Add parallel Print Page Options

ਲੋਕ ਪਰਮੇਸ਼ੁਰ ਤੋਂ ਭੈਭੀਤ ਸਨ

22 “ਯਹੋਵਾਹ ਨੇ ਇਹ ਹੁਕਮ ਤੁਹਾਨੂੰ ਸਾਰਿਆਂ ਨੂੰ ਉਦੋਂ ਦਿੱਤੇ ਜਦੋਂ ਤੁਸੀਂ ਪਰਬਤ ਉੱਤੇ ਇਕੱਠੇ ਹੋਏ ਸੀ। ਯਹੋਵਾਹ ਨੇ ਬਿਨਾ ਰੁਕਿਆਂ ਅੱਗ, ਬੱਦਲ ਅਤੇ ਗਹਿਰੀ ਧੁੰਦ ਵਿੱਚੋਂ ਉੱਚੀ ਅਵਾਜ਼ ਵਿੱਚ ਗੱਲ ਕੀਤੀ ਸੀ। ਫ਼ੇਰ ਉਸ ਨੇ ਆਪਣੇ ਸ਼ਬਦਾਂ ਨੂੰ ਦੋ ਪੱਥਰ ਦੀਆਂ ਸ਼ਿਲਾਵਾਂ ਉੱਤੇ ਲਿਖਕੇ ਉਹ ਮੈਨੂੰ ਦੇ ਦਿੱਤੀਆਂ।

23 “ਜਦੋਂ ਪਰਬਤ ਅੱਗ ਨਾਲ ਬਲ ਰਿਹਾ ਸੀ, ਤੁਸੀਂ ਹਨੇਰੇ ਵਿੱਚੋਂ ਆਉਂਦੀ ਅਵਾਜ਼ ਸੁਣੀ। ਫ਼ੇਰ ਸਾਰੇ ਬਜ਼ੁਰਗ ਅਤੇ ਤੁਹਾਡੇ ਪਰਿਵਾਰ-ਸਮੂਹਾਂ ਦੇ ਹੋਰ ਆਗੂ ਮੇਰੇ ਕੋਲ ਆਏ। 24 ਉਨ੍ਹਾਂ ਆਖਿਆ, ‘ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਆਪਣੀ ਮਹਾਨਤਾ ਅਤੇ ਪਰਤਾਪ ਵਿਖਾਇਆ ਹੈ। ਅਸੀਂ ਉਸ ਨੂੰ ਅਗਨੀ ਵਿੱਚੋਂ ਬੋਲਦਿਆਂ ਸੁਣਿਆ ਹੈ! ਅੱਜ, ਅਸੀਂ ਦੇਖ ਲਿਆ ਹੈ ਕਿ ਕਿਸੇ ਵਾਸਤੇ ਪਰਮੇਸ਼ੁਰ ਦੇ ਉਸ ਨਾਲ ਗੱਲ ਕਰਨ ਤੋਂ ਮਗਰੋਂ ਵੀ ਜਿਉਂਦੇ ਰਹਿ ਸੱਕਣ ਸੰਭਵ ਹੈ।

Read full chapter