
ਯਿਰਮਿਯਾਹ 13 Punjabi Bible: Easy-to-Read Version (ERV-PA)ਲੰਗੋਟੀ ਦਾ ਨਿਸ਼ਾਨ13 ਇਹੀ ਸੀ ਜੋ ਯਹੋਵਾਹ ਨੇ ਮੈਨੂੰ ਆਖਿਆ ਸੀ, “ਯਿਰਮਿਯਾਹ ਜਾਹ ਜਾਕੇ ਕੱਪੜੇ ਦੀ ਲੰਗੋਟੀ ਖਰੀਦ। ਫ਼ੇਰ ਇਸ ਨੂੰ ਆਪਣੇ ਲੱਕ ਦੁਆਲੇ ਲਪੇਟ। ਲੰਗੋਟੀ ਨੂੰ ਭਿੱਜਣ ਨਾ ਦੇਵੀਂ।” 2 ਇਸ ਲਈ ਮੈਂ ਕਪੜੇ ਦੀ ਲੰਗੋਟੀ ਖਰੀਦੀ ਜਿਹਾ ਕਿ ਯਹੋਵਾਹ ਨੇ ਮੈਨੂੰ ਖਰੀਦਣ ਲਈ ਆਖਿਆ ਸੀ। ਅਤੇ ਮੈਂ ਇਸ ਨੂੰ ਆਪਣੇ ਲੱਕ ਦੁਆਲੇ ਲਪੇਟ ਲਿਆ। 3 ਫ਼ੇਰ ਮੈਨੂੰ ਯਹੋਵਾਹ ਦਾ ਸੰਦੇਸ਼ ਦੋਬਾਰਾ ਮਿਲਿਆ। 4 ਸੰਦੇਸ਼ ਇਹ ਸੀ: “ਯਿਰਮਿਯਾਹ ਉਹ ਲੰਗੋਟੀ ਲੈ ਜਾ ਜੋ ਤੂੰ ਖਰੀਦੀ ਅਤੇ ਪਹਿਨੀ ਹੋਈ ਹੈ, ਅਤੇ ਫਰਾਤ ਵੱਲ ਜਾਹ। ਓੱਥੇ ਚੱਟਾਨਾਂ ਦੀਆਂ ਤ੍ਰੇੜਾਂ ਵਿੱਚ ਲੰਗੋਟੀ ਨੂੰ ਛੁਪਾ ਦੇਵੀਂ।” 5 ਇਸ ਲਈ ਮੈਂ ਫਰਾਤ ਗਿਆ ਅਤੇ ਜਿਵੇਂ ਯਹੋਵਾਹ ਨੇ ਮੈਨੂੰ ਆਖਿਆ ਸੀ ਮੈਂ ਲੰਗੋਟੀ ਛੁਪਾ ਦਿੱਤੀ। 6 ਕਈ ਦਿਨਾਂ ਮਗਰੋਂ, ਯਹੋਵਾਹ ਨੇ ਮੈਨੂੰ ਆਖਿਆ, “ਹੁਣ ਯਿਰਮਿਯਾਹ, ਫਰਾਤ ਨੂੰ ਜਾਹ। ਉਸ ਲੰਗੋਟੀ ਨੂੰ ਲੈ ਕੇ ਆ ਜਿਹੜੀ ਮੈਂ ਤੈਨੂੰ ਓੱਥੇ ਛੁਪਾਉਣ ਲਈ ਆਖਿਆ ਸੀ।” 7 ਇਸ ਲਈ ਮੈਂ ਫਰਾਤ ਗਿਆ ਅਤੇ ਪੁੱਟ ਕੇ ਲੰਗੋਟੀ ਕੱਢ ਲਈ। ਮੈਂ ਇਸ ਨੂੰ ਚੱਟਾਨਾਂ ਦੀਆਂ ਜਿਨ੍ਹਾਂ ਤ੍ਰੇੜਾਂ ਵਿੱਚ ਛੁਪਾਇਆ ਸੀ ਉੱਥੋਂ ਕੱਢ ਲਿਆ। ਪਰ ਹੁਣ ਮੈਂ ਲੰਗੋਟੀ ਨੂੰ ਪਹਿਨ ਨਹੀਂ ਸੱਕਦਾ ਸਾਂ ਕਿਉਂ ਕਿ ਇਹ ਬਰਬਾਦ ਹੋ ਚੁੱਕੀ ਸੀ। ਇਹ ਕਿਸੇ ਕੰਮ ਦੀ ਨਹੀਂ ਸੀ। 8 ਫ਼ੇਰ ਮੈਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। 9 ਯਹੋਵਾਹ ਨੇ ਇਹ ਆਖਿਆ, “ਜਿਵੇਂ ਕਿ ਲੰਗੋਟੀ ਖਰਾਬ ਹੋ ਜਾਂਦੀ ਹੈ ਅਤੇ ਕਿਸੇ ਕੰਮ ਦੀ ਨਹੀਂ ਰਹਿੰਦੀ, ਮੈਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦਾ ਝੂਠਾ ਘੁਮੰਡ ਬਰਬਾਦ ਕਰ ਦਿਆਂਗਾ। 10 ਮੈਂ ਯਹੂਦਾਹ ਦੇ ਉਨ੍ਹਾਂ ਗੁਮਾਨੀ ਅਤੇ ਮੰਦੇ ਲੋਕਾਂ ਨੂੰ ਤਬਾਹ ਕਰ ਦਿਆਂਗਾ। ਉਹ ਮੇਰੇ ਸੰਦੇਸ਼ਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। ਉਹ ਜ਼ਿੱਦੀ ਹਨ ਅਤੇ ਸਿਰਫ਼ ਮਨ ਆਈਆਂ ਗੱਲਾਂ ਕਰਦੇ ਹਨ। ਉਹ ਹੋਰਨਾਂ ਦੇਵਤਿਆਂ ਦੇ ਅਨੁਯਾਈ ਹਨ ਅਤੇ ਉਨ੍ਹਾਂ ਦੀ ਉਪਾਸਨਾ ਕਰਦੇ ਹਨ। ਯਹੂਦਾਹ ਦੇ ਉਹ ਲੋਕ ਇਸ ਕਪੜੇ ਦੀ ਲੰਗੋਟੀ ਵਰਗੇ ਹੋ ਜਾਣਗੇ। ਉਹ ਤਬਾਹ ਹੋ ਜਾਣਗੇ ਅਤੇ ਕਿਸੇ ਵੀ ਕੰਮ ਦੇ ਨਹੀਂ ਰਹਿਣਗੇ। 11 ਬੰਦਾ ਲੰਗੋਟੀ ਨੂੰ ਆਪਣੇ ਲੱਕ ਨਾਲ ਕਸੱਕੇ ਬਂਨ੍ਹਦਾ ਹੈ। ਓਸੇ ਤਰ੍ਹਾਂ ਮੈਂ ਇਸਰਾਏਲ ਦੇ ਸਾਰੇ ਪਰਿਵਾਰ ਅਤੇ ਯਹੂਦਾਹ ਦੇ ਸਾਰੇ ਪਰਿਵਾਰ ਨੂੰ ਆਪਣੇ ਦੁਆਲੇ ਕਸ ਕੇ ਬੰਨ੍ਹਿਆ ਸੀ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਉਹ ਲੋਕ ਮੇਰੇ ਬੰਦੇ ਬਣਨ। ਫ਼ੇਰ ਮੇਰੇ ਬੰਦੇ ਮੇਰੇ ਲਈ ਪ੍ਰਸਿੱਧੀ, ਉਸਤਤ ਅਤੇ ਇੱਜ਼ਤ ਦਾ ਕਾਰਣ ਬਨਣਗੇ। ਪਰ ਮੇਰੇ ਬੰਦਿਆਂ ਨੇ ਮੇਰੀ ਗੱਲ ਨਹੀਂ ਸੁਣੀ।” ਯਹੂਦਾਹ ਨੂੰ ਚੇਤਾਵਨੀਆਂ12 “ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਆਖ: ‘ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ਸ਼ਰਾਬ ਦੀ ਹਰ ਮਸ਼ਕ ਸ਼ਰਾਬ ਨਾਲ ਭਰੀ ਹੋਣੀ ਚਾਹੀਦੀ ਹੈ।’ ਉਹ ਬੰਦੇ ਹੱਸਣਗੇ ਅਤੇ ਤੈਨੂੰ ਆਖਣਗੇ, ‘ਬੇਸ਼ਕ, ਅਸੀਂ ਜਾਣਦੇ ਹਾਂ ਕਿ ਹਰ ਸ਼ਰਾਬ ਦੀ ਮਸ਼ਕ ਸ਼ਰਾਬ ਨਾਲ ਭਰੀ ਹੋਣੀ ਚਾਹੀਦੀ’ 13 ਫ਼ੇਰ ਤੂੰ ਉਨ੍ਹਾਂ ਨੂੰ ਆਖੇਂਗਾ, ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ ਇਸ ਧਰਤੀ ਤੇ ਰਹਿਣ ਵਾਲੇ ਹਰ ਬੰਦੇ ਨੂੰ ਸ਼ਰਾਬੀ ਬੰਦੇ ਵਾਂਗ ਬਣਾ ਦੇਵਾਂਗਾ। ਮੈਂ ਉਨ੍ਹਾਂ ਰਾਜਿਆਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਦਾਊਦ ਦੇ ਤਖਤ ਉੱਤੇ ਬੈਠੇ ਹਨ। ਮੈਂ ਉਨ੍ਹਾਂ ਜਾਜਕਾਂ, ਜਾਜਕਾਂ ਅਤੇ ਯਰੂਸ਼ਲਮ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਬਾਰੇ ਵੀ ਆਖ ਰਿਹਾ ਹਾਂ। 14 ਮੈਂ ਯਹੂਦਾਹ ਦੇ ਲੋਕਾਂ ਨੂੰ ਇੱਕ ਦੂਜੇ ਵਿੱਚ ਵਜ੍ਜ ਕੇ ਡਿੱਗਣ ਲਾ ਦਿਆਂਗਾ। ਪਿਤਾ ਅਤੇ ਪੁੱਤਰ ਇੱਕ ਦੂਜੇ ਨਾਲ ਟਕਰਾ ਕੇ ਡਿਗ ਪੈਣਗੇ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ ‘ਮੈਨੂੰ ਉਨ੍ਹਾਂ ਉੱਤੇ ਕੋਈ ਤਰਸ ਜਾਂ ਅਫ਼ਸੋਸ ਨਹੀਂ ਹੋਵੇਗਾ। ਮੈਂ ਆਪਣੇ ਰਹਿਮ ਕਾਰਣ ਯਹੂਦਾਹ ਦੇ ਲੋਕਾਂ ਨੂੰ ਤਬਾਹ ਕਰਨ ਤੋਂ ਨਹੀਂ ਹਟਾਂਗਾ।’” 15 ਸੁਣੋ ਅਤੇ ਧਿਆਨ ਕਰੋ। 20 ਦੇਖ, ਯਰੂਸ਼ਲਮ! 24 “ਮੈਂ ਤੈਨੂੰ ਆਪਣੇ ਘਰੋ ਬਾਹਰ ਜਾਣ ਲਈ ਮਜ਼ਬੂਰ ਕਰ ਦਿਆਂਗਾ। Footnotes:
Punjabi Bible: Easy-to-Read Version (ERV-PA) 2010 by World Bible Translation Center |