀ ਘੱਟ ਬਣਾਇਆ ਹੈ।
    ਤੁਸੀਂ ਉਨ੍ਹਾਂ ਨੂੰ ਮਹਿਮਾ ਅਤੇ ਸਤਿਕਾਰ ਦਾ ਤਾਜ ਪੁਆਇਆ ਹੈ।
ਤੁਸੀਂ ਲੋਕਾਂ ਨੂੰ ਆਪਣੀਆਂ ਸਾਜੀਆਂ ਸਾਰੀਆਂ ਚੀਜ਼ਾਂ ਉੱਤੇ ਅਧਿਕਾਰ ਦੇ ਦਿੱਤਾ।
    ਤੁਸੀਂ ਸਭ ਕੁਝ ਉਨ੍ਹਾਂ ਦੇ ਨਿਯੰਤ੍ਰਣ ਅਧੀਨ ਪਾ ਦਿੱਤਾ।
ਲੋਕੀਂ ਭੇਡਾਂ, ਜਾਨਵਰਾਂ ਅਤੇ ਜੰਗਲ ਦੇ ਸਾਰੇ ਜਾਨਵਰਾਂ ਉੱਪਰ ਹਕੂਮਤ ਕਰਦੇ ਹਨ।
ਉਹ ਅਕਾਸ਼ ਵਿੱਚਲੇ ਪੰਛੀਆਂ ਉੱਤੇ
    ਅਤੇ ਸਮੁੰਦਰ ਵਿੱਚ ਤੈਰਦੀਆਂ ਮੱਛੀਆਂ ਉੱਤੇ ਰਾਜ ਕਰਦੇ ਹਨ।
ਹੇ ਪਰਮੇਸ਼ੁਰ ਸਾਡੇ ਯਹੋਵਾਹ, ਸਾਰੀ ਧਰਤੀ ਉੱਪਰ ਤੇਰਾ ਨਾਂ ਵੱਧੇਰੇ ਅਦਭੁਤ ਹੈ।

Footnotes:

  1. ਜ਼ਬੂਰ 8:1 ਗਿੱਟੀਥ ਦੇ ਸਾਜ਼ ਨਾਲ ਜਾਂ, “ਗਿੱਟੀਥ ਉੱਤੇ ਇਹ ਸ਼ਾਇਦ ਇੱਕ ਪ੍ਰਕਾਰ ਦਾ ਸਾਜ਼, ਇੱਕ ਧੁਨ, ਜਾਂ ਗਾਥ ਤੋਂ ਓਬੇਦ ਅਦੋਮ ਜਿਹਾ ਮੰਦਰ ਦੀ ਸਭਾ ਵਿੱਚ ਇੱਕ ਕਲਾਕਾਰ। 1 ਇਤਹਾਸ 15:21, 16:4-7
Punjabi Bible: Easy-to-Read Version (ERV-PA)

2010 by World Bible Translation Center

  Back

1 of 1

You'll get this book and many others when you join Bible Gateway Plus. Learn more

Viewing of
Cross references
Footnotes