Menu
Bible Gateway Plus logo
Bible Gateway logo
account
One verse. Every morning. Get the free Verse of the Day email.
Bible Gateway Plus logo
Bible Gateway logo
New Bible Gateway. Take the quick tour.
  • Read
    • Reading Plans
    • Advanced Search
    • Available Versions
    • Audio Bibles
  • Study
    • Scripture Engagement
    • More Resources
  • News
  • Explore
    • Newsletters
    • Devotionals
    • Bible Gateway App
    • Bible Audio App
    • Take a Tour
  • Store
    • Bibles
    • Deals
    • More
  • Bible Gateway Plus
ERV-PA
Version
Bible Books Bible Books
ERV-PA
Version
Read
Study
News
Explore
Store
Bible Gateway Plus
Light Mode Dark Mode
Font Size
Log In show menu
Previous Next
Print PrintSettingsSettingsShare ShareParallelParallelExpandExpandCollapse

1 ਰਾਜਿਆਂ 4  Punjabi Bible: Easy-to-Read Version

ਸੁਲੇਮਾਨ ਦਾ ਰਾਜ

4 ਇਉਂ ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਉੱਪਰ ਰਾਜ ਕੀਤਾ। 2 ਉਸ ਦੇ ਸਰਦਾਰ ਇਹ ਸਨ ਜਿਨ੍ਹਾਂ ਨੇ ਰਾਜ ਵਿੱਚ ਉਸਦੀ ਮਦਦ ਕੀਤੀ।

ਸਾਦੋਕ ਜਾਜਕ ਦਾ ਪੁੱਤਰ ਅਜ਼ਰਯਾਹ।

3 ਸ਼ੀਸ਼ਾ ਦਾ ਪੁੱਤਰ ਅਲੀ ਹੋਰਫ਼ ਅਤੇ ਅਹੀਯਾਹ। ਇਨ੍ਹਾਂ ਦਾ ਕੰਮ ਅਦਾਲਤ ਵਿੱਚ ਵਾਪਰਨ ਵਾਲੀਆਂ ਗੱਲਾਂ ਬਾਰੇ ਲੇਖਾ ਜੋਖਾ ਕਰਨਾ ਸੀ। ਇਹ ਲਿਖਾਰੀ ਦਾ ਕਾਜ ਸੰਭਾਲਦੇ ਸਨ।

ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਟ ਲੋਕਾਂ ਦਾ ਇਤਿਹਾਸ ਲਿਖਦਾ ਸੀ।

4 ਯਹੋਯਾਦਾ ਦਾ ਪੁੱਤਰ ਬਨਾਯਾਹ ਸੈਨਾਪਤੀ ਸੀ।

ਸਾਦੋਕ ਅਤੇ ਅਬਯਾਥਾਰ ਜਾਜਕ ਸਨ।

5 ਨਾਥਾਨ ਦਾ ਪੁੱਤਰ ਅਜ਼ਰਯਾਹ ਰਾਜਪਾਲਾਂ ਉੱਤੇ ਇੰਚਾਰਜ ਸੀ।

ਨਾਥਾਨ ਦਾ ਪੁੱਤਰ ਜ਼ਾਬੂਦ ਜਾਜਕ ਅਤੇ ਸੁਲੇਮਾਨ ਪਾਤਸ਼ਾਹ ਦਾ ਸਲਾਹਕਾਰ ਸੀ।

6 ਅਹੀਸ਼ਾਰ ਮਹਿਲ ਦਾ ਇੰਚਾਰਜ ਸੀ।

ਅਬਦਾ ਦਾ ਪੁੱਤਰ ਅਦੋਨੀਰਾਮ ਗੁਲਾਮਾਂ ਦਾ ਇੰਚਾਰਜ ਸੀ।

7 ਇਸਰਾਏਲ ਨੂੰ 12 ਹਿਸਿਆਂ ਵਿੱਚ ਵੰਡਿਆ ਹੋਇਆ ਸੀ, ਇਨ੍ਹਾਂ 12 ਹਿਸਿਆਂ ਨੂੰ ਜਿਲੇ ਦਾ ਨਾਂ ਦਿੱਤਾ ਗਿਆ ਸੀ। ਅਤੇ ਹਰ ਜਿਲੇ ਉੱਪਰ ਸ਼ਾਸਨ ਕਰਨ ਲਈ ਸੁਲੇਮਾਨ ਇੱਕ ਗਵਰਨਰ ਦੀ ਚੋਣ ਕਰਦਾ। ਇਨ੍ਹਾਂ ਨੂੰ ਇਹ ਹਿਦਾਇਤ ਸੀ ਕਿ ਇਹ ਪਾਤਸ਼ਾਹ ਅਤੇ ਉਸ ਦੇ ਘਰਾਣੇ ਲਈ ਰਸਤ ਲਿਆਉਣ। ਉਨ੍ਹਾਂ ਵਿੱਚੋਂ 12 ਦੇ 12 ਗਵਰਨਰ ਸਾਲ ਦੇ ਇੱਕ-ਇੱਕ ਮਹੀਨੇ ਉਸ ਨੂੰ ਰਸਤ ਪੁੱਜਦਾ ਕਰਦੇ ਸਨ। 8 ਉਨ੍ਹਾਂ 12 ਗਵਰਨਰਾਂ ਦੇ ਨਾਉਂ ਇਸ ਪ੍ਰਕਾਰ ਹਨ:

ਬਨਹੂਰ ਅਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਸੀ

9 ਬਨ-ਦਕਰ, ਮਾਕਸ ਸਆਲਬੀਮ, ਬੈਤ ਸ਼ਮਸ਼ ਅਤੇ ਏਲੋਨ-ਬੈਤ-ਹਨਾਨ ਦੇ ਵਿੱਚ ਸੀ।

10 ਬਨ-ਹਸਦ ਅਰੁਬੋਥ ਵਿੱਚ ਜਿਸ ਲਈ ਸੋਕੋਹ ਅਤੇ ਹੇਫ਼ਰ ਦਾ ਸਾਰਾ ਦੇਸ਼ ਸੀ।

11 ਬਨ ਅਬੀਨਾਦਾਬ ਨਪੋਥ ਦੋਰ ਦਾ ਗਵਰਨਰ ਸੀ, ਜਿਸ ਦੀ ਪਤਨੀ ਸੁਲੇਮਾਨ ਦੀ ਧੀ ਟਾਫਥ ਸੀ।

12 ਅਹੀਲੂਦ ਦਾ ਪੁੱਤਰ ਬਆਨਾ ਤਾਨਾਕ, ਮਗੀਦੋ ਅਤੇ ਸਾਰੇ ਬੈਤ ਸ਼ਾਨ ਦਾ ਰਾਜਪਾਲ ਸੀ ਜਿਹੜਾ ਕਿ ਸਾਰਥਨਾਹ ਤੋਂ ਅੱਗੇ ਹੈ। ਇਹ ਬੈਤ-ਸ਼ਾਨ ਤੋਂ ਮਹੋਲਾਹ ਤੀਕ ਯਿਜ਼ਰਾਏਲ ਤੋਂ ਹੇਠਾਂ ਯਾਕਮਆਮ ਦੇ ਦੂਸਰੇ ਪਾਸੇ ਤੀਕ ਸੀ।

13 ਬਨ-ਗ਼ਬਰ ਰਾਮੋਥ ਗਿਲਆਦ ਵਿੱਚ ਰਾਜਪਾਲ ਸੀ ਅਤੇ ਉਹ ਸਾਰੇ ਗਿਲਆਦ ਵਿੱਚ ਅਤੇ ਮਨੱਸ਼ਹ ਦੇ ਪੁੱਤਰ ਯਾਈਰ ਦੇ ਪਿੰਡ ਜੋ ਗਿਲਆਦ ਵਿੱਚ ਸਨ ਉਸ ਦੇ ਸਨ ਅਤੇ ਅਰਗੋਬ ਦੇ ਹਿੱਸੇ ਨਾਲ ਜੋ ਕਿ ਬਾਸ਼ਾਨ ਵਿੱਚ ਸੀ। ਭਾਵ 60 ਵੱਡੇ ਅਤੇ ਫ਼ਲੀਸ ਵਾਲੇ ਪਿੱਤਲ ਦੇ ਅਰਲਾਂ ਵਾਲੇ ਸ਼ਹਿਰ ਉਸ ਦੇ ਸਨ।

14 ਇੱਦੋ ਦਾ ਪੁੱਤਰ ਅਹੀਨਾਦਾਬ ਮਹਨਇਮ ਵਿੱਚ ਸੀ।

15 ਅਹੀਮਆਸ ਨਫਤਾਲੀ ਵਿੱਚ ਸੀ ਅਤੇ ਉਸ ਨੇ ਸੁਲੇਮਾਨ ਦੀ ਧੀ ਬਾਸਮਥ ਨਾਲ ਵਿਆਹ ਕਰਵਾ ਲਿਆ।

16 ਹੂਸ਼ਈ ਦਾ ਪੁੱਤਰ ਬਅਨਾ ਆਸ਼ੇਰ ਵਿੱਚ ਅਤੇ ਆਲੋਥ ਵਿੱਚ ਸੀ।

17 ਪਾਰੂਆਹ ਦਾ ਪੁੱਤਰ ਯਹੋਸ਼ਾਫ਼ਟ ਯਿੱਸਾਕਾਰ ਵਿੱਚ ਗਵਰਨਰ ਸੀ।

18 ਏਲਾ ਦਾ ਪੁੱਤਰ ਸ਼ਿਮਈ ਬਿਨਯਾਮੀਨ ਵਿੱਚ ਸੀ।

19 ਊਰੀ ਦਾ ਪੁੱਤਰ ਗਬਰ ਗਿਲਆਦ ਦੇ ਦੇਸ਼ ਵਿੱਚ ਜੋ ਅੰਮੋਰੀਆਂ ਦੇ ਰਾਜੇ ਸੀਹੋਨ ਅਤੇ ਬਾਸ਼ਾਨ ਦੇ ਰਾਜੇ ਓਗ ਦਾ ਦੇਸ਼ ਸੀ ਅਤੇ ਉਸ ਦੇਸ਼ ਦਾ ਉਹ ਇੱਕਲਾ ਗਵਰਨਰ ਸੀ।

20 ਯਹੂਦਾਹ ਅਤੇ ਇਸਰਾਏਲ ਵਿੱਚ ਅਨੇਕਾਂ ਲੋਕ ਰਹਿੰਦੇ ਸਨ। ਉਨ੍ਹਾਂ ਦੀ ਗਿਣਤੀ ਸਮੁੰਦਰ ਕਿਨਾਰੇ ਰੇਤਾਂ ਦੇ ਕਣਾਂ ਵਾਂਗ ਬਹੁਤ ਜ਼ਿਆਦਾ ਸੀ। ਲੋਕ ਖਾ-ਪੀ ਕੇ ਸ਼ਾਂਤੀ ਨਾਲ ਰਹਿੰਦੇ ਸਨ ਅਤੇ ਉਹ ਖੁਸ਼ ਸਨ।

21 ਸੁਲੇਮਾਨ ਨੇ ਫ਼ਰਾਤ ਦਰਿਆ ਤੋਂ ਲੈ ਕੇ ਫ਼ਲਿਸਤੀ ਇਲਾਕੇ ਤੀਕ ਦੇ ਸਾਰੇ ਰਾਜਾਂ ਤੇ ਸ਼ਾਸਨ ਕੀਤਾ। ਮਿਸਰ ਦੀ ਹੱਦ ਤੀਕ ਉਸਦਾ ਰਾਜ ਫੈਲਿਆ ਹੋਇਆ ਸੀ। ਇਨ੍ਹਾਂ ਦੇਸ਼ਾਂ ਨੇ ਸੁਲੇਮਾਨ ਨੂੰ ਨਜ਼ਰਾਨੇ ਘੱਲੇ ਉਸ ਦੇ ਜਿਉਂਦੇ ਜੀਅ ਉਸ ਦੇ ਆਦੇਸ਼ਾਂ ਦਾ ਪਾਲਣ ਕੀਤਾ।

22-23 ਇੰਨਾ ਅੰਨ ਦਾ ਭੰਡਾਰ ਸੀ ਜਿਹੜਾ ਕਿ ਸੁਲੇਮਾਨ ਨੂੰ ਪ੍ਰਤਿ ਦਿਨ ਲੋੜੀਂਦਾ ਸੀ ਆਪਣੇ ਤੇ ਆਪਣੇ ਸਾਥੀਆਂ ਲਈ ਜੋ ਉਸਦੀ ਰਸੋਈ ’ਚ ਖਾਂਦੇ ਸਨ: 225 ਮਣ ਮੈਦਾ, 450 ਮਣ ਆਟਾ, 10 ਮੋਟੇ ਬਲਦ ਅਤੇ ਚਰਾਈ ਵਿੱਚੋਂ 20 ਗਾਵਾਂ, 100 ਭੇਡਾਂ ਅਤੇ ਜੰਗਲੀ ਜਾਨਵਰ ਜਿਵੇਂ ਕਿ ਕਈ ਤਰ੍ਹਾਂ ਦੇ ਜੰਗਲੀ ਹਿਰਨ, ਪਾਹੜੇ ਅਤੇ ਮੋਟੇ ਕੁੱਕੜ ਆਦਿ।

24 ਸੁਲੇਮਾਨ ਨੇ ਦਰਿਆ ਦੇ ਪੱਛਮੀ ਇਲਾਕੇ ਦੇ ਸਾਰੇ ਦੇਸ਼ਾਂ ਉੱਪਰ ਰਾਜ ਕੀਤਾ। ਇਹ ਜ਼ਮੀਨ ਤਿਫਸਾਹ ਤੋਂ ਲੈ ਕੇ ਅੱਜ਼ਾਹ ਤੀਕ ਸੀ ਅਤੇ ਸੁਲੇਮਾਨ ਦੇ ਰਾਜ ਵਿੱਚ ਸਾਰੇ ਪਾਸੇ ਸ਼ਾਂਤੀ ਸੀ। 25 ਸੁਲੇਮਾਨ ਦੇ ਜੀਵਨ ਕਾਲ ਵਿੱਚ ਯਹੂਦਾਹ ਅਤੇ ਇਸਰਾਏਲ ਵਿੱਚੋਂ ਹਰ ਮਨੁੱਖ ਆਪਣੇ ਅੰਗੂਰ ਅਤੇ ਹੰਜੀਰ ਹੇਠ, ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਸ਼ਾਂਤੀ ਅਤੇ ਸੁਰੱਖਿਆ ’ਚ ਰਹਿੰਦਾ ਸੀ।

26 ਸੁਲੇਮਾਨ ਕੋਲ 4,000 ਰੱਥਾਂ ਦੇ ਘੋੜੇ ਰੱਖਣ ਲਈ ਤਬੇਲੇ ਸਨ, ਅਤੇ ਉਸ ਦੇ ਕੋਲ 12,000 ਘੋੜ ਸਵਾਰ ਸੈਨਾ ਦੇ ਆਦਮੀ ਸਨ। 27 ਹਰ ਮਹੀਨੇ ਇਹ ਰਜਵਾੜੇ ਗਵਰਨਰ ਆਪਣੀ ਵਾਰੀ ਆਉਣ ਤੇ ਇੱਕ ਮਹੀਨਾ ਭਰ ਸੁਲੇਮਾਨ ਪਾਤਸ਼ਾਹ ਲਈ ਅਤੇ ਉਨ੍ਹਾਂ ਸਭਨਾਂ ਲਈ ਜੋ ਉਸ ਦੇ ਲੰਗਰ ਵਿੱਚੋਂ ਖਾਂਦੇ ਸਨ, ਰਸਤ ਅਪੜਾਉਂਦੇ ਸਨ, ਅਤੇ ਇਸ ਗੱਲ ਵਿੱਚ ਉਹ ਕਿਸੇ ਕਿਸਮ ਦੀ ਕਿਰਸ ਨਹੀਂ ਸੀ ਕਰਦੇ। 28 ਰਾਜਪਾਲਾਂ ਨੇ ਸਵਾਰੀ ਘੋੜਿਆਂ ਲਈ ਅਤੇ ਰੱਥਾਂ ਦੇ ਘੋੜਿਆਂ ਲਈ ਚਾਰਾ ਅਤੇ ਜੌਂ ਵੀ ਦਿੱਤੇ। ਹਰ ਰਾਜਪਾਲ ਨੇ, ਆਪਣੀ ਵਾਰੀ ਵੇਲੇ, ਇਸ ਚਾਰੇ ਨੂੰ ਲੋੜੀਂਦੀ ਜਗ੍ਹਾ ਤੇ ਪਹੁੰਚਾਇਆ।

ਸੁਲੇਮਾਨ ਦੀ ਸਿਆਣਪ

29 ਪਰਮੇਸ਼ੁਰ ਨੇ ਸੁਲੇਮਾਨ ਨੂੰ ਕੁਝ ਵੱਧੇਰੇ ਹੀ ਸਿਆਣਪ ਅਤੇ ਸੂਝ ਦਿੱਤੀ, ਅਤੇ ਗਿਆਨ ਦਿੱਤਾ ਜੋ ਸਮੁੰਦਰ ਕਿਨਾਰੇ ਦੀ ਰੇਤੇ ਦੀ ਤਰ੍ਹਾਂ ਮਿਣਿਆ ਨਹੀਂ ਜਾ ਸੱਕਦਾ ਸੀ। 30 ਸੁਲੇਮਾਨ ਕੋਲ ਪੂਰਬ ਵਿੱਚਲੇ ਸਾਰੇ ਲੋਕਾਂ ਨਾਲੋਂ ਵੱਧੇਰੇ ਸਿਆਣਪ ਸੀ। ਉਹ ਮਿਸਰ ਵਿੱਚਲੇ ਸਾਰੇ ਸਿਆਣੇ ਲੋਕਾਂ ਨਾਲੋ ਵੱਧੇਰੇ ਸਿਆਣਾ ਸੀ। 31 ਉਹ ਧਰਤੀ ਦੇ ਕਿਸੇ ਵੀ ਮਨੁੱਖ ਤੋਂ ਕਿਤੇ ਵੱਧ ਸਿਆਣਾ ਸੀ, ਉਹ ਏਥਾਨ ਅਜ਼ਰਾਹੀ ਅਤੇ ਹੇਮਾਨ ਅਤੇ ਮਾਹੋਲ ਦੇ ਪੁੱਤਰ ਕਲਕੋਲ ਅਤੇ ਦਰਦਾ ਨਾਲੋਂ ਵੀ ਕਿਤੇ ਵੱਧ ਬੁੱਧੀਮਾਨ ਸੀ ਅਤੇ ਉਸਦਾ ਨਾਉਂ ਆਲੇ-ਦੁਆਲੇ ਇਸਰਾਏਲ ਦੇ ਅਤੇ ਯਹੂਦਾਹ ਵਿੱਚ ਸਾਰਿਆਂ ਵਿੱਚੋਂ ਮਹਾਨ ਸੀ ਅਤੇ ਪ੍ਰਸਿੱਧ ਸੀ। 32 ਆਪਣੇ ਜੀਵਨ ਕਾਲ ਵਿੱਚ ਸੁਲੇਮਾਨ ਨੇ 3,000 ਕਹਾਉਤਾਂ ਰਚੀਆਂ ਅਤੇ 1,005 ਗੀਤਾਂ ਦੀ ਰਚਨਾ ਕੀਤੀ।

33 ਸੁਲੇਮਾਨ ਨੂੰ ਪ੍ਰਕਿਰਤੀ ਬਾਰੇ ਵੀ ਬੜਾ ਗਿਆਨ ਸੀ। ਉਸ ਨੇ ਹਰ ਤਰ੍ਹਾਂ ਦੇ ਪੌਦਿਆਂ ਅਤੇ ਰੁੱਖਾਂ ਬਾਰੇ, ਲਬਾਲੋਨ ਦੇ ਦਿਆਰ ਦੇ ਰੁੱਖਾਂ ਤੋਂ ਲੈ ਕੇ ਕੰਧਾਂ ਉੱਤੇ ਉਗਦੀਆਂ ਛੋਟੀਆਂ ਵੇਲਾਂ ਤਾਈਂ ਸਮਝਾਇਆ। ਉਸ ਨੇ ਜਾਨਵਰਾਂ, ਪੰਛੀਆਂ, ਰੀਂਗਣ ਵਾਲੇ ਜੀਵਾਂ ਅਤੇ ਮੱਛੀਆਂ ਬਾਰੇ ਸਮਝਾਇਆ। 34 ਦੂਰ-ਦੂਰ ਦੇ ਰਾਜਾਂ ਤੋਂ ਲੋਕ ਸੁਲੇਮਾਨ ਦੀ ਸਿਆਣਪ ਦੀਆਂ ਗੱਲਾਂ ਸੁਣਨ ਅਤੇ ਉਸਤੋਂ ਗਿਆਨ ਲੈਣ ਆਉਂਦੇ। ਸਭ ਰਾਜਾਂ ਦੇ ਰਾਜੇ ਆਪਣੇ ਸਿਆਣੇ ਲੋਕਾਂ ਨੂੰ ਸੁਲੇਮਾਨ ਪਾਤਸ਼ਾਹ ਦੀ ਸਿਆਣਪ ਤੇ ਗਿਆਨ ਭਰਪੂਰ ਪ੍ਰਵਚਨਾਂ ਨੂੰ ਸੁਣਨ ਲਈ ਭੇਜਦੇ।

Next
1 ਰਾਜਿਆਂ 3
1 ਰਾਜਿਆਂ 5
Next
dropdown
Punjabi Bible: Easy-to-Read Version (ERV-PA)

2010 by Bible League International

Bible Gateway Plus logo
Bible Gateway logo

Font Size

Font Size

Dark Mode

Light Mode Dark Mode

About

  • About
  • Learn About the Bible
  • Statement of Faith
  • Mobile App
  • Store
  • Blog
  • Newsroom
  • Support Us

Help

  • FAQs
  • Tutorials
  • Use Bible Gateway on Your Site
  • Advertise with us
  • Contact us
  • Privacy policy
  • California Privacy Rights
  • Do Not Sell My Personal Information
  • Site: Terms of use
  • Widget: Terms of use

Our Network

  • FaithGateway
  • StudyGateway
  • ChurchSource
  • HarperCollins Christian Publishing
  • Grupo Nelson
  • Editorial Vida
  • Thomas Nelson
  • WestBow Press
  • Zondervan
  • MasterLectures

Social

  • Facebook
  • Instagram
  • Pinterest
  • TikTok
  • X
  • YouTube

Preferences

  • Versión en español
  • Preferences
  • Classic Bible Gateway
Sign Up for Bible Gateway: News & Knowledge
Get weekly Bible news, info, reflections, and deals in your inbox.

By submitting your email address, you understand that you will receive email communications from Bible Gateway, operated by HarperCollins Christian Publishing, 501 Nelson Pl, Nashville, TN 37214 USA, including commercial communications and messages from partners of Bible Gateway. You may unsubscribe from Bible Gateway’s emails at any time. If you have any questions, please review our Privacy Policy or email us at privacy@biblegateway.com.

Preferences

  • Versión en español
  • Preferences
  • Classic Bible Gateway