A A A A A
Bible Book List

ਨਹਮਯਾਹ 6 Punjabi Bible: Easy-to-Read Version (ERV-PA)

ਹੋਰ ਸਮੱਸਿਆਵਾਂ

ਤਾਂ ਸਨਬੱਲਟ, ਟੋਬੀਯਾਹ, ਗਸ਼ਮ ਅਰਬੀ ਅਤੇ ਹੋਰ ਸਾਰੇ ਵੈਰੀਆਂ ਨੂੰ ਪਤਾ ਲੱਗ ਗਿਆ ਕਿ ਮੈਂ ਕੰਧ ਦੀ ਮੁਰੰਮਤ ਕੀਤੀ ਸੀ ਅਤੇ ਇਸ ਵਿੱਚ ਕੋਈ ਵਿੱਬ ਬਾਕੀ ਨਹੀਂ ਰਹੀ ਸੀ, ਪਰ ਅਸੀਂ ਅਜੇ ਫਾਟਕਾਂ ਤੇ ਦਰਵਾਜ਼ੇ ਨਹੀਂ ਲਗਾਏ ਸਨ। ਤਾਂ ਸਨਬੱਲਟ ਅਤੇ ਗਸ਼ਮ ਨੇ ਮੈਨੂੰ ਸੁਨੇਹਾ ਭੇਜਿਆ, “ਓ ਨਹਮਯਾਹ! ਆ ਆਪਾਂ ਇਕੱਠੇ ਬੈਠੀਏ ਅਤੇ ਓਨੋ ਦੀ ਵਾਦੀ ਵਿੱਚ ਕਪਰੀਯਾਹ ਦੇ ਨਗਰ ਵਿੱਚ ਸਲਾਹ-ਮਸ਼ਵਰਾ ਕਰੀਏ।” ਪਰ ਅਸਲ ਵਿੱਚ ਉਹ ਮੈਨੂੰ ਨੁਕਸਾਨ ਪਹੁੰਚਾਉਣ ਦੀ ਵਿਉਂਤ ਬਣਾ ਰਹੇ ਸਨ।

ਤਾਂ ਮੈਂ ਉਨ੍ਹਾਂ ਨੂੰ ਇਸ ਜਵਾਬ ਨਾਲ ਸੁਨੇਹਾ ਭੇਜਿਆ, “ਮੈਂ ਅਨੇਕਾਂ ਮਹੱਤਵਪੂਰਣ ਕੰਮ ਕਰ ਰਿਹਾ ਹਾਂ, ਇਸ ਲਈ ਹੇਠਾਂ ਨਹੀਂ ਆ ਸੱਕਦਾ। ਤੈਨੂੰ ਆਕੇ ਮਿਲਣ ਲਈ ਮੇਰੀ ਖਾਤਿਰ, ਕੰਮ ਕਿਉਂ ਰੁਕਣਾ ਚਾਹੀਦਾ।”

ਸਨਬੱਲਟ ਅਤੇ ਗਸ਼ਮ ਨੇ ਚਾਰ ਵਾਰੀ ਮੈਨੂੰ ਇਹ ਸੁਨੇਹਾ ਭੇਜਿਆ ਤੇ ਮੈਂ ਵੀ ਉਨ੍ਹਾਂ ਨੂੰ ਉਹੀ ਜਵਾਬ ਦੁਹਰਾਇਆ। ਤਾਂ ਪੰਜਵੀ ਵਾਰ ਸਨਬੱਲਟ ਨੇ ਉਹੀ ਸੁਨੇਹਾ ਆਪਣੇ ਸੇਵਾਦਾਰ ਰਾਹੀਂ ਭੇਜਿਆ ਅਤੇ ਉਸ ਦੇ ਹੱਥ ਵਿੱਚ ਬਿਨਾਂ ਮੋਹਰ ਲੱਗੇ ਇੱਕ ਖੁੱਲੀ ਚਿੱਠੀ ਵੀ ਸੀ। ਉਸ ਚਿੱਠੀ ਵਿੱਚ ਇਉਂ ਲਿਖਿਆ ਹੋਇਆ ਸੀ:

“ਸਾਰੇ ਪਾਸੇ ਇਹ ਅਫਵਾਹ ਫੈਲੀ ਹੋਈ ਹੈ ਤੇ ਲੋਕੀ ਇਸ ਬਾਰੇ ਆਖ ਰਹੇ ਹਨ ਅਤੇ ਰਾਸ਼ਮ ਵੀ ਇਸ ਤਰ੍ਹਾਂ ਹੀ ਆਖਦਾ ਹੈ ਕਿ ਇਹ ਸੱਚ ਹੈ। ਲੋਕ ਇਹ ਕਹਿ ਰਹੇ ਹਨ ਕਿ ਤੂੰ ਅਤੇ ਯਹੂਦੀ ਮਿਲ ਕੇ ਪਾਤਸ਼ਾਹ ਦੇ ਵਿਰੁੱਧ ਸਾਜ਼ਿਸ਼ ਬਣਾ ਰਹੇ ਹੋ ਅਤੇ ਇਸੇ ਕਾਰਣ ਤੁਸੀਂ ਯਰੂਸ਼ਲਮ ਦੀ ਕੰਧ ਨੂੰ ਮੁੜ ਉਸਾਰ ਰਹੇ ਹੋ। ਲੋਕ ਤਾਂ ਇਹ ਵੀ ਆਖ ਰਹੇ ਹਨ ਕਿ ਯਹੂਦੀਆਂ ਦਾ ਨਵਾਂ ਪਾਤਸ਼ਾਹ ਵੀ ਤੂੰ ਹੀ ਹੋਵੇਂਗਾ। ਅਤੇ ਇਹ ਵੀ ਅਫਵਾਹ ਫੈਲੀ ਹੋਈ ਹੈ ਕਿ ਤੂੰ ਨਬੀਆਂ ਨੂੰ ਵੀ ਚੁਣਿਆ ਹੈ ਜਿਹੜੇ ਕਿ ਤੇਰੇ ਲਈ ਇਹ ਪ੍ਰਚਾਰ ਕਰਨ, ‘ਯਹੂਦਾਹ ਵਿੱਚ ਪਾਤਸ਼ਾਹ ਹੈ।’

“ਸੋ ਹੁਣ ਨਹਮਯਾਹ ਮੈਂ ਤੈਨੂੰ ਖਬਰਦਾਰ ਕਰਦਾ ਹਾਂ ਕਿ ਇਸ ਸਭ ਕਾਸੇ ਬਾਰੇ ਪਾਤਸ਼ਾਹ ਅਤਰਹਸ਼ਸ਼ਤਾ ਨੂੰ ਦੱਸਿਆ ਜਾਵੇਗਾ। ਇਸ ਲਈ ਤੂੰ ਹੁਣ ਆ ਅਤੇ ਆਪਾਂ ਇਸ ਮਸਲੇ ਬਾਰੇ ਇਕੱਠਿਆਂ ਬੈਠ ਕੇ ਵਿੱਚਾਰ ਕਰੀਏ”

ਤਾਂ ਮੈਂ ਸਨਬੱਲਟ ਨੂੰ ਇਹ ਵਾਪਸੀ ਜਵਾਬ ਭੇਜਿਆ, “ਜੋ ਤੂੰ ਆਖ ਰਿਹਾਂ ਉਹ ਨਹੀਂ ਜੋ ਵਾਪਰ ਰਿਹਾ। ਤੂੰ ਇਹ ਆਪਣੇ ਖੁਦ ਦੇ ਦਿਮਾਗ਼ ਵਿੱਚ ਬਣਾਇਆ।”

ਉਹ ਸਾਰੇ ਸਿਰਫ ਸਾਨੂੰ ਡਰਾਉਣਾ ਹੀ ਚਾਹੁੰਦੇ ਸਨ। ਉਹ ਆਪਣੇ ਮਨ ਵਿੱਚ ਇਉਂ ਸੋਚਦੇ ਸਨ, “ਯਹੂਦੀਆਂ ਨੂੰ ਧਮਕਾ ਕੇ ਜਦੋਂ ਅਸੀਂ ਇਉਂ ਕਰਾਂਗੇ ਤਾਂ ਉਹ ਕਮਜ਼ੋਰ ਲੋਕ ਡਰ ਕੇ ਕੰਮ ਛੱਡ ਦੇਣਗੇ ਤੇ ਇਉਂ ਕੰਧ ਮੁਕੰਮਲ ਨਹੀਂ ਹੋਵੇਗੀ।”

ਪਰ ਮੈਂ ਪਰਮੇੁਸ਼ਰ ਅੱਗੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ, ਮੈਨੂੰ ਬਲ ਬਖਸ਼।”

10 ਇੱਕ ਦਿਨ, ਮੈਂ ਮੁਹੇਯਟਬੇਲ ਦੇ ਪੋਤਰੇ ਅਤੇ ਦਲਾਯਾਹ ਦੇ ਪੁੱਤਰ ਸਮਆਯਾਹ ਦੇ ਘਰੇ ਗਿਆ। ਉਹ ਆਪਣੇ ਘਰ ਤਾਈਂ ਸੀਮਤ ਕੀਤਾ ਗਿਆ ਸੀ ਤੇ ਉਸ ਨੇ ਕਿਹਾ,

“ਨਹਮਯਾਹ ਤੂੰ ਮੈਨੂੰ ਪਰਮੇਸ਼ੁਰ ਦੇ ਮੰਦਰ ਵਿੱਚ ਮਿਲ। ਚੱਲ ਪਵਿੱਤਰ ਸਥਾਨ ਦੇ ਅੰਦਰ ਚੱਲੀਏ ਅਤੇ ਬੂਹੇ ਭੇੜ ਲਈਏ। ਕੁਝ ਆਦਮੀ ਤੈਨੂੰ ਮਾਰਨ ਲਈ ਆ ਰਹੇ ਹਨ। ਅੱਜ ਰਾਤ ਉਹ ਤੈਨੂੰ ਵੱਢ ਸੁੱਟਣਗੇ।”

11 ਪਰ ਮੈਂ ਸ਼ਮਆਯਾਹ ਨੂੰ ਕਿਹਾ, “ਕੀ ਮੇਰੇ ਵਰਗੇ ਮਨੁੱਖ ਲਈ ਭੱਜ ਜਾਣਾ ਠੀਕ ਹੈ? ਮੇਰੇ ਜਿਹਾ ਕੋਈ ਆਦਮੀ ਪਵਿੱਤਰ ਸਥਾਨ ਵਿੱਚ ਦਾਖਲ ਹੋਕੇ ਕਿਵੇਂ ਜਿਉਂ ਸੱਕਦਾ? ਮੈਂ ਨਹੀਂ ਜਾਵਾਂਗਾ।”

12 ਫ਼ੇਰ ਮੈਂ ਸੁਚੇਤ ਹੋਇਆ ਕਿ ਕੀ ਸਬਿਤੀ ਸੀ। ਪਰਮੇਸ਼ੁਰ ਨੇ ਸ਼ਮਆਯਾਹ ਨੂੰ ਨਹੀਂ ਭੇਜਿਆ ਸੀ ਅਤੇ ਉਸ ਨੇ ਮੇਰੇ ਖਿਲਾਫ਼ ਭਵਿੱਖਬਾਣੀ ਕੀਤੀ ਸੀ ਕਿਉਂ ਕਿ ਸਨਬਲਟ ਅਤੇ ਟੋਬੀਯਾਹ ਨੇ ਉਸ ਨੂੰ ਇਹ ਕਰਨ ਲਈ ਕੀਮਤ ਅਦਾ ਕੀਤੀ ਸੀ। 13 ਉਨ੍ਹਾਂ ਨੇ ਮੈਨੂੰ ਭੈਭੀਤ ਕਰਨ ਲਈ ਸ਼ਮਆਯਾਹ ਨੂੰ ਕਿਰਾਏ ਤੇ ਲਿਆ ਹੋਇਆ ਸੀ ਤਾਂ ਕਿ ਜੋ ਵੀ ਉਸ ਨੇ ਕਿਹਾ ਮੈਂ ਕਰਾਂ ਅਤੇ ਪਾਪ ਕਰਾਂ। ਉਹ ਮੈਨੂੰ ਬੁਰਾ ਨਾਂ ਦੇ ਸੱਕੇ ਤਾਂ ਜੋ ਉਹ ਮੈਨੂੰ ਸੱਕਣ।

14 ਹੇ ਮੇਰੇ ਪਰਮੇਸ਼ੁਰ, ਟੋਬੀਯਾਹ ਅਤੇ ਸਨੱਬਲਟ ਨੂੰ ਉਨ੍ਹਾਂ ਦੇ ਇਨ੍ਹਾਂ ਕੰਮ ਮੁਤਾਬਕ ਅਤੇ ਨੋਆਦਯਾਹ ਨਬੀ ਔਰਤ ਅਤੇ ਬਾਕੀ ਦੇ ਨਬੀਆਂ ਨੂੰ ਜਿਹੜੇ ਮੈਨੂੰ ਡਰਾਉਣਾ ਚਾਹੁੰਦੇ ਸਨ, ਉਨ੍ਹਾਂ ਦੇ ਮਾੜੇ ਕੰਮਾਂ ਨੂੰ ਚੇਤੇ ਰੱਖ!

ਕੰਧ ਦਾ ਸਂਪੂਰਣ ਹੋਣਾ

15 ਇਉਂ ਅਲੂਲ ਮਹੀਨੇ ਦੇ 25ਵੇਂ ਦਿਨ, ਕੰਧ ਦੀ ਮੁਰੰਮਤ ਸਂਪੂਰਣ ਹੋ ਗਈ ਸੀ। ਇਸ ਕੰਧ ਦੀ ਉਸਾਰੀ ਨੂੰ ਪੂਰਾ ਕਰਦਿਆਂ 52 ਦਿਨ ਲੱਗੇ। 16 ਤਾਂ ਸਾਡੇ ਸਾਰੇ ਵੈਰੀਆਂ ਨੂੰ ਇਹ ਖਬਰ ਹੋ ਗਈ ਕਿ ਅਸੀਂ ਕੰਧ ਦਾ ਕੰਮ ਪੂਰਾ ਕਰ ਲਿਆ ਸੀ ਤੇ ਸਾਡੇ ਦੁਆਲੇ ਦੀਆਂ ਸਾਰੀਆਂ ਕੌਮਾਂ ਨੇ ਵੇਖਿਆ ਕਿ ਅਸੀਂ ਕਾਰਜ ਪੂਰਾ ਕਰ ਲਿਆ ਸੀ, ਤਾਂ ਉਨ੍ਹਾਂ ਦੇ ਹੌਸਲੇ ਢਹਿ ਗਏ। ਕਿਉਂ ਕਿ ਉਨ੍ਹਾਂ ਨੂੰ ਇਹ ਗੱਲ ਸਮਝ ਆ ਗਈ ਕਿ ਸਾਡਾ ਇਹ ਕਾਰਜ ਪਰਮੇਸ਼ੁਰ ਦੀ ਸਾਡੇ ਤੇ ਕਿਰਪਾ ਤੇ ਸਹਾਇਤਾ ਕਾਰਣ ਮੁਕੰਮਲ ਹੋਇਆ ਹੈ।

17 ਉਨ੍ਹਾਂ ਦਿਨਾਂ ਵਿੱਚ ਜਦੋਂ ਕਿ ਕੰਧ ਦਾ ਕਾਰਜ ਪੂਰਾ ਹੋਇਆ ਸੀ, ਯਹੂਦਾਹ ਦੇ ਸੱਜਣ ਬਹੁਤ ਸਾਰੀਆਂ ਚਿੱਠੀਆਂ ਟੋਬੀਯਾਹ ਨੂੰ ਭੇਜ ਰਹੇ ਸਨ ਅਤੇ ਟੋਬੀਯਾਹ ਬਹੁਤ ਸਾਰੀਆਂ ਚਿੱਠੀਆਂ ਉਨ੍ਹਾਂ ਨੂੰ ਭੇਜ ਰਿਹਾ ਸੀ। 18 ਕਿਉਂ ਕਿ ਯਹੂਦਾਹ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਉਸ ਦੇ ਪਿੱਛੇ ਲੱਗਣ ਦਾ ਇਲਰਾਰ ਕੀਤ ਸੀ ਕਿਉਂ ਕਿ ਟੋਬੀਯਾਹ ਸ਼ਕਨਯਾਹ ਦਾ ਜਵਾਈ ਸੀ, ਜੋ ਕਿ ਆਰਾਹ ਦਾ ਪੁੱਤਰ ਸੀ। ਅਤੇ ਉਸ ਦੇ ਪੁੱਤਰ ਯਹੋਹਾਨਾਨ ਨੇ ਬਰਕਯਾਹ ਦੇ ਪੁੱਤਰ ਮੱਸ਼ੁਲਾਮ ਦੀ ਧੀ ਨਾਲ ਵਿਆਹ ਕਰਵਾਇਆ ਸੀ। 19 ਉਹ ਲੋਕ ਮੈਨੂੰ ਉਸ ਦੀਆਂ ਸਿਫ਼ਤਾ ਦੱਸਦੇ ਸਨ ਅਤੇ ਉਹ ਟੋਬੀਯਾਹ ਨੂੰ ਮੇਰੇ ਬਾਰੇ ਤੇ ਮੇਰੇ ਕੰਮਾਂ ਬਾਰੇ ਖਬਰ ਦਿੰਦੇ ਰਹਿੰਦੇ ਸਨ। ਇਉਂ ਟੋਬੀਯਾਹ ਮੈਨੂੰ ਭੈਭੀਤ ਕਰਨ ਲਈ ਮੈਨੂੰ ਚਿੱਠੀਆਂ ਭੇਜਦਾ ਰਿਹਾ।

Punjabi Bible: Easy-to-Read Version (ERV-PA)

2010 by World Bible Translation Center

  Back

1 of 1

You'll get this book and many others when you join Bible Gateway Plus. Learn more

Viewing of
Cross references
Footnotes