ਯੂਹੰਨਾ 20
Punjabi Bible: Easy-to-Read Version
ਕੁਝ ਚੇਲਿਆਂ ਨੇ ਯਿਸੂ ਦੀ ਕਬਰ ਨੂੰ ਖਾਲੀ ਪਾਇਆ(A)
20 ਹਫ਼ਤੇ ਦੇ ਪਹਿਲੇ ਦਿਨ, ਅਮ੍ਰਿਤ ਵੇਲੇ, ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨੇ ਕਬਰ ਢੱਕੀ ਹੋਈ ਸੀ ਉਹ ਹਟਿਆ ਹੋਇਆ ਸੀ। 2 ਤਾਂ ਮਰਿਯਮ ਨੱਸਦੀ ਹੋਈ ਸ਼ਮਊਨ ਪਤਰਸ ਅਤੇ ਯਿਸੂ ਦੇ ਹੋਰ ਚੇਲਿਆਂ ਜਿਨ੍ਹਾਂ ਨੂੰ ਯਿਸੂ ਨੇ ਪਿਆਰ ਕੀਤਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?”
3 ਤਾਂ ਪਤਰਸ ਅਤੇ ਦੂਜੇ ਚੇਲੇ ਨੇ ਕਬਰ ਵੱਲ ਜਾਣਾ ਸ਼ੁਰੂ ਕੀਤਾ। 4 ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਹਿਆ। 5 ਇਸਨੇ ਥੱਲੇ ਝੁਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹ ਮਲਮਲ ਦੇ ਕੱਪੜੇ ਉੱਥੇ ਪਏ ਹੋਏ ਵੇਖੇ, ਪਰ ਉਹ ਅੰਦਰ ਨਾ ਗਿਆ।
6 ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਮਲਮਲ ਦੇ ਕੱਪੜੇ ਪਏ ਵੇਖੇ। 7 ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਨ੍ਹਾਂ ਮਲਮਲ ਦੇ ਕੱਪੜਿਆ ਤੋਂ ਹਟ ਕੇ ਇੱਕ ਪਾਸੇ ਪਿਆ ਹੋਇਆ ਸੀ। 8 ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪੁੰਹਚਿਆ ਸੀ। ਜਦ ਉਸ ਨੇ ਇਹ ਸਭ ਵਾਪਰਿਆ ਵੇਖਿਆ ਤਾਂ ਉਸ ਨੂੰ ਨਿਹਚਾ ਹੋਈ। 9 (ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸੱਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਨੂੰ ਮੁਰਦਿਆਂ ਵਿੱਚੋਂ ਜੀ ਉੱਠਣਾ ਹੈ।)
ਯਿਸੂ ਦਾ ਮਰਿਯਮ ਮਗਦਲੀਨੀ ਅੱਗੇ ਪ੍ਰਗਟ ਹੋਣਾ(B)
10 ਫ਼ੇਰ ਚੇਲੇ ਘਰ ਨੂੰ ਵਾਪਸ ਮੁੜੇ। ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜ੍ਹੀ ਰੋ ਰਹੀ ਸੀ। 11 ਜਦੋਂ ਉਹ ਰੋ ਰਹੀ ਸੀ ਤਾਂ ਰੋਂਦੀ-ਰੋਂਦੀ ਨੇ ਝੁਕ ਕੇ ਕਬਰ ਅੰਦਰ ਵੇਖਿਆ। 12 ਮਰਿਯਮ ਨੇ ਦੂਤ ਸਫ਼ੇਦ ਪੋਸ਼ਾਕ ਪਾਏ ਹੋਏ ਵੇਖੇ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਪਾਇਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਬੈਠਾ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਬੈਠਾ ਹੋਇਆ ਸੀ।
13 ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?”
ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕਾਂ ਨੇ ਮੇਰੇ ਪ੍ਰਭੂ ਦਾ ਸਰੀਰ ਲੈ ਲਿਆ ਹੈ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ।” 14 ਜਦੋਂ ਉਸ ਨੇ ਇਹ ਆਖਿਆ ਅਤੇ ਆਸੇ-ਪਾਸੇ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜ੍ਹਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ।
15 ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋ ਰਹੀ ਹੈ? ਅਤੇ ਤੂੰ ਕਿਸ ਨੂੰ ਲੱਭ ਰਹੀ ਹੈਂ?”
ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਜਨਾਬ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਸੱਕਾਂ ਅਤੇ ਉਸ ਨੂੰ ਲੈ ਲਵਾਂ।”
16 ਯਿਸੂ ਨੇ ਉਸ ਨੂੰ ਆਖਿਆ, “ਮਰਿਯਮ।”
ਮਰਿਯਮ ਮੁੜੀ ਅਤੇ ਯਿਸੂ ਵੱਲ ਤੱਕਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਗੁਰੂ।”
17 ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਛੂਹ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਦੱਸ: ‘ਮੈਂ ਵਾਪਸ ਆਪਣੇ ਅਤੇ ਤੁਹਾਡੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੁਹਾਡੇ ਪਰਮੇਸ਼ੁਰ ਕੋਲ।’”
18 ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਗੱਲਾਂ ਵੀ ਦੱਸੀਆਂ ਜੋ ਯਿਸੂ ਨੇ ਉਸ ਨੂੰ ਆਖੀਆਂ ਸਨ।
ਯਿਸੂ ਦਾ ਆਪਣੇ ਚੇਲਿਆਂ ਅੱਗੇ ਪ੍ਰਗਟ ਹੋਣਾ(C)
19 ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇੱਕਸਾਥ ਇੱਕਤਰ ਹੋਏ। ਉਨ੍ਹਾਂ ਨੇ ਸਾਰੇ ਦਰਵਾਜੇ ਬੰਦ ਕਰ ਲਏ ਕਿਉਂ ਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਕੋਲ ਆਕੇ ਉਨ੍ਹਾਂ ਸਾਹਮਣੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।” 20 ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਪ੍ਰਸੰਨ ਹੋਏ।
21 ਤਦ ਯਿਸੂ ਨੇ ਮੁੜ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਘੱਲਿਆ ਹੈ।” 22 ਮਗਰੋਂ ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫ਼ੂਕ ਮਾਰੀ। ਯਿਸੂ ਨੇ ਆਖਿਆ, “ਪਵਿੱਤਰ ਆਤਮਾ ਪ੍ਰਾਪਤ ਕਰੋ। 23 ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਬਖਸ਼ੋਂਗੇ ਤਾਂ ਉਨ੍ਹਾਂ ਦੇ ਪਾਪ ਬਖਸ਼ੇ ਨਹੀਂ ਜਾਣਗੇ।”
ਯਿਸੂ ਦਾ ਥੋਮਾ ਅੱਗੇ ਪ੍ਰਗਟ ਹੋਣਾ
24 ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾਂ, ਜਿਸ ਨੂੰ ਦੀਦੁਮਸ ਵੀ ਆਖਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾਂ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ। 25 ਦੂਜੇ ਚੇਲਿਆਂ ਨੇ ਥੋਮਾਂ ਨੂੰ ਦੱਸਿਆ, “ਅਸੀਂ ਪ੍ਰਭੂ ਦੇ ਦਰਸ਼ਨ ਕੀਤੇ ਹਨ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਯਕੀਨ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਮੇਖਾਂ ਦੇ ਚਿੰਨ੍ਹ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾਕੇ ਨਾ ਵੇਖ ਲਵਾਂ ਜਿੱਥੇ ਮੇਖਾਂ ਗੱਡੀਆਂ ਗਈਆਂ ਸਨ ਅਤੇ ਆਪਣਾ ਹੱਥ ਉਸਦੀ ਵੱਖੀ ਤੇ ਨਾ ਰੱਖ ਲਵਾਂ।”
26 ਇੱਕ ਹਫ਼ਤੇ ਬਾਦ ਚੇਲੇ ਉਸੇ ਘਰ ਵਿੱਚ ਫਿਰ ਇੱਕਤਰ ਹੋਏ। ਥੋਮਾਂ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਸ਼ਾਂਤੀ ਤੁਹਾਡੇ ਨਾਲ ਹੋਵੇ।” 27 ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਥੇ ਰੱਖ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਤੇ ਰੱਖ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”
28 ਥੋਮਾ ਨੇ ਯਿਸੂ ਨੂੰ ਆਖਿਆ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”
29 ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਪਰਤੀਤ ਕੀਤੀ ਹੈ। ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਪਰਤੀਤ ਕੀਤੀ।”
ਯੂਹੰਨਾ ਨੇ ਇਹ ਪੁਸਤਕ ਕਿਉਂ ਲਿਖੀ
30 ਯਿਸੂ ਨੇ ਹੋਰ ਵੀ ਕਈ ਕਰਿਸ਼ਮੇ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਕਰਿਸ਼ਮੇ ਇਸ ਪੁਸਤਕ ਵਿੱਚ ਨਹੀ ਲਿਖੇ ਗਏ ਹਨ। 31 ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸੱਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ। ਅਤੇ ਪਰਤੀਤ ਕਰਕੇ, ਉਸ ਦੇ ਨਾਂ ਰਾਹੀਂ ਤੁਸੀਂ ਜੀਵਨ ਖੱਟ ਸੱਕੋ।
約 翰 福 音 20
Chinese New Testament: Easy-to-Read Version
耶稣从死里复活的消息
20 星期日一大早,天还黑着的时候,马利亚抹大拉便来到了墓地,她看见墓上的石头被挪开了, 2 于是,就跑去见西门彼得和耶稣钟爱的那个门徒,告诉他们说∶“他们把主从墓地挪走了,不知道把他放到哪里去了。”
3 彼得和那个门徒起身,前往墓地去了。 4 两人一路跑着,另一个门徒跑在彼得前边,先到了墓地。 5 他俯下身,看到堆在那里的麻布还在,但他没有进去。
6 后面跑来的西门彼得,钻进墓穴,看见堆在那里的麻布, 7 还看到了蒙头的葬布,它没有和麻布堆在一起,而是卷起来分开放的。 8 另一个门徒也进来了—他是先到的那个人,他看见这一切,相信了。 9 (他们还不明白《经》上说他一定会从死里复活的话。)
耶稣出现在马利亚面前
10 门徒们回家去了, 11 马利亚站在墓外放声大哭,她边哭边俯身朝墓穴里望去, 12 她发现有两个白衣天使,一个坐在耶稣的头曾躺过的地方,另一个坐在耶稣脚的位置上。
13 天使对她说∶“亲爱的妇人,你为什么哭呢?”
她说∶“他们把我的主移走了,我不知道他们把他放哪里去了。” 14 说着,她转过身,看见耶稣站在那里,但她不知道那是耶稣。
15 耶稣问∶“我亲爱的妇人,你为什么要哭呀?你在找谁呢?”
马利亚以为他是园丁,便说∶“先生,如果是你把他挪走了,告诉我,你把他放哪里了,我去把他挪回来。”
16 耶稣对她说∶“马利亚!”
她转过身,用希伯来语叫道∶“拉波尼!”(意思是老师)
17 耶稣对她说∶“别抓住我不放,因为我还没去父那里呢,但是,到我兄弟们那里去,告诉他们,我马上要到我父那里去了,也是你们的父那里,他是我的上帝也是你们的上帝。”
18 马利亚抹大拉去告诉门徒们
说∶“我看见主了!”她还告诉他们耶稣对她说过的话。
耶稣出现在门徒面前
19 星期天晚上,即同天晚上,门徒们住的地方的门关得紧紧的,因为他们害怕犹太首领。耶稣进来站在他们面前,说∶“愿平安与你们同在。” 20 说完,他让他们看他的手和肋边,门徒们看到主,都非常高兴。
21 耶稣又说∶“愿平安与你们同在,就像父派遣我一样,我也要派遣你们。” 22 说完,他又向他们吹了口气,并对他们说∶“接受圣灵吧, 23 你们宽恕谁的罪,谁的罪就得到宽恕,你们不宽恕谁的罪,谁就得不到宽恕。”
耶稣出现在多马面前
24 但是,多马,十二个使徒之一,也叫低土马,耶稣来时,多马没有和他们在一起。 25 其他使徒告诉他∶“我们看见主了!”但多马说∶“除非看见他手上的钉痕,用手指探入钉痕,除非我用手探入他的肋旁,否则,我决不会相信。”
26 一周后,他的门徒又都在屋里,多马也和他们在一起。耶稣进来了(尽管门是锁着的。)站在他们面前,说∶“愿平安与你们同在。” 27 然后,他对多马说∶“把你的手指放在这里,看看我的手,伸出你的手,探进我的肋旁。不要再怀疑,相信吧!”
28 多马对耶稣说∶“我的主,我的上帝!”
29 耶稣对他说∶“你是因为看到了我,才相信的。没有看见就相信我的人,是真正有福的人!”
约翰写书的原因
30 耶稣还在门徒的面前行了其它许多奇迹,这些在这部书中没有记载。 31 这里记载的事迹,目的是让你们相信耶稣是基督,上帝之子,使你们凭信仰,因他的名字而得到生命。
Juan 20
Nueva Versión Internacional (Castilian)
El sepulcro vacío(A)
20 El primer día de la semana, muy de mañana, cuando todavía estaba oscuro, María Magdalena fue al sepulcro y vio que habían quitado la piedra que cubría la entrada. 2 Así que fue corriendo a ver a Simón Pedro y al otro discípulo, a quien Jesús amaba, y les dijo:
―¡Se han llevado del sepulcro al Señor, y no sabemos dónde lo han puesto!
3 Pedro y el otro discípulo se dirigieron entonces al sepulcro. 4 Ambos fueron corriendo, pero, como el otro discípulo corría más deprisa que Pedro, llegó primero al sepulcro. 5 Inclinándose, se asomó y vio allí las vendas, pero no entró. 6 Tras él llegó Simón Pedro, y entró en el sepulcro. Vio allí las vendas 7 y el sudario que había cubierto la cabeza de Jesús, aunque el sudario no estaba con las vendas, sino enrollado en un lugar aparte. 8 En ese momento entró también el otro discípulo, el que había llegado primero al sepulcro; y vio y creyó. 9 Hasta entonces no habían entendido la Escritura, que dice que Jesús tenía que resucitar.
Jesús se aparece a María Magdalena
10 Los discípulos regresaron a su casa, 11 pero María se quedó afuera, llorando junto al sepulcro. Mientras lloraba, se inclinó para mirar dentro del sepulcro, 12 y vio a dos ángeles vestidos de blanco, sentados donde había estado el cuerpo de Jesús, uno a la cabecera y otro a los pies.
13 ―¿Por qué lloras, mujer? —le preguntaron los ángeles.
―Es que se han llevado a mi Señor, y no sé dónde lo han puesto —les respondió.
14 Apenas dijo esto, volvió la mirada y allí vio a Jesús de pie, aunque no sabía que era él. 15 Jesús le dijo:
―¿Por qué lloras, mujer? ¿A quién buscas?
Ella, pensando que se trataba del que cuidaba el huerto, le dijo:
―Señor, si tú te lo has llevado, dime dónde lo has puesto, y yo iré por él.
16 ―María —le dijo Jesús.
Ella se volvió y exclamó:
―¡Raboni! (que en arameo significa: maestro).
17 ―Suéltame,[a] porque todavía no he vuelto al Padre. Ve más bien a mis hermanos y diles: “Vuelvo a mi Padre, que es vuestro Padre; a mi Dios, que es vuestro Dios”.
18 María Magdalena fue a darles la noticia a los discípulos. «¡He visto al Señor!», exclamaba, y les contaba lo que él le había dicho.
Jesús se aparece a sus discípulos
19 Al atardecer de aquel primer día de la semana, estando reunidos los discípulos a puerta cerrada por temor a los judíos, entró Jesús y, poniéndose en medio de ellos, los saludó.
―¡La paz sea con vosotros!
20 Dicho esto, les mostró las manos y el costado. Al ver al Señor, los discípulos se alegraron.
21 ―¡La paz sea con vosotros! —repitió Jesús—. Como el Padre me envió a mí, así yo os envío a vosotros.
22 Acto seguido, sopló sobre ellos y les dijo:
―Recibid el Espíritu Santo. 23 A quienes perdonéis sus pecados, les serán perdonados; a quienes no se los perdonéis, no les serán perdonados.
Jesús se aparece a Tomás
24 Tomás, al que apodaban el Gemelo,[b] y que era uno de los doce, no estaba con los discípulos cuando llegó Jesús. 25 Así que los otros discípulos le dijeron:
―¡Hemos visto al Señor!
―Mientras no vea yo la marca de los clavos en sus manos, y meta mi dedo en las marcas y mi mano en su costado, no lo creeré —repuso Tomás.
26 Una semana más tarde estaban los discípulos de nuevo en la casa, y Tomás estaba con ellos. Aunque las puertas estaban cerradas, Jesús entró y, poniéndose en medio de ellos, los saludó.
―¡La paz sea con vosotros!
27 Luego dijo a Tomás:
―Pon tu dedo aquí y mira mis manos. Acerca tu mano y métela en mi costado. Y no seas incrédulo, sino hombre de fe.
28 ―¡Señor mío y Dios mío! —exclamó Tomás.
29 ―Porque me has visto, has creído —le dijo Jesús—; dichosos los que no han visto y sin embargo creen.
30 Jesús hizo muchas otras señales milagrosas en presencia de sus discípulos, las cuales no están registradas en este libro. 31 Pero estas se han escrito para que creáis que Jesús es el Cristo, el Hijo de Dios, y para que al creer en su nombre tengáis vida.
2010 by Bible League International
Copyright © 2004 by World Bible Translation Center
Santa Biblia, NUEVA VERSIÓN INTERNACIONAL® NVI® (Castellano) © 1999, 2005, 2017 por Biblica, Inc.® Usado con permiso de Biblica, Inc.® Reservados todos los derechos en todo el mundo.