Add parallel Print Page Options

ਯਿਸੂ ਆਪਣੇ ਮਾਤਾ ਪਿਤਾ ਨਾਲ ਮਿਸਰ ਨੂੰ

13 ਜਦੋਂ ਜੋਤਸ਼ੀ ਦੂਰ ਚੱਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸੁਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉੱਠ! ਬਾਲਕ ਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਵਿੱਚ ਚੱਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲੱਭੇਗਾ।”

14 ਤਾਂ ਯੂਸੁਫ ਉੱਠਿਆ ਰਾਤੋ-ਰਾਤ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਵੱਲ ਤੁਰ ਪਿਆ। 15 ਯੂਸੁਫ਼ ਹੇਰੋਦੇਸ ਦੇ ਮਰਨ ਤੱਕ ਮਿਸਰ ਵਿੱਚ ਹੀ ਰਿਹਾ। ਇਹ ਇਸ ਲਈ ਵਾਪਰਿਆ ਤਾਂ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਉਹ ਪੂਰਾ ਹੋਵੇ: ਪ੍ਰਭੂ ਨੇ ਆਖਿਆ, “ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਸੱਦਿਆ।” [a]

Read full chapter

Footnotes

  1. ਮੱਤੀ 2:15 ਹਵਾਲਾ: ਹੋਸ਼ੇਆ 11:1