Add parallel Print Page Options

ਉਨ੍ਹਾਂ ਲੋਕਾਂ ਨੂੰ ਚੇਤਾਨਵੀ ਦਿਓ ਕਿ ਉਨ੍ਹਾਂ ਨਾਲ ਕੁਝ ਮੰਦਾ ਵਾਪਰੇਗਾ।
    ਦੁਨੀਆਂ ਦੇ ਸਾਰੇ ਲੋਕ ਉਸ ਕੌਮ ਨਾਲ ਵਾਪਰਨ ਵਾਲੀ ਇਸ ਗੱਲ ਨੂੰ ਦੇਖਣਗੇ।
    ਇਸ ਨੂੰ ਲੋਕ ਪਹਾੜ ਉੱਤੇ ਲਹਿਰਾਏ ਝੰਡੇ ਵਾਂਗ ਸਾਫ਼-ਸਾਫ਼ ਦੇਖ ਲੈਣਗੇ।
ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਨ੍ਹਾਂ ਲੰਮੇ ਲੋਕਾਂ ਨਾਲ ਵਾਪਰਨ ਵਾਲੀ ਹਰ ਗੱਲ ਨੂੰ ਸੁਣਨਗੇ।
    ਉਹ ਇਸ ਨੂੰ ਜੰਗ ਸ਼ੁਰੂ ਹੋਣ ਵੇਲੇ ਬਿਗਲ ਦੇ ਸ਼ੋਰ ਵਾਂਗ ਸਾਫ਼ ਸੁਣਨਗੇ।

ਯਹੋਵਾਹ ਨੇ ਆਖਿਆ, “ਮੈਂ ਆਪਣੇ ਲਈ ਤਿਆਰ ਕੀਤੀ ਗਈ ਥਾਂ ਉੱਤੇ ਹੋਵਾਂਗਾ। ਮੈਂ ਇਨ੍ਹਾਂ ਗੱਲਾਂ ਨੂੰ ਵਾਪਰਦਿਆਂ ਦੇਖਾਂਗਾ। ਗਰਮੀਆਂ ਦੇ ਇੱਕ ਸੁਹਣੇ ਦਿਨ, ਦੁਪਿਹਰ ਵੇਲੇ, ਲੋਕ ਆਰਾਮ ਕਰ ਰਹੇ ਹੋਣਗੇ। ਇਹ ਵੇਲਾ ਗਰਮੀਆਂ ਦੀਆਂ ਵਾਢੀਆਂ ਦਾ ਹੋਵੇਗਾ ਜਦੋਂ ਬਾਰਸ਼ ਨਹੀਂ ਪੈਂਦੀ, ਪਰ ਸਿਰਫ਼ ਸਵੇਰ ਦੀ ਤ੍ਰੇਲ ਹੀ ਹੁੰਦੀ। ਫ਼ੇਰ ਇੱਕ ਭਿਆਨਕ ਗੱਲ ਵਾਪਰੇਗੀ। ਇਹ ਫ਼ੁੱਲਾਂ ਦੇ ਖਿੜੇ ਹੋਣ ਤੋਂ ਬਾਅਦ ਦਾ ਸਮਾਂ ਹੋਵੇਗਾ ਨਵੇਂ ਅੰਗੂਰ ਨਿਕਲ ਰਹੇ ਹੋਣਗੇ ਅਤੇ ਵੱਧ ਫ਼ੁਲ ਰਹੇ ਹੋਣਗੇ। ਪਰ ਵਾਢੀ ਤੋਂ ਪਹਿਲਾਂ ਹੀ, ਦੁਸ਼ਮਣ ਆਵੇਗਾ ਤੇ ਪੌਦਿਆਂ ਨੂੰ ਕੱਟ ਸੁੱਟੇਗਾ। ਦੁਸ਼ਮਣ ਵੇਲਾਂ ਨੂੰ ਤੋੜ ਕੇ ਸੁੱਟ ਦੇਵੇਗਾ।

Read full chapter