Menu
Bible Gateway Plus logo
Bible Gateway logo
account
Welcome to the new Bible Gateway. Take a quick tour and see what’s new.
Bible Gateway Plus logo
Bible Gateway logo
Read Scripture without ads. Try Bible Gateway Plus.
  • Read
    • Reading Plans
    • Advanced Search
    • Available Versions
    • Audio Bibles
  • Study
    • Scripture Engagement
    • More Resources
  • News
  • Explore
    • Newsletters
    • Devotionals
    • Bible Gateway App
    • Bible Audio App
    • Take a Tour
  • Store
    • Bibles
    • Deals
    • More
  • Bible Gateway Plus
ERV-PA
Version
Bible Books Bible Books
ERV-PA
Version
Read
Study
News
Explore
Store
Bible Gateway Plus
Light Mode Dark Mode
Font Size
Log In show menu
Previous Next
Print PrintSettingsSettingsShare ShareParallelParallelExpandExpandCollapse

ਬਿਵਸਥਾ ਸਾਰ 25  Punjabi Bible: Easy-to-Read Version

25 “ਜੇਕਰ ਦੋ ਬੰਦਿਆਂ ਵਿੱਚ ਕੋਈ ਦਲੀਲਬਾਜ਼ੀ ਹੋਵੇ, ਉਨ੍ਹਾਂ ਨੂੰ ਕਚਿਹਰੀ ਵਿੱਚ ਜਾਣਾ ਚਾਹੀਦਾ ਹੈ। ਨਿਆਂਕਾਰ ਫ਼ੈਸਲਾ ਕਰਨਗੇ ਕਿ ਕੌਣ ਸਹੀ ਹੈ ਅਤੇ ਕੌਣ ਗਲਤ ਹੈ। 2 ਜੇ ਕੋਈ ਜੱਜ ਇਹ ਨਿਆਂ ਕਰੇ ਕਿ ਕਿਸੇ ਬੰਦੇ ਨੂੰ ਕੋੜਿਆ ਦੀ ਸਜ਼ਾ ਦੇਣੀ ਚਾਹੀਦੀ ਹੈ ਤਾਂ ਉਸ ਬੰਦੇ ਨੂੰ ਪੁੱਠਾ ਲਿਟਾ ਦੇਣਾ ਚਾਹੀਦਾ ਹੈ। ਕੋਈ ਜਣਾ ਮੁਜਰਿਮ ਨੂੰ ਜੱਜ ਦੀਆਂ ਨਜ਼ਰਾ ਸਾਹਮਣੇ ਸਜ਼ਾ ਦੇਵੇਗਾ। ਉਸ ਨੂੰ ਕਿੰਨੀ ਵਾਰੀ ਸਜ਼ਾ ਦੇਣੀ ਹੈ ਇਸਦਾ ਨਿਆਂ ਉਸ ਦੇ ਜ਼ੁਰਮ ਉੱਤੇ ਨਿਰਭਰ ਕਰੇਗਾ। 3 ਕਿਸੇ ਨੂੰ ਵੀ ਚਾਲ੍ਹੀਆਂ ਤੋਂ ਵੱਧ ਕੋੜੇ ਨਹੀਂ ਮਾਰੇ ਜਾਣੇ ਚਾਹੀਦੇ। ਜੇ ਤੁਸੀਂ ਕਿਸੇ ਨੂੰ ਚਾਲ੍ਹੀਆਂ ਤੋਂ ਵੱਧ ਕੋੜੇ ਮਾਰਦੇ ਹੋ, ਇਸਦਾ ਮਤਲਬ ਹੈ ਕਿ ਤੁਹਾਡੇ ਲਈ, ਤੁਹਾਡੇ ਗੁਆਂਢੀ ਦਾ ਜੀਵਨ ਕੋਈ ਅਰਥ ਨਹੀਂ ਰੱਖਦਾ।

4 “ਜਦੋਂ ਕਿਸੇ ਬਲਦ ਨੂੰ ਅਨਾਜ ਗਹੁਣ ਲਈ ਵਰਤਿਆ ਜਾਂਦਾ, ਉਸ ਨੂੰ ਅਨਾਜ ਖਾਣ ਤੋਂ ਰੋਕਣ ਲਈ ਉਸਦਾ ਮੂੰਹ ਨਹੀਂ ਬੰਨ੍ਹਿਆ ਜਾਣਾ ਚਾਹੀਦਾ।

5 “ਜੇ ਦੋ ਭਰਾ ਇਕੱਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਜਣਾ ਬੇਔਲਾਦਾ ਮਰ ਜਾਵੇ, ਤਾਂ ਮਰੇ ਹੋਏ ਭਰਾ ਦੀ ਪਤਨੀ ਪਰਿਵਾਰ ਤੋਂ ਬਾਹਰ ਕਿਸੇ ਅਜਨਬੀ ਨਾਲ ਨਹੀਂ ਵਿਆਹੀ ਜਾਣੀ ਚਾਹੀਦੀ। ਉਸ ਦੇ ਪਤੀ ਦੇ ਭਰਾ ਨੂੰ ਉਸ ਨਾਲ ਸ਼ਾਦੀ ਕਰਕੇ ਉਸ ਨਾਲ ਜਿਨਸੀ ਸੰਬੰਧ ਬਨਾਉਣੇ ਚਾਹੀਦੇ ਹਨ। ਉਸਦੀ ਉਸ ਵੱਲ ਇੱਕ ਦਿਉਰ ਦੀ ਜੁੰਮੇਵਾਰੀ ਹੋਣੀ ਚਾਹੀਦੀ ਹੈ। 6 ਫ਼ੇਰ ਜਦੋਂ ਉਹ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਵੇਗੀ, ਉਹ ਬੱਚਾ ਮਰੇ ਹੋਏ ਆਦਮੀ ਦਾ ਨਾਮ ਉਚੇਰਾ ਕਰੇਗਾ। ਫ਼ੇਰ ਮਰੇ ਹੋਏ ਭਰਾ ਦਾ ਨਾਮ ਇਸਰਾਏਲ ਵਿੱਚੋਂ ਮਿਟਾਇਆ ਨਹੀਂ ਜਾਵੇਗਾ। 7 ਜੇ ਕੋਈ ਬੰਦਾ ਆਪਣੇ ਭਰਾ ਦੀ ਵਿਧਵਾ ਨਾਲ ਸ਼ਾਦੀ ਨਾ ਕਰਾਉਣਾ ਚਾਹੇ ਤਾਂ ਭਰਾ ਦੀ ਪਤਨੀ ਨੂੰ ਕਸਬੇ ਦੀ ਸਭਾ ਵਾਲੀ ਥਾਂ ਉੱਤੇ ਆਗੂਆਂ ਕੋਲ ਜਾਣਾ ਚਾਹੀਦਾ ਹੈ। ਉਸ ਦੇ ਭਰਾ ਦੀ ਪਤਨੀ ਨੂੰ ਆਗੂਆਂ ਨੂੰ ਇਹ ਆਖਣਾ ਚਾਹੀਦਾ ਹੈ, ‘ਮੇਰੇ ਪਤੀ ਦਾ ਭਰਾ ਇਸਰਾਏਲ ਵਿੱਚ ਆਪਣੇ ਭਰਾ ਦਾ ਨਾਮ ਜਿਉਂਦਾ ਨਹੀਂ ਰੱਖਣਾ ਚਾਹੁੰਦਾ। ਉਹ ਮੇਰੇ ਪ੍ਰਤੀ ਆਪਣੇ ਪਤੀ ਦੇ ਭਰਾ ਵਾਲੇ ਫ਼ਰਜ਼ ਨਹੀਂ ਨਿਭਾਉਣਾ ਚਾਹੁੰਦਾ।’ 8 ਤਾਂ ਫ਼ੇਰ ਸ਼ਹਿਰ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਬੰਦੇ ਨੂੰ ਬੁਲਾਉਣ ਅਤੇ ਉਸ ਨਾਲ ਗੱਲ ਕਰਨ। ਜੇ ਉਹ ਬੰਦਾ ਜ਼ਿੱਦੀ ਹੈ ਅਤੇ ਆਖਦਾ ਹੈ, ‘ਮੈਂ ਉਸ ਨਾਲ ਸ਼ਾਦੀ ਨਹੀਂ ਕਰਨਾ ਚਾਹੁੰਦਾ,’ 9 ਤਾਂ ਉਸ ਦੇ ਭਰਾ ਦੀ ਪਤਨੀ ਨੂੰ ਆਗੂਆਂ ਦੇ ਸਾਹਮਣੇ ਉਸ ਦੇ ਕੋਲ ਆਉਣਾ ਚਾਹੀਦਾ ਹੈ। ਉਸ ਨੂੰ ਉਸ ਦੇ ਪੈਰੋਂ ਜੁੱਤੀ ਲਾਹ ਦੇਣੀ ਚਾਹੀਦੀ ਹੈ। ਫ਼ੇਰ ਉਸ ਨੂੰ ਚਾਹੀਦਾ ਹੈ ਕਿ ਉਸ ਦੇ ਮੂੰਹ ਉੱਤੇ ਥੁੱਕ ਦੇਵੇ। ਉਸ ਨੂੰ ਇਹ ਆਖਣਾ ਚਾਹੀਦਾ ਹੈ, ‘ਇਹ ਸਲੂਕ ਉਸ ਬੰਦੇ ਨਾਲ ਕੀਤਾ ਜਾ ਰਿਹਾ ਹੈ ਜਿਹੜਾ ਆਪਣੇ ਭਰਾ ਦੇ ਪਰਿਵਾਰ ਵਿੱਚ ਵਾਧਾ ਨਹੀਂ ਕਰਨਾ ਚਾਹੁੰਦਾ!’ 10 ਫ਼ੇਰ ਉਸ ਭਰਾ ਦਾ ਪਰਿਵਾਰ ਇਸਰਾਏਲ ਦੇ ਅਜਿਹੇ ਪਰਿਵਾਰ ਵਜੋਂ ਜਾਣਿਆ ਜਾਵੇਗਾ ‘ਜਿਸ ਪਰਿਵਾਰ ਦੇ ਬੰਦੇ ਦੀ ਜੁੱਤੀ ਉਤਰ ਗਈ ਸੀ।’

11 “ਹੋ ਸੱਕਦਾ ਹੈ ਕਿ ਦੋ ਬੰਦੇ ਆਪਸ ਵਿੱਚ ਲੜ-ਝਗੜ ਰਹੇ ਹੋਣ। ਸ਼ਾਇਦ ਇੱਕ ਆਦਮੀ ਦੀ ਪਤਨੀ ਆਪਣੇ ਪਤੀ ਦੀ ਸਹਾਇਤਾ ਕਰਨ ਲਈ ਆ ਜਾਵੇ। ਪਰ ਉਸ ਨੂੰ ਦੂਸਰੇ ਆਦਮੀ ਦੇ ਗੁਪਤ ਅੰਗਾਂ ਨੂੰ ਹੱਥ ਨਹੀਂ ਪਾਉਣਾ ਚਾਹੀਦਾ। 12 ਜੇ ਉਹ ਅਜਿਹਾ ਕਰੇ ਤਾਂ ਉਸਦਾ ਹੱਥ ਕੱਟ ਦੇਣਾ ਚਾਹੀਦਾ ਹੈ। ਉਸ ਲਈ ਅਫ਼ਸੋਸ ਕਰਨ ਦੀ ਲੋੜ ਨਹੀਂ।

13 “ਅਜਿਹੇ ਵੱਟੇ ਨਾ ਰੱਖੋ ਜਿਹੜੇ ਜਾਂ ਤਾਂ ਬਹੁਤੇ ਹਲਕੇ ਹੋਣ ਜਾਂ ਬਹੁਤੇ ਭਾਰੇ ਹੋਣ। 14 ਆਪਣੇ ਘਰ ਵਿੱਚ ਅਜਿਹੇ ਵੱਟੇ ਵੀ ਨਾ ਰੱਖੋ ਜਿਹੜੇ ਜਾਂ ਤਾਂ ਬਹੁਤ ਵੱਡੇ ਹੋਣ ਜਾਂ ਬਹੁਤ ਛੋਟੇ ਹੋਣ। 15 ਤੁਹਾਨੂੰ ਉਹੀ ਨਾਪ-ਤੋਂਲ ਇਸਤੇਮਾਲ ਕਰਨੇ ਚਾਹੀਦੇ ਹਨ ਜਿਹੜੇ ਸੱਚੇ ਅਤੇ ਸਹੀ ਹਨ। ਫ਼ੇਰ ਤੁਸੀਂ ਉਸ ਧਰਤੀ ਉੱਤੇ ਲੰਮਾ ਸਮਾ ਜੀਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। 16 ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਨਾਪ-ਤੋਲ ਵਿੱਚ ਧੋਖਾ ਕਰਦੇ ਹਨ। ਹਾਂ, ਉਹ ਉਨ੍ਹਾਂ ਸਾਰਿਆਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ।

ਅਮਾਲੇਕੀਆਂ ਦਾ ਨਾਸ਼ ਜ਼ਰੂਰੀ ਹੈ

17 “ਉਸ ਸਲੂਕ ਨੂੰ ਚੇਤੇ ਰੱਖੋ ਜਿਹੜਾ ਅਮਾਲੇਕ ਦੇ ਲੋਕਾਂ ਨੇ ਤੁਹਾਡੇ ਨਾਲ ਉਦੋਂ ਕੀਤਾ ਸੀ ਜਦੋਂ ਤੁਸੀਂ ਮਿਸਰ ਤੋਂ ਆ ਰਹੇ ਸੀ। 18 ਅਮਾਲੇਕੀ ਪਰਮੇਸ਼ੁਰ ਦਾ ਆਦਰ ਨਹੀਂ ਕਰਦੇ ਸਨ। ਉਨ੍ਹਾਂ ਨੇ ਤੁਹਾਡੇ ਉੱਤੇ ਉਦੋਂ ਹਮਲਾ ਕੀਤਾ ਜਦੋਂ ਤੁਸੀਂ ਕਮਜ਼ੋਰ ਅਤੇ ਥੱਕੇ ਹੋਏ ਸੀ। ਉਨ੍ਹਾਂ ਨੇ ਤੁਹਾਡੇ ਉਨ੍ਹਾਂ ਸਮੂਹ ਲੋਕਾਂ ਨੂੰ ਮਾਰ ਦਿੱਤਾ ਜਿਹੜੇ ਸੁਸਤ ਸਨ ਅਤੇ ਸਭ ਦੇ ਪਿੱਛੇ ਤੁਰ ਰਹੇ ਸਨ। 19 ਇਹੀ ਕਾਰਣ ਹੈ ਕਿ ਤੁਹਾਨੂੰ ਚਾਹੀਦਾ ਹੈ ਕਿ ਦੁਨੀਆਂ ਤੋਂ ਅਮਾਲੇਕੀਆਂ ਦਾ ਨਾਮੋ-ਨਿਸ਼ਾਨ ਮਿਟਾ ਦੇਵੋ। ਤੁਹਾਨੂੰ ਇਹ ਗੱਲ ਉਦੋਂ ਕਰਨੀ ਚਾਹੀਦੀ ਹੈ ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋ ਰਹੇ ਹੋਵੋ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਉਹ ਤੁਹਾਨੂੰ ਉੱਥੇ ਤੁਹਾਡੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾ ਤੋਂ ਰਾਹਤ ਦੇਵੇਗਾ। ਪਰ ਅਮਾਲੇਕੀਆਂ ਦਾ ਨਾਸ਼ ਕਰਨਾ ਨਾ ਭੁੱਲਿਉ।

Next
ਬਿਵਸਥਾ ਸਾਰ 24
ਬਿਵਸਥਾ ਸਾਰ 26
Next
dropdown
Punjabi Bible: Easy-to-Read Version (ERV-PA)

2010 by Bible League International

Bible Gateway Plus logo
Bible Gateway logo

Font Size

Font Size

Dark Mode

Light Mode Dark Mode

About

  • About
  • Learn About the Bible
  • Statement of Faith
  • Mobile App
  • Store
  • Blog
  • Newsroom
  • Support Us

Help

  • FAQs
  • Tutorials
  • Use Bible Gateway on Your Site
  • Advertise with us
  • Contact us
  • Privacy policy
  • California Privacy Rights
  • Do Not Sell My Personal Information
  • Site: Terms of use
  • Widget: Terms of use

Our Network

  • FaithGateway
  • StudyGateway
  • ChurchSource
  • HarperCollins Christian Publishing
  • Grupo Nelson
  • Editorial Vida
  • Thomas Nelson
  • WestBow Press
  • Zondervan
  • MasterLectures

Social

  • Facebook
  • Instagram
  • Pinterest
  • TikTok
  • X
  • YouTube

Preferences

  • Versión en español
  • Preferences
  • Classic Bible Gateway
Sign Up for Bible Gateway: News & Knowledge
Get weekly Bible news, info, reflections, and deals in your inbox.

By submitting your email address, you understand that you will receive email communications from Bible Gateway, operated by HarperCollins Christian Publishing, 501 Nelson Pl, Nashville, TN 37214 USA, including commercial communications and messages from partners of Bible Gateway. You may unsubscribe from Bible Gateway’s emails at any time. If you have any questions, please review our Privacy Policy or email us at privacy@biblegateway.com.

Preferences

  • Versión en español
  • Preferences
  • Classic Bible Gateway