A A A A A
Bible Book List

1 ਇਤਹਾਸ 4 Punjabi Bible: Easy-to-Read Version (ERV-PA)

ਯਹੂਦਾਹ ਦੇ ਹੋਰ ਪਰਿਵਾਰ-ਸਮੂਹ

ਯਹੂਦਾਹ ਦੇ ਪੁੱਤਰਾਂ ਦੀ ਪੱਤ੍ਰੀ ਇਵੇਂ ਹੈ:

ਪਰਸ, ਹਸਰੋਨ, ਕਰਮੀ, ਹੂਰ ਅਤੇ ਸ਼ੋਬਾਲ।

ਸ਼ੋਬਾਲ ਦਾ ਪੁੱਤਰ ਹੋਇਆ ਰਆਯਾਹ ਅਤੇ ਰਆਯਾਹ ਯਹਥ ਦਾ ਪਿਤਾ ਸੀ ਅਤੇ ਯਹਬ ਅਹੂਮਈ ਅਤੇ ਲਹਦ ਦਾ ਪਿਤਾ।

ਏਟਾਮ ਦੇ ਪੁੱਤਰ ਸਨ ਯਿਜ਼ਰੇਲ, ਯਿਸ਼ਮਾ ਅਤੇ ਯਿਦਬਾਸ਼। ਉਨ੍ਹਾਂ ਦੀ ਇੱਕ ਭੈਣ ਸੀ, ਜਿਸਦਾ ਨਾਉਂ ਸੀ ਹੱਸਲਲਪੋਨੀ।

ਫਨੂਏਲ ਗਦੋਰ ਦਾ ਪਿਤਾ ਸੀ ਅਤੇ ਏਜ਼ਰ ਹੂਸ਼ਾਹ ਦਾ ਪਿਤਾ ਸੀ।

ਇਹ ਹੂਰ ਦੇ ਪੁੱਤਰ ਸਨ। ਅਤੇ ਹੂਰ ਅਫ਼ਰਾਥਾਹ ਦਾ ਪਹਿਲੋਠਾ ਪੁੱਤਰ ਸੀ ਅਤੇ ਅਫ਼ਰਾਥਾਹ ਬੈਤਲਹਮ ਦਾ ਸੰਸਥਾਪਕ ਸੀ।

ਤਕੋਆ ਦਾ ਪਿਤਾ ਅਸ਼ਹੂਰ ਸੀ। ਉਸ ਦੀਆਂ 2 ਬੀਵੀਆਂ ਸਨ। ਅਸ਼ਹੂਰ ਦੀਆਂ ਬੀਵੀਆਂ ਦੇ ਨਾਂ ਸੀ ਹਲਾਹ ਅਤੇ ਨਅਰਾਹ। ਨਅਰਾਹ ਦੇ ਘਰ ਅਹੁੱਜ਼ਾਮ, ਹੇਫ਼ਰ, ਤੇਮਨੀ ਅਤੇ ਹਾਅਹਸ਼ਤਾਰੀ ਜੰਮੇ ਜੋ ਨਅਰਾਹ ਤੇ ਅਸ਼ਹੂਰ ਦੇ ਘਰ ਪੈਦਾ ਹੋਏ। ਹਲਾਹ ਦੇ ਪੁੱਤਰਾਂ ਦਾ ਨਾਂ ਸੀ: ਸਰਥ, ਯਿਸਹਰ, ਅਥਨਾਨ ਅਤੇ ਕੋਸ। ਕੋਸ ਤੋਂ ਆਨੂਬ, ਸੋਬੇਬਾਹ ਪੈਦਾ ਹੋਏ। ਕੋਸ ਅਹਰਹੇਲ ਦੇ ਪਰਿਵਾਰ-ਸਮੂਹਾਂ ਦਾ ਵੀ ਪਿਤਾ ਸੀ। ਅਹਰਹੇਲ ਦਾ ਪਿਤਾ ਹਾਰੁਮ ਸੀ।

ਯਅਬੇਸ ਆਪਣੇ ਭਰਾ ਨਾਲੋਂ ਵੱਧ ਸਤਿਕਾਰਿਆ ਜਾਂਦਾ ਸੀ। ਉਸਦੀ ਮਾਂ ਨੇ ਆਖਿਆ, “ਉਸਦਾ ਨਾਂ ਯਅਬੇਸ ਰੱਖਿਆ ਗਿਆ ਸੀ ਕਿਉਂ ਕਿ ਉਸ ਦੇ ਜਨਮ ਦੌਰਾਨ ਮੈਂ ਬਹੁਤ ਦਰਦ ਸਹਾਰਿਆ ਸੀ।” 10 ਯਅਬੇਸ ਨੇ ਇਸਰਾਏਲ ਦੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਅਤੇ ਕਿਹਾ, “ਕਾਸ਼ ਕਿ ਤੂੰ ਮੈਨੂੰ ਸੱਚਮੁੱਚ ਵਰਦਾਨ ਦਿੰਦਾ ਅਤੇ ਮੇਰੀਆਂ ਹੱਦਾਂ ਨੂੰ ਵੱਧਾਉਂਦਾ। ਤੂੰ ਮੇਰੇ ਅੰਗ-ਸੰਗ ਰਹਿੰਦਾ ਅਤੇ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਮੈਨੂੰ ਕੋਈ ਦੁੱਖ ਨਾ ਦੇਵੇ।” ਅਤੇ ਪਰਮੇਸ਼ੁਰ ਨੇ ਉਸ ਦੀਆਂ ਬੇਨਤੀਆਂ ਪੂਰੀਆਂ ਕੀਤੀਆਂ।

11 ਕਲੂਬ ਸ਼ੂਹਾਹ ਦਾ ਭਰਾ ਸੀ, ਅਤੇ ਕਲੂਬ ਮਹੀਰ ਦਾ ਪਿਤਾ ਸੀ। ਮਹੀਰ ਅਸ਼ਤੋਂਨ ਦਾ ਪਿਤਾ ਸੀ। 12 ਅਸ਼ਤੋਨ ਬੈਤਰਾਫ਼ਾ ਦਾ ਪਾਸੇਅਹ, ਅਤੇ ਤਹਿੰਨਾਹ ਦਾ ਪਿਉ ਸੀ। ਤਹਿੰਨਾਹ, ਈਰ-ਨਾਹਾਸ਼ ਦਾ ਪਿਤਾ ਸੀ ਅਤੇ ਏਹ ਰੇਕਾਹ ਦੇ ਮਨੁੱਖ ਸਨ।

13 ਕਨਜ਼ ਦੇ ਪੁੱਤਰਾਂ ਦਾ ਨਾਂ ਸੀ ਆਥਨੀਏਲ ਅਤੇ ਸਰਾਯਾਹ। ਆਥਨੀਏਲ ਦੇ ਪੁੱਤਰ ਸਨ ਹਥਥ ਅਤੇ ਮਓਨੋਥਈ। 14 ਮਓਨੋਥਈ ਆਫ਼ਰਾਹ ਦਾ ਪਿਤਾ ਸੀ।

ਸਰਾਯਾਹ ਯੋਆਬ ਦਾ ਪਿਤਾ ਸੀ। ਯੋਆਬ ਗੇ-ਹਰਾਸ਼ੀਮ ਨਗਰ ਦਾ ਸੰਸਥਾਪਕ ਸੀ। ਉਸ ਸਥਾਨ ਦਾ ਇਹ ਨਾਂ ਇਸ ਲਈ ਸੀ, ਕਿਉਂ ਕਿ ਉਹ ਲੋਕ ਮਾਹਿਰ ਕਾਰੀਗਰ ਸਨ।

15 ਕਾਲੇਬ ਯਫ਼ੁੰਨਹ ਦਾ ਪੁੱਤਰ ਸੀ ਅਤੇ ਕਾਲੇਬ ਦੇ ਪੁੱਤਰ ਸਨ: ਈਰੂ, ਏਲਾਹ ਅਤੇ ਨਅਮ। ਏਲਾਹ ਦਾ ਪੁੱਤਰ ਕਨਜ਼ ਸੀ।

16 ਜ਼ੀਫ, ਜ਼ੀਫਾਹ, ਤੀਰਯਾ ਤੇ ਅਸਰੇਲ ਯਹੱਲਲੇਲ ਦੇ ਪੁੱਤਰ ਸਨ।

17-18 ਅਜ਼ਰਾਹ ਦੇ ਪੁੱਤਰ ਸਨ: ਯਥਰ, ਮਰਦ, ਏਫਰ ਅਤੇ ਯਾਲੋਨ। ਮਰਦ ਮਿਰਯਮ, ਸ਼ੰਮਈ ਅਤੇ ਯਿਸ਼ਬਹ ਦਾ ਪਿਤਾ ਸੀ। ਯਿਸ਼ਬਹ ਅਸ਼ਤਮੋਆ ਦਾ ਪਿਤਾ ਸੀ। ਮਰਦ ਦੀ ਪਤਨੀ ਮਿਸਰ ਤੋਂ ਸੀ। ਉਸ ਨੇ ਯਰਦ, ਹਬਰ, ਅਤੇ ਜ਼ਨੋਅਹ ਨੂੰ ਜਨਮ ਦਿੱਤਾ। ਗਦੋਰ ਦਾ ਪਿਤਾ ਯਰਦ ਸੀ। ਅਤੇ ਹਬਰ ਸੋਕੋ ਦਾ ਪਿਤਾ ਸੀ। ਅਤੇ ਯਕੂਥੀਏਲ ਜ਼ਨੋਅਹ ਦਾ ਪਿਤਾ ਸੀ। ਇਹ ਸਭ ਬਿਥਯਾਹ ਦੇ ਪੁੱਤਰ ਸਨ ਜੋ ਕਿ ਫ਼ਿਰਊਨ ਦੀ ਧੀ ਸੀ ਜਿਸ ਨੂੰ ਮਰਦ ਨੇ ਵਿਆਹ ਲਿਆ ਸੀ ਜੋ ਕਿ ਮਿਸਰੀ ਸੀ।

19 ਨਹਮ ਦੀ ਭੈਣ ਮਰਦ ਦੀ ਪਤਨੀ ਸੀ ਅਤੇ ਉਹ ਯਹੂਦਾਹ ਤੋਂ ਸੀ। ਮਰਦ ਦੀ ਪਤਨੀ ਦੇ ਪੁੱਤਰ ਕਈਲਾਹ ਅਤੇ ਅਸ਼ਤਮੋਆ ਦੇ ਪਿਤਾ ਸਨ। ਕਈਲਾਹ ਗਮੀਂ ਚੋ ਸੀ ਅਤੇ ਅਸ਼ਤਮੋਆ ਮਅਕਾਥੀ ਚੋ ਸੀ। 20 ਅਮਨੋਨ, ਰਿੰਨਾਹ, ਬਨ-ਹਾਨਾਨ ਅਤੇ ਤੀਲੋਨ ਸ਼ੀਮੋਨ ਦੇ ਪੁੱਤਰ ਸਨ।

ਅਤੇ ਯਿਸ਼ਈ ਦੇ ਪੁੱਤਰ ਜ਼ੋਹੇਥ ਅਤੇ ਬਨ-ਜ਼ੋਹੇਥ ਸਨ।

21-22 ਸ਼ੇਲਾਹ ਯਹੂਦਾਹ ਦਾ ਪੁੱਤਰ ਸੀ ਅਤੇ ਸ਼ੇਲਾਹ ਕੋਲ ਏਰ, ਲਅਦਾਹ, ਯੋਕੀਮ, ਕੋਜ਼ੇਬਾ ਦੇ ਆਦਮੀ, ਯੋਆਸ਼ ਅਤੇ ਸਾਰਾਫ਼ ਸਨ। ਏਰ ਲੇਕਾਹ ਦਾ ਪਿਤਾ ਸੀ। ਲਅਦਾਰ ਮਾਰੇਸ਼ਾਹ ਦਾ ਅਤੇ ਬੈਤ-ਅਸ਼ਬੇਆ ਵਿਖੇ ਲਿਨਨ ਦੇ ਕਾਮਿਆਂ ਦੇ ਪਰਿਵਾਰ-ਸਮੂਹਾਂ ਦਾ ਪਿਤਾ ਸੀ। ਯੋਆਸ਼ ਅਤੇ ਸਾਰਾਫ ਨੇ ਮੋਆਬੀ ਔਰਤਾਂ ਨਾਲ ਵਿਆਹ ਕਰਵਾਏ। ਅਤੇ ਫ਼ਿਰ ਬੈਤਲਹਮ ਨੂੰ ਵਾਪਿਸ ਪਰਤ ਗਏ। ਇਸ ਘਰਾਣੇ ਬਾਰੇ ਲਿਖਤਾਂ ਬਹੁਤ ਪੁਰਾਣੀਆਂ ਹਨ। 23 ਸ਼ੇਲਾਹ ਦੇ ਪੁੱਤਰ ਘੁਮਿਆਰ ਸਨ। ਉਹ ਨਟਾਈਮ ਅਤੇ ਗਦੇਰਾਹ ਦੇ ਵਸਨੀਕ ਸਨ। ਇਹ ਉਨ੍ਹਾਂ ਸ਼ਹਿਰਾਂ ਵਿੱਚ ਰਹਿ ਕੇ ਪਾਤਸ਼ਾਹ ਲਈ ਕੰਮ ਕਰਦੇ ਸਨ।

ਸ਼ਿਮਓਨ ਦੇ ਪੁੱਤਰ

24 ਸ਼ਿਮਓਨ ਦੇ ਪੁੱਤਰ: ਨਮੂਏਲ, ਯਾਮੀਨ, ਯਰੀਬ, ਜ਼ਰਹ ਅਤੇ ਸ਼ਾਊਲ ਸਨ। 25 ਸ਼ਾਊਲ ਦਾ ਪੁੱਤਰ ਸੀ ਸ਼ੱਲੁਮ ਅਤੇ ਉਸਦਾ ਮਿਬਸਾਮ ਤੇ ਮਿਬਸਾਮ ਦਾ ਪੁੱਤਰ ਮਿਸ਼ਮਾ।

26 ਮਿਸ਼ਮਾ ਦਾ ਪੁੱਤਰ ਹੰਮੂਏਲ ਅਤੇ ਉਸਦਾ ਪੁੱਤਰ ਜ਼ੱਕੂਰ ਤੇ ਜ਼ੱਕੂਰ ਦਾ ਪੁੱਤਰ ਸੀ ਸ਼ਿਮਈ। 27 ਸ਼ਿਮਈ ਦੇ 16 ਪੁੱਤਰ ਅਤੇ 6 ਧੀਆਂ ਸਨ ਪਰ ਸ਼ਿਮਈ ਦੇ ਭਰਾਵਾਂ ਦੇ ਘਰ ਬਹੁਤੇ ਬੱਚੇ ਨਹੀਂ ਸਨ ਤੇ ਨਾ ਹੀ ਉਨ੍ਹਾਂ ਦੇ ਘਰਾਣੇ ਬਹੁਤ ਵੱਡੇ ਸੀ। ਉਨ੍ਹਾਂ ਦੀਆਂ ਕੁਲਾਂ ਯਹੂਦਾਹ ਦੇ ਬਾਕੀ ਪਰਿਵਾਰ-ਸਮੂਹਾਂ ਵਾਂਗ ਬਹੁਤੀਆਂ ਵੱਡੀਆਂ ਨਹੀਂ ਸਨ।

28 ਸ਼ਿਮਈ ਦੇ ਉੱਤਰਾਧਿਕਾਰੀ ਬਏਰਸ਼ਬਾ, ਮੋਲਾਦਾਹ, ਹਸਰ-ਸ਼ੂਆਲ 29 ਬਿਲਹਾਹ ਵਿੱਚ, ਅਸਮ, ਤੋਲਾਦ, 30 ਬਥੂਏਲ, ਹਾਰਮਾਹ, ਸਿਕਲਗ, 31 ਬੈਤ-ਮਰਕਾਬੋਥ ਵਿੱਚ, ਹਸਰ ਸੂਸੀਮ, ਬੈਤ-ਬਿਰਈ ਅਤੇ ਸ਼ਅਰਇਮ ਵਿੱਚ ਵੱਸਦੇ ਸਨ। ਇਹ ਉਨ੍ਹਾਂ ਸ਼ਹਿਰਾਂ ਵਿੱਚ ਦਾਊਦ ਪਾਤਸ਼ਹ ਤੀਕ ਰਹੇ। 32 ਇਨ੍ਹਾਂ ਸ਼ਹਿਰਾਂ ਦੇ ਨੇੜੇ ਦੇ ਪੰਜ ਪਿੰਡ ਸਨ: ਏਟਾਮ, ਆਯਿਨ, ਰਿੰਮੋਨ, ਤੋਂਕਨ ਅਤੇ ਆਸ਼ਾਨ। 33 ਇਸ ਦੇ ਇਲਾਵਾ ਇਨ੍ਹਾਂ ਸਹਿਰਾਂ ਦੇ ਆਲੇ-ਦੁਆਲੇ ਦੇ ਸਾਰੇ ਪਿੰਡ ਬਅਲ ਤੀਕ ਦੇ ਜਿਹੜੇ ਸਨ, ਉਨ੍ਹਾਂ ਵਿੱਚ ਇਹ ਵੱਸਦੇ ਸਨ। ਇਨ੍ਹਾਂ ਨੇ ਆਪਣੇ ਘਰਾਣਿਆਂ ਦੇ ਇਤਹਾਸ ਨੂੰ ਵੀ ਲਿਖਿਆ।

34-38 ਉਨ੍ਹਾਂ ਦੇ ਪਰਿਵਾਰ-ਸਮੂਹਾਂ ਦੇ ਆਗੂਆਂ ਦੀ ਸੂਚੀ, ਇਉਂ ਸੀ: ਮਸ਼ੋਬਾਬ, ਯਮਲੇਕ, ਅਮਸਯਾਹ ਦਾ ਪੁੱਤਰ ਯੋਸ਼ਾਹ, ਯੋਏਲ ਅਤੇ ਯੋਸ਼ਿਬਯਾਹ ਦਾ ਪੁੱਤਰ ਯੇਹੂ, ਸ਼ਿਰਾਹ ਦਾ ਪੁੱਤਰ ਯੋਸ਼ਿਬਯਾਹ, ਅਸੀਏਲ ਦਾ ਪੁੱਤਰ ਸ਼ਿਰਾਹ, ਅਲਯੋਇਨਈ, ਯਅਕੇਬਾਹ, ਯਸੋਹਾਯਾਹ, ਅਸਾਯਾਹ, ਅਦੀਏਲ, ਯਿਸੀਮਿਏਲ, ਬਨਾਯਾਹ, ਅਤੇ ਸ਼ਿਫ਼ਈ ਦਾ ਪੁੱਤਰ ਜ਼ੀਜ਼ਾ। ਸ਼ਿਫ਼ਈ ਅੱਲੋਨ ਦਾ ਪੁੱਤਰ ਸੀ ਅਤੇ ਅੱਲੋਨ ਯਦਾਯਾਹ ਦਾ ਪੁੱਤਰ ਸੀ। ਯਦਾਯਾਹ ਸ਼ਿਮਰੀ ਦਾ ਪੁੱਤਰ ਸੀ ਅਤੇ ਸ਼ਿਮਰੀ ਸ਼ਮਅਯਾਹ ਦਾ ਪੁੱਤਰ ਸੀ।

ਇਨ੍ਹਾਂ ਆਦਮੀਆਂ ਦੇ ਸਾਰੇ ਘਰਾਣੇ ਬਹੁਤ ਵੱਡੇ ਬਣ ਗਏ। 39 ਇਹ ਲੋਕ ਗਦੋਰ ਦੇ ਬਾਹਰੀ ਖੇਤਰ ਤੋਂ ਵਾਦੀ ਦੇ ਪੂਰਬੀ ਪਾਸੇ ਵੱਲ ਆਪਣੀਆਂ ਭੇਡਾਂ ਅਤੇ ਪਸ਼ੂਆਂ ਲਈ ਚਾਰਾਂਦਾ ਦੀ ਤਲਾਸ਼ ਵਿੱਚ ਗਏ। 40 ਉੱਥੇ ਇਨ੍ਹਾਂ ਨੂੰ ਭਰਪੂਰ ਹਰੇ ਮੈਦਾਨ ਮਿਲੇ ਅਤੇ ਖੂਬ ਚਰਾਂਦਾ ਵੀ। ਇੱਥੋਂ ਦਾ ਇਲਾਕਾ-ਧਰਤੀ ਬੜੀ ਹੀ ਸ਼ਾਂਤਮਈ ਤੇ ਅਮਨ ਵਾਲੀ ਸੀ। ਹਾਮ ਦੇ ਉੱਤਰਾਧਿਕਾਰੀ ਮੁੱਢੋਂ ਹੀ ਇੱਥੇ ਵੱਸਦੇ ਸਨ। 41 ਇਹ ਉਦੋਂ ਵਾਪਰਿਆ ਜਦੋਂ ਹਿਜ਼ਕੀਯਾਹ ਯਹੂਦਾਹ ਦਾ ਪਾਤਸ਼ਾਹ ਸੀ। ਉਸ ਸਮੇਂ ਉਹ ਗਦੋਰ ਨੂੰ ਆਏ ਅਤੇ ਹਾਮੀਆਂ ਦੇ ਵਿਰੁੱਧ ਲੜੇ। ਉਨ੍ਹਾਂ ਨੇ ਹਾਮੀਆਂ ਦੇ ਤੰਬੂਆਂ ਨੂੰ ਤਬਾਹ ਕਰ ਦਿੱਤਾ ਅਤੇ ਉੱਥੋਂ ਦੇ ਮਊਨੀਮੀਆਂ ਦੇ ਵਿਰੁੱਧ ਲੜੇ ਅਤੇ ਉਨ੍ਹਾਂ ਸਾਰਿਆਂ ਨੂੰ ਤਬਾਹ ਕਰ ਦਿੱਤਾ। ਅੱਜ ਤਾਈਂ, ਓੱਥੇ ਕੋਈ ਮਊਨੀਮ ਨਹੀਂ ਵਸਦਾ। ਇਸ ਲਈ ਇਨ੍ਹਾਂ ਲੋਕਾਂ ਨੇ ਉੱਥੇ ਰਹਿਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉੱਥੇ ਉਨ੍ਹਾਂ ਦੀਆਂ ਭੇਡਾਂ ਲਈ ਚਰਾਂਦਾਂ ਸਨ।

42 ਸ਼ਿਮਾਓਨ ਦੇ ਪਰਿਵਾਰ-ਸਮੂਹ ਵਿੱਚੋਂ 500 ਮਨੁੱਖ ਸੇਈਰ ਦੇ ਪਹਾੜੀ ਦੇਸ਼ ਨੂੰ ਚੱਲੇ ਗਏ। ਇਨ੍ਹਾਂ ਲੋਕਾਂ ਦੇ ਆਗੂ ਯਸ਼ਈ ਦੇ ਪੁੱਤਰ ਸਨ। ਉਹ ਸਨ: ਪਲਟਯਾਹ, ਨਅਰਯਾਹ, ਰਫ਼ਾਯਾਹ ਅਤੇ ਉਜ਼ੀਏਲ ਸਨ। ਉਹ ਓਥੋਂ ਦੇ ਰਹਿਣ ਵਾਲੇ ਲੋਕਾਂ ਦੇ ਵਿਰੱਧ ਲੜੇ। 43 ਉੱਥੇ ਸਿਰਫ਼ ਥੋੜੇ ਜਿਹੇ ਅਮਾਲੇਕੀ ਲੋਕ ਹੀ ਬਾਕੀ ਰਹੇ ਅਤੇ ਇਨ੍ਹਾਂ ਸ਼ਿਮਾਓਨੀ ਲੋਕਾਂ ਨੇ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਅੱਜ ਤੀਕ ਉਸ ਸਮੇਂ ਤੋਂ ਲੈ ਕੇ ਹੁਣ ਤੀਕ ਸ਼ਿਮਾਓਨੀ ਲੋਕ ਸੇਈਰ ਵਿੱਚ ਵੱਸਦੇ ਹਨ।

Punjabi Bible: Easy-to-Read Version (ERV-PA)

2010 by World Bible Translation Center

  Back

1 of 1

You'll get this book and many others when you join Bible Gateway Plus. Learn more

Viewing of
Cross references
Footnotes