A A A A A
Bible Book List

ਯਹੋਸ਼ੁਆ 21 Punjabi Bible: Easy-to-Read Version (ERV-PA)

ਲੇਵੀਆਂ ਅਤੇ ਜਾਜਕਾਂ ਲਈ ਸ਼ਹਿਰ

21 ਲੇਵੀ ਪਰਿਵਾਰ-ਸਮੂਹ ਦੇ ਸ਼ਾਸਕ, ਜਾਜਕ ਅਲਆਜ਼ਾਰ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲ ਦੇ ਹੋਰਨਾ ਪਰਿਵਾਰ-ਸਮੂਹਾਂ ਦੇ ਆਗੂਆਂ ਕੋਲ ਗੱਲ ਕਰਨ ਲਈ ਗਏ। ਇਹ ਗੱਲ ਕਨਾਨ ਦੀ ਧਰਤੀ ਉੱਤੇ ਸ਼ੀਲੋਹ ਕਸਬੇ ਵਿੱਚ ਵਾਪਰੀ। ਲੇਵੀ ਹਾਕਮਾਂ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ ਨੇ ਮੂਸਾ ਨੂੰ ਇੱਕ ਆਦੇਸ਼ ਦਿੱਤਾ ਸੀ। ਉਸ ਨੇ ਆਦੇਸ਼ ਦਿੱਤਾ ਸੀ ਕਿ ਤੁਸੀਂ ਸਾਨੂੰ ਰਹਿਣ ਵਾਸਤੇ ਕਸਬੇ ਦੇਵੋਂਗੇ। ਅਤੇ ਉਸ ਨੇ ਆਦੇਸ਼ ਦਿੱਤਾ ਸੀ ਕਿ ਤੁਸੀਂ ਸਾਨੂੰ ਸਾਡੇ ਜਾਨਵਰਾਂ ਦੇ ਚਰਨ ਵਾਸਤੇ ਖੇਤ ਦੇਵੋਂਗੇ।” ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੇ ਇਸ ਆਦੇਸ਼ ਨੂੰ ਮੰਨਿਆ। ਉਨ੍ਹਾਂ ਨੇ ਲੇਵੀ ਲੋਕਾਂ ਨੂੰ ਇਹ ਕਸਬੇ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਆਲੇ-ਦੁਆਲੇ ਦੇ ਖੇਤ ਦਿੱਤੇ:

ਕਹਾਥ ਪਰਿਵਾਰ ਵਾਲੇ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਜਾਜਕ ਹਾਰੂਨ ਦੇ ਉੱਤਰਾਧਿਕਾਰੀ ਸਨ। ਕਹਾਥ ਪਰਿਵਾਰ ਦੇ ਇੱਕ ਹਿੱਸੇ ਨੂੰ, ਉਨ੍ਹਾਂ ਇਲਾਕਿਆਂ ਵਿੱਚ 13 ਕਸਬੇ ਦਿੱਤੇ ਗਏ, ਜਿਹੜੇ ਯਹੂਦਾਹ, ਸ਼ਿਮਓਨ ਅਤੇ ਬਿਨਯਾਮੀਨ ਦੀ ਮਾਲਕੀ ਹੇਠਾਂ ਸਨ।

ਹੋਰਨਾ ਕਹਾਥ ਪਰਿਵਾਰਾਂ ਨੂੰ ਦਸ ਕਸਬੇ ਉਨ੍ਹਾਂ ਇਲਾਕਿਆਂ ਅੰਦਰ ਦਿੱਤੇ ਗਏ ਜਿਹੜੇ ਅਫ਼ਰਾਈਮ, ਦਾਨ ਅਤੇ ਅੱਧੇ ਮਨੱਸ਼ਹ ਦੀ ਮਾਲਕੀ ਹੇਠਾਂ ਸਨ।

ਗੇਰਸ਼ੋਨ ਪਰਿਵਾਰ ਦੇ ਲੋਕਾਂ ਨੂੰ 13 ਕਸਬੇ ਦਿੱਤੇ ਗਏ। ਇਹ ਕਸਬੇ ਉਨ੍ਹਾਂ ਇਲਾਕਿਆਂ ਵਿੱਚ ਸਨ ਜਿਹੜੇ ਯਿੱਸਾਕਾਰ, ਆਸ਼ੇਰ, ਨਫ਼ਤਾਲੀ ਅਤੇ ਬਾਸ਼ਾਨ ਵਿੱਚਲੇ ਅੱਧੇ ਮਨੱਸ਼ਹ ਦੀ ਮਾਲਕੀ ਹੇਠਾਂ ਸਨ।

ਮਰਾਰੀ ਪਰਿਵਾਰ ਦੇ ਲੋਕਾਂ ਨੂੰ ਬਾਰਾਂ ਕਸਬੇ ਦਿੱਤੇ ਗਏ। ਇਹ ਬਾਰਾਂ ਕਸਬੇ ਉਨ੍ਹਾਂ ਇਲਾਕਿਆਂ ਵਿੱਚ ਆਉਂਦੇ ਸਨ ਜਿਹੜੇ ਰਊਬੇਨ, ਗਾਦ ਅਤੇ ਜ਼ਬੂਲੁਨ ਦੀ ਮਾਲਕੀ ਹੇਠਾਂ ਸਨ।

ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਲੇਵੀ ਲੋਕਾਂ ਨੂੰ, ਜਿਵੇਂ ਕਿ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ, ਇਹ ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਦੇ ਦਿੱਤੇ।

ਉਨ੍ਹਾਂ ਕਸਬਿਆਂ ਦੇ ਨਾਮ, ਜਿਹੜੇ ਯਹੂਦਾਹ ਅਤੇ ਸ਼ਿਮਓਨ ਦੀ ਮਾਲਕੀ ਹੇਠਲੇ ਇਲਾਕਿਆਂ ਵਿੱਚ ਸਨ, ਇਹ ਹਨ। 10 ਕਸਬਿਆਂ ਦੀ ਚੋਣ ਕਰਨ ਦਾ ਪਹਿਲਾ ਹੱਕ ਕਹਾਥ ਪਰਿਆਰ ਦੇ ਲੇਵੀਆਂ ਨੂੰ ਦਿੱਤਾ ਗਿਆ। 11 ਉਨ੍ਹਾਂ ਨੇ ਉਨ੍ਹਾਂ ਨੂੰ ਕਿਰਯਥ ਅਰਬਾ ਦਿੱਤਾ (ਇਹ ਹਬਰੋਨ ਹੈ। ਇਸਦਾ ਨਾਮ ਅਰਬਾ ਨਾਮ ਦੇ ਆਦਮੀ ਉੱਤੇ ਰੱਖਿਆ ਗਿਆ ਸੀ। ਅਰਬਾ ਅਨੋਕ ਦਾ ਪਿਉ ਸੀ।) ਉਨ੍ਹਾਂ ਨੇ ਉਨ੍ਹਾਂ ਦੇ ਜਾਨਵਰਾਂ ਲਈ ਕਸਬੇ ਦੇ ਨਜ਼ਦੀਕ ਕੁਝ ਧਰਤੀ ਵੀ ਦੇ ਦਿੱਤੀ। 12 ਪਰ ਕਿਰਯਥ ਅਰਬਾ ਸ਼ਹਿਰ ਦੇ ਆਲੇ-ਦੁਆਲੇ ਦੇ ਛੋਟੇ ਕਸਬੇ ਅਤੇ ਖੇਤ ਯਫ਼ੁੰਨਾਹ ਦੇ ਪੁੱਤਰ ਕਾਲੇਬ ਦੀ ਮਾਲਕੀ ਹੇਠਾਂ ਸਨ। 13 ਇਸ ਲਈ ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਹਬਰੋਨ ਸ਼ਹਿਰ ਦੇ ਦਿੱਤਾ। (ਹਬਰੋਨ ਸੁਰੱਖਿਅਤ ਸ਼ਹਿਰ ਸੀ।) ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਲਬਾਨੋਨ, 14 ਯੱਤਿਰ, ਅਸ਼ਤਮੋਆ, 15 ਹੋਲੋਨ, ਦਬਿਰ, ਹੋਲੋਨ, ਦਬਿਰ, 16 ਆਇਨ, ਯੁੱਤਾਹ ਅਤੇ ਬੈਤ ਸ਼ਮਸ਼ ਦੇ ਕਸਬੇ ਵੀ ਦਿੱਤੇ। ਉਨ੍ਹਾਂ ਨੇ ਉਨ੍ਹਾਂ ਦੇ ਜਾਨਵਰਾਂ ਲਈ ਇਨ੍ਹਾਂ ਕਸਬਿਆਂ ਦੇ ਨੇੜੇ ਦੀ ਕੁਝ ਧਰਤੀ ਵੀ ਦੇ ਦਿੱਤੀ। ਉਨ੍ਹਾਂ ਨੇ ਇਨ੍ਹਾਂ ਸਮੂਹਾਂ ਨੂੰ ਨੌਂ ਕਸਬੇ ਦਿੱਤੇ।

17 ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਉਹ ਸ਼ਹਿਰ ਵੀ ਦਿੱਤੇ ਜਿਹੜੇ ਬਿਨਯਾਮੀਨ ਦੇ ਪਰਿਵਾਰ-ਸਮੂਹ ਦੀ ਮਾਲਕੀ ਹੇਠਾਂ ਸਨ ਇਹ ਸ਼ਹਿਰ ਸਨ ਗਿਬਓਨ, ਗਬਾ, 18 ਅਨਾਥੋਥ ਅਤੇ ਅਲਮੋਨ ਉਨ੍ਹਾਂ ਨੇ ਉਨ੍ਹਾਂ ਨੂੰ ਇਹ ਚਾਰ ਕਸਬੇ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਇਨ੍ਹਾਂ ਕਸਬਿਆਂ ਦੇ ਨੇੜੇ ਦੀ ਕੁਝ ਧਰਤੀ ਦਿੱਤੀ। 19 ਕੁੱਲ ਮਿਲਾ ਕੇ ਉਨ੍ਹਾਂ ਨੇ ਜਾਜਕਾਂ ਨੂੰ 13 ਕਸਬੇ ਦਿੱਤੇ। (ਸਾਰੇ ਜਾਜਕ ਹਾਰੂਨ ਦੀ ਸੰਤਾਨ ਸਨ।) ਉਨ੍ਹਾਂ ਨੇ ਉਨ੍ਹਾਂ ਨੂੰ ਹਰੇਕ ਕਸਬੇ ਦੇ ਨੇੜੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।

20 ਕਹਾਥ ਪਰਿਵਾਰ ਦੇ ਹੋਰਨਾਂ ਲੋਕਾਂ ਨੂੰ ਉਹ ਕਸਬੇ ਦਿੱਤੇ ਗਏ ਜਿਹੜੇ ਅਫ਼ਰਾਈਮ ਦੇ ਪਰਿਵਾਰ-ਸਮੂਹ ਦੀ ਮਾਲਕੀ ਹੇਠਲੇ ਇਲਾਕਿਆਂ ਵਿੱਚ ਸਨ। ਉਨ੍ਹਾਂ ਨੂੰ ਇਹ ਕਸਬੇ ਮਿਲੇ: 21 ਅਫ਼ਰਾਈਮ ਦੇ ਪਹਾੜੀ ਪ੍ਰਦੇਸ਼ ਦਾ ਸ਼ਹਿਰ ਸ਼ਕਮ। (ਸ਼ਕਮ ਸੁਰੱਖਿਅਤ ਸ਼ਹਿਰ ਸੀ।) ਉਨ੍ਹਾਂ ਨੂੰ ਗਜ਼ਰ, 22 ਕਿਬਸੈਮ ਅਤੇ ਬੈਤ ਹੋਰੋਨ ਵੀ ਮਿਲੇ। ਕੁੱਲ ਮਿਲਾ ਕੇ ਅਫ਼ਰਾਈਮ ਨੇ ਉਨ੍ਹਾਂ ਨੂੰ ਚਾਰ ਕਸਬੇ, ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।

23 ਦਾਨ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਅਲਤਕੇਹ ਗਿਬਥੋਨ, 24 ਅੱਯਾਲੋਨ ਅਤੇ ਗਥ ਰਿੰਮੋਨ ਦਿੱਤੇ। ਕੁੱਲ ਮਿਲਾ ਕੇ ਦਾਨ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।

25 ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਤਾਨਾਕ ਅਤੇ ਗਥ ਰਿੰਮੋਨ ਦਿੱਤੇ। ਕੁੱਲ ਮਿਲਾ ਕੇ ਇਸ ਅੱਧੇ ਮਨੱਸ਼ਹ ਨੇ ਉਨ੍ਹਾਂ ਨੂੰ ਦੋ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।

26 ਕੁੱਲ ਮਿਲਾ ਕੇ, ਕਹਾਥ ਪਰਿਵਾਰ ਦੇ ਰਹਿੰਦੇ ਲੋਕਾਂ ਨੂੰ ਦਸ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਮਿਲੀ। 27 ਗੇਰਸ਼ੋਨ ਪਰਿਵਾਰ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਉਨ੍ਹਾਂ ਨੂੰ ਇਹ ਕਸਬੇ ਮਿਲੇ:

ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਬਾਸ਼ਾਨ ਵਿੱਚਲਾ ਗੋਲਨ ਦਿੱਤਾ। (ਗੋਲਨ ਸੁਰੱਖਿਅਤ ਸ਼ਹਿਰ ਸੀ।) ਮਨੱਸ਼ਹ ਨੇ ਉਨ੍ਹਾਂ ਨੂੰ ਬਅਸ਼ਤਰਾਹ ਵੀ ਦਿੱਤਾ। ਕੁੱਲ ਮਿਲਾ ਕੇ ਇਸ ਅੱਧੇ ਮਨੱਸ਼ਹ ਨੇ ਉਨ੍ਹਾਂ ਨੂੰ ਦੋ ਕਸਬੇ ਅਤੇ ਹਰੇਕ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।

28 ਯਿੱਸਾਕਾਰ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਕਿਸ਼ਯੋਨ, ਦਾਬਰਥ, 29 ਯਰਮੂਥ ਅਤੇ ਏਨ ਗੱਨੀਮ ਦਿੱਤੇ। ਕੁੱਲ ਮਿਲਾ ਕੇ ਯਿੱਸਾਕਾਰ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।

30 ਆਸ਼ੇਰ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਮਿਸ਼ਾਲ, ਅਬਦੋਨ, 31 ਹਲਕਾਥ ਅਤੇ ਰਹੋਬ ਦਿੱਤੇ। ਕੁੱਲ ਮਿਲਾ ਕੇ ਆਸ਼ੇਰ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।

32 ਨਫ਼ਤਾਲੀ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਗਲੀਲ ਵਿੱਚਲਾ ਕਦਸ਼ ਦਿੱਤਾ। (ਕਦਸ਼ ਸੁਰੱਖਿਅਤ ਸ਼ਹਿਰ ਸੀ।) ਨਫ਼ਤਾਲੀ ਨੇ ਉਨ੍ਹਾਂ ਨੂੰ ਹੱਮੋਥ ਦੌਰ ਅਤੇ ਕਰਤਾਨ ਵੀ ਦਿੱਤੇ ਕੁੱਲ ਮਿਲਾ ਕੇ ਨਫ਼ਤਾਲੀ ਨੇ ਉਨ੍ਹਾਂ ਨੂੰ ਤਿੰਨ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।

33 ਕੁੱਲ ਮਿਲਾ ਕੇ ਗੇਰਸ਼ੋਨ ਪਰਿਵਾਰ ਨੂੰ 13 ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਮਿਲੀ।

34 ਦੂਸਰਾ ਲੇਵੀ-ਸਮੂਹ ਮਰਾਰੀ ਪਰਿਵਾਰ ਸੀ। ਮਰਾਰੀ ਪਰਿਵਾਰ ਨੂੰ ਇਹ ਕਸਬੇ ਮਿਲੇ: ਜ਼ਬੂਲੁਨ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਯਾਕਨਾਮ, ਕਾਰਤਾਹ, 35 ਦਿਮਨਾਹ ਅਤੇ ਨਹਲਾਲ ਦਿੱਤੇ। ਕੁੱਲ ਮਿਲਾ ਕੇ ਜ਼ਬੂਲੁਨ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ। 36 ਰਊਬੇਨ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਬਸਰ, ਯਾਹਸਾਹ, 37 ਕੇਦੋਮੋਥ ਅਤੇ ਮੇਪਅਬ ਦਿੱਤੇ। ਕੁੱਲ ਮਿਲਾ ਕੇ ਰਊਬੇਨ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ। 38 ਗਾਦ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਗਿਲਆਦ ਵਿੱਚਲਾ ਰਾਮੋਥ ਦਿੱਤਾ। (ਰਾਮੋਥ ਸੁਰੱਖਿਅਤ ਸ਼ਹਿਰ ਸੀ।) ਉਨ੍ਹਾਂ ਨੇ ਉਨ੍ਹਾਂ ਨੂੰ ਮਹਨਇਮ, 39 ਹਸ਼ਬੋਨ ਅਤੇ ਯਆਜ਼ੇਰ ਵੀ ਦਿੱਤੇ। ਕੁੱਲ ਮਿਲਾ ਕੇ ਗਾਦ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।

40 ਕੁੱਲ ਮਿਲਾ ਕੇ ਲੇਵੀ ਦੇ ਆਖਰੀ ਪਰਿਵਾਰ ਮਰਾਰੀ ਪਰਿਵਾਰ ਨੂੰ 12 ਕਸਬੇ ਮਿਲੇ।

41 ਇਸ ਤਰ੍ਹਾਂ ਲੇਵੀਆਂ ਨੂੰ ਕੁੱਲ 48 ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਮਿਲੀ। ਇਹ ਸਾਰੇ ਕਸਬੇ ਉਨ੍ਹਾਂ ਇਲਾਕਿਆਂ ਵਿੱਚ ਸਨ ਜਿਹੜੇ ਹੋਰਨਾ ਪਰਿਵਾਰ-ਸਮੂਹਾਂ ਦੀ ਮਾਲਕੀ ਹੇਠਾਂ ਸਨ। 42 ਇਨ੍ਹਾਂ ਵਿੱਚੋਂ ਹਰੇਕ ਕਸਬੇ ਕੋਲ ਉਨ੍ਹਾਂ ਦੇ ਜਾਨਵਰਾਂ ਲਈ ਕੁਝ ਧਰਤੀ ਸੀ। ਇਹ ਗੱਲ ਹਰੇਕ ਕਸਬੇ ਬਾਰੇ ਸਹੀ ਸੀ।

43 ਇਸ ਤਰ੍ਹਾਂ ਯਹੋਵਾਹ ਨੇ ਉਸ ਇਕਰਾਰ ਨੂੰ ਨਿਭਾਇਆ ਜਿਹੜਾ ਉਸ ਨੇ ਇਸਰਾਏਲ ਦੇ ਲੋਕਾਂ ਨਾਲ ਕੀਤਾ ਸੀ। ਉਸ ਨੇ ਲੋਕਾਂ ਨੂੰ ਉਹ ਸਾਰੀ ਧਰਤੀ ਦਿੱਤੀ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਲੋਕਾਂ ਨੇ ਧਰਤੀ ਪ੍ਰਾਪਤ ਕੀਤੀ ਅਤੇ ਉਸ ਵਿੱਚ ਵਸ ਗਏ। 44 ਅਤੇ ਯਹੋਵਾਹ ਨੇ, ਜਿਹਾ ਕਿ ਉਸ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ, ਉਨ੍ਹਾਂ ਦੇ ਧਰਤੀ ਦੇ ਹਰ ਪਾਸੇ ਸ਼ਾਂਤੀ ਰੱਖਣ ਦੀ ਇਜਾਜ਼ਤ ਦੇ ਦਿੱਤੀ। ਉਨ੍ਹਾਂ ਦੇ ਕਿਸੇ ਵੀ ਦੁਸ਼ਮਣ ਨੇ ਉਨ੍ਹਾਂ ਨੂੰ ਨਹੀਂ ਹਰਾਇਆ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਹਰ ਦੁਸ਼ਮਣ ਨੂੰ ਹਰਾਉਣ ਦੀ ਇਜਾਜ਼ਤ ਦਿੱਤੀ। 45 ਯਹੋਵਾਹ ਨੇ ਉਹ ਹਰ ਇਕਰਾਰ ਨਿਭਾਇਆ ਜਿਹੜਾ ਉਸ ਨੇ ਇਸਰਾਏਲ ਦੇ ਲੋਕਾਂ ਨਾਲ ਕੀਤਾ ਸੀ। ਕੋਈ ਵੀ ਇਕਰਾਰ ਅਜਿਹਾ ਨਹੀਂ ਸੀ ਜਿਹੜਾ ਉਸ ਨੇ ਨਿਭਾਇਆ ਨਾ ਹੋਵੇ। ਹਰ ਇਕਰਾਰ ਸੱਚਾ ਸਾਬਤ ਹੋਇਆ।

Punjabi Bible: Easy-to-Read Version (ERV-PA)

2010 by World Bible Translation Center

  Back

1 of 1

You'll get this book and many others when you join Bible Gateway Plus. Learn more

Viewing of
Cross references
Footnotes