A A A A A
Bible Book List

1 ਇਤਹਾਸ 7 Punjabi Bible: Easy-to-Read Version (ERV-PA)

ਯਿੱਸਾਕਾਰ ਦੇ ਉੱਤਰਾਧਿਕਾਰੀ

ਯਿੱਸਾਕਾਰ ਦੇ ਚਾਰ ਪੁੱਤਰ ਤੋਲਾ, ਫ਼ੂਆਹ, ਯਾਸ਼ੂਬ ਅਤੇ ਸ਼ਿਮਰੋਨ ਸਨ।

ਤੋਲਾ ਦੇ ਅੱਗੋਂ ਉਜ਼ੀ, ਰਫ਼ਾਯਾਹ, ਯਰੀਏਲ, ਯਹਮਈ, ਯਿਬਸਾਮ ਅਤੇ ਸ਼ਮੂਏਲ 6 ਪੁੱਤਰ ਸਨ ਅਤੇ ਉਹ ਸਾਰੇ ਆਪੋ-ਆਪਣੇ ਘਰਾਣਿਆਂ ਦੇ ਆਗੂ ਸਨ। ਇਹ ਮਨੁੱਖ ਅਤੇ ਇਨ੍ਹਾਂ ਦੇ ਉੱਤਰਾਧਿਕਾਰੀਆਂ ਦੇ ਸਾਰੇ ਮਨੁੱਖ ਵੀਰ ਸਿਪਾਹੀ ਸਨ। ਦਾਊਦ ਜਦੋਂ ਪਾਤਸ਼ਾਹ ਸੀ, ਉਨ੍ਹਾਂ ਦਿਨਾਂ ਵਿੱਚ ਇਨ੍ਹਾਂ ਵੀਰ ਯੋਧਿਆਂ (ਜੋ ਜੰਗ ਲਈ ਤਿਆਰ ਬਰ ਤਿਆਰ ਸਨ) ਦੀ ਗਿਣਤੀ 22,600 ਸੀ।

ਉਜ਼ੀ ਦਾ ਪੁੱਤਰ ਯਿਜ਼ਰਹਯਾਹ ਸੀ ਅਤੇ ਯਿਜ਼ਰਹਯਾਹ ਦੇ ਪੁੱਤਰ ਮੀਕਾਏਲ, ਓਬਦਯਾਹ, ਯੋਏਲ ਅਤੇ ਯਿੱਸ਼ਿਯਾਹ ਸਨ। ਇਹ ਪੰਜੋ ਆਦਮੀ ਆਪੋ-ਆਪਣੇ ਘਰਾਣੇ ਦੇ ਮੁਖੀਏ ਸਨ। ਇਨ੍ਹਾਂ ਦੇ ਖਾਨਦਾਨੀ ਇਤਹਾਸ ਤੋਂ ਪਤਾ ਚਲਦਾ ਹੈ ਕਿ ਇਨ੍ਹਾਂ ਕੋਲ ਜੰਗੀ ਤਿਆਰ ਬਰ ਤਿਆਰ ਸਿਪਾਹੀਆਂ ਦੀ ਗਿਣਤੀ 36,000 ਸੀ। ਇਨ੍ਹਾਂ ਦਾ ਘਰਾਣਾ ਬੜਾ ਵਿਸ਼ਾਲ ਸੀ ਕਿਉਂ ਕਿ ਇਨ੍ਹਾਂ ਦੀਆਂ ਅਨੇਕ ਬੀਵੀਆਂ ਅਤੇ ਬੱਚੇ ਸਨ।

ਇਨ੍ਹਾਂ ਦੇ ਘਰਾਣੇ ਦੇ ਇਤਹਾਸ ਤੋਂ ਪਤਾ ਲਗਦਾ ਹੈ ਕਿ ਯਿੱਸਾਕਾਰ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚ 87,000 ਸੂਰਮੇ ਸਨ।

ਬਿਨਯਾਮੀਨ ਦੇ ਉੱਤਰਾਧਿਕਾਰੀ

ਬਿਨਯਾਮੀਨ ਦੇ ਬਲਾ, ਬਕਰ ਅਤੇ ਯਿਦੀਅਏਲ 3 ਪੁੱਤਰ ਸਨ।

ਬਲਾ ਦੇ ਅੱਗੋਂ 5 ਪੁੱਤਰ ਅਸਬੋਨ, ਉਜ਼ੀ, ਉੱਜ਼ੀਏਲ, ਯਿਰਮੋਥ ਅਤੇ ਈਰੀ ਸਨ। ਇਹ ਵੀ ਆਪੋ ਆਪਣੇ ਘਰਾਣੇ ਦੇ ਮੁਖੀਏ ਸਨ। ਇਨ੍ਹਾਂ ਦੀ ਵੀ ਕੁਲ ਪੱਤ੍ਰੀ ਤੋਂ ਪਤਾ ਲਗਦਾ ਹੈ ਕਿ ਇਨ੍ਹਾਂ ਕੋਲ 22,034 ਸੂਰਮੇ ਸਨ।

ਬਕਰ ਦੇ ਪੁੱਤਰ ਸਨ: ਜ਼ਮੀਰਾਹ, ਯੋਆਸ਼, ਅਲੀਅਜ਼ਰ, ਅਲਯੋਏਨਈ, ਆਮਰੀ, ਯਿਰੇਮੋਥ, ਅਬੀਯਾਹ, ਅਨਾਥੋਥ ਅਤੇ ਆਲਾਮਾਥ। ਇਹ ਸਾਰੇ ਬਕਰ ਦੇ 9 ਪੁੱਤਰ ਸਨ। ਇਨ੍ਹਾਂ ਦੀ ਕੁਲ ਪੱਤ੍ਰੀ ਤੋਂ ਪਤਾ ਚਲਦਾ ਹੈ ਕਿ ਕਿਹੜੇ-ਕਿਹੜੇ ਇਨ੍ਹਾਂ ਦੇ ਮੁਖੀਏ ਜਾਂ ਆਗੂ ਸਨ ਅਤੇ ਇਹ ਵੀ ਕਿ ਇਨ੍ਹਾਂ ਕੋਲ ਵੀਰ ਸੂਰਮੇ 20,200 ਦੀ ਗਿਣਤੀ ਵਿੱਚ ਸਨ।

10 ਯਦੀਅਏਲ ਦਾ ਪੁੱਤਰ ਬਿਲਹਾਨ ਅਤੇ ਬਿਲਹਾਨ ਦੇ ਪੁੱਤਰ ਯਊਸ਼, ਬਿਨਯਾਮੀਨ, ਏਹੂਦ, ਕਨਅਨਾਹ, ਜ਼ੇਥਾਨ, ਤਰਸ਼ੀਸ਼ ਅਤੇ ਅਹੀਸ਼ਾਹਰ ਸਨ। 11 ਯਿਦੀਅਏਲ ਦੇ ਸਾਰੇ ਪੁੱਤਰ ਆਪਣੇ ਘਰਾਣਿਆਂ ਦੇ ਮੁਖੀਏ ਸਨ ਅਤੇ ਇਨ੍ਹਾਂ ਕੋਲ 17,200 ਵੀਰ ਬਹਾਦੁਰ ਸਨ।

12 ਅਤੇ ਸ਼ੁੱਪੀਮ ਅਤੇ ਹੁੱਪੀਮ ਈਰ ਦੇ ਉੱਤਰਾਧਿਕਾਰੀ ਸਨ। ਹੁਸ਼ੀਮ ਅਹੇਰ ਦਾ ਪੁੱਤਰ ਸੀ।

ਨਫ਼ਤਾਲੀ ਦੇ ਉੱਤਰਾਧਿਕਾਰੀ

13 ਨਫ਼ਤਾਲੀ ਦੇ ਪੁੱਤਰ ਸਨ ਯਹਸੀਏਲ, ਗੂਨੀ, ਯਸਰ ਤੇ ਸ਼ੱਲੂਮ।

ਅਤੇ ਇਹ ਸਾਰੇ ਬਿਲਹਾਹ ਦੇ ਉੱਤਰਾਧਿਕਾਰੀ ਸਨ।

ਮਨੱਸ਼ਹ ਦੇ ਉੱਤਰਾਧਿਕਾਰੀ

14 ਮਨੱਸ਼ਹ ਦੇ ਉੱਤਰਾਧਿਕਾਰੀ ਇਉਂ ਹਨ: ਮਨੱਸ਼ਹ ਦੀ ਅਰਾਮੀ ਦਾਸੀ ਨੇ ਪੁੱਤਰ ਜਣਿਆ ਜਿਸਦਾ ਨਾਂ ਅਸਰੀਏਲ ਸੀ-ਉਹ ਗਿਲਆਦ ਦਾ ਪਿਤਾ ਮਾਕੀਰ ਜਣੀ। 15 ਮਾਕੀਰ ਨੇ ਹੁੱਪੀਮ ਤੇ ਸ਼ੁੱਪੀਮ ਤੋਂ ਇੱਕ ਔਰਤ ਨਾਲ ਵਿਆਹ ਕਰਵਾਇਆ। ਉਸ ਦੀ ਭੈਣ ਦਾ ਨਾਂ ਮਅਕਾਹ ਸੀ। ਦੂਸਰੇ ਉੱਤਰਾਧਿਕਾਰੀ ਦਾ ਨਾਂ ਸਲਾਫ਼ਹਾਦ ਸੀ। ਸਲਾਫ਼ਹਾਦ ਕੋਲ ਸਿਰਫ਼ ਧੀਆਂ ਹੀ ਸਨ। 16 ਮਾਕੀਰ ਦੀ ਪਤਨੀ ਮਅਕਾਹ ਦੇ ਘਰ ਮੁੰਡਾ ਪੈਦਾ ਹੋਇਆ ਤੇ ਮਅਕਾਹ ਨੇ ਉਸਦਾ ਨਾਂ ਪਰਸ਼ ਰੱਖਿਆ। ਪਰਸ਼ ਦੇ ਭਰਾ ਦਾ ਨਾਂ ਸ਼ਰਸ਼ ਸੀ ਅਤੇ ਊਲਾਮ ਅਤੇ ਰਾਕਮ ਸ਼ਰਸ਼ ਦੇ ਪੁੱਤਰ ਸਨ।

17 ਊਲਾਮ ਦਾ ਪੁੱਤਰ ਬਾਦਾਨ ਸੀ।

ਇਹ ਸਾਰੇ ਗਿਲਆਦ ਦੇ ਉੱਤਰਾਧਿਕਾਰੀ ਸਨ। ਗਿਲਆਦ ਮਾਕੀਰ ਦਾ ਪੁੱਤਰ ਸੀ ਅਤੇ ਮਾਕੀਰ ਮਨੱਸ਼ਹ ਦਾ ਪੁੱਤਰ ਸੀ। 18 ਮਾਕੀਰ ਦੀ ਭੈਣ ਹੰਮੋਲਕਥ ਨੇ ਈਸ਼ਹੋਦ, ਅਬੀਅਜ਼ਰ ਅਤੇ ਮਹਲਾਹ ਨੂੰ ਜਨਮ ਦਿੱਤਾ।

19 ਤੇ ਸ਼ਿਮੀਦਾ ਦੇ ਅਹਯਾਨ, ਸ਼ਕਮ, ਲਿਕਹੀ ਅਤੇ ਅਨੀਆਮ ਪੁੱਤਰ ਸਨ।

ਅਫ਼ਰਾਈਮ ਦੇ ਉੱਤਰਾਧਿਕਾਰੀ

20 ਅਫ਼ਰਾਈਮ ਦੇ ਉੱਤਰਾਧਿਕਾਰੀਆਂ ਦੇ ਨਾਉਂ ਇਸ ਪ੍ਰਕਾਰ ਸਨ: ਅਫ਼ਰਾਈਮ ਦਾ ਪੁੱਤਰ ਸ਼ੂਥਾਲਹ ਅਤੇ ਉਸਦਾ ਪੁੱਤਰ ਬਰਦ ਤੇ ਬਰਦ ਦਾ ਪੁੱਤਰ ਤਹਥ ਸੀ। 21 ਤਹਥ ਦੇ ਪੁੱਤਰ ਦਾ ਨਾਉਂ ਅਲਆਦਾਹ ਸੀ ਤੇ ਅਲਆਦਾਹ ਦਾ ਪੁੱਤਰ ਤਹਥ ਤੇ ਤਹਥ ਦਾ ਪੁੱਤਰ ਜ਼ਾਬਾਦ ਤੇ ਜ਼ਾਬਾਦ ਦੇ ਪੁੱਤਰ ਦਾ ਨਾਂ ਸ਼ੂਥਾਲਹ ਸੀ।

ਕੁਝ ਅਜਿਹੇ ਮਨੁੱਖ ਗਥ ਵਿੱਚੋਂ ਉੱਠੇ ਜਿਨ੍ਹਾਂ ਨੇ ਅਜ਼ਰ ਤੇ ਅਲਆਦ ਨੂੰ ਮਾਰ ਸੁੱਟਿਆ। ਇਹ ਇਸ ਲਈ ਹੋਇਆ ਕਿਉਂ ਕਿ ਅਜ਼ਰ ਤੇ ਅਲਆਦ ਗਥ ਵਿੱਚ ਉਨ੍ਹਾਂ ਦੇ ਪਸ਼ੂ, ਭੇਡਾਂ ਤੇ ਬੱਕਰੀਆਂ ਨੂੰ ਚੋਰੀ ਕਰਨ ਗਏ ਸਨ। 22 ਅਜ਼ਰ ਤੇ ਅਲਆਦ ਦਾ ਪਿਤਾ ਅਫ਼ਰਾਈਮ ਸੀ ਤੇ ਉਹ ਆਪਣੇ ਪੁੱਤਰਾਂ ਦੀ ਮੌਤ ਤੇ ਬੜੇ ਦਿਨ ਕੁਰਲਾਉਂਦਾ ਰਿਹਾ ਤੇ ਅਫ਼ਰਾਈਮ ਦਾ ਘਰਾਣਾ ਉਸ ਨੂੰ ਹੌਂਸਲਾ ਦੇਣ ਆਇਆ। 23 ਉਪਰੰਤ ਅਫ਼ਰਾਈਮ ਨੇ ਆਪਣੀ ਪਤਨੀ ਨਾਲ ਸੰਭੋਗ ਕੀਤਾ ਤੇ ਉਹ ਗਰਭਵਤੀ ਹੋ ਗਈ ਤੇ ਫ਼ਿਰ ਉਸ ਦੇ ਘਰ ਇੱਕ ਪੁੱਤਰ ਪੈਦਾ ਹੋਇਆ। ਅਫ਼ਰਾਈਮ ਨੇ ਇਸ ਨਵੇਂ ਜੰਮੇ ਮੁੰਡੇ ਦਾ ਨਾਂ ਬਰੀਆਹ ਰੱਖਿਆ ਕਿਉਂ ਕਿ ਇਹ ਉਸ ਦੇ ਘਰ ਬੁਰਿਆਈ ਵਾਪਰੀ ਸੀ। 24 ਅਫ਼ਰਾਈਮ ਦੀ ਧੀ ਸ਼ਅਰਾਹ ਸੀ ਜਿਸਨੇ ਹੇਠਲੇ ਤੇ ਉਪਰਲੇ ਬੈਤ-ਹੋਰੋਨ ਨੂੰ ਅਤੇ ਉਜ਼ੇਨ-ਸ਼ਅਰਾਹ ਨੂੰ ਬਣਾਇਆ ਸੀ।

25 ਅਫ਼ਰਾਈਮ ਉਸਦਾ ਪੁੱਤਰ ਰਫ਼ਹ ਸੀ ਰਫ਼ਹ ਦਾ ਪੁੱਤਰ ਰਸ਼ਫ਼ ਤੇ ਰਸ਼ਫ਼ ਦਾ ਤਲਹ ਪੁੱਤਰ ਸੀ ਤੇ ਤਲਹ ਦਾ ਪੁੱਤਰ ਤਹਨ। 26 ਤਹਨ ਦਾ ਪੁੱਤਰ ਲਅਦਾਨ ਤੇ ਲਅਦਾਨ ਦਾ ਪੁੱਤਰ ਅੰਮੀਹੂਦ ਸੀ। ਤੇ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ। 27 ਅਲੀਸ਼ਾਮਾ ਦਾ ਪੁੱਤਰ ਨੂਨ ਤੇ ਨੂਨ ਦਾ ਯਹੋਸ਼ੁਆ ਪੁੱਤਰ ਸੀ।

28 ਅਫ਼ਰਾਈਮ ਦੇ ਉੱਤਰਾਧਿਕਾਰੀ ਜਿਨ੍ਹਾਂ ਧਰਤੀਆਂ ਤੇ ਨਗਰਾਂ ਤੇ ਜਾ ਕੇ ਵਸੇ ਉਹ ਇਸ ਤਰ੍ਹਾਂ ਹੈ: ਬੈਤੇਲ ਤੇ ਉਸ ਦੇ ਨੇੜਲੇ ਪਿੰਡ, ਨਅਰਾਨ ਦਾ ਪੂਰਬੀ ਹਿੱਸਾ, ਗਜ਼ਰ ਅਤੇ ਇਸਦੇ ਪੱਛਮ ਵੱਲ ਲਗਦੇ ਪਿੰਡ ਅਤੇ ਸ਼ਕਮ ਅਤੇ ਉਸ ਦੇ ਆਸ-ਪਾਸ ਦੇ ਪਿਂਡ ਅੱਜ਼ਾਹ ਤੀਕ ਤੇ ਉਸ ਨਾਲ ਲਗਦੇ ਪਿੰਡ ਵੀ, 29 ਅਤੇ ਮਨੱਸ਼ੀਆ ਦੀਆਂ ਹੱਦਾਂ ਕੋਲ ਬੈਤ-ਸ਼ਿਆਨ ਉਸ ਦੇ ਪਿੰਡਾਂ ਸਣੇ, ਤਅਨਾਕ ਅਤੇ ਉਸ ਦੇ ਲਾਗਲੇ ਪਿੰਡ, ਮਗਿੱਦੋ ਅਤੇ ਉਸ ਦੇ ਆਸ-ਪਾਸ ਦੇ ਪਿੰਡ ਅਤੇ ਦੌਰ ਨਗਰ ਤੇ ਉਸ ਦੇ ਪਿੰਡ। ਇਨ੍ਹਾਂ ਸਾਰੇ ਨਗਰਾਂ ਵਿੱਚ ਯੂਸੁਫ਼ ਦੇ ਉੱਤਰਾਧਿਕਾਰੀ ਵੱਸਦੇ ਸਨ। ਯੂਸੁਫ਼ ਜੋ ਕਿ ਇਸਰਾਏਲ ਦਾ ਪੁੱਤਰ ਸੀ।

ਆਸ਼ੇਰ ਦੇ ਉੱਤਰਾਧਿਕਾਰੀ

30 ਆਸ਼ੇਰ ਦੇ ਪੁੱਤਰ ਯਿਮਨਾਹ, ਯਿਸ਼ਵਾਨ, ਯਿਸ਼ਵੀ ਤੇ ਬੀਰਆਹ ਸਨ ਤੇ ਉਨ੍ਹਾਂ ਦੀ ਇੱਕ ਭੈਣ ਸੀ ਸਰਹ।

31 ਬਰੀਅਹ ਦੇ ਪੁੱਤਰ ਸਨ ਹਬਰ ਅਤੇ ਮਲਕੀਏਲ। ਮਲਕੀਏਲ ਬਿਰਜ਼ਾਵਿਥ ਦਾ ਪਿਤਾ ਸੀ।

32 ਹਬਰ-ਯਫ਼ਲੇਟ, ਸ਼ੋਮਰ ਤੇ ਹੋਥਾਮ ਤੇ ਉਨ੍ਹਾਂ ਦੀ ਭੈਣ ਸ਼ੂਆ ਦਾ ਪਿਤਾ ਸੀ।

33 ਯਫ਼ਲੇਟ ਦੇ ਪੁੱਤਰਾਂ ਦੇ ਨਾਂ ਸਨ ਪਾਸੱਕ, ਬਿਸਹਾਲ ਤੇ ਅਸ਼ਵਥ।

34 ਅਤੇ ਸ਼ਮਰ ਦੇ ਪੁੱਤਰ ਅਹੀ, ਰੋਹਗਾਹ, ਹੁੱਬਾਹ ਅਤੇ ਅਰਾਮ ਸਨ।

35 ਸ਼ਮਰ ਦੇ ਭਰਾ ਦਾ ਨਾਉਂ ਹੇਲਮ ਸੀ ਅਤੇ ਹੇਲਮ ਦੇ ਪੁੱਤਰ ਸੋਫ਼ਹ, ਯਿਮਨਾ, ਸ਼ੇਲਸ਼ ਅਤੇ ਆਮਲ ਸਨ।

36 ਸ਼ੋਫ਼ਾਹ ਦੇ ਪੁੱਤਰ ਸੂਅਹ, ਹਰਨਫ਼ਰ, ਸ਼ੂਆਲ, ਬੇਰੀ ਅਤੇ ਯਿਮਰਾਹ, 37 ਬਸਰ, ਹੋਦ, ਸ਼ੰਮਾ, ਸ਼ਿਲਸ਼ਾਹ, ਯਿਬਰਾਨ ਤੇ ਬਏਰਾ ਸਨ।

38 ਯਫ਼ੁੰਨਾਹ ਪਿਸਪਾ ਅਤੇ ਅਰਾ ਯਥਰ ਦੇ ਪੁੱਤਰਾਂ ਦੇ ਨਾਂ ਸਨ।

39 ਉੱਲਾ ਦੇ ਪੁੱਤਰ ਆਰਹ, ਹੰਨੀਏਲ ਅਤੇ ਰਿਸਯਾ ਸਨ।

40 ਇਹ ਸਾਰੇ ਆਸ਼ੇਰ ਦੇ ਉੱਤਰਾਧਿਕਾਰੀ ਸਨ। ਉਹ ਆਪਣੇ ਪਰਿਵਾਰਾਂ ਦੇ ਮੁਖੀਏ ਸਨ, ਅਤੇ ਸਭ ਤੋਂ ਬੇਹਤਰੀਨ ਆਦਮੀ ਸਨ। ਇਹ ਸਾਰੇ ਮਹਾਨ ਆਗੂ ਅਤੇ ਬਹਾਦੁਰ ਸਿਪਾਹੀ ਸਨ। ਸਾਨੂੰ ਉਨ੍ਹਾਂ ਦੇ ਪਰਵਾਰਿਕ ਇਤਹਾਸ ਤੋਂ ਪਤਾ ਲਗਦਾ ਹੈ ਕਿ ਉਨ੍ਹਾਂ ਕੋਲ ਜੰਗ ਲਈ ਤਿਆਰ ਬਰ ਤਿਆਰ 26000 ਸਿਪਾਹੀ ਸਨ।

Punjabi Bible: Easy-to-Read Version (ERV-PA)

2010 by World Bible Translation Center

  Back

1 of 1

You'll get this book and many others when you join Bible Gateway Plus. Learn more

Viewing of
Cross references
Footnotes