Add parallel Print Page Options

ਯਿਸੂ ਦਾ ਚਾਰ ਹਜ਼ਾਰ ਤੋਂ ਵੱਧੀਕ ਨੂੰ ਭੋਜਨ ਕਰਾਉਣਾ(A)

ਉਨ੍ਹਾਂ ਦਿਨਾਂ ਵਿੱਚ ਹੀ, ਯਿਸੂ ਦੇ ਦੁਆਲੇ ਬਹੁਤ ਸਾਰੇ ਲੋਕ ਫ਼ੇਰ ਇਕੱਠੇ ਹੋਏ। ਤੇ ਉਨ੍ਹਾਂ ਕੋਲ ਖਾਣ ਲਈ ਕੁਝ ਨਹੀਂ ਸੀ। ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, “ਮੈਨੂੰ ਇਨ੍ਹਾਂ ਲੋਕਾਂ ਤੇ ਤਰਸ ਆਉਂਦਾ ਹੈ ਕਿਉਂਕਿ ਇਹ ਪਿੱਛਲੇ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ ਅਤੇ ਹੁਣ ਇਨ੍ਹਾਂ ਕੋਲ ਖਾਣ ਨੂੰ ਕੁਝ ਵੀ ਨਹੀਂ ਹੈ। ਜੇਕਰ ਮੈਂ ਇਨ੍ਹਾਂ ਨੂੰ ਭੁੱਖਿਆਂ ਭੇਜਦਾ ਹਾਂ। ਇਹ ਰਾਹ ਵਿੱਚ ਹੀ ਬੇਹੋਸ਼ ਹੋ ਜਾਣਗੇ। ਕੁਝ ਲੋਕ ਇਨ੍ਹਾਂ ਵਿੱਚੋਂ ਇੱਥੋਂ ਕਾਫ਼ੀ ਦੂਰ ਰਹਿੰਦੇ ਹਨ।”

ਯਿਸੂ ਦੇ ਚੇਲਿਆਂ ਨੇ ਆਖਿਆ, “ਪਰ ਅਸੀਂ ਇੱਥੇ ਕਿਸੇ ਵੀ ਸ਼ਹਿਰ ਤੋਂ ਬਹੁਤ ਦੂਰ ਹਾਂ ਅਤੇ ਅਸੀਂ ਇਸ ਲਈ ਇੰਨੇ ਸਾਰੇ ਲੋਕਾਂ ਲਈ ਖਾਣ ਦਾ ਇੰਤਜ਼ਾਮ ਕਿੱਥੋਂ ਕਰ ਸੱਕਦੇ ਹਾਂ?”

ਫ਼ੇਰ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?”

ਚੇਲਿਆਂ ਨੇ ਕਿਹਾ, “ਸਾਡੇ ਕੋਲ ਸਿਰਫ਼ ਸੱਤ ਰੋਟੀਆਂ ਹਨ।”

ਯਿਸੂ ਨੇ ਲੋਕਾਂ ਨੂੰ ਜ਼ਮੀਨ ਤੇ ਬੈਠਣ ਲਈ ਕਿਹਾ। ਉਸ ਨੇ ਸੱਤ ਰੋਟੀਆਂ ਲੈ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਰੋਟੀਆਂ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਉਨ੍ਹਾਂ ਨੂੰ ਕਿਹਾ ਕਿ ਇਹ ਰੋਟੀਆਂ ਇਕੱਠੀ ਹੋਈ ਭੀੜ ਨੂੰ ਵੰਡ ਦੇਵੋ। ਚੇਲਿਆਂ ਨੇ ਉਵੇਂ ਕੀਤਾ ਜਿਵੇਂ ਉਸ ਨੇ ਆਖਿਆ ਸੀ। ਚੇਲਿਆਂ ਕੋਲ ਕੁਝ ਛੋਟੀਆਂ ਮੱਛੀਆਂ ਵੀ ਸਨ ਅਤੇ ਉਸ ਨੇ ਮੱਛੀ ਵੀ ਲਈ ਅਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਅਤੇ ਉਸ ਨੇ ਉਨ੍ਹਾਂ ਨੂੰ ਮੱਛੀਆਂ ਵੀ ਲੋਕਾਂ ਵਿੱਚ ਵੰਡਣ ਲਈ ਕਿਹਾ।

ਸਭ ਲੋਕਾਂ ਨੇ ਢਿੱਡ ਭਰਕੇ ਖਾਧਾ। ਇਸਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਭੋਜਨ ਦੇ ਟੁਕੜਿਆਂ ਨਾਲ ਸੱਤ ਟੋਕਰੇ ਭਰੇ। ਤਕਰੀਬਨ ਚਾਰ ਹਜ਼ਾਰ ਲੋਕਾਂ ਨੇ ਭੋਜਨ ਕੀਤਾ, ਜਦੋਂ ਉਹ ਖਾ ਚੁੱਕੇ ਤਾਂ ਯਿਸੂ ਨੇ ਉਨ੍ਹਾਂ ਨੂੰ ਘਰ ਜਾਣ ਨੂੰ ਕਿਹਾ। 10 ਤਦ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਚੜ੍ਹ੍ਹ ਗਿਆ ਅਤੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।

ਫ਼ਰੀਸੀਆਂ ਨੇ ਯਿਸੂ ਨੂੰ ਪਰਤਾਉਂਣ ਦੀ ਕੋਸ਼ਿਸ਼ ਕੀਤੀ(B)

11 ਫ਼ਰੀਸੀ ਯਿਸੂ ਕੋਲ ਆਏ ਅਤੇ ਉਸ ਨੂੰ ਕੁਝ ਸਵਾਲ ਕੀਤੇ। ਉਹ ਯਿਸੂ ਨੂੰ ਪਰਤਿਆਉਣਾ ਚਾਹੁੰਦੇ ਸਨ ਇਸੇ ਲਈ ਉਨ੍ਹਾਂ ਨੇ ਉਸ ਨੂੰ ਕਿਹਾ, “ਇਹ ਦੱਸਣ ਲਈ, ਤੂੰ ਕੋਈ ਕਰਿਸ਼ਮਾ ਕਰਕੇ ਵਿਖਾ ਕਿ ਉਹ ਪਰਮੇਸ਼ੁਰ ਵੱਲੋਂ ਹੈ।” 12 ਯਿਸੂ ਨੇ ਆਪਣੇ ਆਤਮਾ ਤੋਂ ਹਉਂਕਾ ਭਰਕੇ ਕਿਹਾ, “ਤੁਸੀਂ ਕੋਈ ਕਰਿਸ਼ਮਾ ਕਿਉਂ ਵੇਖਣਾ ਚਾਹੁੰਦੇ ਹੋ? ਪਰ ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿ ਤੁਹਾਨੂੰ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ।” 13 ਫ਼ੇਰ ਉਹ ਫ਼ਰੀਸੀਆਂ ਨੂੰ ਛੱਡ ਕੇ, ਬੇੜੀ ਵਿੱਚ ਚੜ੍ਹ੍ਹਿਆ ਅਤੇ ਝੀਲ ਪਾਰ ਕਰ ਗਿਆ।

ਯਿਸੂ ਨੇ ਯਹੂਦੀ ਆਗੂਆਂ ਨੂੰ ਖ਼ਬਰਦਾਰ ਕੀਤਾ(C)

14 ਚੇਲਿਆਂ ਕੋਲ ਬੇੜੀ ਵਿੱਚ ਸਿਰਫ਼ ਇੱਕੋ ਹੀ ਰੋਟੀ ਸੀ, ਚੇਲੇ ਆਪਣੇ ਨਾਲ ਰੋਟੀ ਲਿਆਉਣੀ ਭੁੱਲ ਗਏ ਸਨ। 15 ਯਿਸੂ ਨੇ ਉਨ੍ਹਾਂ ਨੂੰ ਖ਼ਬਰਦਾਰ ਕੀਤਾ ਅਤੇ ਆਖਿਆ, “ਸਾਵੱਧਾਨ ਰਹੋ ਅਤੇ ਆਪਣੇ-ਆਪ ਨੂੰ ਫ਼ਰੀਸੀਆਂ ਦੇ ਖਮੀਰ ਅਤੇ ਹੇਰੋਦੇਸ ਦੇ ਖਮੀਰ ਤੋਂ ਬਚਾਓ!”

16 ਚੇਲਿਆਂ ਨੇ ਆਪਸ ਵਿੱਚ ਇਸ ਗੱਲ ਤੇ ਵਿੱਚਾਰ ਕੀਤਾ ਅਤੇ ਕਿਹਾ, “ਉਸਨੇ ਇਹ ਇਸ ਲਈ ਆਖਿਆ ਹੈ ਕਿਉਂਕਿ ਸਾਡੇ ਕੋਲ ਰੋਟੀ ਨਹੀਂ ਹੈ।”

17 ਯਿਸੂ ਜਾਣਦਾ ਸੀ ਕਿ ਉਸ ਦੇ ਚੇਲੇ ਇਸ ਬਾਰੇ ਗੱਲ ਕਰ ਰਹੇ ਹਨ। ਇਸੇ ਲਈ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਇਹ ਵਿੱਚਾਰ ਕਿਉਂ ਕਰ ਰਹੇ ਹੋ ਕਿ ਸਾਡੇ ਕੋਲ ਰੋਟੀ ਨਹੀਂ ਹੈ? ਕੀ ਤੁਸੀਂ ਅਜੇ ਵੀ ਵੇਖ ਸਮਝ ਨਹੀਂ ਸੱਕਦੇ? ਕੀ ਤੁਸੀਂ ਇਹ ਸਮਝਣ ਦੇ ਸਮਰੱਥ ਨਹੀਂ? 18 ਕੀ ਤੁਸੀਂ ਆਪਣੀਆਂ ਅੱਖਾਂ ਨਾਲ ਨਹੀਂ ਵੇਖ ਸੱਕਦੇ? ਕੀ ਤੁਸੀਂ ਆਪਣੇ ਕੰਨਾਂ ਨਾਲ ਨਹੀਂ ਸੁਣ ਸੱਕਦੇ? ਕੀ ਤੁਹਾਨੂੰ ਯਾਦ ਨਹੀਂ ਜਦੋਂ ਸਾਡੇ ਖਾਣ ਨੂੰ ਕੁਝ ਨਹੀਂ ਸੀ ਤਾਂ ਮੈਂ ਕੀ ਕੀਤਾ ਸੀ। 19 ਮੈਂ ਪੰਜ ਰੋਟੀਆਂ ਨੂੰ ਪੰਜ-ਹਜ਼ਾਰ ਲੋਕਾਂ ਵਿੱਚ ਵੰਡਿਆ ਸੀ। ਕੀ ਤੁਹਾਨੂੰ ਯਾਦ ਹੈ, ਲੋਕਾਂ ਨੂੰ ਖੁਆਉਣ ਤੋਂ ਬਾਅਦ ਬਚੇ ਹੋਏ ਭੋਜਨ ਦੇ ਟੁਕੜਿਆਂ ਦੀਆਂ ਤੁਸੀਂ ਕਿੰਨੀਆਂ ਟੋਕਰੀਆਂ ਭਰੀਆਂ ਸਨ?”

ਚੇਲਿਆਂ ਨੇ ਜਵਾਬ ਦਿੱਤਾ, “ਅਸੀਂ ਬਾਰ੍ਹਾਂ, ਟੋਕਰੀਆਂ ਭਰੀਆਂ ਸਨ।”

20 “ਅਤੇ ਯਾਦ ਕਰੋ ਜਦੋਂ ਮੈਂ ਸੱਤ ਰੋਟੀਆਂ ਨੂੰ ਵੰਡਕੇ ਚਾਰ ਹਜ਼ਾਰ ਲੋਕਾਂ ਵਿੱਚ ਵੰਡਿਆ ਸੀ, ਅਤੇ ਤੁਸੀਂ ਬਚੇ ਹੋਏ ਭੋਜਨ ਦੇ ਟੁਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਸਨ?”

ਚੇਲਿਆਂ ਨੇ ਉੱਤਰ ਦਿੱਤਾ, “ਅਸੀਂ ਸੱਤ ਟੋਕਰੀਆਂ ਭਰੀਆਂ ਸਨ।”

21 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਹਾਨੂੰ ਯਾਦ ਹੈ ਮੈਂ ਜੋ ਕੁਝ ਕੀਤਾ ਸੀ, ਪਰ ਕੀ ਫ਼ੇਰ ਵੀ ਤੁਸੀਂ ਨਹੀਂ ਸਮਝਦੇ?”

ਯਿਸੂ ਦਾ ਬੈਤਸੈਦਾ ਵਿੱਚ ਇੱਕ ਅੰਨ੍ਹੇ ਨੂੰ ਠੀਕ ਕਰਨਾ

22 ਯਿਸੂ ਅਤੇ ਉਸ ਦੇ ਚੇਲੇ ਬੈਤਸੈਦਾ ਨੂੰ ਆਏ। ਉੱਥੇ ਕੁਝ ਲੋਕ ਉਸ ਕੋਲ ਇੱਕ ਅੰਨ੍ਹੇ ਆਦਮੀ ਨੂੰ ਲਿਆਏ। ਉਨ੍ਹਾਂ ਨੇ ਉਸ ਅੱਗੇ ਮਿੰਨਤ ਕੀਤੀ ਕਿ ਉਹ ਉਸ ਨੂੰ ਛੋਹੇ। 23 ਤਾਂ ਉਹ ਅੰਨ੍ਹੇ ਆਦਮੀ ਦਾ ਹੱਥ ਫ਼ੜਕੇ ਉਸ ਨੂੰ ਸ਼ਹਿਰੋਂ ਬਾਹਰ ਲੈ ਗਿਆ। ਫ਼ੇਰ ਯਿਸੂ ਨੇ ਉਸਦੀਆਂ ਅੱਖਾਂ ਤੇ ਥੁੱਕਿਆ ਅਤੇ ਆਪਣੇ ਹੱਥ ਉਸ ਉੱਤੇ ਰੱਖਕੇ ਪੁੱਛਿਆ, “ਕੀ ਹੁਣ ਤੂੰ ਕੁਝ ਵੇਖ ਸੱਕਦਾ ਹੈ?”

24 ਅੰਨ੍ਹੇ ਆਦਮੀ ਨੇ ਨਜ਼ਰ ਪੱਟਕੇ ਵੇਖਿਆ ਅਤੇ ਕਿਹਾ, “ਹਾਂ, ਮੈਂ ਲੋਕਾਂ ਨੂੰ ਵੇਖਦਾ ਹਾਂ ਅਤੇ ਉਹ ਤੁਰਦੇ ਫ਼ਿਰਦੇ ਮੈਨੂੰ ਰੁੱਖਾਂ ਵਾਂਗ ਦਿਸਦੇ ਹਨ।”

25 ਤਦ ਯਿਸੂ ਨੇ ਫ਼ੇਰ ਉਸਦੀਆਂ ਅੱਖਾਂ ਉੱਤੇ ਹੱਥ ਰੱਖੇ ਤਾਂ ਉਸ ਆਦਮੀ ਨੇ ਅੱਖਾਂ ਖੋਲ੍ਹਕੇ ਵੇਖਿਆ ਤਾਂ ਉਸਦੀਆਂ ਅੱਖਾਂ ਠੀਕ ਸਨ ਅਤੇ ਹੁਣ ਉਹ ਸਭ ਕੁਝ ਸਾਫ਼ ਵੇਖਣ ਦੇ ਸਮਰੱਥ ਸੀ। 26 ਯਿਸੂ ਨੇ ਉਸ ਆਦਮੀ ਨੂੰ ਘਰ ਵਾਪਸ ਜਾਣ ਲਈ ਆਖਿਆ ਅਤੇ ਚਿਤਾਵਨੀ ਦਿੱਤੀ, “ਸ਼ਹਿਰ ਵਿੱਚ ਨਾ ਜਾਵੀਂ।”

ਪਤਰਸ ਨੇ ਕਿਹਾ ਯਿਸੂ ਹੀ ਮਸੀਹ ਹੈ(D)

27 ਯਿਸੂ ਅਤੇ ਉਸ ਦੇ ਚੇਲੇ ਉਨ੍ਹਾਂ ਨਗਰਾਂ ਵਿੱਚ ਗਏ ਜੋ ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਸਨ। ਜਦੋਂ ਉਹ ਰਸਤੇ ਵਿੱਚ ਸਨ ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਮੈਂ ਕੌਣ ਹਾਂ?”

28 ਚੇਲਿਆਂ ਨੇ ਆਖਿਆ, “ਕੁਝ ਲੋਕ ਆਖਦੇ ਹਨ ਕਿ ਤੂੰ ਯੂਹੰਨਾ ਬਪਤਿਸਮਾ ਦੇਣ ਵਾਲਾ ਹੈਂ ਤੇ ਕੁਝ ਆਖਦੇ ਹਨ ਤੂੰ ਏਲੀਯਾਹ ਹੈਂ। ਅਤੇ ਕੁਝ ਆਖਦੇ ਹਨ ਕਿ ਤੂੰ ਨਬੀਆਂ ਵਿੱਚੋਂ ਹੈ।”

29 ਤਾਂ ਯਿਸੂ ਨੇ ਆਖਿਆ, “ਤੁਸੀਂ ਕੀ ਕਿਹਾ ਕਿ ਮੈਂ ਕੌਣ ਹਾਂ?”

ਪਤਰਸ ਨੇ ਜਵਾਬ ਦਿੱਤਾ, “ਤੂੰ ਮਸੀਹ ਹੈਂ।”

30 ਫ਼ਿਰ ਉਸ ਨੇ ਚੇਲਿਆਂ ਨੂੰ ਕੜੀ ਚਿਤਾਵਨੀ ਦਿੱਤੀ, “ਕਿਸੇ ਨੂੰ ਵੀ ਮੇਰੇ ਬਾਰੇ ਕੁਝ ਨਾ ਦਸਿਓ।”

ਯਿਸੂ ਕਹਿੰਦਾ ਉਸ ਨੂੰ ਮਰਨਾ ਚਾਹੀਦਾ(E)

31 ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ ਕਿ ਕਿਵੇਂ ਮਨੁੱਖ ਦੇ ਪੁੱਤਰ ਨੂੰ ਬਹੁਤ ਸਾਰੀਆਂ ਤਕਲੀਫ਼ਾਂ ਰਾਹੀਂ ਗੁਜ਼ਰਨਾ ਪਵੇਗਾ। ਉਸ ਨੇ ਇਹ ਵੀ ਆਖਿਆ ਕਿ ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਮਨੁੱਖ ਦੇ ਪੁੱਤਰ ਨੂੰ ਨਾਮੰਜ਼ੂਰ ਕਰਨਗੇ। ਅਤੇ ਯਿਸੂ ਨੇ ਇਹ ਵੀ ਆਖਿਆ ਕਿ ਮਨੁੱਖ ਦਾ ਪੁੱਤਰ ਮਾਰਿਆ ਜਾਵੇਗਾ। ਮਰਨ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉੱਠੇਗਾ। 32 ਜੋ ਕੁਝ ਵੀ ਵਾਪਰਨ ਵਾਲਾ ਸੀ। ਯਿਸੂ ਨੇ ਉਹ ਸਭ ਕੁਝ ਆਪਣੇ ਚੇਲਿਆਂ ਨੂੰ ਦੱਸ ਦਿੱਤਾ।

ਉਸ ਨੇ ਕੋਈ ਵੀ ਭੇਦ ਨਾ ਰੱਖਿਆ। ਤਦ ਪਤਰਸ ਉਸ ਨੂੰ ਇੱਕ ਪਾਸੇ ਲੈਜਾ ਕੇ ਉਸਦੀਆਂ ਕਹੀਆਂ ਗੱਲਾਂ ਕਾਰਣ ਉਸ ਨੂੰ ਝਿੜਕਣ ਲੱਗਾ। 33 ਪਰ ਯਿਸੂ ਨੇ ਮੂੰਹ ਫ਼ੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਤੱਕਿਆ। ਤਦ ਉਸ ਨੇ ਪਤਰਸ ਨੂੰ ਨਿੰਦਿਆ ਅਤੇ ਉਸ ਨੂੰ ਕਿਹਾ, “ਮੇਰੇ ਤੋਂ ਦੂਰ ਚੱਲਿਆ ਜਾ ਸ਼ੈਤਾਨ। ਤੇਰੀ ਸੋਚਣੀ ਮਨੁੱਖਾਂ ਵਰਗੀ ਹੈ ਨਾ ਕਿ ਪਰਮੇਸ਼ੁਰ ਵਰਗੀ।”

34 ਤਦ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਸਨ। ਉਸ ਨੇ ਉਨ੍ਹਾਂ ਨੂੰ ਕਿਹਾ, “ਜੇ ਕੋਈ ਮੇਰੇ ਪਿੱਛੇ ਚੱਲਣਾ ਚਾਹੁੰਦਾ ਹੈ, ਉਸ ਨੂੰ ਉਹ ਛੱਡਣਾ ਪਵੇਗਾ ਜੋ ਉਹ ਚਾਹੁੰਦਾ ਹੈ ਅਤੇ ਉਹ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ। 35 ਕਿਉਂਕਿ ਜੇਕਰ ਕੋਈ ਮਨੁੱਖ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਉਸ ਨੂੰ ਗੁਆ ਲਵੇਗਾ। ਪਰ ਜੇਕਰ ਕੋਈ ਮਨੁੱਖ ਮੇਰੇ ਲਈ ਅਤੇ ਖੁਸ਼ਖਬਰੀ ਲਈ ਆਪਣੀ ਜਾਨ ਵਾਰੇਗਾ, ਉਹ ਉਸ ਨੂੰ ਬਚਾ ਲਵੇਗਾ। 36 ਪਰ ਕੀ ਫ਼ਾਇਦਾ ਜੇਕਰ ਕੋਈ ਵਿਅਕਤੀ ਸਾਰੀ ਦੁਨੀਆਂ ਨੂੰ ਪਾ ਲਵੇ ਪਰ ਆਪਣੀ ਜਾਨ ਗੁਆ ਲਵੇ? 37 ਕਿਉਂਕਿ ਇੱਕ ਮਨੁੱਖ ਆਪਣੀ ਜਾਨ ਦੇ ਮੋੜੇ ਦੀ ਕੀ ਕੀਮਤ ਤਾਰ ਸੱਕਦਾ ਹੈ? 38 ਕਿਉਂਕਿ ਜੋ ਮਨੁੱਖ ਇਸ ਪੀੜ੍ਹੀ ਵਿੱਚ ਜੀਅ ਰਹੇ ਹਨ ਉਹ ਬੜੀ ਬੁਰੀ ਅਤੇ ਪਾਪ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ। ਜੇਕਰ ਕੋਈ ਮੇਰੇ ਅਤੇ ਮੇਰੇ ਉਪਦੇਸ਼ ਬਾਰੇ ਸ਼ਰਮਿੰਦਗੀ ਮਹਿਸੂਸ ਕਰਦਾ ਹੈ ਤਾਂ, ਮੈਂ ਵੀ ਉਦੋਂ ਉਸ ਵਿਅਕਤੀ ਤੋਂ ਸ਼ਰਮਾਵਾਂਗਾ ਜਦੋਂ ਮੈਂ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਸਣੇ ਆਵਾਂਗਾ।”

In those days the multitude being very great, and having nothing to eat, Jesus called his disciples unto him, and saith unto them,

I have compassion on the multitude, because they have now been with me three days, and have nothing to eat:

And if I send them away fasting to their own houses, they will faint by the way: for divers of them came from far.

And his disciples answered him, From whence can a man satisfy these men with bread here in the wilderness?

And he asked them, How many loaves have ye? And they said, Seven.

And he commanded the people to sit down on the ground: and he took the seven loaves, and gave thanks, and brake, and gave to his disciples to set before them; and they did set them before the people.

And they had a few small fishes: and he blessed, and commanded to set them also before them.

So they did eat, and were filled: and they took up of the broken meat that was left seven baskets.

And they that had eaten were about four thousand: and he sent them away.

10 And straightway he entered into a ship with his disciples, and came into the parts of Dalmanutha.

11 And the Pharisees came forth, and began to question with him, seeking of him a sign from heaven, tempting him.

12 And he sighed deeply in his spirit, and saith, Why doth this generation seek after a sign? verily I say unto you, There shall no sign be given unto this generation.

13 And he left them, and entering into the ship again departed to the other side.

14 Now the disciples had forgotten to take bread, neither had they in the ship with them more than one loaf.

15 And he charged them, saying, Take heed, beware of the leaven of the Pharisees, and of the leaven of Herod.

16 And they reasoned among themselves, saying, It is because we have no bread.

17 And when Jesus knew it, he saith unto them, Why reason ye, because ye have no bread? perceive ye not yet, neither understand? have ye your heart yet hardened?

18 Having eyes, see ye not? and having ears, hear ye not? and do ye not remember?

19 When I brake the five loaves among five thousand, how many baskets full of fragments took ye up? They say unto him, Twelve.

20 And when the seven among four thousand, how many baskets full of fragments took ye up? And they said, Seven.

21 And he said unto them, How is it that ye do not understand?

22 And he cometh to Bethsaida; and they bring a blind man unto him, and besought him to touch him.

23 And he took the blind man by the hand, and led him out of the town; and when he had spit on his eyes, and put his hands upon him, he asked him if he saw ought.

24 And he looked up, and said, I see men as trees, walking.

25 After that he put his hands again upon his eyes, and made him look up: and he was restored, and saw every man clearly.

26 And he sent him away to his house, saying, Neither go into the town, nor tell it to any in the town.

27 And Jesus went out, and his disciples, into the towns of Caesarea Philippi: and by the way he asked his disciples, saying unto them, Whom do men say that I am?

28 And they answered, John the Baptist; but some say, Elias; and others, One of the prophets.

29 And he saith unto them, But whom say ye that I am? And Peter answereth and saith unto him, Thou art the Christ.

30 And he charged them that they should tell no man of him.

31 And he began to teach them, that the Son of man must suffer many things, and be rejected of the elders, and of the chief priests, and scribes, and be killed, and after three days rise again.

32 And he spake that saying openly. And Peter took him, and began to rebuke him.

33 But when he had turned about and looked on his disciples, he rebuked Peter, saying, Get thee behind me, Satan: for thou savourest not the things that be of God, but the things that be of men.

34 And when he had called the people unto him with his disciples also, he said unto them, Whosoever will come after me, let him deny himself, and take up his cross, and follow me.

35 For whosoever will save his life shall lose it; but whosoever shall lose his life for my sake and the gospel's, the same shall save it.

36 For what shall it profit a man, if he shall gain the whole world, and lose his own soul?

37 Or what shall a man give in exchange for his soul?

38 Whosoever therefore shall be ashamed of me and of my words in this adulterous and sinful generation; of him also shall the Son of man be ashamed, when he cometh in the glory of his Father with the holy angels.

Chúa Hóa Bánh cho Bốn Ngàn Người Ăn

(Mat 15:32-39)

Trong những ngày ấy lại có một đám đông rất lớn, và họ không có gì ăn. Ngài gọi các môn đồ Ngài đến và bảo, “Ta thương xót đoàn dân này, vì ba ngày nay họ đã theo Ta, bây giờ không có gì để ăn. Nếu Ta cho họ về nhà trong lúc bụng đói, họ có thể bị xỉu dọc đường. Hơn nữa, có những người từ xa đến đây.”

Các môn đồ Ngài thưa với Ngài, “Ai có thể tìm ở đâu ra bánh trong nơi hoang vắng này để cho những người này ăn?”

Ngài hỏi họ, “Các ngươi có bao nhiêu bánh?”

Họ đáp, “Thưa có bảy cái.”

Ngài truyền cho đám đông ngồi xuống đất. Ðoạn Ngài lấy bảy cái bánh, tạ ơn, bẻ ra, và đưa cho các môn đồ để họ phân phát; các môn đồ phát bánh cho đám đông. Họ cũng có mấy con cá nhỏ. Sau khi ban phước trên chúng, Ngài truyền phát những cá ấy ra nữa. Ðoàn dân ăn no nê. Họ gom lại những mảnh bánh thừa và được bảy giỏ đầy. Có khoảng bốn ngàn người hôm đó. Ðoạn Ngài tiễn họ ra về. 10 Ngay sau đó Ngài và các môn đồ Ngài xuống thuyền đến miền Ðan-ma-nu-tha.

Người Pha-ri-si Xin Dấu Lạ

(Mat 16:1-4)

11 Những người Pha-ri-si kéo đến và bắt đầu tranh luận với Ngài. Họ thử Ngài bằng cách yêu cầu Ngài cho một dấu lạ từ trời. 12 Ngài thở dài ngao ngán[a] và nói, “Tại sao thế hệ này đòi xem một dấu lạ? Quả thật, Ta nói với các ngươi, thế hệ này sẽ chẳng được ban cho dấu lạ nào cả.” 13 Ngài rời khỏi họ, xuống thuyền trở lại, và qua bờ bên kia.

Men của Người Pha-ri-si

(Mat 16:5-12)

14 Khi ấy các môn đồ quên mang bánh theo; trên thuyền chỉ có mỗi một ổ bánh. 15 Ngài nghiêm dặn họ rằng, “Hãy coi chừng! Hãy đề phòng men của những người Pha-ri-si và men của những người của Hê-rốt.”

16 Các môn đồ bàn với nhau, “Thầy nói thế vì chúng ta không có bánh.”

17 Biết vậy Ngài nói với họ, “Tại sao các ngươi bàn với nhau về việc không có bánh? Các ngươi không thấy hoặc không hiểu sao? Lòng các ngươi vẫn cứng cỏi sao? 18 Mắt các ngươi không thấy và tai các ngươi không nghe sao? Các ngươi chẳng nhớ sao? 19 Khi Ta bẻ năm cái bánh cho năm ngàn người ăn, những mảnh còn lại các ngươi đã gom được bao nhiêu giỏ đầy?”

Họ đáp, “Thưa mười hai giỏ.”

20 “Còn khi bảy cái bánh cho bốn ngàn người ăn, những mảnh còn lại các ngươi đã gom được bao nhiêu giỏ đầy?”

Họ đáp, “Thưa bảy giỏ.”

21 Ngài nói với họ, “Các ngươi vẫn còn chưa hiểu sao?”

Chúa Chữa Lành Người Mù

22 Họ đến Bết-sai-đa. Bấy giờ người ta đem đến Ngài một người mù và nài xin Ngài chạm đến người ấy. 23 Ngài nắm tay người mù và dắt ông ra ngoài làng. Ðoạn Ngài phun nước miếng vào mắt ông và đặt tay trên ông, Ngài hỏi ông, “Ngươi thấy gì không?” 24 Người mù ngước lên nhìn và đáp, “Tôi thấy người ta như cây cối đang đi.” 25 Ngài lại đặt hai tay trên hai mắt ông. Ông ngước lên nhìn chăm chú; thị giác ông hoàn toàn bình phục, và ông thấy mọi vật rõ ràng. 26 Ngài bảo ông đi về nhà và dặn, “Ngươi đừng vào trong làng.”

Phi-rơ Tuyên Xưng Chúa

(Mat 16:13-20; Lu 9:18-21)

27 Ðức Chúa Jesus và các môn đồ Ngài đến các làng trong miền Sê-sa-rê Phi-líp. Dọc đường Ngài hỏi các môn đồ, “Người ta nói Ta là ai?”

28 Họ đáp, “Có người nói Thầy là Giăng Báp-tít, người khác nói Thầy là Ê-li, người khác nữa lại nói Thầy là một trong các đấng tiên tri.”

29 Ngài hỏi họ, “Còn các ngươi nói Ta là ai?”

Phi-rơ đáp, “Thầy là Ðấng Christ.” 30 Ngài nghiêm dặn họ không được nói cho ai biết Ngài là ai.

Chúa Nói Trước về Sự Chết và Sự Sống Lại của Ngài

(lần thứ nhất)

(Mat 16:21-23; Lu 9:22)

31 Bấy giờ Ngài bắt đầu dạy họ rằng Con Người phải chịu nhiều đau khổ, sẽ bị các trưởng lão, các trưởng tế, và các thầy dạy giáo luật loại trừ, và sẽ bị giết, nhưng sau ba ngày sẽ sống lại.

32 Ngài nói những điều ấy cách công khai, nhưng Phi-rơ đem Ngài riêng ra và bắt đầu trách Ngài. 33 Ngài quay lại, nhìn các môn đồ, và quở Phi-rơ, “Hỡi Sa-tan, hãy lui ra sau Ta! Vì ngươi không để tâm trí đến việc của Ðức Chúa Trời mà chỉ nghĩ đến việc của loài người.”

Ðiều Kiện Ðể Theo Chúa

(Mat 16:24-27; Lu 9:23-27)

34 Ngài gọi đám đông và các môn đồ Ngài lại gần và nói với họ, “Nếu ai muốn theo Ta, người ấy phải từ bỏ chính mình, vác thập tự giá mình, mà theo Ta. 35 Vì ai muốn cứu mạng sống mình sẽ mất nó, nhưng ai mất mạng sống mình vì cớ Ta và vì Tin Mừng sẽ cứu được nó. 36 Vì nếu người nào được cả thế giới mà mất linh hồn mình thì có ích gì? 37 Người ấy sẽ lấy chi để đổi linh hồn[b] mình lại? 38 Vậy nếu ai hổ thẹn về Ta và lời Ta giữa thế hệ ngoại tình và tội lỗi này, Con Người cũng sẽ hổ thẹn về người ấy khi ngự đến trong vinh hiển của Cha mình với các thiên sứ thánh.”

Footnotes

  1. Mác 8:12 nt: trong tâm linh
  2. Mác 8:37 Ba câu 35, 36, và 37 đều dùng một chữ “psuche” có nghĩa là mạng sống hay linh hồn