Menu
Bible Gateway Plus logo
Bible Gateway logo
account
Understand more as you read. Go deeper with Bible Gateway Plus.
Bible Gateway Plus logo
Bible Gateway logo
New Bible Gateway. Take the quick tour.
  • Read
    • Reading Plans
    • Advanced Search
    • Available Versions
    • Audio Bibles
  • Study
    • Scripture Engagement
    • More Resources
  • News
  • Explore
    • Newsletters
    • Devotionals
    • Bible Gateway App
    • Bible Audio App
    • Take a Tour
  • Store
    • Bibles
    • Deals
    • More
  • Bible Gateway Plus
ERV-PA
Version
Bible Books Bible Books
ERV-PA
Version
Read
Study
News
Explore
Store
Bible Gateway Plus
Light Mode Dark Mode
Font Size
Log In show menu
Previous Next
Print PrintSettingsSettingsShare ShareParallelParallelExpandExpandCollapse

ਯਸਾਯਾਹ 29  Punjabi Bible: Easy-to-Read Version

ਪਰਮੇਸ਼ੁਰ ਦਾ ਯਰੂਸ਼ਲਮ ਲਈ ਪਿਆਰ

29 ਪਰਮੇਸ਼ੁਰ ਆਖਦਾ ਹੈ, “ਅਰੀਏਲ ਵੱਲ ਦੇਖੋ! ਉਹ ਸ਼ਹਿਰ ਅਰੀਏਲ ਜਿੱਥੇ ਦਾਊਦ ਨੇ ਡੇਰਾ ਲਾਇਆ ਸੀ। ਉਸ ਦੀਆਂ ਛੁੱਟੀਆਂ ਸਾਲ ਦਰ ਸਾਲ ਜਾਰੀ ਰਹੀਆਂ ਹਨ। 2 ਮੈਂ ਅਰੀਏਲ ਨੂੰ ਸਜ਼ਾ ਦਿੱਤੀ ਹੈ। ਸ਼ਹਿਰ ਨੂੰ ਰੋਣੇ ਅਤੇ ਉਦਾਸੀ ਨਾਲ ਭਰ ਦਿੱਤਾ ਗਿਆ ਹੈ। ਪਰ ਉਹ ਹਮੇਸ਼ਾ ਹੀ ਮੇਰੀ ਅਰੀਏਲ ਰਹੀ ਹੈ।

3 “ਅਰੀਏਲ, ਮੈਂ ਤੇਰੇ ਆਲੇ-ਦੁਆਲੇ ਫ਼ੌਜਾਂ ਲਿਆ ਖਲ੍ਹਾਰੀਆਂ ਹਨ। ਮੈਂ ਲੜਾਈ ਦੇ ਮੁਨਾਰੇ ਤੇਰੇ ਖਿਲਾਫ਼ ਉਸਾਰੇ। 4 ਤੈਨੂੰ ਹਰਾਇਆ ਗਿਆ ਅਤੇ ਧਰਤੀ ਉੱਤੇ ਸੁੱਟਿਆ ਗਿਆ। ਹ੍ਹੁਣ ਮੈਂ ਤੇਰੀ ਆਵਾਜ਼ ਨੂੰ ਧਰਤੀ ਵਿੱਚੋਂ ਭੂਤ ਦੀ ਆਵਾਜ਼ ਵਾਂਗ ਉੱਠਦਿਆਂ ਸੁਣ ਰਿਹਾ ਹਾਂ। ਤੇਰੇ ਸ਼ਬਦ ਮਿੱਟੀ ਵਿੱਚੋਂ ਸ਼ਾਂਤ ਆਵਾਜ਼ ਵਾਂਗ ਆ ਰਹੇ ਹਨ।”

5 ਤੁਹਾਡੇ ਬਹੁਤ ਸਾਰੇ ਦੁਸ਼ਮਣ ਧੂੜ ਵਾਂਗ ਬਣ ਜਾਣਗੇ। ਬਹੁਤ ਸਾਰੇ ਜੁਲਮੀ ਲੋਕ ਉਸ ਤੂੜੀ ਵਰਗੇ ਹੋਣਗੇ ਜੋ ਉੱਡ ਜਾਂਦੀ ਹੈ ਅਤੇ ਅਚਾਨਕ, ਤੁਰੰਤ ਹੀ। 6 ਸਰਬ ਸ਼ਕਤੀਮਾਨ ਯਹੋਵਾਹ ਨੇ ਤੁਹਾਨੂੰ ਭੂਚਾਲਾਂ ਬਦਲਾਂ ਦੀ ਗਰਜ ਅਤੇ ਉੱਚੇ ਸ਼ੋਰ ਨਾਲ ਸਜ਼ਾ ਦਿੱਤੀ। ਇੱਥੇ ਤੂਫ਼ਾਨ ਆਏ, ਤੇਜ਼ ਹਵਾਵਾਂ ਵਗੀਆਂ ਅਤੇ ਅੱਗਾਂ ਲੱਗੀਆਂ ਜਿਨ੍ਹਾਂ ਨੇ ਸਾੜ ਕੇ ਸਭ ਕੁਝ ਤਬਾਹ ਕਰ ਦਿੱਤਾ। 7 ਬਹੁਤ-ਬਹੁਤ ਕੌਮਾਂ ਅਰੀਏਲ ਦੇ ਵਿਰੁੱਧ ਲੜੀਆਂ। ਇਹ ਰਾਤ ਵੇਲੇ ਦੇ ਭਿਆਨਕ ਸੁਪਨੇ ਵਰਗੀ ਗੱਲ ਸੀ। ਫ਼ੌਜਾਂ ਨੇ ਅਰੀਏਲ ਨੂੰ ਘੇਰਾ ਪਾ ਲਿਆ ਹੈ ਅਤੇ ਉਸ ਨੂੰ ਸਜ਼ਾ ਦਿੱਤੀ ਹੈ। 8 ਪਰ ਉਨ੍ਹਾਂ ਫ਼ੌਜਾਂ ਲਈ ਵੀ ਇਹ ਸੁਪਨੇ ਵਰਗੀ ਗੱਲ ਹੋਵੇਗੀ। ਉਹ ਸੰਤੁਸ਼ਟ ਨਹੀਂ ਹੋਣਗੇ। ਇਹ ਭੁੱਖੇ ਬੰਦੇ ਦੇ ਰੋਟੀ ਦਾ ਸੁਪਨਾ ਲੈਣ ਵਰਗੀ ਗੱਲ ਹੋਵੇਗੀ। ਜਦੋਂ ਉਹ ਬੰਦਾ ਜਾਗਦਾ ਹੈ ਤਾਂ ਫ਼ੇਰ ਵੀ ਭੁੱਖਾ ਹੁੰਦਾ ਹੈ। ਇਹ ਪਿਆਸੇ ਬੰਦੇ ਦੇ ਪਾਣੀ ਦਾ ਸੁਪਨਾ ਲੈਣ ਵਾਲੀ ਗੱਲ ਹੋਵੇਗੀ। ਉਹ ਬੰਦਾ ਜਦੋਂ ਜਾਗਦਾ ਹੈ ਤਾਂ ਫ਼ੇਰ ਵੀ ਪਿਆਸਾ ਹੁੰਦਾ ਹੈ। ਉਹੀ ਗੱਲ ਸੱਚ ਹੈ ਉਨ੍ਹਾਂ ਸਾਰੀਆਂ ਕੌਮਾਂ ਬਾਰੇ ਲੜ ਰਹੀਆਂ ਨੇ ਜੋ ਸੀਯੋਨ ਦੇ ਵਿਰੁੱਧ। ਉਹ ਸੰਤੁਸ਼ਟ ਨਹੀਂ ਹੋਣਗੀਆਂ।

9 ਹੈਰਾਨ ਹੋਵੋ ਅਤੇ ਅਚਂਭਾ ਕਰੋ!
    ਤੁਸੀਂ ਸ਼ਰਾਬੀ ਹੋ ਜਾਓਗੇ-ਪਰ ਸ਼ਰਾਬ ਨਾਲ ਨਹੀਂ।
ਦੇਖੋ ਅਤੇ ਅਚਂਂਭਾ ਕਰੋ।
    ਤੁਸੀਂ ਠੋਕਰ ਖਾਓਗੇ ਤੇ ਡਿੱਗ ਪਵੋਗੇ ਪਰ ਬੀਅਰ ਪੀ ਕੇ ਨਹੀਂ।
10 ਯਹੋਵਾਹ ਤੁਹਾਡੇ ਉੱਪਰ ਗਹਿਰੀ ਨੀਂਦ ਲਿਆਇਆ ਹੈ।
    ਯਹੋਵਾਹ ਤੁਹਾਡੀਆਂ ਅੱਖਾਂ ਬੰਦ ਕਰ ਦੇਵੇਗਾ। (ਤੁਹਾਡੀਆਂ ਅੱਖਾਂ ਨਬੀ ਹਨ।)
    ਯਹੋਵਾਹ ਤੁਹਾਡੇ ਚਿਹਰੇ ਕੱਜ ਦੇਵੇਗਾ। (ਤੁਹਾਡੇ ਮੁਖੀਏ ਨਬੀ ਹਨ।)

11 ਮੈਂ ਤੁਹਾਨੂੰ ਇਹ ਗੱਲਾਂ ਦੱਸਦਾ ਹਾਂ ਜੋ ਵਾਪਰਨਗੀਆਂ, ਪਰ ਤੁਸੀਂ ਮੇਰੀ ਗੱਲ ਨਹੀਂ ਸਮਝਦੇ। ਮੇਰੇ ਸ਼ਬਦ ਉਸ ਕਿਤਾਬ ਦੇ ਸ਼ਬਦਾਂ ਵਰਗੇ ਹਨ ਜਿਸ ਨੂੰ ਬੰਦ ਕਰਕੇ ਸੀਲ ਕਰ ਦਿੱਤਾ ਗਿਆ ਹੈ। ਤੁਸੀਂ ਉਹ ਕਿਤਾਬ ਕਿਸੇ ਉਸ ਬੰਦੇ ਨੂੰ ਦੇ ਸੱਕਦੇ ਹੋ ਜਿਹੜਾ ਪੜ੍ਹ ਸੱਕਦਾ ਹੈ ਅਤੇ ਉਸ ਨੂੰ ਕਿਤਾਬ ਪੜ੍ਹਨ ਲਈ ਆਖ ਸੱਕਦੇ ਹੋ। ਪਰ ਉਹ ਬੰਦਾ ਆਖੇਗਾ, “ਮੈਂ ਇਹ ਕਿਤਾਬ ਨਹੀਂ ਪੜ੍ਹ ਸੱਕਦਾ। ਇਹ ਬੰਦ ਹੈ ਅਤੇ ਮੈਂ ਇਸ ਨੂੰ ਖੋਲ੍ਹ ਨਹੀਂ ਸੱਕਦਾ।” 12 ਜਾਂ ਤੁਸੀਂ ਉਹ ਕਿਤਾਬ ਕਿਸੇ ਅਨਪੜ੍ਹ ਬੰਦੇ ਨੂੰ ਦੇ ਸੱਕਦੇ ਹੋ ਅਤੇ ਉਸ ਨੂੰ ਕਿਤਾਬ ਪੜ੍ਹਨ ਲਈ ਆਖ ਸੱਕਦੇ ਹੋ। ਉਹ ਬੰਦਾ ਆਖੇਗਾ, “ਮੈਂ ਇਹ ਕਿਤਾਬ ਨਹੀਂ ਪੜ੍ਹ ਸੱਕਦਾ ਕਿਉਂ ਕਿ ਮੈਨੂੰ ਪੜ੍ਹਨਾ ਨਹੀਂ ਆਉਂਦਾ।”

13 ਮੇਰਾ ਮਾਲਿਕ ਆਖਦਾ ਹੈ, “ਇਹ ਲੋਕ ਆਖਦੇ ਨੇ ਕਿ ਇਹ ਮੈਨੂੰ ਪਿਆਰ ਕਰਦੇ ਨੇ। ਇਹ ਆਪਣੇ ਮੂੰਹੋਁ ਨਿਕਲਦੇ ਸ਼ਬਦਾਂ ਰਾਹੀਂ ਮੇਰੇ ਲਈ ਆਦਰ ਪ੍ਰਗਟ ਕਰਦੇ ਹਨ। ਪਰ ਉਨ੍ਹਾਂ ਦੇ ਦਿਲ ਮੇਰੇ ਤੋਂ ਬਹੁਤ ਦੂਰ ਹਨ। ਜਿਹੜਾ ਆਦਰ ਉਹ ਮੈਨੂੰ ਦਰਸਾਉਂਦੇ ਹਨ ਉਹ ਕੁਝ ਵੀ ਨਹੀਂ ਸਿਰਫ਼ ਰਟੇ-ਰਟਾਏ ਮਨੁੱਖੀ ਅਸੂਲ ਹਨ। 14 ਇਸ ਲਈ ਮੈਂ ਸ਼ਕਤੀਸ਼ਾਲੀ ਅਤੇ ਅਦਭੁਤ ਗੱਲਾਂ ਕਰ-ਕਰਕੇ ਹੈਰਾਨ ਕਰਦਾ ਰਹਾਂਗਾ। ਉਨ੍ਹਾਂ ਦੇ ਸਿਆਣੇ ਬੰਦੇ ਆਪਣੀ ਸਿਆਣਪ ਗੁਆ ਲੈਣਗੇ। ਉਨ੍ਹਾਂ ਦੇ ਸਿਆਣੇ ਬੰਦੇ ਸਮਝ ਨਹੀਂ ਸੱਕਣਗੇ।”

15 ਇਹ ਲੋਕ ਯਹੋਵਾਹ ਕੋਲੋਂ ਗੱਲਾਂ ਛੁਪਾਉਣ ਦੀ ਕੋਸ਼ਿਸ਼ ਕਰਦੇ ਹਨ। ਉਹ ਸੋਚਦੇ ਹਨ ਕਿ ਯਹੋਵਾਹ ਸਮਝ ਨਹੀਂ ਸੱਕੇਗਾ। ਉਹ ਲੋਕ ਹਨੇਰੇ ਵਿੱਚ ਮੰਦੇ ਕੰਮ ਕਰਦੇ ਹਨ। ਉਹ ਬੰਦੇ ਆਪਣੇ-ਆਪ ਨੂੰ ਆਖਦੇ ਹਨ, “ਕੋਈ ਬੰਦਾ ਵੀ ਸਾਨੂੰ ਦੇਖ ਨਹੀਂ ਸੱਕਦਾ। ਕਿਸੇ ਬੰਦੇ ਨੂੰ ਪਤਾ ਨਹੀਂ ਚੱਲੇਗਾ ਕਿ ਅਸੀਂ ਕੌਣ ਹਾਂ।”

16 ਤੁਸੀਂ ਉਲਝੇ ਹੋਏ ਹੋ। ਤੁਸੀਂ ਸਮਝਦੇ ਹੋ ਕਿ ਮਿੱਟੀ ਘੁਮਿਆਰ ਦੇ ਬਰਾਬਰ ਹੈ। ਤੁਸੀਂ ਸੋਚਦੇ ਹੋ ਸਿਰਜਣਾ ਸਿਰਜਣਹਾਰ ਨੂੰ ਆਖ ਸੱਕਦੀ ਹੈ, “ਤੁਸੀਂ ਮੈਨੂੰ ਨਹੀਂ ਸਾਜਿਆ!” ਇਹ ਭਾਂਡੇ ਦੇ ਘੁਮਿਆਰ ਨੂੰ ਇਹ ਆਖਣ ਵਰਗੀ ਗੱਲ ਹੈ, “ਤੁਸੀਂ ਨਹੀਂ ਸਮਝਦੇ।”

ਬਿਹਤਰ ਸਮਾਂ ਆ ਰਿਹਾ ਹੈ

17 ਇਹ ਸੱਚ ਹੈ, ਬੋੜੇ ਸਮੇਂ ਵਿੱਚ, ਲਬਾਨੋਨ ਕੋਲ ਸਭ ਤੋਂ ਉਪਜਾਊ ਖੇਤਾਂ ਵਾਂਗ ਕਾਫੀ ਉਪਜਾਊ ਜ਼ਮੀਨ ਹੋਵੇਗੀ। ਉਪਜਾਊ ਖੇਤ ਘਣੇ ਜੰਗਲ ਵਾਂਗ ਬਣ ਜਾਣਗੀਆਂ। 18 ਬੋਲੇ ਆਦਮੀ ਕਿਤਾਬ ਦੇ ਸ਼ਬਦ ਸੁਣਨਗੇ। ਅੰਨ੍ਹੇ ਬੰਦੇ ਹਨੇਰੇ ਅਤੇ ਧੁੰਦ ਵਿੱਚੋਂ ਦੇਖ ਸੱਕਣਗੇ। 19 ਯਹੋਵਾਹ ਗਰੀਬਾਂ ਨੂੰ ਬਹੁਤ ਖੁਸ਼ੀ ਪ੍ਰਦਾਨ ਕਰੇਗਾ। ਗਰੀਬ ਲੋਕ ਇਸਰਾਏਲ ਦੀ ਪਵਿੱਤਰ ਪੁਰੱਖ ਵਿੱਚ ਆਨੰਦ ਮਾਨਣਗੇ।

20 ਜਦੋਂ ਕਮੀਨੇ ਅਤੇ ਜ਼ਾਲਮ ਲੋਕ ਖਤਮ ਹੋ ਜਾਣਗੇ ਤਾਂ ਇਹ ਗੱਲ ਵਾਪਰੇਗੀ। ਇਹ ਗੱਲ ਉਦੋਂ ਵਾਪਰੇਗੀ ਜਦੋਂ ਉਹ ਲੋਕ ਜਿਹੜੇ ਬਦੀ ਕਰਕੇ ਖੁਸ਼ ਹੁੰਦੇ ਹਨ, ਚੱਲੇ ਜਾਣਗੇ। 21 (ਉਹ ਲੋਕ ਨੇਕ ਬੰਦਿਆਂ ਬਾਰੇ ਝੂਠ ਬੋਲਦੇ ਹਨ। ਉਹ ਲੋਕਾਂ ਨੂੰ ਕਚਿਹਰੀ ਵਿੱਚ ਉਲਝਾਉਣਾ ਚਾਹੁੰਦੇ ਹਨ। ਉਹ ਮਾਸੂਮ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰਦੇ ਹਨ।)

22 ਇਸ ਲਈ ਯਹੋਵਾਹ ਯਾਕੂਬ ਦੇ ਪਰਿਵਾਰ ਨਾਲ ਗੱਲ ਕਰਦਾ ਹੈ। (ਇਹ ਯਹੋਵਾਹ ਹੀ ਸੀ ਜਿਸਨੇ ਅਬਰਾਹਾਮ ਨੂੰ ਮੁਕਤ ਕੀਤਾ।) ਯਹੋਵਾਹ ਆਖਦਾ ਹੈ, “ਹੁਣ ਯਾਕੂਬ (ਇਸਰਾਏਲ ਦੇ ਲੋਕ) ਸ਼ਰਮਿੰਦਾ ਅਤੇ ਨਮੋਸ਼ੀ ਭਰਿਆ ਨਹੀਂ ਹੋਵੇਗਾ। 23 ਉਹ ਆਪਣੇ ਸਾਰੇ ਬੱਚਿਆਂ ਨੂੰ ਮਿਲੇਗਾ ਅਤੇ ਆਖੇਗਾ ਕਿ ਮੇਰਾ ਨਾਮ ਪਵਿੱਤਰ ਹੈ। ਇਨ੍ਹ ਬੱਚਿਆਂ ਨੂੰ ਮੈਂ ਆਪਣੇ ਹੱਥੀਂ ਸਾਜਿਆ। ਅਤੇ ਇਹ ਬੱਚੇ ਆਖਣਗੇ ਕਿ ਯਾਕੂਬ ਦੀ ਪਵਿੱਤਰ ਪੁਰੱਖ (ਪਰਮੇਸ਼ੁਰ) ਬਹੁਤ ਹੀ ਖਾਸ ਹੈ। ਇਹ ਬੱਚੇ ਇਸਰਾਏਲ ਦੇ ਪਰਮੇਸ਼ੁਰ ਦਾ ਆਦਰ ਕਰਨਗੇ। 24 ਇਨ੍ਹਾਂ ਲੋਕਾਂ ਵਿੱਚੋਂ ਬਹੁਤਿਆਂ ਨੇ ਇਹ ਗੱਲ ਨਹੀਂ ਸਮਝੀ ਇਸ ਲਈ ਉਨ੍ਹਾਂ ਨੇ ਮੰਦੇ ਅਮਲ ਕੀਤੇ। ਇਨ੍ਹਾਂ ਲੋਕਾਂ ਨੇ ਸਮਝਿਆ ਨਹੀਂ ਸੀ ਪਰ ਉਹ ਆਪਣਾ ਸਬਕ ਸਿਖਣਗੇ।”

Next
ਯਸਾਯਾਹ 28
ਯਸਾਯਾਹ 30
Next
dropdown
Punjabi Bible: Easy-to-Read Version (ERV-PA)

2010 by Bible League International

Bible Gateway Plus logo
Bible Gateway logo

Font Size

Font Size

Dark Mode

Light Mode Dark Mode

About

  • About
  • Learn About the Bible
  • Statement of Faith
  • Mobile App
  • Store
  • Blog
  • Newsroom
  • Support Us

Help

  • FAQs
  • Tutorials
  • Use Bible Gateway on Your Site
  • Advertise with us
  • Contact us
  • Privacy policy
  • California Privacy Rights
  • Do Not Sell My Personal Information
  • Site: Terms of use
  • Widget: Terms of use

Our Network

  • FaithGateway
  • StudyGateway
  • ChurchSource
  • HarperCollins Christian Publishing
  • Grupo Nelson
  • Editorial Vida
  • Thomas Nelson
  • WestBow Press
  • Zondervan
  • MasterLectures

Social

  • Facebook
  • Instagram
  • Pinterest
  • TikTok
  • X
  • YouTube

Preferences

  • Versión en español
  • Preferences
  • Classic Bible Gateway
Sign Up for Bible Gateway: News & Knowledge
Get weekly Bible news, info, reflections, and deals in your inbox.

By submitting your email address, you understand that you will receive email communications from Bible Gateway, operated by HarperCollins Christian Publishing, 501 Nelson Pl, Nashville, TN 37214 USA, including commercial communications and messages from partners of Bible Gateway. You may unsubscribe from Bible Gateway’s emails at any time. If you have any questions, please review our Privacy Policy or email us at privacy@biblegateway.com.

Preferences

  • Versión en español
  • Preferences
  • Classic Bible Gateway