A A A A A
Bible Book List

ਯਹੋਸ਼ੁਆ 18 Punjabi Bible: Easy-to-Read Version (ERV-PA)

ਬਾਕੀ ਦੀ ਧਰਤੀ ਦੀ ਵੰਡ

18 ਸਾਰੇ ਇਸਰਾਏਲੀ ਲੋਕ ਸ਼ੀਲੋਹ ਵਿੱਚ ਇਕੱਠੇ ਹੋਏ ਅਤੇ ਉੱਥੇ ਮੰਡਲੀ ਦਾ ਤੰਬੂ ਸਥਾਪਿਤ ਕੀਤਾ। ਇਸਰਾਏਲੀਆਂ ਨੇ ਉਸ ਦੇਸ਼ ਵਿੱਚਲੇ ਸਾਰੇ ਦੁਸ਼ਮਣਾ ਨੂੰ ਹਰਾ ਦਿੱਤਾ ਅਤੇ ਉਸ ਦੇਸ਼ ਨੂੰ ਆਪਣੇ ਨਿਯੰਤ੍ਰਣ ਹੇਠਾ ਕਰ ਲਿਆ। ਪਰ ਇਸ ਸਮੇਂ ਇਸਰਾਏਲ ਦੇ ਸੱਤ ਪਰਿਵਾਰ-ਸਮੂਹ ਅਜਿਹੇ ਸਨ ਜਿਨ੍ਹਾਂ ਨੂੰ ਉਹ ਧਰਤੀ ਨਹੀਂ ਮਿਲੀ ਸੀ ਜਿਸ ਬਾਰੇ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।

ਇਸ ਲਈ ਯਹੋਸ਼ੁਆ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਤੁਸੀਂ ਆਪਣੀ ਧਰਤੀ ਹਾਸਿਲ ਕਰਨ ਵਿੱਚ ਇੰਨੀ ਦੇਰ ਇੰਤਜ਼ਾਰ ਕਿਉਂ ਕਰ ਰਹੇ ਹੋ? ਯਹੋਵਾਹ, ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਇਹ ਧਰਤੀ ਦਿੱਤੀ ਹੈ। ਇਸ ਲਈ ਤੁਹਾਡੇ ਪਰਿਵਾਰ-ਸਮੂਹਾਂ ਨੂੰ ਤਿੰਨ ਆਦਮੀ ਚੁਣਨੇ ਚਾਹੀਦੇ ਹਨ। ਮੈਂ ਉਨ੍ਹਾਂ ਆਦਮੀਆਂ ਨੂੰ ਧਰਤੀ ਬਾਰੇ ਪਤਾ ਲਾਉਣ ਲਈ ਭੇਜਾਂਗਾ। ਉਹ ਉਸ ਧਰਤੀ ਬਾਰੇ ਪਤਾ ਲਾਉਣਗੇ ਅਤੇ ਫ਼ੇਰ ਮੇਰੇ ਕੋਲ ਵਾਪਸ ਆਉਣਗੇ। ਉਹ ਧਰਤੀ ਨੂੰ ਸੱਤ ਹਿੱਸਿਆਂ ਵਿੱਚ ਵੰਡਣਗੇ। ਯਹੂਦਾਹ ਦੇ ਲੋਕ ਆਪਣੀ ਧਰਤੀ ਦੱਖਣ ਵਿੱਚ ਰੱਖਣਗੇ। ਯੂਸੁਫ਼ ਦੇ ਲੋਕ ਆਪਣੀ ਧਰਤੀ ਉੱਤਰ ਵਿੱਚ ਰੱਖਣਗੇ। ਪਰ ਤੁਹਾਨੂੰ ਧਰਤੀ ਦਾ ਵੇਰਵਾ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਸੱਤਾਂ ਹਿਸਿਆਂ ਵਿੱਚ ਵੰਡਣਾ ਚਾਹੀਦਾ ਹੈ। ਮੇਰੇ ਕੋਲ ਨਕਸ਼ਾ ਲਿਆਉ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਇਹ ਨਿਆਂ ਕਰਨ ਦਿਆਂਗੇ ਕਿ ਕਿਹੜੇ ਪਰਿਵਾਰ-ਸਮੂਹ ਨੂੰ ਕਿਹੜੀ ਧਰਤੀ ਮਿਲਣੀ ਚਾਹੀਦੀ ਹੈ। [a] ਲੇਵੀ ਲੋਕਾਂ ਦਾ ਧਰਤੀ ਵਿੱਚ ਕੋਈ ਹਿੱਸਾ ਨਹੀਂ। ਉਨ੍ਹਾਂ ਦਾ ਹਿੱਸਾ ਜਾਜਕਾਂ ਦੇ ਤੌਰ ਤੇ ਯਹੋਵਾਹ ਦੀ ਸੇਵਾ ਕਰਨ ਵਿੱਚ ਹੈ। ਗਾਦ, ਰਊਬੇਨ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਮਸੂਹ ਵਾਲਿਆਂ ਨੂੰ ਉਹ ਧਰਤੀ ਪਹਿਲਾਂ ਹੀ ਮਿਲ ਚੁੱਕੀ ਹੈ ਜਿਸਦਾ ਇਕਰਾਰ ਕੀਤਾ ਗਿਆ ਸੀ। ਉਹ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਹਨ। ਯਹੋਵਾਹ ਦੇ ਸੇਵਕ ਮੂਸਾ ਨੇ ਪਹਿਲਾਂ ਹੀ ਉਨ੍ਹਾਂ ਨੂੰ ਉਹ ਧਰਤੀ ਦੇ ਦਿੱਤੀ ਸੀ।”

ਇਨ੍ਹਾਂ ਲਈ ਜਿਨ੍ਹਾਂ ਆਦਮੀਆਂ ਨੂੰ ਚੁਣਿਆ ਗਿਆ ਸੀ ਉਹ ਧਰਤੀ ਨੂੰ ਦੇਖਣ ਅਤੇ ਉਸਦਾ ਵੇਰਵਾ ਲਿਖਣ ਲਈ ਚੱਲੇ ਗਏ। ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਸਾਰੀ ਧਰਤੀ ਵਿੱਚ ਘੁੰਮੋ ਅਤੇ ਉਸਦਾ ਵੇਰਵਾ ਲਿਖੋ। ਫ਼ੇਰ ਮੇਰੇ ਕੋਲ ਸ਼ੀਲੋਹ ਵਿਖੇ ਵਾਪਸ ਆ ਜਾਉ। ਫ਼ੇਰ ਮੈਂ ਨਰਦਾਂ ਸੁੱਟਾਂਗਾ ਅਤੇ ਤੁਹਾਡੇ ਲਈ ਯਹੋਵਾਹ ਨੂੰ ਧਰਤੀ ਦੀ ਵੰਡ ਕਰਨ ਦਿਆਂਗਾ।”

ਇਸ ਲਈ ਉਹ ਆਦਮੀ ਉਸ ਧਰਤੀ ਵੱਲ ਗਏ। ਉਹ ਆਦਮੀ ਉਸ ਸਾਰੀ ਧਰਤੀ ਵਿੱਚ ਘੁੰਮੇ ਅਤੇ ਯਹੋਸ਼ੁਆ ਲਈ ਇਸਦਾ ਵੇਰਵਾ ਲਿਖਿਆ। ਉਨ੍ਹਾਂ ਨੇ ਸਾਰੇ ਸ਼ਹਿਰਾਂ ਦੀ ਸੂਚੀ ਬਣਾਈ ਅਤੇ ਧਰਤੀ ਨੂੰ ਸੱਤ ਹਿੱਸਿਆਂ ਵਿੱਚ ਵੰਡਿਆ। ਉਹ ਸ਼ੀਲੋਹ ਵਿਖੇ ਯਹੋਸ਼ੁਆ ਕੋਲ ਵਾਪਸ ਗਏ। 10 ਯਹੋਸ਼ੁਆ ਨੇ ਸ਼ੀਲੋਹ ਵਿਖੇ ਯਹੋਵਾਹ ਦੇ ਸਾਹਮਣੇ ਉਨ੍ਹਾਂ ਲਈ ਨਰਦਾ ਸੁੱਟੀਆਂ। ਇਸ ਤਰ੍ਹਾਂ ਯਹੋਸ਼ੁਆ ਨੇ ਧਰਤੀ ਦੀ ਵੰਡ ਕੀਤੀ ਅਤੇ ਪਰਿਵਾਰ-ਸਮੂਹ ਨੂੰ ਉਸ ਧਰਤੀ ਵਿੱਚ ਬਣਦਾ ਹਿੱਸਾ ਦਿੱਤਾ।

ਬਿਨਯਾਮੀਨ ਲਈ ਧਰਤੀ

11 ਬਿਨਯਾਮੀਨ ਦੇ ਪਰਿਵਾਰ-ਸਮੂਹ ਨੂੰ ਉਹ ਧਰਤੀ ਦਿੱਤੀ ਗਈ ਜਿਹੜੀ ਯਹੂਦਾਹ ਅਤੇ ਯੂਸੁਫ਼ ਦੇ ਇਲਾਕਿਆਂ ਦੇ ਵਿੱਚਕਾਰ ਸੀ। ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਹਰ ਪਰਿਵਾਰ ਨੂੰ ਆਪਣੀ ਧਰਤੀ ਮਿਲੀ। ਬਿਨਯਾਮੀਨ ਲਈ ਚੁਣੀ ਗਈ ਧਰਤੀ ਇਹ ਸੀ: 12 ਉੱਤਰੀ ਸਰਹੱਦ ਯਰਦਨ ਨਦੀ ਤੋਂ ਸ਼ੁਰੂ ਹੁੰਦੀ ਸੀ। ਇਹ ਸਰਹੱਦ ਯਰੀਹੋ ਦੇ ਉੱਤਰੀ ਕੰਢੇ ਦੇ ਨਾਲ-ਨਾਲ ਚਲੀ ਗਈ ਸੀ। ਫ਼ੇਰ ਸਰਹੱਦ ਪੱਛਮ ਵਿੱਚ ਪਹਾੜੀ ਪ੍ਰਦੇਸ਼ ਵੱਲ ਚਲੀ ਗਈ ਸੀ। ਸਰਹੱਦ ਉਦੋਂ ਤੀਕ ਜਾਰੀ ਰਹਿੰਦੀ ਸੀ ਜਦੋਂ ਇਹ ਬੈਤ ਆਵਨ ਦੇ ਬਿਲਕੁਲ ਪੂਰਬ ਵੱਲ ਪਹੁੰਚ ਜਾਂਦੀ ਸੀ। 13 ਫ਼ੇਰ ਸਰਹੱਦ ਦੱਖਣ ਵੱਲ ਲੂਜ਼ (ਬੈਤਏਲ) ਤੱਕ ਜਾਂਦੀ ਸੀ। ਫ਼ੇਰ ਸਰਹੱਦ ਅਟਾਰੋਥ, ਅੱਦਾਰ ਤੱਕ ਚਲੀ ਗਈ ਸੀ। ਅਟਾਰੋਥ ਅੱਦਾਰ ਹੇਠਲੇ ਬੈਤ ਹੋਰੋਨ ਦੇ ਦੱਖਣ ਵੱਲ ਪਹਾੜੀ ਉੱਤੇ ਹੈ। 14 ਬੈਤ ਹੋਰੋਨ ਦੇ ਦੱਖਣ ਵੱਲ ਦੀ ਪਹਾੜੀ ਉੱਤੇ ਸਰਹੱਦ ਦੱਖਣ ਵੱਲ ਮੁੜ ਜਾਂਦੀ ਸੀ ਅਤੇ ਪਹਾੜੀ ਦੇ ਪੱਛਮੀ ਪਾਸੇ ਵੱਲ ਜਾਂਦੀ ਸੀ। ਸਰਹੱਦ ਕਿਰਯਥ ਬਆਲ (ਜਿਸ ਨੂੰ ਕਿਰਯਥ ਯਾਰੀਮ ਵੀ ਆਖਿਆ ਜਾਂਦਾ ਸੀ) ਵੱਲ ਚਲੀ ਗਈ ਸੀ। ਇਹ ਕਸਬਾ ਯਹੂਦਾਹ ਦੇ ਲੋਕਾਂ ਦਾ ਸੀ। ਇਹ ਪੱਛਮੀ ਸਰਹੱਦ ਸੀ।

15 ਦੱਖਣੀ ਸਰਹੱਦ ਕਿਰਯਥ ਯਾਰੀਮ ਨੇੜਿਉ ਸ਼ੁਰੂ ਹੁੰਦੀ ਸੀ ਅਤੇ ਨਫ਼ਤੋਂਆਹ ਦੀ ਨਦੀ ਤੱਕ ਚਲੀ ਗਈ ਸੀ। 16 ਫ਼ੇਰ ਸਰਹੱਦ ਰਫ਼ਾਈਮ ਵਾਦੀ ਦੇ ਉੱਤਰ ਵੱਲ, ਬਨ ਹਿੰਨੋਮ ਦੀ ਵਾਦੀ ਦੇ ਨੇੜੇ ਪਹਾੜੀ ਦੇ ਹੇਠਾਂ ਤੱਕ ਚਲੀ ਗਈ ਸੀ। ਸਰਹੱਦ ਯਬੂਸੀ ਸ਼ਹਿਰ ਦੇ ਬਿਲਕੁਲ ਦੱਖਣ ਵਿੱਚ ਹਿੰਨੋਮ ਵਾਦੀ ਦੇ ਹੇਠਾਂ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਏਨ ਰੋਗੇਲ ਨੂੰ ਚਲੀ ਗਈ ਸੀ। 17 ਉੱਥੇ, ਸਰਹੱਦ ਉੱਤਰ ਵੱਲ ਮੁੜਦੀ ਸੀ ਅਤੇ ਏਨ ਸ਼ਮਸ਼ ਨੂੰ ਚਲੀ ਗਈ ਸੀ। ਸਰਹੱਦ ਗਲੀਲੋਥ ਤੱਕ ਜਾਰੀ ਰਹਿੰਦੀ ਸੀ। (ਗਲੀਲੋਥ ਪਹਾੜਾਂ ਵਿੱਚ ਅੱਦੂਮੀਮ ਦੱਰ੍ਰੇ ਦੇ ਨੇੜੇ ਹੈ।) ਸਰਹੱਦ ਹੇਠਾਂ ਵੱਲ ਵੱਡੇ ਪੱਥਰ ਤੱਕ ਚਲੀ ਗਈ ਸੀ ਜਿਸਦਾ ਨਾਮ ਰਊਬੇਨ ਦੇ ਪੁੱਤਰ ਬੋਹਨ ਦੇ ਨਾਮ ਉੱਤੇ ਰੱਖਿਆ ਗਿਆ ਸੀ। 18 ਸਰਹੱਦ ਬੈਤ ਅਰਾਬਾਹ ਦੇ ਉੱਤਰੀ ਪਾਸੇ ਤੱਕ ਜਾਰੀ ਰਹਿੰਦੀ ਸੀ। ਫ਼ੇਰ ਸਰਹੱਦ ਹੇਠਾਂ ਯਰਦਨ ਵਾਦੀ ਵੱਲ ਚਲੀ ਗਈ ਸੀ। 19 ਫ਼ੇਰ ਸਰਹੱਦ ਬੈਤ ਹਾਗਲਾਹ ਦੇ ਉੱਤਰੀ ਪਾਸੇ ਤੱਕ ਚਲੀ ਗਈ ਸੀ ਅਤੇ ਡੈਡ ਸੀ ਦੇ ਉੱਤਰੀ ਕੰਢੇ ਉੱਤੇ ਖ਼ਤਮ ਹੁੰਦੀ ਸੀ। ਇੱਥੇ ਹੀ ਯਰਦਨ ਨਦੀ ਸਾਗਰ ਵਿੱਚ ਡਿੱਗਦੀ ਸੀ। ਇਹ ਦੱਖਣੀ ਸਰਹੱਦ ਸੀ।

20 ਯਰਦਨ ਨਦੀ ਪੂਰਬੀ ਸਰਹੱਦ ਸੀ। ਇਸ ਤਰ੍ਹਾਂ ਉਹ ਧਰਤੀ ਸੀ ਜਿਹੜੀ ਬਿਨਯਾਮੀਨ ਦੇ ਪਰਿਵਾਰ-ਸਮੂਹ ਨੂੰ ਦਿੱਤੀ ਗਈ ਸੀ। ਸਾਰੇ ਪਾਸਿਆਂ ਦੀਆਂ ਸਰਹੱਦਾਂ ਇਹ ਹਨ: 21 ਹਰ ਪਰਿਵਾਰ ਨੂੰ ਆਪਣੀ ਧਰਤੀ ਮਿਲੀ ਸੀ। ਉਨ੍ਹਾਂ ਦੇ ਸ਼ਹਿਰ ਇਹ ਹਨ: 22 ਬੈਤ ਅਰਾਬਾਹ, ਸਮਾਰਯਿਮ, ਬੈਤਏਲ, 23 ਅੱਵੀਮ, ਪਾਰਾਹ, ਅਫ਼ਰਾਹ, 24 ਕਫ਼ਰ-ਅੰਮੋਨੀ, ਆਫ਼ਨੀ ਅਤੇ ਗਾਬਾ। ਉੱਥੇ 12 ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਖੇਤ ਸਨ।

25 ਬਿਨਯਾਮੀਨ ਦੇ ਪਰਿਵਾਰ-ਸਮੂਹ ਨੂੰ ਗਿਬਓਨ, ਰਾਮਾਹ, ਬਏਰੋਥ, 26 ਮਿਸਪਾਹ, ਕਫ਼ੀਰਾਹ, ਮੋਸਾਹ, 27 ਰਕਮ, ਯਿਰਪਏਲ, ਤਰਲਾਹ, 28 ਸੇਲਾ, ਅਲਫ਼, ਯਬੂਸ਼ੀ ਸ਼ਹਿਰ (ਯਰੂਸ਼ਲਮ) ਗਿਬਥ ਅਤੇ ਕਿਰਯਥ ਵੀ ਮਿਲੇ। ਉੱਥੇ ਆਲੇ-ਦੁਆਲੇ ਦੇ ਖੇਤਾਂ ਸਮੇਤ 14 ਸ਼ਹਿਰ ਸਨ। ਬਿਨਯਾਮੀਨ ਦੇ ਪਰਿਵਾਰ-ਸਮੂਹ ਨੂੰ ਇਹ ਸਾਰੇ ਇਲਾਕੇ ਮਿਲੇ ਸਨ।

Footnotes:

  1. ਯਹੋਸ਼ੁਆ 18:6 ਅਸੀਂ ਯਹੋਵਾਹ ... ਚਾਹੀਦੀ ਹੈ ਮੂਲ ਅਰਥ, “ਮੈਂ ਇੱਥੇ ਯਹੋਵਾਹ ਸਾਡੇ ਪਰਮੇਸ਼ੁਰ ਦੇ ਸਾਹਮਣੇ ਗੁਣੇ ਪਾਵਾਂਗਾਂ।”
Punjabi Bible: Easy-to-Read Version (ERV-PA)

2010 by World Bible Translation Center

  Back

1 of 1

You'll get this book and many others when you join Bible Gateway Plus. Learn more

Viewing of
Cross references
Footnotes