Add parallel Print Page Options

ਅਫ਼ਰਾਈਮ ਅਤੇ ਮਨੱਸ਼ਹ ਲਈ ਧਰਤੀ

16 ਇਹ ਉਹ ਧਰਤੀ ਹੈ ਜਿਹੜੀ ਯੂਸੁਫ਼ ਦੇ ਪਰਿਵਾਰ ਨੂੰ ਮਿਲੀ। ਇਹ ਧਰਤੀ ਯਰੀਹੋ ਨੇੜੇ ਯਰਦਨ ਨਦੀ ਤੋਂ ਸ਼ੁਰੂ ਹੁੰਦੀ ਸੀ ਅਤੇ ਯਰੀਹੋ ਦੇ ਪਾਣੀਆਂ ਤੱਕ ਜਾਂਦੀ ਸੀ। (ਇਹ ਯਰੀਹੋ ਦੇ ਬਿਲਕੁਲ ਪੂਰਬ ਵੱਲ ਸੀ।) ਸਰਹੱਦ ਯਰੀਹੋ ਤੋਂ ਬੈਤਏਲ ਦੇ ਪਹਾੜੀ ਪ੍ਰਦੇਸ਼ ਤੱਕ ਜਾਂਦੀ ਸੀ। ਫ਼ੇਰ ਸਰਹੱਦ ਬੈਤਏਲ (ਲੂਜ਼) ਤੋਂ ਸ਼ੁਰੂ ਹੋਕੇ ਅਟਰੋਥ ਵਿਖੇ ਅਰਕੀ ਦੀ ਸਰਹੱਦ ਤੱਕ ਜਾਂਦੀ ਸੀ। ਸਰਹੱਦ ਹੇਠਲੇ ਬੈਤ ਹੋਰੋਨ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਗਜ਼ਰ ਤੱਕ ਗਈ ਸੀ। ਅਤੇ ਮੱਧ ਸਾਗਰ ਤੱਕ ਚਲੀ ਗਈ ਸੀ।

ਇਸ ਤਰ੍ਹਾਂ ਮਨੱਸ਼ਹ ਅਤੇ ਅਫ਼ਰਾਈਮ ਦੇ ਲੋਕਾਂ ਨੇ ਇਹ ਆਪਣੀ ਧਰਤੀ ਪ੍ਰਾਪਤ ਕੀਤੀ। (ਮਨੱਸ਼ਹ ਅਤੇ ਅਫ਼ਰਾਈਮ ਯੂਸੁਫ਼ ਦੇ ਪੁੱਤਰ ਸਨ।)

ਅਫ਼ਰਾਈਮ ਦੇ ਲੋਕਾਂ ਨੂੰ ਦਿੱਤੀ ਗਈ ਧਰਤੀ ਇਹ ਸੀ: ਉਨ੍ਹਾਂ ਦੀ ਪੂਰਬੀ ਸਰਹੱਦ ਉੱਪਰ ਬੈਤ ਹੋਰੋਨ ਦੇ ਨੇੜੇ ਅਟਰੋਥ ਅੱਦਾਰ ਤੋਂ ਸ਼ੁਰੂ ਹੁੰਦੀ ਸੀ। ਅਤੇ ਪੱਛਮੀ ਸਰਹੱਦ ਮਿਕਮੱਥਾਥ ਤੋਂ ਸ਼ੁਰੂ ਹੁੰਦੀ ਸੀ। ਸਰਹੱਦ ਪੂਰਬ ਵੱਲ ਤਅਨਥ ਸ਼ੀਲੋਹ ਨੂੰ ਮੁੜ ਜਾਂਦੀ ਸੀ ਅਤੇ ਯਾਨੋਹਾਹ ਦੇ ਪੂਰਬ ਤੱਕ ਜਾਂਦੀ ਸੀ। ਫ਼ੇਰ ਸਰਹੱਦ ਯਾਨੋਹਾਹ ਤੋਂ ਹੁੰਦੀ ਹੋਈ ਹੇਠਾਂ ਅਟਰੋਥ ਅਤੇ ਨਆਰਾਥ ਨੂੰ ਜਾਂਦੀ ਸੀ। ਸਰਹੱਦ ਉੱਥੋਂ ਤੱਕ ਜਾਂਦੀ ਸੀ ਜਿੱਥੇ ਇਹ ਯਰੀਹੋ ਨੂੰ ਛੂੰਹਦੀ ਸੀ ਅਤੇ ਯਰਦਨ ਨਦੀ ਉੱਤੇ ਜਾਕੇ ਮੁਕਦੀ ਸੀ। ਸਰਹੱਦ ਪੱਛਮੀ ਤੱਪੂਆਹ ਤੋਂ ਕਾਨਾਹ ਘਾਟੀ ਤੱਕ ਜਾਂਦੀ ਸੀ ਅਤੇ ਸਮੁੰਦਰ ਉੱਤੇ ਮੁੱਕਦੀ ਸੀ। ਇਹੀ ਉਹ ਸਾਰੀ ਧਰਤੀ ਸੀ ਜਿਹੜੀ ਅਫ਼ਰਾਈਮ ਦੇ ਲੋਕਾਂ ਨੂੰ ਦਿੱਤੀ ਗਈ ਸੀ। ਉਸ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਇਸ ਧਰਤੀ ਦਾ ਹਿੱਸਾ ਮਿਲਿਆ ਸੀ। ਅਫ਼ਰਾਈਮ ਦੇ ਬਹੁਤ ਸਾਰੇ ਸਰਹੱਦੀ ਕਸਬੇ ਅਸਲ ਵਿੱਚ ਮਨੱਸ਼ਹ ਦੀਆਂ ਸਰਹੱਦਾਂ ਵਿੱਚ ਸਨ, ਪਰ ਅਫ਼ਰਾਈਮ ਦੇ ਲੋਕਾਂ ਨੂੰ ਉਹ ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਮਿਲੇ ਸਨ। 10 ਪਰ ਅਫ਼ਰਾਮੀ ਲੋਕ ਕਨਾਨੀ ਲੋਕਾਂ ਨੂੰ ਗਜ਼ਰ ਦਾ ਕਸਬਾ ਛੱਡਣ ਲਈ ਮਜ਼ਬੂਰ ਨਹੀਂ ਕਰ ਸੱਕੇ। ਇਸ ਲਈ ਕਨਾਨੀ ਲੋਕ ਅੱਜ ਤੱਕ ਵੀ ਅਫ਼ਰਾਮੀ ਲੋਕਾਂ ਦੇ ਵਿੱਚਕਾਰ ਰਹਿ ਰਹੇ ਹਨ। ਪਰ ਕਨਾਨੀ ਲੋਕ ਅਫ਼ਰਾਮੀ ਲੋਕਾਂ ਦੇ ਗੁਲਾਮ ਬਣ ਗਏ।