Add parallel Print Page Options

ਆਖਰੀ ਪਲੇਗ ਦੇ ਨਾਲ ਦੂਤ

15 ਫ਼ੇਰ ਮੈਂ ਸਵਰਗ ਵਿੱਚ ਇੱਕ ਹੋਰ ਅਚੰਭਾ ਦੇਖਿਆ ਇਹ ਬਹੁਤ ਮਹਾਨ ਅਤੇ ਹੈਰਾਨੀ ਭਰਿਆ ਸੀ। ਉੱਥੇ ਸੱਤ ਦੂਤ ਸੱਤ ਮੁਸੀਬਤਾਂ ਲਿਆ ਰਹੇ ਸਨ। ਇਹ ਆਖਰੀ ਮੁਸੀਬਤਾਂ ਸਨ, ਕਿਉਂ ਕਿ ਇਸਤੋਂ ਬਾਅਦ ਪਰਮੇਸ਼ੁਰ ਦਾ ਗੁੱਸਾ ਮੁੱਕ ਜਾਵੇਗਾ।

ਜੋ ਕੁਝ ਮੈਂ ਦੇਖਿਆ ਉਹ ਸ਼ੀਸ਼ੇ ਦੇ ਸਮੁੰਦਰ ਵਰਗਾ ਸੀ ਜਿਸ ਵਿੱਚ ਅੱਗ ਬਲੀ ਹੋਈ ਸੀ। ਉਹ ਸਾਰੇ ਲੋਕ ਜਿਨ੍ਹਾਂ ਨੇ ਜਾਨਵਰ, ਅਤੇ ਉਸਦੀ ਮੂਰਤੀ ਅਤੇ ਸਮੁੰਦਰ ਕੰਢੇ ਖਲੋਤੇ ਉਸ ਦੇ ਨਾਮਾਂ ਦੀ ਸੰਖਿਆ ਉੱਤੇ ਜਿੱਤ ਪ੍ਰਾਪਤ ਕਰ ਲਈ ਸੀ। ਇਨ੍ਹਾਂ ਲੋਕਾਂ ਕੋਲ ਉਹ ਸਾਰੰਗੀਆਂ ਸਨ ਜਿਹੜੀਆਂ ਉਨ੍ਹਾਂ ਨੂੰ ਪਰਮੇਸ਼ੁਰ ਵੱਲੋਂ ਦਿੱਤੀਆਂ ਗਈਆਂ ਸਨ। ਉਨ੍ਹਾਂ ਨੇ ਪਰਮੇਸ਼ੁਰ ਦੇ ਸੇਵਕ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਇਆ,

“ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ,
    ਜਿਹੜੀਆਂ ਗੱਲਾਂ ਤੂੰ ਕਰਦਾ ਹੈਂ ਮਹਾਨ
ਅਤੇ ਹੈਰਾਨੁਕ ਹਨ। ਸਾਰੀਆਂ ਕੌਮਾਂ ਦੇ ਰਾਜਿਆ,
    ਤੇਰੇ ਰਾਹ ਧਰਮੀ ਅਤੇ ਸੱਚੇ ਹਨ।
ਹੇ ਪ੍ਰਭੂ ਸਾਰੇ ਲੋਕ ਤੈਥੋਂ ਡਰਨਗੇ।
ਸਾਰੇ ਲੋਕ ਤੇਰੇ ਨਾਮ ਦੀ ਉਸਤਤਿ ਕਰਨਗੇ।
    ਸਿਰਫ਼ ਤੂੰ ਹੀ ਪਵਿੱਤਰ ਹੈਂ।
ਸਾਰੀਆਂ ਕੌਮਾਂ ਆਉਣਗੀਆਂ ਅਤੇ ਉਪਾਸਨਾ ਕਰਨਗੀਆਂ,
    ਕਿਉਂਕਿ ਇਹ ਸਪੱਸ਼ਟ ਹੈ ਕਿ ਤੂੰ ਹੀ ਉਹ ਗੱਲਾਂ ਕਰਦਾ ਹੈਂ, ਜਿਹੜੀਆਂ ਸਹੀ ਹਨ।”

ਇਸ ਤੋਂ ਮਗਰੋਂ ਮੈਂ ਸਵਰਗ ਵਿੱਚ ਮੰਦਰ ਪਰਮੇਸ਼ੁਰ ਦੀ ਹਜ਼ੂਰੀ ਦਾ ਪਵਿੱਤਰ ਸਥਾਨ [a] ਦੇਖਿਆ। ਮੰਦਰ ਖੁੱਲ੍ਹਾ ਸੀ। ਸੱਤ ਦੂਤ ਜਿਨ੍ਹਾਂ ਕੋਲ ਸੱਤ ਮੁਸੀਬਤਾਂ ਸਨ ਮੰਦਰ ਵਿੱਚੋਂ ਬਾਹਰ ਆਏ। ਉਹ ਸਾਫ਼ ਅਤੇ ਚਮਕਦਾਰ ਕਤਾਨ ਵਿੱਚ ਸਜਿੱਤ ਸਨ। ਉਨ੍ਹਾਂ ਨੇ ਸੀਨਿਆਂ ਤੇ ਸੁਨਿਹਰੀ ਪੱਟੀਆਂ ਬੰਨ੍ਹੀਆਂ ਹੋਈਆਂ ਸਨ। ਫ਼ੇਰ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਇੱਕ ਨੇ ਸੱਤ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਦਿੱਤੇ। ਕਟੋਰੇ ਉਸ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ ਜਿਹੜਾ ਸਦਾ ਜੀਵਤ ਹੈ। ਮੰਦਰ ਪਰਮੇਸ਼ੁਰ ਦੀ ਸ਼ਾਨ ਅਤੇ ਸ਼ਕਤੀ ਦੇ ਧੂੰਏਂ ਨਾਲ ਭਰਿਆ ਹੋਇਆ ਸੀ। ਓਨਾ ਚਿਰ ਕੋਈ ਵੀ ਮੰਦਰ ਵਿੱਚ ਦਾਖਲ ਨਹੀਂ ਹੋ ਸੱਕਦਾ ਜਿੰਨਾ ਚਿਰ ਸੱਤਾਂ ਦੂਤਾਂ ਦੀਆਂ ਸੱਤੇ ਮੁਸੀਬਤਾਂ ਸੰਪੂਰਣ ਨਹੀਂ ਹੋ ਜਾਂਦੀਆਂ।

Footnotes

  1. ਪਰਕਾਸ਼ ਦੀ ਪੋਥੀ 15:5 ਪਰਮੇਸ਼ੁਰ ਦੀ ਹਜ਼ੂਰੀ ਦਾ ਪਵਿੱਤਰ ਸਥਾਨ ਅੱਖਰੀ ਤੌਰ ਤੇ, “ਗਵਾਹੀ ਦਾ ਤੰਬੂ” ਪੁਰਾਤਨ ਨੇਮ ਵਿੱਚ ਇਹ ਪਵਿੱਤਰ ਤੰਬੂ ਦੇ ਉਸ ਕਮਰੇ ਦਾ ਨਾਮ ਸੀ ਜਿਸ ਵਿੱਚ ਪੱਥਰ ਦੀਆਂ ਸਲੇਟਾਂ ਉੱਤੇ ਲਿਖੇ ਹੋਏ ਦਸ ਹੁਕਮ ਰੱਖੇ ਗਏ ਸਨ। ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਨਾਲ ਕੀਤੇ ਕਰਾਰ ਦੇ “ਪ੍ਰਮਾਣ” ਜਾਂ “ਸਬੂਤ” ਸਨ। ਇਹੀ ਕਮਰਾ ਹੈ ਜਿਸ ਵਿੱਚ ਪਰਮੇਸ਼ੁਰ ਆਪਣੇ ਲੋਕਾਂ ਦਰਮਿਆਨ ਰਹਿੰਦਾ ਸੀ। ਦੇਖੋ ਕੂਚ 25:8-22