A A A A A
Bible Book List

ਯਿਰਮਿਯਾਹ 12 Punjabi Bible: Easy-to-Read Version (ERV-PA)

ਯਿਰਮਿਯਾਹ ਦੀ ਪਰਮੇਸ਼ੁਰ ਅੱਗੇ ਸ਼ਿਕਾਇਤ

12 ਯਹੋਵਾਹ, ਜੇ ਮੈਂ ਤੁਹਾਡੇ ਨਾਲ ਬਹਿਸ ਕਰਦਾ ਹਾਂ,
    ਤਾਂ ਤੁਸੀਂ ਹੀ ਹਮੇਸ਼ਾ ਸਹੀ ਹੁੰਦੇ ਹੋ!
ਪਰ ਮੈਂ ਤੁਹਾਡੇ ਕੋਲੋਂ ਕੁਝ ਗੱਲਾਂ ਬਾਰੇ ਪੁੱਛਣਾ ਚਾਹੁੰਦਾ ਹਾਂ, ਜਿਹੜੀਆਂ ਸਹੀ ਨਹੀਂ ਜਾਪਦੀਆਂ।
    ਮਾੜੇ ਬੰਦੇ ਸਫ਼ਲ ਕਿਉਂ ਹੁੰਦੇ ਨੇ?
    ਉਨ੍ਹਾਂ ਲੋਕਾਂ ਦਾ ਜੀਵਨ ਸੌਖਾ ਕਿਉਂ ਹੁੰਦਾ ਹੈ, ਜਿਨ੍ਹਾਂ ਉੱਤੇ ਤੁਸੀਂ ਭਰੋਸਾ ਨਹੀਂ ਕਰ ਸੱਕਦੇ?
ਤੁਸੀਂ ਉਨ੍ਹਾਂ ਮੰਦੇ ਲੋਕਾਂ ਨੂੰ ਇੱਥੇ ਰੱਖ ਛੱਡਿਆ ਹੈ।
    ਉਹ ਮਜ਼ਬੂਤ ਜਢ਼ਾਂ ਵਾਲੇ ਪੌਦਿਆਂ ਵਰਗੇ ਹਨ, ਉਹ ਉੱਗਦੇ ਨੇ ਤੇ ਫ਼ਲਦੇ ਨੇ।
ਉਹ ਆਪਣੀ ਜ਼ਬਾਨ ਨਾਲ ਆਖਦੇ ਨੇ ਕਿ ਤੁਸੀਂ ਉਨ੍ਹਾਂ ਦੇ ਨੇੜੇ ਅਤੇ ਪਿਆਰੇ ਹੋਂ।
    ਪਰ ਦਿਲਾਂ ਅੰਦਰ ਉਹ ਸੱਚਮੁੱਚ ਤੁਹਾਡੇ ਕੋਲੋਂ ਦੂਰ ਹਨ।
ਪਰ ਹੇ ਯਹੋਵਾਹ, ਤੁਸੀਂ ਮੇਰੇ ਮਨ ਨੂੰ ਪਰੱਖੋ।
    ਤੁਸੀਂ ਮੈਨੂੰ ਵੇਖ ਕੇ ਜਾਣ ਲਵੋ ਕਿ ਮੇਰਾ ਦਿਲ ਤੁਹਾਡੀ ਪਾਲਣਾ ਕਰਦਾ ਹੈ।
ਉਨ੍ਹਾਂ ਮੰਦੇ ਲੋਕਾਂ ਨੂੰ ਦੂਰ ਪਰ੍ਹਾਂ ਧੋ ਲੋਵ ਜਿਵੇਂ ਜਿਬਾਹ ਹੋਣ ਵਾਲੀਆਂ ਭੇਡਾਂ ਹੁੰਦੀਆਂ ਹਨ।
    ਉਨ੍ਹਾਂ ਨੂੰ ਜਿਬਾਹ ਦੇ ਦਿਨ ਲਈ ਚੁਣ ਲਵੋ।
ਧਰਤੀ ਕਿੰਨਾ ਚਿਰ ਖੁਸ਼ਕ ਰਹੇਗੀ?
    ਹੋਰ ਕਿੰਨਾ ਚਿਰ, ਘਾਹ ਸੁੱਕਾ ਅਤੇ ਮੁਰਝਾਇਆ ਰਹੇਗਾ?
ਇਨ੍ਹਾਂ ਦੁਸ਼ਟ ਲੋਕਾਂ ਦੇ ਅਮਲਾਂ ਕਾਰਣ,
    ਧਰਤੀ ਦੇ ਪੰਛੀ ਅਤੇ ਪਸ਼ੂ ਮਰ ਗਏ ਹਨ।
ਫ਼ੇਰ ਵੀ ਉਹ ਮੰਦੇ ਲੋਕ ਆਖ ਰਹੇ ਨੇ,
    “ਯਿਰਮਿਯਾਹ ਇਹ ਦੇਖਣ ਲਈ ਜਿਉਂਦਾ ਨਹੀਂ ਰਹੇਗਾ ਕਿ ਸਾਡੇ ਨਾਲ ਕੀ ਵਾਪਰਦਾ ਹੈ।”

ਪਰਮੇਸ਼ੁਰ ਦਾ ਯਿਰਮਿਯਾਹ ਨੂੰ ਜਵਾਬ

“ਯਿਰਮਿਯਾਹ, ਜੇ ਤੂੰ ਲੋਕਾਂ ਨਾਲ ਦੌੜ ਵਿੱਚ ਦੌੜਦਾ ਹੋਇਆ ਬਕੱ ਜਾਵੇਂਗਾ,
    ਤਾਂ ਤੂੰ ਘੋੜਿਆਂ ਦੀ ਦੌੜ ਅੰਦਰ ਕਿਵੇਂ ਜਿੱਤੇਂਗਾ?
ਜੇ ਤੂੰ ਸੁਰੱਖਿਅਤ ਥਾਂ ਉੱਤੇ ਬਕੱ ਜਾਂਦਾ ਹੈ,
    ਤਾਂ ਤੂੰ ਖਤਰਨਾਕ ਥਾਂ ਉੱਤੇ ਕੀ ਕਰੇਂਗਾ?
ਯਰਦਨ ਨਦੀ ਦੇ ਕੰਢੇ ਉੱਗੀਆਂ
    ਕੰਡਿਆਲੀਆਂ ਅੰਦਰ ਤੂੰ ਕੀ ਕਰੇਂਗਾ?
ਇਹ ਲੋਕ ਤੇਰੇ ਆਪਣੇ ਹੀ ਭਰਾ ਨੇ।
    ਤੇਰੇ ਆਪਣੇ ਹੀ ਪਰਿਵਾਰ ਦੇ ਲੋਕ ਤੇਰੇ ਵਿਰੁੱਧ ਸਾਜਿਸ਼ਾਂ ਕਰ ਰਹੇ ਨੇ।
ਤੇਰੇ ਆਪਣੇ ਹੀ ਪਰਿਵਾਰ ਦੇ ਲੋਕ ਤੈਨੂੰ ਝਿੜਕਾਂ ਦੇ ਰਹੇ ਨੇ।
    ਉਨ੍ਹਾਂ ਉੱਤੇ, ਉਦੋਂ ਵੀ ਭਰੋਸਾ ਨਾ ਕਰੀਂ ਜਦੋਂ ਉਹ ਤੇਰੇ ਨਾਲ ਦੋਸਤਾਂ ਵਾਂਗ ਗੱਲ ਕਰਨ।”

ਪਰਮੇਸ਼ੁਰ ਦਾ ਆਪਣੇ ਲੋਕਾਂ, ਯਹੂਦਾਹ ਨੂੰ ਰੱਦ ਕਰਨਾ

“ਮੈਂ, (ਯਹੋਵਾਹ) ਆਪਣਾ ਘਰ ਛੱਡ ਦਿੱਤਾ ਹੈ।
    ਮੈਂ ਆਪਣੀ ਜ਼ਾਇਦਾਦ ਛੱਡ ਦਿੱਤੀ ਹੈ।
ਮੈਂ ਆਪਣੇ ਪਿਆਰ (ਯਹੂਦਾਹ) ਨੂੰ ਦੁਸ਼ਮਣਾਂ ਦੇ
    ਹਵਾਲੇ ਕਰ ਦਿੱਤਾ ਹੈ।
ਮੇਰੇ ਆਪਣੇ ਹੀ ਲੋਕ, ਜੰਗਲੀ ਸ਼ੇਰਾਂ ਵਾਂਗ ਮੇਰੇ ਵਿਰੁੱਧ ਹੋ ਗਏ ਸਨ।
    ਉਨ੍ਹਾਂ ਨੇ ਮੇਰੇ ਉੱਤੇ ਦਹਾੜਿਆ ਇਸ ਲਈ ਮੈਂ ਉਨ੍ਹਾਂ ਤੋਂ ਦੂਰ ਹੋ ਗਿਆ।
ਮੇਰੇ ਆਪਣੇ ਹੀ ਲੋਕ ਉਸ ਮੁਰਦਾ ਜਾਨਵਰ ਵਰਗੇ
    ਬਣ ਗਏ ਨੇ ਜਿਸ ਨੂੰ ਗਿਰਝਾਂ ਨੇ ਘੇਰਿਆ ਹੋਵੇ।
ਉਹ ਪੰਛੀ ਉਸ ਦੇ ਇਰਦ-ਗਿਰਦ ਮੰਡਲਾਉਂਦੇ ਨੇ।
    ਆਓ ਜੰਗਲੀ ਜਾਨਵਰੋ।
    ਆਓ, ਖਾਣ ਲਈ ਕੁਝ ਲੈ ਲਵੋ।
10 ਬਹੁਤ ਸਾਰੇ ਅਯਾਲੀਆਂ ਨੇ ਮੇਰੇ ਅੰਗੂਰਾਂ ਦੇ ਬਾਗ਼ ਨੂੰ ਤਬਾਹ ਕਰ ਦਿੱਤਾ।
    ਉਨ੍ਹਾਂ ਅਯਾਲੀਆਂ ਨੇ ਮੇਰੇ ਖੇਤ ਦੇ ਬੂਟਿਆਂ ਨੂੰ ਪੈਰਾਂ ਹੇਠਾਂ ਲਿਤਾੜ ਦਿੱਤਾ ਹੈ।
    ਉਨ੍ਹਾਂ ਅਯਾਲੀਆਂ ਨੇ ਮੇਰੇ ਸੋਹਣੇ ਖੇਤ ਨੂੰ ਸੱਖਣੇ ਮਾਰੂਬਲ ਵਿੱਚ ਬਦਲ ਦਿੱਤਾ ਹੈ।
11 ਉਨ੍ਹਾਂ ਨੇ ਮੇਰੇ ਖੇਤ ਨੂੰ ਮਾਰੂਬਲ ਵਿੱਚ ਤਬਦੀਲ ਕਰ ਦਿੱਤਾ ਹੈ।
    ਇਹ ਸੁੱਕ ਸੜ ਗਿਆ ਹੈ।
ਓੱਥੇ ਕੋਈ ਵੀ ਨਹੀਂ ਰਹਿੰਦਾ।
    ਸਾਰਾ ਦੇਸ਼ ਹੀ ਸੱਖਣਾ ਮਾਰੂਬਲ ਹੈ।
ਉਸ ਖੇਤ ਦੀ ਦੇਖ-ਭਾਲ ਕਰਨ ਵਾਲਾ ਕੋਈ ਵੀ ਨਹੀਂ ਬਚਿਆ।
12 ਫ਼ੌਜੀ ਮਾਰੂਬਲ ਦੀਆਂ ਚੀਜ਼ਾਂ ਖੋਹਣ ਲਈ ਬੰਜਰ ਪਹਾੜੀਆਂ ਤੋਂ ਆਏ।
    ਯਹੋਵਾਹ ਨੇ ਉਨ੍ਹਾਂ ਫ਼ੌਜਾਂ ਦਾ ਇਸਤੇਮਾਲ ਉਸ ਧਰਤੀ ਨੂੰ ਸਜ਼ਾ ਦੇਣ ਲਈ ਕੀਤਾ।
ਧਰਤੀ ਦੇ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੀਕ ਲੋਕਾਂ ਨੂੰ ਸਜ਼ਾ ਦਿੱਤੀ ਗਈ।
    ਕੋਈ ਵੀ ਬੰਦਾ ਸੁਰੱਖਿਅਤ ਨਹੀਂ ਸੀ।
13 ਲੋਕ ਕਣਕ ਬੀਜਣਗੇ
    ਪਰ ਉਹ ਸਿਰਫ ਕੰਢਿਆਂ ਦੀ ਵਾਢੀ ਕਰਨਗੇ।
ਉਹ ਹੱਡ ਭੰਨਵੀਂ ਮਿਹਨਤ ਕਰਨਗੇ,
    ਪਰ ਉਨ੍ਹਾਂ ਨੂੰ ਆਪਣੀ ਸਾਰੀ ਮਿਹਨਤ ਤੋਂ ਕੁਝ ਵੀ ਹਾਸਿਲ ਨਹੀਂ ਹੋਵੇਗਾ।
ਉਹ ਆਪਣੀ ਖੇਤੀ ਤੋਂ ਸ਼ਰਮਸਾਰ ਹੋਣਗੇ।
    ਯਹੋਵਾਹ ਦੇ ਕਹਿਰ ਨੇ ਇਹ ਗੱਲਾਂ ਕੀਤੀਆਂ।”

ਇਸਰਾਏਲ ਦੇ ਗਵਾਂਢੀਆਂ ਨਾਲ ਯਹੋਵਾਹ ਦਾ ਇਕਰਾਰ

14 ਇਹੀ ਹੈ ਜੋ ਯਹੋਵਾਹ ਆਖਦਾ ਹੈ: “ਮੈਂ ਤੁਹਾਨੂੰ ਦਸਦਾ ਹਾਂ ਕਿ ਮੈਂ ਉਨ੍ਹਾਂ ਸਾਰੇ ਲੋਕਾਂ ਨਾਲ ਕੀ ਕਰਾਂਗਾ ਜਿਹੜੇ ਇਸਰਾਏਲ ਦੀ ਧਰਤੀ ਦੇ ਆਲੇ-ਦੁਆਲੇ ਰਹਿੰਦੇ ਨੇ। ਉਹ ਲੋਕ ਬਹੁਤ ਕਮੀਨੇ ਹਨ। ਉਨ੍ਹਾਂ ਨੇ ਉਸ ਧਰਤੀ ਨੂੰ ਤਬਾਹ ਕਰ ਦਿੱਤਾ ਹੈ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦਿੱਤੀ ਸੀ। ਮੈਂ ਉਨ੍ਹਾਂ ਮੰਦੇ ਲੋਕਾਂ ਨੂੰ ਧੂਹ ਲਵਾਂਗਾ ਅਤੇ ਉਨ੍ਹਾਂ ਨੂੰ ਆਪਣੀ ਧਰਤੀ ਤੋਂ ਬਾਹਰ ਕੱਢ ਕੇ ਸੁੱਟ ਦਿਆਂਗਾ। ਅਤੇ ਮੈਂ ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਵਿੱਚਕਾਰੋ ਉਖਾੜ ਦਿਆਂਗਾ। 15 ਪਰ ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੀ ਧਰਤੀ ਤੋਂ ਧੂਕੇ ਬਾਹਰ ਕੱਢਾਂਗਾ, ਮੈਂ ਉਨ੍ਹਾਂ ਲਈ ਦੁੱਖ ਮਹਿਸੂਸ ਕਰਾਂਗਾ। ਮੈਂ ਹਰ ਪਰਿਵਾਰ ਨੂੰ ਉਸਦੀ ਜ਼ਮੀਨ ਅਤੇ ਜਾਇਦਾਦ ਉੱਤੇ ਵਾਪਸ ਲਿਆਵਾਂਗਾ। 16 ਮੈਂ ਚਾਹੁੰਦਾ ਹਾਂ ਕਿ ਉਹ ਲੋਕ ਆਪਣੇ ਸਬਕ ਚੰਗੀ ਤਰ੍ਹਾਂ ਸਿਖ ਲੈਣ। ਅਤੀਤ ਵਿੱਚ ਉਨ੍ਹਾਂ ਲੋਕਾਂ ਨੇ ਮੇਰੇ ਲੋਕਾਂ ਨੂੰ ਬਾਲ ਦੀਆਂ ਸੌਹਾਂ ਖਾਣੀਆਂ ਸਿੱਖਾਈਆਂ। ਹੁਣ ਮੈਂ ਇਹ ਚਾਹੁੰਦਾ ਹਾਂ ਕਿ ਉਹ ਲੋਕ ਆਪਣੇ ਸਬਕ ਉਨ੍ਹਾਂ ਵਾਂਗ ਹੀ ਸਿਖ ਲੈਣ। ਮੈਂ ਚਾਹੁੰਦਾ ਹਾਂ ਕਿ ਲੋਕ ਮੇਰੇ ਨਾਮ ਦੀ ਵਰਤੋਂ ਕਰਨੀ ਸਿਖ ਲੈਣ। ਮੈਂ ਚਾਹੁੰਦਾ ਹਾਂ ਕਿ ਉਹ ਲੋਕ ਇਹ ਆਖਣ, ‘ਜਿਵੇਂ ਕਿ ਯਹੋਵਾਹ ਸਾਖੀ ਹੈ …’ ਜੇ ਉਹ ਲੋਕ ਅਜਿਹਾ ਕਰਦੇ ਹਨ ਤਾਂ ਮੈਂ ਉਨ੍ਹਾਂ ਨੂੰ ਸਫ਼ਲ ਹੋਣ ਦੀ ਇਜਾਜ਼ਤ ਦੇ ਦੇਵਾਂਗਾ ਅਤੇ ਉਨ੍ਹਾਂ ਨੂੰ ਆਪਣੇ ਲੋਕਾਂ ਵਿੱਚ ਰਹਿਣ ਦੇਵਾਂਗਾ। 17 ਪਰ ਜੇ ਕੋਈ ਕੌਮ ਮੇਰੇ ਸੰਦੇਸ਼ ਨੂੰ ਨਹੀਂ ਸੁਣਦੀ ਤਾਂ ਮੈਂ ਉਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵਾਂਗਾ। ਮੈਂ ਉਸ ਨੂੰ ਸੁੱਕੇ ਪੌਦੇ ਵਾਂਗ ਪੁੱਟ ਸੁੱਟਾਂਗਾ।” ਇਹ ਯਹੋਵਾਹ ਵੱਲੋਂ ਸੰਦੇਸ਼ ਸੀ।

Punjabi Bible: Easy-to-Read Version (ERV-PA)

2010 by World Bible Translation Center

Jeremiah 12 New International Version (NIV)

Jeremiah’s Complaint

12 You are always righteous, Lord,
    when I bring a case before you.
Yet I would speak with you about your justice:
    Why does the way of the wicked prosper?
    Why do all the faithless live at ease?
You have planted them, and they have taken root;
    they grow and bear fruit.
You are always on their lips
    but far from their hearts.
Yet you know me, Lord;
    you see me and test my thoughts about you.
Drag them off like sheep to be butchered!
    Set them apart for the day of slaughter!
How long will the land lie parched
    and the grass in every field be withered?
Because those who live in it are wicked,
    the animals and birds have perished.
Moreover, the people are saying,
    “He will not see what happens to us.”

God’s Answer

“If you have raced with men on foot
    and they have worn you out,
    how can you compete with horses?
If you stumble[a] in safe country,
    how will you manage in the thickets by[b] the Jordan?
Your relatives, members of your own family—
    even they have betrayed you;
    they have raised a loud cry against you.
Do not trust them,
    though they speak well of you.

“I will forsake my house,
    abandon my inheritance;
I will give the one I love
    into the hands of her enemies.
My inheritance has become to me
    like a lion in the forest.
She roars at me;
    therefore I hate her.
Has not my inheritance become to me
    like a speckled bird of prey
    that other birds of prey surround and attack?
Go and gather all the wild beasts;
    bring them to devour.
10 Many shepherds will ruin my vineyard
    and trample down my field;
they will turn my pleasant field
    into a desolate wasteland.
11 It will be made a wasteland,
    parched and desolate before me;
the whole land will be laid waste
    because there is no one who cares.
12 Over all the barren heights in the desert
    destroyers will swarm,
for the sword of the Lord will devour
    from one end of the land to the other;
    no one will be safe.
13 They will sow wheat but reap thorns;
    they will wear themselves out but gain nothing.
They will bear the shame of their harvest
    because of the Lord’s fierce anger.”

14 This is what the Lord says: “As for all my wicked neighbors who seize the inheritance I gave my people Israel, I will uproot them from their lands and I will uproot the people of Judah from among them. 15 But after I uproot them, I will again have compassion and will bring each of them back to their own inheritance and their own country. 16 And if they learn well the ways of my people and swear by my name, saying, ‘As surely as the Lord lives’—even as they once taught my people to swear by Baal—then they will be established among my people. 17 But if any nation does not listen, I will completely uproot and destroy it,” declares the Lord.

Footnotes:

  1. Jeremiah 12:5 Or you feel secure only
  2. Jeremiah 12:5 Or the flooding of
New International Version (NIV)

Holy Bible, New International Version®, NIV® Copyright ©1973, 1978, 1984, 2011 by Biblica, Inc.® Used by permission. All rights reserved worldwide.

Viewing of
Cross references
Footnotes