A A A A A
Bible Book List

ਮਲਾਕੀ 2 Punjabi Bible: Easy-to-Read Version (ERV-PA)

ਜਾਜਕਾਂ ਲਈ ਬਿਧੀਆਂ

“ਹੇ ਜਾਜਕੋ! ਮੇਰੀ ਗੱਲ ਸੁਣੋ! ਇਹ ਬਿਧੀ ਤੁਹਾਡੇ ਲਈ ਹੈ! ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਧਿਆਨ ਨਾਲ ਸੁਣੋ ਅਤੇ ਮੇਰੇ ਨਾਓਂ ਦੀ ਉਸਤਤ ਕਰੋ! ਜੇਕਰ ਤੁਸੀਂ ਮੇਰੇ ਨਾਉਂ ਦਾ ਆਦਰ ਨਹੀਂ ਕਰੋਂਗੇ ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦੇਵਾਂਗਾ। ਤੁਸੀਂ ਅਸੀਸ ਮੰਗੋਂਗੇ ਤੇ ਤੁਹਾਨੂੰ ਸਰਾਪ ਮਿਲੇਗਾ ਕਿਉਂ ਕਿ ਤੁਸੀਂ ਮੇਰੇ ਨਾਉਂ ਦੀ ਇੱਜ਼ਤ ਨਹੀਂ ਕੀਤੀ। ਜੇ ਤੁਸੀਂ ਪ੍ਰਸੰਸਾ ਨਾ ਕਰੋਂਗੇ ਤਾਂ ਮੈਂ ਤੁਹਾਡੇ ਤੇ ਕਰੋਪੀ ਲਿਆਵਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫੁਰਮਾਇਆ।

“ਵੇਖੋ, ਮੈਂ ਤੁਹਾਡੇ ਉਤਰਾਧਿਕਾਰੀਆਂ ਨੂੰ ਝਿੜਕਾਂਗਾ ਤੇ ਸਜ਼ਾ ਦੇਵਾਂਗਾ। ਛੁੱਟੀਆਂ ’ਚ ਤੁਹਾਡੇ ਜਾਜਕ ਮੈਨੂੰ ਬਲੀਆਂ ਚੜ੍ਹਾਉਂਦੇ ਹਨ। ਤੁਸੀਂ ਜਾਨਵਰਾਂ ਦੇ ਅੰਦਰਲੇ ਗੰਦਗੀ ਵਾਲੇ ਅੰਗਾਂ ਨੂੰ ਅਤੇ ਗੋਬਰ ਨੂੰ ਕੱਢ ਕੇ ਸੁੱਟ ਦਿੰਦੇ ਹੋ, ਪਰ ਮੈਂ ਉਹ ਗੋਬਰ ਤੁਹਾਡੇ ਚਿਹਰਿਆਂ ਤੇ ਲੇਪਾਂਗਾ ਅਤੇ ਇਸ ਗੰਦਗੀ ਸਮੇਤ ਤੁਸੀਂ ਵੀ ਸੁੱਟੇ ਜਾਵੋਂਗੇ। ਤਦ ਤੁਸੀਂ ਜਾਣੋਂਗੇ ਕਿ ਮੈਂ ਇਹ ਹੁਕਮ ਤੁਹਾਨੂੰ ਕਿਉਂ ਦੇ ਰਿਹਾ ਹਾਂ। ਮੈਂ ਇਹ ਹੁਕਮ ਤੁਹਾਨੂੰ ਇਸ ਲਈ ਦਿੱਤਾ ਤਾਂ ਜੋ ਲੇਵੀ ਨਾਲ ਮੇਰਾ ਇਕਰਾਰਨਾਮਾ ਰਹੇ, ਇਸੇ ਲਈ ਮੈਂ ਤੁਹਾਨੂੰ ਇਹ ਗੱਲਾਂ ਆਖੀਆਂ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫ਼ੁਰਮਾਇਆ।

ਯਹੋਵਾਹ ਨੇ ਆਖਿਆ, “ਮੈਂ ਲੇਵੀ ਨਾਲ ਇਹ ਇਕਰਾਰਨਾਮਾ ਕੀਤਾ। ਮੈਂ ਉਸ ਨੂੰ ਜੀਵਨ ਅਤੇ ਸ਼ਾਂਤੀ ਦੇਣ ਦਾ ਵਾਅਦਾ ਕੀਤਾ-ਅਤੇ ਮੈਂ ਉਸ ਨੂੰ ਇਹ ਦਿੱਤਾ। ਉਸ ਨੇ ਮੇਰਾ ਆਦਰ ਕੀਤਾ ਅਤੇ ਮੇਰਾ ਨਾਉਂ ਦਾ ਜੱਸ ਕੀਤਾ। ਸਚਿਆਈ ਦੀ ਸਿੱਖਿਆ ਉਸ ਦੇ ਮੂੰਹ ਤੇ ਸੀ। ਲੇਵੀ ਨੇ ਝੂਠ ਨਾ ਪ੍ਰਚਾਰਿਆ। ਉਹ ਈਮਾਨਦਾਰ ਸੀ ਅਤੇ ਸ਼ਾਂਤੀ ਦਾ ਜਾਜਕ ਸੀ। ਲੇਵੀ ਨੇ ਮੇਰੀ ਸਿੱਖਿਆ ਦਾ ਅਨੁਸਰਣ ਕੀਤਾ, ਮੇਰੇ ਪਿੱਛੇ ਲੱਗਾ ਅਤੇ ਉਸ ਨੇ ਬੜੇ ਸਾਰੇ ਮਨੁੱਖਾਂ ਨੂੰ ਕੁਰਾਹੇ ਪੈਣ ਤੋਂ ਬਚਾਇਆ। ਇੱਕ ਜਾਜਕ ਨੂੰ ਪਰਮੇਸ਼ੁਰ ਦੀ ਬਿਵਸਬਾ ਦਾ ਗਿਆਨ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਕੋਲ ਜਾਣ ਅਤੇ ਪਰਮੇਸ਼ੁਰ ਦੀਆਂ ਸਿੱਖਿਆਵਾਂ ਦਾ ਗਿਆਨ ਹਾਸਿਲ ਕਰਨ। ਇੱਕ ਜਾਜਕ ਲੋਕਾਂ ਲਈ ਯਹੋਵਾਹ ਦੀ ਬਿਵਸਬਾ ਦੀ ਸਿੱਖਿਆ ਦਾ ਦੂਤ ਹੋਣਾ ਚਾਹੀਦਾ ਹੈ ਜੋ ਉਸ ਗਿਆਨ ਨੂੰ ਮਨੁੱਖਤਾ ਵਿੱਚ ਵੰਡੇ।”

ਯਹੋਵਾਹ ਨੇ ਆਖਿਆ, “ਪਰ ਤੁਸੀਂ ਜਾਜਕਾਂ ਨੇ ਮੇਰੀ ਬਿਵਸਬਾ ਨੂੰ ਨਹੀਂ ਮੰਨਿਆ ਸਗੋਂ ਤੁਸੀਂ ਬਿਵਸਬਾ ਨਾਲ ਲੋਕਾਂ ਨੂੰ ਗ਼ਲਤ ਸਮਝਾ ਕੇ ਉਨ੍ਹਾਂ ਨੂੰ ਕੁਰਾਹੇ ਪਾਇਆ। ਤੁਸੀਂ ਲੇਵੀ ਨਾਲ ਬਂਨੇ ਨੇਮ ਨੂੰ ਬਰਬਾਦ ਕਰਕੇ ਰੱਖ ਦਿੱਤਾ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਫਰਮਾਏ। “ਤੁਸੀਂ ਮੇਰੇ ਪਾਏ ਰਾਹ ਤੇ ਨਾ ਤੁਰੇ। ਤੁਸੀਂ ਮੇਰੀ ਬਿਵਸਬਾ ਨੂੰ ਨਾ ਮੰਨਿਆ। ਇਸ ਲਈ ਮੈਂ ਤੁਹਾਨੂੰ ਨਖਿੱਧ ਕਰਾਰ ਦਿੰਦਾ ਹਾਂ-ਅਤੇ ਲੋਕ ਤੁਹਾਡਾ ਆਦਰ ਨਾ ਕਰਨਗੇ।”

ਯਹੂਦਾਹ ਪਰਮੇਸ਼ੁਰ ਨਾਲ ਸੱਚਾ ਨਹੀਂ ਸੀ

10 ਸਾਡਾ ਸਭ ਦਾ ਪਿਤਾ (ਪਰਮੇਸ਼ੁਰ) ਇੱਕ ਹੈ। ਉਸ ਨੇ ਹੀ ਸਾਨੂੰ ਸਾਰਿਆਂ ਨੂੰ ਸਾਜਿਆ ਹੈ। ਤਾਂ ਫ਼ਿਰ ਭਾਈ-ਭਾਈ ਨੂੰ ਕਿਉਂ ਧੋਖਾ ਦਿੰਦਾ ਹੈ? ਅਜਿਹੇ ਲੋਕ ਇਉਂ ਕਰਕੇ ਇਹ ਜਤਾਉਂਦੇ ਹਨ ਕਿ ਉਨ੍ਹਾਂ ਨੂੰ ਨੇਮ ਦਾ ਕੋਈ ਆਦਰ ਨਹੀਂ। ਉਨ੍ਹਾਂ ਨੂੰ ਉਸ ਬਿਵਸਬਾ ਦੀ ਕੋਈ ਇੱਜ਼ਤ ਨਹੀਂ ਜਿਹੜੀ ਸਾਡੇ ਪੁਰਖਿਆਂ ਨੇ ਪਰਮੇਸ਼ੁਰ ਨਾਲ ਬੰਨ੍ਹੀ ਸੀ। 11 ਯਹੂਦਾਹ ਦੇ ਲੋਕਾਂ ਨੇ ਦੂਜਿਆਂ ਲੋਕਾਂ ਨਾਲ ਧੋਖਾ ਕੀਤਾ। ਯਰੂਸ਼ਲਮ ਅਤੇ ਇਸਰਾਏਲ ਵਿੱਚ ਲੋਕਾਂ ਨੇ ਹਨੇਰ ਮਚਾਇਆ। ਪਰਮੇਸ਼ੁਰ ਉਸ ਮੰਦਰ ਨੂੰ ਪਿਆਰ ਕਰਦਾ ਹੈ ਪਰ ਯਹੂਦਾਹ ਦੇ ਮਨੁੱਖਾਂ ਨੇ ਯਹੋਵਾਹ ਦੇ ਪਵਿੱਤਰ ਮੰਦਰ ਵੱਲ ਕੋਈ ਆਦਰ ਨਾ ਪ੍ਰਗਟਾਇਆ ਸਗੋਂ ਯਹੂਦਾਹ ਦੇ ਲੋਕਾਂ ਨੇ ਵਿਦੇਸ਼ੀ ਦੇਵੀਆਂ ਦੀ ਉਪਾਸਨਾ ਸ਼ੁਰੂ ਕਰ ਦਿੱਤੀ। 12 ਯਹੋਵਾਹ ਉਨ੍ਹਾਂ ਲੋਕਾਂ ਨੂੰ ਯਹੂਦਾਹ ਦੇ ਘਰਾਣੇ ਵਿੱਚੋਂ ਹਟਾਅ ਦੇਵੇਗਾ। ਭਾਵੇਂ ਉਹ ਲੋਕ ਫ਼ਿਰ ਯਹੋਵਾਹ ਲਈ ਭੇਟਾਂ ਤੇ ਤੋਹਫ਼ੇ ਲੈ ਕੇ ਆਉਣ-ਪਰ ਇਸ ਨਾਲ ਕੋਈ ਲਾਭ ਨਾ ਹੋਵੇਗਾ। 13 ਤੁਸੀਂ ਰੋ-ਰੋ ਕੇ ਯਹੋਵਾਹ ਦੀ ਜਗਵੇਦੀ ਨੂੰ ਹੰਝੂਆਂ ਨਾਲ ਭਾਵੇਂ ਭਰ ਦੇਵੋਁ, ਪਰ ਉਹ ਤੁਹਾਡੀ ਭੇਟਾ ਸਵੀਕਾਰ ਨਾ ਕਰੇਗਾ। ਯਹੋਵਾਹ ਤੁਹਾਡੀਆਂ ਵਸਤਾਂ ਉੱਪਰ ਨਾ ਰੀਝੇਗਾ।

14 ਤੁਸੀਂ ਆਖਦੇ ਹੋ, “ਸਾਡੀਆਂ ਭੇਟਾ ਯਹੋਵਾਹ ਵੱਲੋਂ ਕਿਉਂ ਪ੍ਰਵਾਣ ਨਹੀਂ?” ਕਿਉਂ ਕਿ ਉਹ ਤੁਹਾਡੀਆਂ ਬਦੀਆਂ ਨੂੰ ਵੇਖਦਾ ਹੈ, ਅਤੇ ਉਹ ਤੁਹਾਡੀ ਬਦੀ ਦੇ ਖਿਲਾਫ਼ ਚਸ਼ਮਦੀਦ ਗਵਾਹ ਹੈ। ਉਸ ਨੇ ਤੈਨੂੰ ਤੇਰੀ ਪਤਨੀ ਨਾਲ ਬੇਵਫ਼ਾਈ ਕਰਦਿਆਂ ਵੇਖਿਆ। ਤੇਰੀ ਜਵਾਨੀ ਵਿੱਚ ਤੂੰ ਉਸ ਮੁਟਿਆਰ ਨਾਲ ਦੋਸਤੀ ਕੀਤੀ, ਆਪਣੀ ਸਾਬਣ-ਸਖੀ ਨੂੰ ਆਪਣੀ ਪਤਨੀ ਬਣਾਇਆ ਫ਼ਿਰ ਇੱਕ ਦੂਜੇ ਨਾਲ ਸੌਂਹਾਂ ਖਾਕੇ ਪਤੀ-ਪਤਨੀ ਬਣੇ ਪਰ ਫ਼ਿਰ ਤੂੰ ਉਸ ਨਾਲ ਧੋਖਾ ਕੀਤਾ। 15 ਪਰਮੇਸ਼ੁਰ ਪਤੀ-ਪਤਨੀ ਨੂੰ ਇੱਕ ਜਿਸਮ, ਇੱਕ ਰੂਹ ਵਜੋਂ ਵੇਖਣਾ ਚਾਹੁੰਦਾ ਹੈ ਤਾਂ ਜੋ ਉਨ੍ਹਾਂ ਨੂੰ ਪਵਿੱਤਰ ਬੱਚੇ ਪੈਦਾ ਹੋਣ। ਇਸ ਲਈ ਤੁਹਾਨੂੰ ਉਸ ਆਤਮਿਕ ਏਕਤਾ ਦੀ ਰੱਖਿਆ ਕਰਨੀ ਚਾਹੀਦੀ ਹੈ ਅਤੇ ਆਪਣੀ ਪਤਨੀ ਨਾਲ ਫ਼ਰੇਬ ਨਹੀਂ ਕਰਨਾ ਚਾਹੀਦਾ। ਉਹ ਜੁਆਨੀ ਤੋਂ ਤੇਰੇ ਅੰਗ-ਸੰਗ ਰਹੀ ਹੈ।

16 ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, “ਮੈਂ ਤਲਾਕ ਨੂੰ ਨਫ਼ਰਤ ਕਰਦਾ ਹਾਂ ਅਤੇ ਜਿਹੜੇ ਆਦਮੀ ਜ਼ਾਲਿਮਾਨਾ ਹਰਕਤਾਂ ਕਰਦੇ ਹਨ ਮੈਂ ਉਸ ਤੋਂ ਘਿਰਣਾ ਖਾਂਦਾ ਹਾਂ। ਤੁਸੀਂ ਆਪਣੇ ਅੰਦਰ ਅਧਿਆਤਮਕ ਸ਼ਕਤੀ ਕਾਇਮ ਕਰੋ ਅਤੇ ਆਪਣੀ ਪਤਨੀ ਨਾਲ ਬੇਪਰਤੀਤੀ ਨਾ ਕਰੋ।”

ਨਿਆਂ ਦਾ ਵਿਸ਼ੇਸ਼ ਸਮਾਂ

17 ਤੁਸੀਂ ਗ਼ਲਤ ਗੱਲਾਂ ਦਾ ਪ੍ਰਚਾਰ ਕੀਤਾ ਅਤੇ ਉਨ੍ਹਾਂ ਗ਼ਲਤ ਗੱਲਾਂ ਨੇ ਯਹੋਵਾਹ ਨੂੰ ਉਦਾਸ ਕੀਤਾ। ਤੁਸੀਂ ਲੋਕਾਂ ਵਿੱਚ ਗ਼ਲਤ ਪ੍ਰਚਾਰ ਕੀਤਾ ਕਿ ਬਦੀ ਕਰਨ ਵਾਲੇ ਲੋਕਾਂ ਨੂੰ ਪਰਮੇਸ਼ੁਰ ਪਸੰਦ ਕਰਦਾ ਹੈ ਤੁਸੀਂ ਪ੍ਰਚਾਰਿਆ ਕਿ ਅਜਿਹੇ ਮਨੁੱਖਾਂ ਨੂੰ ਪਰਮੇਸ਼ੁਰ ਭਲੇ ਸਮਝਦਾ ਹੈ। ਅਤੇ ਪਰਮੇਸ਼ੁਰ ਬਦੀ ਕਰਨ ਵਾਲਿਆਂ ਨੂੰ ਸਜ਼ਾ ਨਹੀਂ ਦਿੰਦਾ।

Punjabi Bible: Easy-to-Read Version (ERV-PA)

2010 by World Bible Translation Center

Malachi 2 New International Version (NIV)

Additional Warning to the Priests

“And now, you priests, this warning is for you. If you do not listen, and if you do not resolve to honor my name,” says the Lord Almighty, “I will send a curse on you, and I will curse your blessings. Yes, I have already cursed them, because you have not resolved to honor me.

“Because of you I will rebuke your descendants[a]; I will smear on your faces the dung from your festival sacrifices, and you will be carried off with it. And you will know that I have sent you this warning so that my covenant with Levi may continue,” says the Lord Almighty. “My covenant was with him, a covenant of life and peace, and I gave them to him; this called for reverence and he revered me and stood in awe of my name. True instruction was in his mouth and nothing false was found on his lips. He walked with me in peace and uprightness, and turned many from sin.

“For the lips of a priest ought to preserve knowledge, because he is the messenger of the Lord Almighty and people seek instruction from his mouth. But you have turned from the way and by your teaching have caused many to stumble; you have violated the covenant with Levi,” says the Lord Almighty. “So I have caused you to be despised and humiliated before all the people, because you have not followed my ways but have shown partiality in matters of the law.”

Breaking Covenant Through Divorce

10 Do we not all have one Father[b]? Did not one God create us? Why do we profane the covenant of our ancestors by being unfaithful to one another?

11 Judah has been unfaithful. A detestable thing has been committed in Israel and in Jerusalem: Judah has desecrated the sanctuary the Lord loves by marrying women who worship a foreign god. 12 As for the man who does this, whoever he may be, may the Lord remove him from the tents of Jacob[c]—even though he brings an offering to the Lord Almighty.

13 Another thing you do: You flood the Lord’s altar with tears. You weep and wail because he no longer looks with favor on your offerings or accepts them with pleasure from your hands. 14 You ask, “Why?” It is because the Lord is the witness between you and the wife of your youth. You have been unfaithful to her, though she is your partner, the wife of your marriage covenant.

15 Has not the one God made you? You belong to him in body and spirit. And what does the one God seek? Godly offspring.[d] So be on your guard, and do not be unfaithful to the wife of your youth.

16 “The man who hates and divorces his wife,” says the Lord, the God of Israel, “does violence to the one he should protect,”[e] says the Lord Almighty.

So be on your guard, and do not be unfaithful.

Breaking Covenant Through Injustice

17 You have wearied the Lord with your words.

“How have we wearied him?” you ask.

By saying, “All who do evil are good in the eyes of the Lord, and he is pleased with them” or “Where is the God of justice?

Footnotes:

  1. Malachi 2:3 Or will blight your grain
  2. Malachi 2:10 Or father
  3. Malachi 2:12 Or 12 May the Lord remove from the tents of Jacob anyone who gives testimony in behalf of the man who does this
  4. Malachi 2:15 The meaning of the Hebrew for the first part of this verse is uncertain.
  5. Malachi 2:16 Or “I hate divorce,” says the Lord, the God of Israel, “because the man who divorces his wife covers his garment with violence,”
New International Version (NIV)

Holy Bible, New International Version®, NIV® Copyright ©1973, 1978, 1984, 2011 by Biblica, Inc.® Used by permission. All rights reserved worldwide.

Viewing of
Cross references
Footnotes